WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਬੇਹੱਦ ਗੁੰਝਲਦਾਰ ਪੰਜਾਬ ਦੀ ਅਜੋਕੀ ਰਾਜਸੀ ਸਥਿਤੀ
ਹਰਜਿੰਦਰ ਸਿੰਘ ਲਾਲ         (24/10/2021)

lall

78ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਾ ਹਾਲਤ 'ਤੇ ਕਵਿੱਤਰੀ 'ਸਬੀਹਾ ਸਦਫ਼' ਦਾ ਇਹ ਸ਼ਿਅਰ ਬਹੁਤ ਢੁਕਦਾ ਹੈ,

ਨਾ ਕੋਈ ਉਲਝਣ ਨਾ ਦਿਲ ਪ੍ਰੇਸ਼ਾਂ,
ਨਾ ਕੋਈ ਦਰਦ-ਏ-ਨਿਹਾਂ ਥਾ ਪਹਿਲੇ।
ਹਮਾਰੇ ਹਾਥੋਂ ਮੇਂ ਤਿਤਲੀਆਂ ਥੀਂ,
ਯੇ ਦਿਲ ਸ਼ਾਦਮਾ ਥਾ ਪਹਿਲੇ।


ਪਰ ਹੁਣ ਹਾਲਾਤ ਉਹ ਨਹੀਂ ਰਹੇ, ਹੁਣ ਕੈਪਟਨ ਅਮਰਿੰਦਰ ਸਿੰਘ ਲਈ ਉਲਝਣਾਂ ਹੀ ਉਲਝਣਾਂ ਨੇ ਤੇ 'ਆਪਣਿਆਂ' ਦੇ ਛੱਡ ਜਾਣ ਤੋਂ ਪ੍ਰੇਸ਼ਾਨ ਵੀ ਨੇ ਤੇ ਨਾਖੁਸ਼ ਵੀ। ਪਰ ਖ਼ੈਰ ਇਸ ਵੇਲੇ ਉਨ੍ਹਾਂ ਦੀ ਸਭ ਤੋਂ ਪਹਿਲੀ ਕੋਸ਼ਿਸ਼ ਕਿਸਾਨ ਅੰਦੋਲਨ ਤੇ ਕੇਂਦਰ ਸਰਕਾਰ ਦਰਮਿਆਨ ਸਮਝੌਤਾ ਕਰਵਾਉਣ ਦਾ ਕ੍ਰੈਡਿਟ ਲੈਣ ਦੀ ਹੈ।

ਅਸੀਂ ਇਨ੍ਹਾਂ ਕਾਲਮਾਂ ਵਿਚ ਪਹਿਲਾਂ ਵੀ ਲਿਖਿਆ ਹੈ ਕਿ ਕੇਂਦਰ ਸਰਕਾਰ ਤੇ 'ਸੰਯੁਕਤ ਕਿਸਾਨ ਮੋਰਚੇ' ਵਿਚ ਸਮਝੌਤੇ ਦੀ ਗੱਲ ਬਹੁਤ ਨੇੜੇ ਲੱਗ ਚੁੱਕੀ ਹੈ। ਪਰ ਕੁਝ ਅਚਾਨਕ ਵਾਪਰੀਆਂ ਘਟਨਾਵਾਂ ਕਾਰਨ ਸਮਝੌਤੇ ਦਾ ਐਲਾਨ ਲਟਕਦਾ ਰਿਹਾ ਹੈ। ਸਾਡੀ ਜਾਣਕਾਰੀ ਅਨੁਸਾਰ ਪਹਿਲਾਂ ਪਹਿਲ 'ਲਖੀਮਪੁਰ ਖੀਰੀ' ਕਾਂਡ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਵਲੋਂ ਛੇਤੀ-ਛੇਤੀ ਸਮਝੌਤਾ ਕਰਵਾਉਣ ਦਾ ਕਾਰਨ ਵੀ ਇਹ ਸੀ ਕਿ ਕਿਸਾਨਾਂ ਤੇ ਸਰਕਾਰ ਦਾ ਟਕਰਾਅ ਕੰਟਰੋਲ ਤੋਂ ਬਾਹਰ ਨਾ ਹੋ ਜਾਵੇ।

