WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਸ਼ਾਂਤਮਈ ਕਿਸਾਨਾ ‘ਤੇ ਗੱਡੀ ਚੜ੍ਹਾਕੇ ਸ਼ਹੀਦ ਕਰਨਾ: ਦਰਿੰਦਗੀ ਦੀ ਨਿਸ਼ਾਨੀ
ਉਜਾਗਰ ਸਿੰਘ, ਪਟਿਆਲਾ             (04/10/2021)

ujagar

 73
'ਭਾਰਤੀ ਜਨਤਾ ਪਾਰਟੀ' ਦੇ ਕਥਿਤ ਨੇਤਾਵਾਂ ਦੇ ਬੱਚਿਆਂ ਅਤੇ ਪਾਲਤੂ ਗੁੰਡਿਆਂ ਨੇ ਅਣਮਨੁੱਖੀ ਢੰਗ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾ ਨੂੰ ਆਪਣੀਆਂ ਗੱਡੀਆਂ ਹੇਠ ਦਰੜਕੇ ਪਰਜਾਤੰਤਰ ਦੇ ਮਖੌਟੇ ਵਿੱਚ ਮੁਗਲ ਰਾਜ ਦੁਹਰਾ ਦਿੱਤਾ ਹੈ।  ਖ਼ਬਰਾਂ ਅਨੁਸਾਰ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਿਲ੍ਹੇ ਵਿੱਚ ਤਿਕੋਨੀਆਂ-ਬਨਬੀਰਪੁਰ ਸੜਕ ‘ਤੇ ਅੰਦੋਲਨ ਕਰ ਰਹੇ ਕਿਸਾਨਾ ‘ਤੇ ਭਾਰਤ ਦੇ ਗ੍ਰਹਿ ਰਾਜ ਮੰਤਰੀ 'ਅਜੇ ਮਿਸ਼ਰਾ' ਦੇ ਬੇਟੇ ਅਤੇ ਭਰਾ ਦੀ ਅਗਵਾਈ ਵਿੱਚ ਗੱਡੀਆਂ ਦਾ ਕਾਫ਼ਲਾ ਚੜ੍ਹਾਕੇ 4 ਕਿਸਾਨਾ ਨੂੰ ਦਰੜਿਆ ਗਿਆ ਹੈ।

ਕੇਂਦਰੀ ਗ੍ਰਹਿ ਰਾਜ ਮੰਤਰੀ 'ਅਜੇ ਮਿਸ਼ਰਾ' ਨੇ ਆਪਣੇ ਬੇਟੇ ਦੇ ਘਟਨਾ ਵਾਲੀ ਥਾਂ ‘ਤੇ ਮੌਜੂਦ ਨਾ ਹੋਣ ਬਾਰੇ ਕਿਹਾ ਹੈ। ਮੁੱਖ ਮੰਤਰੀ 'ਯੋਗੀ ਅਦਿਤਿਆ ਨਾਥ' ਨੇ ਉਚ ਪੱਧਰੀ ਪੜਤਾਲ ਕਰਵਾਉਣ ਦਾ ਐਲਾਨ ਕਰਦਿਆਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੜਤਾਲ ਤੋਂ ਬਾਅਦ ਸਭ ਕੁਝ ਸਾਹਮਣੇ ਆ ਜਾਵੇਗਾ। ਇਹ ਘਟਨਾ ਮਨੁੱਖੀ ਹੱਕਾਂ ਦਾ ਘਾਣ ਅਤੇ ਹੈਵਾਨੀਅਤ ਦਾ ਪ੍ਰਚੰਡ ਪ੍ਰਗਟਾਵਾ ਹੈ। ਇਸ ਇਨਸਾਨੀਅਤ ਤੋਂ ਗਿਰੀ ਹੋਈ ਅਣਮਨੁੱਖੀ ਘਟਨਾ ਤੋਂ 'ਭਾਰਤੀ ਜਨਤਾ ਪਾਰਟੀ' ਦੀ ਆਪਣੀ ਪਰਜਾ ਬਾਰੇ ਸੋਚ ਦਾ ਵੀ ਪਤਾ ਲੱਗਦਾ ਹੈ।