ਲਖੀਮਪੁਰ ਖੀਰੀ ਘਟਨਾ ਤੋਂ ਬਾਅਦ ਸਿੰਘੂ ਬਾਰਡਰ 'ਤੇ ਵਾਪਰਿਆ ਕਾਂਡ ਵੀ ਸਮਝੌਤੇ ਦੇ ਰਾਹ ਵਿਚ ਰੋੜਾ ਬਣਿਆ। ਸਾਡੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਇਸ ਵੇਲੇ ਕਿਸਾਨ ਅੰਦੋਲਨ ਨੂੰ ਸੰਭਾਲਦੀ-ਸੰਭਾਲਦੀ ਥੱਕ ਚੁੱਕੀ ਹੈ ਅਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਕਾਰਨ ਦੀਵਾਲੀ ਤੋਂ ਪਹਿਲਾਂ ਮਾਮਲੇ ਨੂੰ ਹੱਲ ਕਰਨ ਦੀ ਗੱਲ ਲਗਭਗ ਸਿਰੇ ਚੜ੍ਹ ਚੁੱਕੀ ਹੈ। ਪਰ ਇਸ ਵਿਚ ਕੋਈ ਸ਼ੱਕ ਨਹੀਂ ਕਿ ਭਾਜਪਾ ਇਸ ਸਮਝੌਤੇ ਨੂੰ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿਚ ਚੋਣ ਫਾਇਦੇ ਲਈ ਵਰਤਣਾ ਚਾਹੁੰਦੀ ਹੈ।

ਸਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਮੁੱਖ ਮੰਤਰੀ ਹੁੰਦੇ ਹੋਏ ਵੀ ਕਈ ਵਾਰ ਕਾਂਗਰਸ ਦੇ ਅਧਿਕਾਰਤ ਸਟੈਂਡ ਤੋਂ ਉਲਟ ਜਾ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੋਲੀ ਬੋਲਦੇ ਰਹੇ ਹਨ। ਉਹ ਪ੍ਰਧਾਨ ਮੰਤਰੀ ਦੇ ਸੁਰੱਖਿਆ ਸਲਾਹਕਾਰ 'ਅਜੀਤ ਡੋਵਾਲ' ਦੇ ਕਾਫੀ 'ਨੇੜੇ' ਦੱਸੇ ਜਾਂਦੇ ਹਨ। ਇਸ ਲਈ ਜਦੋਂ ਹੁਣ ਉਨ੍ਹਾਂ ਦੇ ਆਪਣੇ ਲਫਜ਼ਾਂ ਵਿਚ ਕਿ ਉਨ੍ਹਾਂ ਨੂੰ ਬੇਇੱਜ਼ਤੀ ਕਰਕੇ ਕਾਂਗਰਸ ਵਿਚੋਂ ਜਾਣ ਲਈ ਮਜਬੂਰ ਕੀਤਾ ਗਿਆ ਤਾਂ 'ਭਾਜਪਾ' ਜੋ ਅਕਾਲੀ ਦਲ ਨਾਲ ਸਮਝੌਤਾ ਟੁੱਟਣ ਤੋਂ ਬਾਅਦ 'ਅਛੂਤ' ਬਣ ਕੇ ਰਹਿ ਗਈ ਸੀ, ਲਈ ਕੈਪਟਨ ਤੋਂ ਵਧੀਆ ਹੋਰ ਕੋਈ ਵੀ ਧਿਰ ਸਮਝੌਤਾ ਕਰਨ ਲਈ ਨਹੀਂ ਹੋ ਸਕਦੀ। ਇਸੇ ਲਈ ਭਾਜਪਾ ਕਿਸਾਨਾਂ ਨਾਲ ਸਮਝੌਤਾ ਕਰਵਾਉਣ ਦਾ ਸਿਹਰਾ ਕੈਪਟਨ ਸਿਰ ਬੰਨ੍ਹ ਕੇ ਆਪਣੀ ਬੇੜੀ ਪਾਰ ਲਾਉਣ ਦੀ ਕੋਸ਼ਿਸ਼ ਵਿਚ ਹੈ।

ਉਹ ਕੈਪਟਨ ਨੂੰ ਪੰਜਾਬ ਵਿਚ ਹੀ ਨਹੀਂ, ਪੱਛਮੀ ਉੱਤਰ ਪ੍ਰਦੇਸ਼ ਵਿਚ ਵੀ ਵਰਤ ਸਕਦੀ ਹੈ। ਪਰ ਸਾਡੀ ਜਾਣਕਾਰੀ ਅਨੁਸਾਰ ਕਿਸਾਨ ਨੇਤਾ ਕਿਸੇ ਕੀਮਤ 'ਤੇ ਸਮਝੌਤਾ ਕਰਵਾਉਣ ਦਾ ਸਿਹਰਾ ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ ਲੈਣ ਦੇਣਗੇ, ਕਿਉਂਕਿ ਚਾਹੇ ਕਿਸਾਨ ਨੇਤਾ ਅਜੇ ਮੰਨਣ ਜਾਂ ਨਾ ਮੰਨਣ, ਪਰ ਸਚਾਈ ਇਹੀ ਹੈ ਕਿ ਮੋਰਚੇ ਵਿਚ ਜਿੱਤ ਤੋਂ ਬਾਅਦ ਕਿਸਾਨ ਨੇਤਾਵਾਂ ਦੀਆਂ ਆਪਣੀਆਂ ਰਾਜਨੀਤਕ ਇੱਛਾਵਾਂ ਵੀ ਘੱਟ ਨਹੀਂ। ਇਸ ਲਈ ਕੈਪਟਨ ਨੂੰ ਕਿਸੇ ਸਮਝੌਤੇ ਦਾ ਸਿਹਰਾ ਲੈਣ ਦੇਣਾ ਉਨ੍ਹਾਂ ਨੂੰ ਸੂਤ ਨਹੀਂ ਬੈਠਦਾ।

ਸਿਆਸਤ ਮੇਂ ਅਦਾਕਾਰੀ ਤੋ ਪਹਿਲੇ ਸੇ ਭੀ ਬੜ ਕਰ ਹੈ।
ਹਰ ਲੀਡਰ ਮੇਂ ਮੱਕਾਰੀ ਤੋ ਪਹਿਲੇ ਸੇ ਭੀ ਬੜ੍ਹ ਕਰ ਹੈ। (ਕ੍ਰਿਸ਼ਨ ਪ੍ਰਵੇਜ਼)

ਪੰਜਾਬ ਦੀ ਰਾਜਨੀਤੀ ਦਾ ਭੰਬਲਭੂਸਾ
ਵਕਤ ਔਰ ਹਾਲਾਤ ਕਾ ਕਯਾ  ਤਬਸਿਰਾ ਕੀਜੇ ਕਿ ਜਬ,
ਏਕ ਉਲਝਣ ਦੂਸਰੀ ਉਲਝਣ ਕੋ ਸੁਲਝਾਨੇ ਲਗੇ।