ਸ਼ਾਂਤਮਈ ਕਿਸਾਨ ਅੰਦੋਲਨ ਦੀ ਸਫ਼ਲਤਾ ਜੱਗ ਜ਼ਾਹਰ ਹੋਣ ਕਰਕੇ ਬੁਖਲਾਹਟ ਵਿੱਚ ਆਈ ਸਰਕਾਰ ਦੀ ਘਿਰਣਾ ਵਾਲੀ ਪ੍ਰਵਿਰਤੀ ਦੀ ਇਹ ਦਰਿੰਦਗੀ ਦੀ ਉਦਾਹਰਣ ਹੈ, ਜਿਸ ਕਰਕੇ 4 ਕਿਸਾਨਾ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਦਰਜਨਾ ਵਿਅਕਤੀ ਗੰਭੀਰ ਜਖ਼ਮੀ ਹੋ ਗਏ ਹਨ। ਜ਼ਖ਼ਮੀਆਂ ਵਿੱਚ ਕਿਸਾਨ ਨੇਤਾ 'ਤੇਜਿੰਦਰ ਸਿੰਘ ਵਿਰਕ' ਊਧਮ ਸਿੰਘ ਨਗਰ ਵੀ ਸ਼ਾਮਲ ਹਨ।  ਇਤਨਾ ਜ਼ੁਲਮਾਨਾ ਅਤੇ ਹਿਰਦੇਵੇਦਿਕ ਤਸ਼ੱਦਦ ਅੰਗਰੇਜ਼ਾਂ ਅਤੇ ਮੁਗਲਾਂ ਦੇ ਸਮੇਂ ਨੂੰ ਯਾਦ ਕਰਵਾਉਂਦਾ ਹੈ। ਉਦੋਂ ਭਾਰਤ ਗ਼ੁਲਾਮ ਸੀ, ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਐਮਰਜੈਂਸੀ ਵੀ ਲੱਗੀ ਪ੍ਰੰਤੂ ਅਜਿਹੀ ਘਿ੍ਰਣਾ ਭਰਪੂਰ ਘਟਨਾ ਕਦੀਂ ਵੀ ਨਹੀਂ ਹੋਈ। ਭਾਰਤ ਵਾਸੀਆਂ ਨੂੰ ਹੁਣ ਮਹਿਸੂਸ ਹੋ ਰਿਹਾ ਹੈ ਕਿ ਭਾਰਤ ਮੁੜਕੇ ਇਕ ਪਾਰਟੀ ਦਾ ਗ਼ੁਲਾਮ ਹੋਣ ਜਾ ਰਿਹਾ ਹੈ।
 
ਅਜੇ ਥੋੜ੍ਹੇ ਦਿਨ ਪਹਿਲਾਂ ਹੀ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ 'ਸ੍ਰੀ ਨਰਿੰਦਰ ਮੋਦੀ' ਅਮਰੀਕਾ ਦੇ ਦੌਰੇ ‘ਤੇ ਗਏ ਸਨ ਤਾਂ ਉਥੋਂ ਦੇ ਰਾਸ਼ਟਰਪਤੀ 'ਜੋ ਬਾਇਡਨ' ਅਤੇ ਉਪ ਰਾਸ਼ਟਰਪਤੀ 'ਕਮਲਾ ਹੈਰਿਸ' ਨੇ ਭਾਰਤ ਵਿੱਚ ਮਨੁਖੀ ਹੱਕਾਂ ਦੀ ਹੋ ਰਹੀ ਉਲੰਘਣਾ ਬਾਰੇ ਸੁਚੇਤ ਕੀਤਾ ਸੀ। ਲਖ਼ਮੀਪੁਰ ਖੀਰੀ ਦੀ ਘਟਨਾ ਉਨ੍ਹਾਂ ਦਾ ਹੰਦੇਸ਼ਾ ਸੱਚ ਸਾਬਤ ਕਰ ਦਿੱਤਾ ਹੈ।

'ਭਾਰਤੀ ਜਨਤਾ ਪਾਰਟੀ' ਕਿਸੇ ਤਰ੍ਹਾਂ ਵੀ ਕਿਸਾਨ ਅੰਦੋਲਨ ਨੂੰ ਹਿੰਸਕ ਕਹਿਕੇ ਬਦਨਾਮ ਕਰਨਾ ਚਾਹੁੰਦੀ ਹੈ। ਸਰਕਾਰ ਦੀ ਡਿਕਟੇਟਰਸ਼ਿਪ  ਵਾਲੀ ਇਸ ਘਟਨਾ ਤੋਂ ਵੱਡੀ ਹੋਰ ਕੀ ਉਦਾਹਰਣ ਹੋ ਸਕਦੀ ਹੈ?

'ਭਾਰਤੀ ਜਨਤਾ ਪਾਰਟੀ' ਦੀ ਬੁਖਲਾਹਟ ਦਾ ਮੁੱਖ ਕਾਰਨ ਫ਼ਰਵਰੀ 2022 ਵਿੱਚ 5 ਰਾਜਾਂ ਵਿੱਚ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾ ਹਨ। ਉਤਰ ਪ੍ਰਦੇਸ਼ ਉਨ੍ਹਾਂ ਵਿੱਚੋਂ ਇਕ ਅਜਿਹਾ ਰਾਜ ਹੈ, ਜਿਥੇ 'ਭਾਰਤੀ ਜਨਤਾ ਪਾਰਟੀ' ਦੀ ਸਰਕਾਰ ਹੈ ਅਤੇ ਕੇਂਦਰ ਸਰਕਾਰ ਲਈ ਉਤਰ ਪ੍ਰਦੇਸ਼ ਦੀ ਚੋਣ ਇਜ਼ਤ ਦਾ ਸਵਾਲ ਬਣੀ ਹੋਈ ਹੈ ਕਿਉਂਕਿ ਭਾਰਤ ਦਾ ਇਹ ਸਭ ਤੋਂ ਵੱਡਾ ਰਾਜ ਹੈ, ਜਿਥੋਂ 80 ਲੋਕ ਸਭਾ ਦੇ ਮੈਂਬਰ ਚੁਣੇ ਜਾਂਦੇ ਹਨ। 5 ਰਾਜਾਂ ਦੀ ਚੋਣ ਦੇ ਨਤੀਜੇ 2024 ਵਿੱਚ ਲੋਕ ਸਭਾ ਦੀ ਚੋਣ ਲਈ ਮਹੱਤਵਪੂਰਨ ਹੋਣਗੇ।