ਪੰਜਾਬ ਦੀ ਸਿਆਸਤ ਇਸ ਵੇਲੇ ਜਿੰਨੀ ਉਲਝਣ ਭਰੀ ਹੈ ਸ਼ਾਇਦ ਇਸ ਤੋਂ ਪਹਿਲਾਂ ਚੋਣਾਂ ਦਰਮਿਆਨ ਏਨੀ ਭੰਬਲਭੂਸੇ ਵਾਲੀ ਸਥਿਤੀ ਕਦੇ ਵੀ ਨਹੀਂ ਸੀ। ਹੁਣ ਜਦੋਂ ਕੈਪਟਨ ਨੇ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਸੰਭਾਵਿਤ ਸਮਝੌਤੇ ਦਾ ਐਲਾਨ ਕਰ ਦਿੱਤਾ ਹੈ, ਤਾਂ ਇਹ ਵੀ ਸਪੱਸ਼ਟ ਹੈ ਕਿ ਜੇ ਕਿਸਾਨਾਂ ਦਾ ਕੇਂਦਰ ਸਰਕਾਰ ਨਾਲ ਸਮਝੌਤਾ ਹੋ ਜਾਂਦਾ ਹੈ ਤਾਂ ਸੁਖਦੇਵ ਸਿੰਘ ਢੀਂਡਸਾ ਅਤੇ ਰਵੀਇੰਦਰ ਸਿੰਘ ਦੀ ਅਗਵਾਈ ਵਾਲੇ ਗੁੱਟ ਵੀ ਇਸ ਗੱਠਜੋੜ ਦਾ ਹਿੱਸਾ ਬਣ ਸਕਦੇ ਹਨ। ਇਸ ਤਰ੍ਹਾਂ ਪੰਜਾਬ ਵਿਚ ਸਿੱਧੇ ਰੂਪ ਵਿਚ ਹਰ ਸੀਟ 'ਤੇ ਚੌਕੋਨੇ ਮੁਕਾਬਲੇ ਤਾਂ ਹੋਣਗੇ ਹੀ, ਪਰ ਜਿੱਥੇ ਕੋਈ ਚੰਗਾ ਆਜ਼ਾਦ ਉਮੀਦਵਾਰ ਹੋਵੇਗਾ, ਉਥੇ 5 ਕੋਨੇ ਮੁਕਾਬਲੇ ਵੀ ਦਿਖਾਈ ਦੇਣਗੇ। ਉਂਜ ਹੈਰਾਨੀ ਵਾਲੀ ਗੱਲ ਹੈ ਕਿ ਕੈਪਟਨ ਦਾ ਮੁੱਖ ਨਿਸ਼ਾਨਾ ਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਨੂੰ ਹਰਾਉਣਾ ਹੈ, ਜਦੋਂ ਕਿ ਢੀਂਡਸਾ ਤੇ ਰਵੀਇੰਦਰ ਲਈ ਮੁੱਖ ਦੁਸ਼ਮਣ ਅਕਾਲੀ ਦਲ ਬਾਦਲ ਹੈ। ਪਰ ਇਨ੍ਹਾਂ ਵਿਰੋਧੀ ਨਿਸ਼ਾਨਿਆਂ ਵਾਲਿਆਂ ਦਾ ਗੱਠਜੋੜ ਹੋਣ 'ਤੇ ਕੀ ਹੋਵੇਗਾ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਉਂਜ ਕੈਪਟਨ ਵਲੋਂ ਢੀਂਡਸਾ ਅਤੇ ਬ੍ਰਹਮਪੁਰਾ ਦਾ ਨਾਂਅ ਲੈ ਕੇ ਗੱਠਜੋੜ ਕਰਨ ਦੇ ਬਿਆਨ ਨੇ ਇਕ ਵਾਰ ਫਿਰ 'ਆਮ ਆਦਮੀ ਪਾਰਟੀ' ਨੂੰ ਢੀਂਡਸਾ ਨਾਲ ਸਮਝੌਤੇ ਦੀ ਪਹਿਲ ਕਰਨ ਲਈ ਵੀ ਉਕਸਾ ਦਿੱਤਾ ਹੈ। ਪਰ ਅਸਲ ਵਿਚ ਕੀ ਹੋਵੇਗਾ ਅਜੇ ਕਿਸੇ ਨੂੰ ਨਹੀਂ ਪਤਾ।