'ਭਾਰਤੀ ਜਨਤਾ ਪਾਰਟੀ' ਕਿਸਾਨ ਅੰਦੋਲਨ ਦੇ ਉਤਰ ਪ੍ਰਦੇਸ਼ ਵਿੱਚ ਭਖ ਜਾਣ ਕਰਕੇ ਆਪਣੀ ਹੋਂਦ ਨੂੰ ਖ਼ਤਰਾ ਮਹਿਸੂਸ ਕਰ ਰਹੀ ਹੈ। ਮੁਜ਼ੱਫਰਨਗਰ ਵਿਖੇ ਕਿਸਾਨਾ ਦੀ ਮਹਾਂ ਪੰਚਾਇਤ ਵਿੱਚ ਲੱਖਾਂ ਕਿਸਾਨਾ ਦੇ ਸ਼ਾਮਲ ਹੋਣ ਕਰਕੇ ਉਤਰ ਪ੍ਰਦੇਸ਼ ਸਰਕਾਰ ਨੂੰ ਹਾਰ ਸਾਹਮਣੇ ਕੰਧ ‘ਤੇ ਲਿਖੀ ਵਿਖਾਈ ਦੇ ਰਹੀ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਕਹਿ ਰਹੀ ਸੀ ਕਿ ਕਿਸਾਨ ਅੰਦੋਲਨ ਵਿੱਚ ਪੰਜਾਬ ਦੇ ਹੀ ਕਿਸਾਨ ਹਨ। ਮੁਜ਼ਫਰਪੁਰ ਦੀ ਮਹਾਂ ਪੰਚਾਇਤ ਵਿੱਚ ਕਿਸਾਨਾ ਦੇ ਹੋਏ ਬੇਸ਼ੁਮਾਰ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਸੀ। ਜੇਕਰ ਮੁਜ਼ੱਫ਼ਰਪੁਰ ਦਾ ਇਤਨਾ ਵੱਡਾ ਇਕੱਠ ਸ਼ਾਂਤਮਈ ਰਹਿ ਸਕਦਾ ਹੈ ਤਾਂ ਇਹ ਇਕ ਹਜ਼ਾਰ ਕਿਸਾਨਾ ਦਾ ਇਕੱਠ ਹਿੰਸਕ ਕਿਵੇਂ ਹੋ ਸਕਦਾ ਹੈ?

ਇਸ ਸਮੇਂ ਕਿਸਾਨ ਅੰਦੋਲਨ ਸਮੁੱਚੇ ਭਾਰਤ ਵਿੱਚ ਫ਼ੈਲ ਚੁੱਕਾ ਹੈ, ਜਿਸ ਕਰਕੇ ਕੇਂਦਰ ਸਰਕਾਰ ਘਬਰਾਈ ਹੋਈ ਹੈ। ਕਿਸਾਨ ਅੰਦੋਲਨ ਦੌਰਾਨ ਪੱਛਵੀਂ ਬੰਗਾਲ ਦੀਆਂ ਵਿਧਾਨ ਸਭਾ ਚੋਣਾ ਵਿੱਚ ਸਾਰਾ ਕੇਂਦਰੀ ਮੰਤਰੀ ਮੰਡਲ ਅਤੇ ਸਾਰੇ ਦੇਸ਼ ਦੇ 'ਭਾਰਤੀ ਜਨਤਾ ਪਾਰਟੀ' ਦੇ ਪ੍ਰਮੁੱਖ ਨੇਤਾਵਾਂ ਅਤੇ ਸੰਸਦ ਮੈਂਬਰਾਂ ਵੱਲੋਂ ਧੂੰਆਂਧਾਰ ਮੁਹਿੰਮ ਚਲਾਉਣ ਦੇ ਬਾਵਜੂਦ 'ਭਾਰਤੀ ਜਨਤਾ ਪਾਰਟੀ' ਨੂੰ ਬੁਰੀ ਤਰ੍ਹਾਂ ਹਾਰ ਦਾ ਮੂੰਹ ਵੇਖਣਾ ਪਿਆ। ਕਲ੍ਹ ਹੀ ਪੱਛਵੀਂ ਬੰਗਾਲ ਦੀਆਂ 3 ਵਿਧਾਨ  ਸਭਾ ਦੀਆਂ ਉਪ ਚੋਣਾਂ ਦੇ ਨਤੀਜਿਆਂ ਵਿੱਚ ਮੁੱਖ ਮੰਤਰੀ 'ਮਮਤਾ ਬੈਨਰਜੀ' ਦਾ 58,835 ਵੋਟਾਂ ਦੇ ਵੱਡੇ ਫਰਕ ਨਾਲ ਜਿਤਣਾ ਅਤੇ ਤਿੰਨੋ ਸੀਟਾਂ ਵਿੱਚੋਂ ਵੀ 'ਭਾਰਤੀ ਜਨਤਾ ਪਾਰਟੀ' ਦਾ ਬੁਰੀ ਤਰ੍ਹਾਂ ਹਾਰਨਾ ਹਜ਼ਮ ਨਹੀਂ ਹੋ ਰਿਹਾ। ਇਸ ਘਟਨਾ ਤੋਂ ਪਹਿਲਾਂ ਵੀ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਕਿਸਾਨ ਅੰਦੋਲਨ ਨੂੰ ਫ਼ੇਲ੍ਹ ਕਰਨ ਲਈ ਉਤਰ ਪ੍ਰਦੇਸ਼ ਸਰਕਾਰ ਦੀ ਮਿਲੀ ਭੁਗਤ ਨਾਲ 'ਸਿੰਘੂ ਬਾਰਡਰ' ‘ਤੇ ਕਿਸਾਨਾ ਦੇ ਟੈਂਟਾਂ ਵਿੱਚ ਵੜਕੇ ਹਮਲੇ ਕੀਤੇ ਸਨ। ਇਥੋਂ ਤੱਕ ਕਿ 'ਭਾਰਤੀ ਜਨਤਾ ਪਾਰਟੀ' ਦੇ ਵਰਕਰਾਂ ਨੇ ਪੁਲਿਸ ਦੀਆਂ ਵਰਦੀਆਂ ਪਾ ਕੇ  ਕਿਸਾਨਾ ‘ਤੇ ਹਮਲੇ ਕੀਤੇ।

ਇਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਬਨਬੀਰਪੁਰ ਕੇਂਦਰੀ ਗ੍ਰਹਿ ਰਾਜ ਮੰਤਰੀ 'ਅਜੇ ਮਿਸ਼ਰਾ' ਦਾ ਪਿੰਡ ਹੈ। ਇਥੇ ਹੀ ਉਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ 'ਕੇਸ਼ਵ ਪ੍ਰਸ਼ਾਦਿ ਮੌਰੀਆ' ਨੇ ਆਉਣਾ ਸੀ। ਪਿੰਡ ਦੇ ਬਾਹਰਬਾਰ ਤਿਕੋਨੀਆਂ ਕੋਲ ਹੈਲੀਪੈਡ  ਬਣਾਇਆ ਗਿਆ ਸੀ। ਕਿਸਾਨਾ ਨੇ ਹੈਲੀਪੈਡ ਘੇਰਿਆ ਹੋਇਆ ਸੀ। ਉਪ ਮੁੱਖ ਮੰਤਰੀ ਨੇ ਆਪਣਾ ਪ੍ਰੋਗਰਾਮ ਕਿਸਾਨਾ ਦੇ ਵਿਰੋਧ ਕਰਕੇ ਬਦਲ ਦਿੱਤਾ ਸੀ। ਇਸ ਕਰਕੇ ਕਿਸਾਨ ਸ਼ਾਂਤਮਈ ਢੰਗ ਨਾਲ ਵਾਪਸ ਆ ਰਹੇ ਸਨ। ਕਿਹਾ ਜਾਂਦਾ ਹੈ ਕਿ ਕੁਝ ਐਸ ਯੂ ਵੀ ਗੱਡੀਆਂ, ਜਿਨ੍ਹਾਂ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਸਪੁੱਤਰ 'ਅਸ਼ੀਸ਼ ਮਿਸ਼ਰਾ' ਅਤੇ ਮੰਤਰੀ ਦਾ ਭਰਾ ਸਵਾਰ ਸਨ, ਉਨ੍ਹਾਂ ਨੇ ਆਪਣਾ ਕਾਫ਼ਲਾ ਵਾਪਸ ਆ ਰਹੇ ਕਿਸਾਨ ‘ਤੇ ਚੜਾ੍ਹ ਦਿੱਤਾ, ਜਿਸ ਕਰਕੇ ਕਿਸਾਨ ਸ਼ਹੀਦ ਹੋ ਗਏ।

ਉਹ ਹਫੜਾ ਦਫ਼ੜੀ ਵਿੱਚ ਗੱਡੀਆਂ ਭਜਾ ਕੇ ਲੈ ਗਏ ਪ੍ਰੰਤੂ ਇਕ ਗੱਡੀ ਤੇਜ ਹੋਣ ਕਰਕੇ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਉਹ ਗੱਡੀ ਖੇਤਾਂ ਵਿੱਚ ਉਲਟ ਗਈ ਅਤੇ ਉਸਨੂੰ ਅੱਗ ਲੱਗ ਗਈ ਜਿਸ ਕਰਕੇ 4 ਵਿਅਕਤੀ ਮਾਰੇ ਗਏ।

ਦੋ ਦਿਨ ਪਹਿਲਾਂ ਗ੍ਰਹਿ ਮੰਤਰੀ ਦੇ ਬੇਟੇ ਨੇ ਬਿਆਨ ਦਿੱਤਾ ਸੀ ਕਿ ਲਖਮੀਪੁਰ ਖ਼ੀਰੀ ਜਿਲ੍ਹੇ ਵਿੱਚ ਕਿਸਾਨਾ ਨੂੰ ਸਬਕ ਸਿਖਾਇਆ ਜਾਵੇਗਾ। ਇਸ ਤੋਂ ਸਰਕਾਰ ਦੀ ਨੀਅਤ ਅਤੇ ਸ਼ਾਜ਼ਸ਼ ਦਾ ਪਤਾ ਲੱਗਦਾ ਹੈ। ਸੋਚਣ ਵਾਲੀ ਗੱਲ ਹੈ ਕਿ ਕਿਸਾਨ ਅੰਦੋਲਨ ਕਰ ਰਹੇ ਹਨ। ਉਥੇ ਰਾਜ ਦੇ ਉਪ ਮੁੱਖ ਮੰਤਰੀ ਨੇ ਆਉਣਾ ਹੋਵੇ ਅਤੇ ਪੁਲਿਸ ਤਾਇਨਾਤ ਨਾ ਕੀਤੀ ਜਾਵੇ ਕੀ ਇਹ ਸੰਭਵ ਹੋ ਸਕਦਾ ਹੈ?