ਬੀਰ ਦਵਿੰਦਰ ਅਤੇ ਨਿਧੜਕ ਬਰਾੜ
ਇਸ ਦਰਮਿਆਨ 'ਸੰਯੁਕਤ ਅਕਾਲੀ ਦਲ' ਦੇ ਕੈਪਟਨ ਨਾਲ ਜਾਣ ਦੇ ਚਰਚਿਆਂ ਨੇ ਇਸ ਪਾਰਟੀ ਦੇ ਦੋ ਪ੍ਰਮੁੱਖ ਨੇਤਾਵਾਂ ਬੀਰ ਦਵਿੰਦਰ ਸਿੰਘ ਅਤੇ ਨਿਧੜਕ ਸਿੰਘ ਬਰਾੜ ਦੇ ਸੰਯੁਕਤ ਅਕਾਲੀ ਦਲ ਨੂੰ ਅਲਵਿਦਾ ਕਹਿਣ ਦੀਆਂ ਸੰਭਾਵਨਾਵਾਂ ਨੂੰ ਕਾਫੀ ਹਵਾ ਦੇ ਦਿੱਤੀ ਹੈ। ਅਸਲ ਵਿਚ ਬੀਰ ਦਵਿੰਦਰ ਤਾਂ ਕੈਪਟਨ ਦੇ ਮਾਰੇ ਹੀ ਰਾਜਨੀਤਕ ਹਾਸ਼ੀਏ 'ਤੇ ਪਹੁੰਚੇ ਸਨ। ਇਸ ਲਈ ਉਹ ਕੈਪਟਨ ਨਾਲ ਜਾਣ ਲਈ ਕਦਾਚਿਤ ਤਿਆਰ ਨਹੀਂ ਹੋਣਗੇ। ਉਂਜ ਵੀ ਉਹ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਫੀ ਨੇੜੇ ਰਹੇ ਹਨ।

ਸਚਾਈ ਤਾਂ ਇਹੀ ਹੈ ਕਿ ਚੰਨੀ, ਬੀਰ ਦਵਿੰਦਰ ਦੇ ਡਿਪਟੀ ਸਪੀਕਰ ਹੋਣ ਵੇਲੇ ਹੀ ਕਾਂਗਰਸ ਵਿਚ ਉੱਭਰਨੇ ਸ਼ੁਰੂ ਹੋਏ ਸਨ। ਸਾਡੀ ਜਾਣਕਾਰੀ ਅਨੁਸਾਰ ਹੁਣ ਵੀ ਚੰਨੀ ਅਤੇ ਬੀਰ ਦਵਿੰਦਰ ਸੰਪਰਕ ਵਿਚ ਹਨ। ਫਿਰ ਬੀਰ ਦਵਿੰਦਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਸਿੱਧੇ ਸੰਪਰਕ ਵਿਚ ਵੀ ਰਹੇ ਹਨ। ਪਰ ਕੈਪਟਨ ਖਿਲਾਫ਼ ਜੋ ਇਲਜ਼ਾਮ ਕੈਪਟਨ ਵਿਰੋਧੀ ਹੁਣ ਲਾ ਰਹੇ ਹਨ, ਲਗਭਗ ਉਹੀ ਇਲਜ਼ਾਮ ਬੀਰ ਦਵਿੰਦਰ ਨੇ ਕਈ ਸਾਲ ਪਹਿਲਾਂ ਲਾਏ ਸਨ ਤੇ ਨਤੀਜੇ ਵਜੋਂ ਉਹ ਇਕੱਲੇ ਪੈ ਗਏ ਸਨ ਤੇ ਅਖੀਰ ਉਨ੍ਹਾਂ ਨੂੰ ਕਾਂਗਰਸ ਦੀ ਟਿਕਟ ਤੋਂ ਇਨਕਾਰ ਕਰ ਦਿੱਤਾ ਗਿਆ ਤੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਵੇਖਣਾ ਪੈ ਗਿਆ ਸੀ।