ਦੂਜੇ ਜਦੋਂ ਉਪ ਮੁੱਖ ਮੰਤਰੀ ਦਾ ਹੈਲੀਪੈਡ ‘ਤੇ ਆਉਣ ਦਾ ਪ੍ਰੋਗਰਾਮ ਬਦਲ ਗਿਆ ਤਾਂ ਫਿਰ 'ਅਸ਼ੀਸ਼ ਮਿਸ਼ਰਾ' ਅਤੇ ਉਨ੍ਹਾਂ ਦੇ ਸਾਥੀ ਉਥੇ ਕੀ ਕਰਨ ਗਏ ਸਨ?

ਕੇਂਦਰੀ ਅਤੇ 'ਯੋਗੀ ਅਦਿਤਯ ਨਾਥ' ਦੀ ਸਰਕਾਰ ਸ਼ਾਂਤਮਈ ਅੰਦੋਲਨ ਨੂੰ ਹਿੰਸਕ ਬਣਾਕੇ ਬਦਨਾਮ ਕਰਨਾ ਚਾਹੁੰਦੀ ਹੈ। ਇਸ ਘਟਨਾ ਤੋਂ ਬਾਅਦ ਉਤਰ ਪ੍ਰਦੇਸ਼ ਹੀ ਨਹੀਂ ਸਗੋਂ ਸਮੁੱਚੇ ਦੇਸ਼ ਵਿੱਚ ਕਿਸਾਨ ਮਜ਼ਦੂਰ ਅੰਦੋਲਨ ਹੋਰ ਪ੍ਰਚੰਡ ਰੂਪ ਵਿੱਚ ਸਾਹਮਣੇ ਆਵੇਗਾ। ਯੋਗੀ ਸਰਕਾਰ ਨੇ ਕਿਸਾਨਾ ਨਾਲ ਨਵਾਂ ਪੰਗਾ ਲੈ ਲਿਆ ਹੈ, ਜਿਸਦਾ ਇਵਜ਼ਾਨਾ ਉਨ੍ਹਾਂ ਨੂੰ ਵਿਧਾਨ ਸਭਾ ਦੀਆਂ ਚੋਣਾ ਵਿੱਚ ਪੱਛਵੀਂ ਬੰਗਾਲ ਦੀ ਤਰ੍ਹਾਂ ਭੁਗਤਣਾ ਪਵੇਗਾ।

'ਸੰਯੁਕਤ ਕਿਸਾਨ ਮੋਰਚੇ' ਨੇ 4 ਕਿਸਾਨਾਂ ਦੇ ਸ਼ਹੀਦ ਅਤੇ ਬਾਕੀ ਕਿਸਾਨਾ ‘ਤੇ ਇਤਨਾ ਤਸ਼ੱਦਦ ਹੋਣ ਦੇ ਬਾਵਜੂਦ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਇਸ ਤੋਂ ਕਿਸਾਨਾ ਦੀ ਭਾਵਨਾ ਦਾ ਪਤਾ ਚਲਦਾ ਹੈ। ਇਸ ਦੁਰਘਟਨਾ ਵਿੱਚ ਸ਼ਹੀਦ ਹੋਏ ਕਿਸਾਨਾ ਵਿੱਚ ਨਛੱਤਰ ਸਿੰਘ 65 , ਦਲਜੀਤ ਸਿੰਘ 35, ਲਵਪ੍ਰੀਤ ਸਿੰਘ 20 ਅਤੇ ਗੁਰਿੰਦਰ ਸਿੰਘ 20 ਸਾਲ ਉਮਰ ਦੇ ਸਨ।

ਕਿਸਾਨਾ ਵੱਲੋਂ ਇਹ ਵੀ ਦੋਸ਼ ਲਗਾਏ ਗਏ ਹਨ ਕਿ 'ਭਾਰਤੀ ਜਨਤਾ ਪਾਰਟੀ' ਦੇ ਕਾਰਕੁਨਾਂ ਨੇ ਗੋਲੀਆਂ ਵੀ ਚਲਾਈਆਂ ਹਨ, ਜਿਸ ਕਰਕੇ ਇਕ ਕਿਸਾਨ ਦੀ ਮੌਤ ਗੋਲੀ ਲੱਗਣ ਕਰਕੇ ਹੋਈ ਹੈ। ਇਨ੍ਹਾਂ ਕਿਸਾਨਾ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਕਿਉਂਕਿ ਸਮੁੱਚੇ ਦੇਸ਼ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ। ਹੁਣ ਤੱਕ ਜਿਹੜੇ ਕਿਸਾਨ ਮਜ਼ਦੂਰ ਚੁੱਪ ਬੈਠੇ ਸਨ, ਉਹ ਵੀ ਸਰਗਰਮ ਹੋ ਗਏ ਹਨ।

ਪ੍ਰਧਾਨ ਮੰਤਰੀ 'ਨਰਿੰਦਰ ਮੋਦੀ' ਦਾ ਤਾਜ਼ਾ ਬਿਆਨ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ 3 ਖੇਤੀਬਾੜੀ ਕਾਨੂੰਨ ਕਿਸੇ ਕੀਮਤ ‘ਤੇ ਵੀ ਰੱਦ ਨਹੀਂ ਹੋਣਗੇ ਅਤੇ ਹਰਿਆਣਾ ਦੇ ਮੁੱਖ ਮੰਤਰੀ 'ਮਨੋਹਰ ਲਾਲ ਖੱਟੜ' ਦਾ 'ਭਾਰਤੀ ਜਨਤਾ ਪਾਰਟੀ' ਦੇ ਮੈਂਬਰਾਂ ਨੂੰ ਇਹ ਕਹਿਣਾ ਕਿ ਡੰਡਿਆਂ ਨਾਲ ਲੈਸ ਹੋ ਕੇ 'ਜੈਸੇ ਦਾ ਜਵਾਬ ਤੈਸੇ' ਨਾਲ ਦਿਓ, ਭੜਕਾਉਣ ‘ਤੇ ਉਕਸਾਉਣ ਵਾਲੇ ਹਨ।

ਉਨ੍ਹਾਂ ਵਿਅਕਤੀਆਂ ਵੱਲੋਂ ਇਹ ਬਿਆਨ ਦੇਣਾ ਜਿਨ੍ਹਾਂ ਦੀ ਅਮਨ ਕਾਨੂੰਨ ਕਾਇਮ ਰੱਖਣ ਦੀ ਜ਼ਿੰਮੇਵਾਰੀ ਹੈ, ਬਹੁਤ ਹੀ ਸ਼ਰਮ ਅਤੇ ਸੰਵਿਧਾਨ ਦੇ ਵਿਰੁੱਧ ਹਨ। ਇਨ੍ਹਾਂ ਦੇ ਉਕਸਾਉਣ ਕਰਕੇ ਹੀ 'ਭਾਰਤੀ ਜਨਤਾ ਪਾਰਟੀ' ਦੇ ਵਰਕਰਾਂ ਨੇ ਸ਼ਰੇਆਮ ਕਿਸਾਨ ਦੇ ਕਤਲ ਕੀਤੇ ਹਨ। ਇੰਜ ਕਰਕੇ 'ਭਾਰਤੀ ਜਨਤਾ ਪਾਰਟੀ' ਦੀ ਸਰਕਾਰ ਆਪਣੇ ਕਫ਼ਨ ਵਿੱਚ ਕਿਲ ਠੋਕ ਰਹੀ ਹੈ।

ਪਰਜਾਤੰਤਰ ਨੂੰ ਇੰਟਰਨੈਟ ਬੰਦ ਕਰਕੇ, ਦਫ਼ਾ 144 ਲਗਾਕੇ ਅਤੇ ਸਿਆਸਤਦਾਨਾ ਦਾ ਦਾਖ਼ਲਾ ਬੰਦ ਕਰਕੇ ਕਲੰਕਤ ਕਰ ਰਹੇ ਹਨ। ਇਉਂ ਮਹਿਸੂਸ ਹੋ ਰਿਹਾ ਹੈ ਕਿ ਪਰਜਾਤੰਤਰ ਦਾ ਗਲਾ ਘੋਟਿਆ ਜਾ ਰਿਹਾ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

 
 