ਸਾਡੀ ਜਾਣਕਾਰੀ ਅਨੁਸਾਰ ਤਾਜ਼ਾ ਰਾਜਨੀਤਕ ਸਥਿਤੀ ਵਿਚ ਬੀਰ ਦਵਿੰਦਰ ਸਿੰਘ ਦੀ ਘਰ ਵਾਪਸੀ ਦਾ ਰਸਤਾ ਖੁੱਲ੍ਹ ਸਕਦਾ ਹੈ। ਇਸੇ ਤਰ੍ਹਾਂ ਸੰਯੁਕਤ ਅਕਾਲੀ ਦਲ ਦੇ 'ਛੁੱਟੀ' 'ਤੇ ਚੱਲ ਰਹੇ ਤੇਜ਼-ਤਰਾਰ ਨੇਤਾ ਬਾਰੇ ਮਿਲੀ ਜਾਣਕਾਰੀ ਅਨੁਸਾਰ ਉਹ ਅੱਜਕਲ੍ਹ 'ਰਾਸ਼ਟਰੀ ਸੋਇਮ ਸੇਵਕ ਸੰਘ' ਦੇ ਇਕ ਬਹੁਤ ਸੀਨੀਅਰ ਨੇਤਾ ਦੇ ਸੰਪਰਕ ਵਿਚ ਹਨ। ਉਹ ਭਾਜਪਾ ਨਾਲ ਵਾਇਆ ਸੰਯੁਕਤ ਅਕਾਲੀ ਦਲ ਜਾਂ ਕੈਪਟਨ ਅਮਰਿੰਦਰ ਸਿੰਘ ਰਾਹੀਂ ਜਾਣ ਨਾਲੋਂ ਸਿੱਧਾ ਭਾਜਪਾ ਵਿਚ ਹੀ ਸ਼ਾਮਿਲ ਹੋਣ ਨੂੰ ਤਰਜੀਹ ਦੇਣਗੇ। ਉਂਜ ਵੀ ਜੇਕਰ ਕਿਸਾਨਾਂ ਤੇ ਕੇਂਦਰ ਵਿਚ ਸਮਝੌਤਾ ਹੋ ਜਾਂਦਾ ਹੈ ਤਾਂ ਭਾਜਪਾ ਸ਼ਾਇਦ ਅਛੂਤ ਵੀ ਨਹੀਂ ਰਹੇਗੀ ਤੇ ਭਾਜਪਾ ਨੂੰ ਵੀ ਪੰਜਾਬ ਵਿਚ ਪੈਰ ਲਾਉਣ ਲਈ ਕੁਝ ਨਵੇਂ ਸਿੱਖ ਚਿਹਰਿਆਂ ਦੀ ਲੋੜ ਮਹਿਸੂਸ ਹੋਵੇਗੀ।

ਚੰਨੀ ਤੇ ਸਿੱਧੂ
ਇਸ ਸਾਦਗੀ ਪੇ ਕੌਨ ਨਾ ਮਰ ਜਾਏ ਏ ਖ਼ੁਦਾ,
ਲੜਤੇ ਹੈਂ ਔਰ ਹਾਥ ਮੇਂ ਤਲਵਾਰ ਭੀ ਨਹੀਂ।

'ਮਿਰਜ਼ਾ ਗ਼ਾਲਿਬ' ਦਾ ਇਹ ਮਸ਼ਹੂਰ ਸ਼ਿਅਰ ਇਸ ਵੇਲੇ ਅੰਦਰਖਾਤੇ ਤੇ ਬਾਹਰ ਚੱਲ ਰਹੀ 'ਸਿੱਧੂ' ਅਤੇ 'ਚੰਨੀ' ਦੀ ਲੜਾਈ 'ਤੇ ਹਰ ਤਰ੍ਹਾਂ ਢੁਕਦਾ ਹੈ। ਸਿੱਧੂ ਨੇ ਭਾਵੇਂ ਸਿੱਧੇ ਤੌਰ 'ਤੇ ਦੋਸ਼ ਨਹੀਂ ਲਾਇਆ ਕਿ ਸਾਨੂੰ ਭਰੋਸਾ ਨਹੀਂ ਕਿ ਚੰਨੀ ਚੋਣਾਂ ਤੋਂ ਪਹਿਲਾਂ-ਪਹਿਲਾਂ 18 ਨੁਕਾਤੀ, 5 ਨੁਕਾਤੀ ਜਾਂ ਹੁਣ ਵਾਲੇ 13 ਨੁਕਾਤੀ ਪ੍ਰੋਗਰਾਮਾਂ 'ਤੇ ਅਮਲ ਕਰਨਗੇ। ਪਰ ਜਿਸ ਤਰ੍ਹਾਂ ਦੇ ਹਾਲਾਤ ਦਿਖਾਈ ਦੇ ਰਹੇ ਹਨ, ਉਹ ਇਹੀ ਇਸ਼ਾਰਾ ਕਰਦੇ ਹਨ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਫ਼ਤ ਸਹੂਲਤਾਂ ਦੇ ਕੇ 'ਆਮ ਆਦਮੀ ਪਾਰਟੀ' ਅਤੇ 'ਅਕਾਲੀ ਦਲ ਬਾਦਲ' ਦੇ ਵਾਅਦਿਆਂ ਦੀ ਫੂਕ ਕੱਢਣ ਦੀ ਰਣਨੀਤੀ 'ਤੇ ਤਾਂ ਚੱਲ ਰਹੇ ਹਨ ਪਰ ਉਨ੍ਹਾਂ ਦਾ ਸਿੱਧੂ ਦੇ ਮੁੱਦਿਆਂ ਜਾਂ ਪੰਜਾਬ ਵਿਜ਼ਨ 'ਤੇ ਚੱਲਣ ਦਾ ਕੋਈ ਇਰਾਦਾ ਨਹੀਂ।