 
  73ਸ਼ਾਂਤਮਈ ਕਿਸਾਨਾ ‘ਤੇ ਗੱਡੀ ਚੜ੍ਹਾਕੇ ਸ਼ਹੀਦ ਕਰਨਾ: ਦਰਿੰਦਗੀ ਦੀ ਨਿਸ਼ਾਨੀ
ਉਜਾਗਰ ਸਿੰਘ, ਪਟਿਆਲਾ
72ਪੰਜਾਬ ਦੀ ਰਾਜਨੀਤੀ: ਸਵਾਲ ਦਰ ਸਵਾਲ
ਹਰਜਿੰਦਰ ਸਿੰਘ ਲਾਲ
71ਕੱਚੀ ਯਾਰੀ ਅੰਬੀਆਂ ਦੀ - ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ
ਉਜਾਗਰ ਸਿੰਘ, ਪਟਿਆਲਾ
70ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿੱਚ ਨੌਜਵਾਨਾ ਅਤੇ ਬਜ਼ੁਰਗਾਂ ਨੂੰ ਬਰਾਬਰ ਦੀ ਪ੍ਰਤੀਨਿਧਤਾ
ਉਜਾਗਰ ਸਿੰਘ, ਪਟਿਆਲਾ
69ਰਾਜਨੀਤੀ ਉੱਪਰ ਜਾਤ-ਰਾਤ ਤੇ ਧਰਮ ਹਾਵੀ
ਹਰਜਿੰਦਰ ਸਿੰਘ ਲਾਲ
68ਸਿੱਖਾਂ ਨੂੰ 'ਨੀਲਾ ਤਾਰਾ' ਸਾਕਾ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ ਆਉਂਦੇ?
ਉਜਾਗਰ ਸਿੰਘ, ਪਟਿਆਲਾ
67ਰੂੜ੍ਹੀਵਾਦੀ ਮਾਨਸਿਕਤਾ ਬਨਾਮ ਪੰਜਾਬ ਦਾ ਨਵਾਂ ਮੁੱਖਮੰਤਰੀ - ਚਰਨਜੀਤ ਸਿੰਘ ਚੰਨੀ !
ਕੇਹਰ ਸ਼ਰੀਫ਼, ਜਰਮਨੀ
66ਇੰਡੋ ਕੈਨੇਡੀਅਨ ਪੰਜਾਬੀਆਂ ਨੇ ਕੈਨੇਡਾ ਦੀਆਂ ਫੈਡਰਲ ਚੋਣਾ ਵਿੱਚ ਜਿੱਤ ਦੇ ਝੰਡੇ ਗੱਡ ਦਿੱਤੇ 
ਉਜਾਗਰ ਸਿੰਘ, ਪਟਿਆਲਾ
65ਕਾਂਗਰਸ ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ਹੇਠ ਕੁਹਾੜਾ ਮਾਰਦੀ ਹੈ 
ਉਜਾਗਰ ਸਿੰਘ, ਪਟਿਆਲਾ 
64ਬੰਦਾ ਬਨਾਮ ਬਜ਼ਾਰ ਅਤੇ ਯਾਦਾਂ 
ਬੁੱਧ ਸਿੰਘ ਨੀਲੋਂ 
63ਬਾਤ ਸਹੇ ਦੀ ਨੀ - ਪਹੇ ਦੀ ਹੈ ! 
ਬੁੱਧ ਸਿੰਘ ਨੀਲੋਂ   
62'ਪੈਗਾਸਸ' ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ
61ਪੰਜਾਬੀ ਸ਼ਬਦ-ਜੋੜਾਂ ਦੇ ਮਿਆਰੀਕਰਨ ਦਾ ਮਸਲਾ
ਕੇਹਰ ਸ਼ਰੀਫ਼, ਜਰਮਨੀ
60ਪੰਜਾਬ ਲਈ ਨਵੀਂ ਚੁਣੌਤੀ: ਅਗਵਾਈ ਸੰਕਟ
ਹਰਜਿੰਦਰ ਸਿੰਘ ਲਾਲ 
59-4ਮੁਜ਼ੱਫ਼ਰਨਗਰ ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ
ਉਜਾਗਰ ਸਿੰਘ, ਪਟਿਆਲਾ
58ਇਤਿਹਾਸ ਨਾਲ ਛੇੜਛਾੜ ਠੀਕ ਨਹੀਂ 
ਹਰਜਿੰਦਰ ਸਿੰਘ ਲਾਲ 
57ਅਮਰੀਕਨ ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
56ਕਰਨਾਲ ਕੋਲ ਕਿਸਾਨਾਂ 'ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਉਜਾਗਰ ਸਿੰਘ, ਪਟਿਆਲਾ
55ਕਾਂਗਰਸ ਦੀ ਅੰਦਰੂਨੀ ਕਸ਼ਮਕਸ਼ ਥੰਮ੍ਹਣ ਦੀ ਅਜੇ ਸੰਭਾਵਨਾ ਨਹੀਂ
ਹਰਜਿੰਦਰ ਸਿੰਘ ਲਾਲ
54ਵਿਧਾਨ ਸਭਾ ਚੋਣਾਂ-2022
ਪੰਜਾਬ ਦੀ ਰਾਜਸੀ ਸਥਿਤੀ ਅਜੇ ਵੀ ਅਸਪਸ਼ਟ
ਹਰਜਿੰਦਰ ਸਿੰਘ ਲਾਲ 
53ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ  
51ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ …. 
ਪੰਜਾਬ ਕਾਂਗਰਸ ਦੀ ਸੂਰਤ-ਏ-ਹਾਲ
ਹਰਜਿੰਦਰ ਸਿੰਘ ਲਾਲ 
51ਪੰਜਾਬੀਆਂ ਦੀਆਂ ਲੋੜਾਂ ਕੌਣ ਪਛਾਣੇਗਾ?
ਡਾ. ਹਰਸ਼ਿੰਦਰ ਕੌਰ, ਪਟਿਆਲਾ
50ਪੰਜਾਬ ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ
49ਨਸ਼ਿਆਂ ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ  
48ਪੰਜਾਬ ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ
47ਪ੍ਰਯਾਵਰਣ ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ
ਰਵੇਲ ਸਿੰਘ ਇਟਲੀ 
46ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ
45ਚੋਣ ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
 ਹਰਜਿੰਦਰ ਸਿੰਘ ਲਾਲ
44ਚਹੇਤੇ, ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ ਸਫ਼ਰ
ਮਨਦੀਪ ਖੁਰਮੀ ਹਿੰਮਤਪੁਰਾ
43ਵੇਲੇ ਦਾ ਰਾਗ
ਕੇਹਰ ਸ਼ਰੀਫ਼, ਜਰਮਨੀ   
42ਪ੍ਰਯਾਵਰਣ ਦੇ ਸ੍ਰੋਤ ਰੁੱਖ:  ਤੂਤ
ਰਵੇਲ ਸਿੰਘ ਇਟਲੀ
41ਕਿਸਾਨੀਅਤ ਦਾ ਰਿਸ਼ਤਾ
ਮਿੰਟੂ ਬਰਾੜ, ਆਸਟ੍ਰੇਲੀਆ    
401984-37 ਸਾਲਾਂ ਬਾਅਦ
ਡਾ. ਹਰਸ਼ਿੰਦਰ ਕੌਰ, ਪਟਿਆਲਾ
39ਸਿਆਸੀ ਪਾਰਟੀਆਂ ਪੰਜਾਬੀਆਂ/ ਸਿੱਖਾਂ  ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ 
38ਪੰਜਾਬ ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ
37ਕੀ ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ? /a>
ਉਜਾਗਰ ਸਿੰਘ, ਪਟਿਆਲਾ
36ਸੰਸਾਰ ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ
35ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ
34ਪ੍ਰਯਾਵਰਣ ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ 
ਰਵੇਲ ਸਿੰਘ ਇਟਲੀ  
33ਕੀ ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ ਸਾਜ਼ਸ਼ ਹੈ? 
ਉਜਾਗਰ ਸਿੰਘ, ਪਟਿਆਲਾ   
32ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼? 
ਮਿੰਟੂ ਬਰਾੜ ਅਸਟਰੇਲੀਆ
31ਪੰਜਾਬ ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ 
ਉਜਾਗਰ ਸਿੰਘ, ਪੰਜਾਬ
30ਭਟਕਦੀਆਂ ਰੂਹਾਂ - ਜਾਗਦੇ ਸੁੱਤੇ ਲੋਕ ! 
ਬੁੱਧ ਸਿੰਘ ਨੀਲੋਂ   
29400ਵੇਂ ਪ੍ਰਕਾਸ਼ ਦੀ ਰੌਸ਼ਨੀ ਵਿੱਚ 
ਸ਼ਿੰਦਰਪਾਲ ਸਿੰਘ  
28ਭਾਰਤ ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ 
ਉਜਾਗਰ ਸਿੰਘ, ਪਟਿਆਲਾ 
27ਜਾਗੋ ਲੋਕੋ - ਨਾਇਕ  ਬਣੋ ! 
ਬੁੱਧ  ਸਿੰਘ  ਨੀਲੋਂ  
26ਕਿਰਤੀਆਂ ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ 
25ਸਕਾਟਿਸ਼ ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ ਦੇ ਸੰਕੇਤ
ਮਨਦੀਪ ਖੁਰਮੀ ਹਿੰਮਤਪੁਰਾ,  ਗਲਾਸਗੋ, ਸਕਾਟਲੈਂਡ  
24ਸਿਆਸਤਦਾਨਾ ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ
23ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ 
22ਲੋਕਤੰਤਰ ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ 
21ਮਸਲਾ-ਏ-ਕਲਮ: ਕਲਮਾਂ ਦੀ ਸੁੱਕੀ ਸਿਆਹੀ
ਬੁੱਧ ਸਿੰਘ ਨੀਲ਼ੋਂ   
20ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ 
ਉਜਾਗਰ ਸਿੰਘ, ਪਟਿਆਲਾ
19ਅੱਖੀਂ ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ  
ਸ਼ਿੰਦਰਪਾਲ ਸਿੰਘ,   ਯੂ ਕੇ   
18-1ਬ੍ਰਤਾਨਵੀ ਜਨਗਣਨਾ ਦੇ ਕੁੱਝ ਰੌਚਕ ਤੱਥ 
ਸ਼ਿੰਦਰਪਾਲ ਸਿੰਘ,   ਯੂ ਕੇ 
17ਮਾਵਾਂ ਠੰਡੀਆਂ ਛਾਵਾਂ ਦਾ ਦਿਹਾੜਾ 2021 
ਸੁਰਿੰਦਰ ਕੌਰ ਜਗਪਾਲ, ਜੇ ਪੀ   ਯੂ ਕੇ 
16ਮੇਰਾ ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ 
ਰਵੇਲ ਸਿੰਘ, ਇਟਲੀ 
15ਬ੍ਰਤਾਨਵੀ ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ 
14ਸ਼ਹੀਦ ਭਗਤ ਸਿੰਘ ਅਤੇ ਅਸੀਂ 
ਸੰਜੀਵਨ ਸਿੰਘ, ਮੁਹਾਲੀ    
13ਕੈਪਟਨ ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ 
ਉਜਾਗਰ ਸਿੰਘ, ਪਟਿਆਲਾ 
12ਸਿਆਣਿਆਂ ਦਾ ਕਿਹਾ ਸਿਰ ਮੱਥੇ 
ਰਵੇਲ ਸਿੰਘ ਇਟਲੀ 
11ਪੰਜਾਬ ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ  
ਉਜਾਗਰ ਸਿੰਘਰ, ਪਟਿਆਲਾ
10ਮਰਣੈ ਤੇ ਜਗਤੁ ਡਰੈ  
ਡਾ. ਹਰਸ਼ਿੰਦਰ ਕੌਰ, ਪਟਿਆਲਾ  
09ਕਿਸਾਨ ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ 
08ਕਿਸਾਨ ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ
07ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ  
06ਕਿਸਾਨ ਮੋਰਚਾ: ਪਲ ਪਲ ਬਦਲਦੀ ਸਥਿਤੀ 
ਹਰਜਿੰਦਰ ਸਿੰਘ ਲਾਲ, ਖੰਨਾ
05ਭਾਰਤੀ ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ 
04ਕੇਂਦਰ ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ
03ਕਿਰਤੀਆਂ ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ 
02ਕਦੇ ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ 
01ਬੇਟਾ ਪੜ੍ਹਾਓ - ਬੇਟੀ ਬਚਾਓ!
ਡਾ. ਹਰਸ਼ਿੰਦਰ ਕੌਰ,  ਪਟਿਆਲਾ
67ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ 
6623 ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!
ਗੋਬਿੰਦਰ ਸਿੰਘ ਢੀਂਡਸਾ 
65ਪ੍ਰਚੰਡ ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ 
64ਕਿਸਾਨ ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ  

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2021, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com