ਚਰਚਾ ਤਾਂ ਇਥੋਂ ਤੱਕ ਹੈ ਕਿ ਇਕ ਮੀਟਿੰਗ ਵਿਚ ਚੰਨੀ ਨੇ ਇਥੋਂ ਤੱਕ ਵੀ ਕਹਿ ਦਿੱਤਾ ਕਿ ਮੈਂ 'ਮੁੱਖ ਮੰਤਰੀਸ਼ਿਪ' ਛੱਡ ਦਿੰਦਾ ਹਾਂ, ਤੁਸੀਂ ਆਪ ਕਰ ਲਵੋ ਜੋ ਹੁੰਦਾ ਹੈ। ਬੇਸ਼ੱਕ ਇਸ ਦੀ ਪੁਸ਼ਟੀ ਨਹੀਂ ਹੋਈ ਪਰ ਇਹ ਪ੍ਰਭਾਵ ਜ਼ਰੂਰ ਬਣ ਰਿਹਾ ਹੈ ਕਿ ਚੰਨੀ ਇਨ੍ਹਾਂ ਮੁੱਦਿਆਂ 'ਤੇ ਕੁਝ ਨਹੀਂ ਕਰਨਗੇ, ਕਿਉਂਕਿ ਅਜੇ ਤੱਕ ਸ਼ਰਾਬ ਜਾਂ ਰੇਤਾ ਲਈ ਕਾਰਪੋਰੇਸ਼ਨ ਬਣਾਉਣ ਵੱਲ ਕੋਈ ਕਦਮ ਨਹੀਂ ਪੁੱਟਿਆ ਗਿਆ।

ਹੋਰ ਮਾਮਲਿਆਂ ਵਿਚ ਵੀ ਨਵੇਂ ਮੁੱਖ ਮੰਤਰੀ ਕੁਝ ਵਿਸ਼ੇਸ਼ ਕਰਦੇ ਨਜ਼ਰ ਨਹੀਂ ਆ ਰਹੇ। ਪਰ ਬਿਜਲੀ ਤੇ ਪਾਣੀ ਦੇ ਬਕਾਇਆਂ ਦੀ ਮੁਆਫ਼ੀ ਅਤੇ ਪੰਜਾਬ ਦਾ ਖਜ਼ਾਨਾ ਖਾਲੀ ਦੱਸਣ ਵਾਲੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਚੁੱਪੀ ਇਹ ਜ਼ਰੂਰ ਪ੍ਰਭਾਵ ਦੇ ਰਹੀ ਹੈ ਕਿ ਸਿੱਧੂ ਬੇਸ਼ੱਕ ਸੁਪਰ ਮੁੱਖ ਮੰਤਰੀ ਨਹੀਂ ਬਣ ਸਕੇ ਪਰ ਮਨਪ੍ਰੀਤ ਸਿੰਘ ਬਾਦਲ ਜ਼ਰੂਰ ਇਸ ਸਰਕਾਰ ਵਿਚ ਸਭ ਤੋਂ ਵੱਧ ਪ੍ਰਭਾਵਸ਼ਾਲੀ ਮੰਤਰੀ ਦੀ ਸਥਿਤੀ ਵਿਚ ਆ ਗਏ ਹਨ। ਇਸ ਤਰ੍ਹਾਂ ਮਹਿਸੂਸ ਹੋ ਰਿਹਾ ਹੈ ਕਿ ਕਾਂਗਰਸ ਨੂੰ ਚੋਣ ਪ੍ਰਚਾਰ ਲਈ ਸਿੱਧੂ ਤਾਂ ਚਾਹੀਦਾ ਹੈ ਪਰ ਉਸ ਦਾ ਏਜੰਡਾ ਨਹੀਂ। ਬੇਸ਼ੱਕ ਸਿੱਧੂ ਅਜੇ ਝੁਕੇ ਨਹੀਂ ਪਰ ਇਹ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ, 'ਚੰਨੀ-ਬਾਦਲ' ਜੋੜੀ ਦੇ ਮੁਕਾਬਲੇ ਹੌਲੀ-ਹੌਲੀ ਇਕੱਲੇ ਪੈਂਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਦੀ ਆਪਣੇ ਸਾਥੀਆਂ ਨੂੰ ਵੀ ਵਿਸ਼ਵਾਸ ਵਿਚ ਨਾ ਲੈਣ ਦੀ ਆਦਤ ਹੌਲੀ-ਹੌਲੀ ਉਨ੍ਹਾਂ ਨੂੰ ਉਨ੍ਹਾਂ ਤੋਂ ਦੂਰ ਕਰਦੀ ਜਾ ਰਹੀ ਹੈ।

ਫੋਨ : 92168-60000
E. mail : hslall@ymail.com

 
 

 
78ਬੇਹੱਦ ਗੁੰਝਲਦਾਰ ਪੰਜਾਬ ਦੀ ਅਜੋਕੀ ਰਾਜਸੀ ਸਥਿਤੀ
ਹਰਜਿੰਦਰ ਸਿੰਘ ਲਾਲ
77ਕਾਂਗਰਸ ਨੂੰ ਹੱਥਾਂ ਨਾਲ ਦਿੱਤੀਆਂ ਗੰਢਾਂ ਦੰਦਾਂ ਨਾਲ ਖੋਲ੍ਹਣੀਆਂ ਪੈ ਰਹੀਆਂ
ਉਜਾਗਰ ਸਿੰਘ, ਪਟਿਆਲਾ
76ਭਾਜਪਾ ਦੇ ਲਖੀਮਪੁਰ ਖੀਰੀ ਕਤਲੇਆਮ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਅਸਫਲ
ਉਜਾਗਰ ਸਿੰਘ, ਪਟਿਆਲਾ
75ਸੰਘੀ ਢਾਂਚੇ ਲਈ ਘਾਤਕ ਹੈ ਸਰਹੱਦੀ ਸੁਰੱਖਿਆ ਦਲ ਦੇ ਅਧਿਕਾਰ ਖੇਤਰ ਵਿਚ ਵਾਧਾ
ਹਰਜਿੰਦਰ ਸਿੰਘ ਲਾਲ
74ਲਖੀਮਪੁਰ ਦਾ ਕਾਂਡ ਅਤੇ ਸਿੱਧੂ ਬਨਾਮ ਚੰਨੀ ਜੀ
ਹਰਜਿੰਦਰ ਸਿੰਘ ਲਾਲ
73ਸ਼ਾਂਤਮਈ ਕਿਸਾਨਾ ‘ਤੇ ਗੱਡੀ ਚੜ੍ਹਾਕੇ ਸ਼ਹੀਦ ਕਰਨਾ: ਦਰਿੰਦਗੀ ਦੀ ਨਿਸ਼ਾਨੀ
ਉਜਾਗਰ ਸਿੰਘ, ਪਟਿਆਲਾ
72ਪੰਜਾਬ ਦੀ ਰਾਜਨੀਤੀ: ਸਵਾਲ ਦਰ ਸਵਾਲ
ਹਰਜਿੰਦਰ ਸਿੰਘ ਲਾਲ
71ਕੱਚੀ ਯਾਰੀ ਅੰਬੀਆਂ ਦੀ - ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ
ਉਜਾਗਰ ਸਿੰਘ, ਪਟਿਆਲਾ
70ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿੱਚ ਨੌਜਵਾਨਾ ਅਤੇ ਬਜ਼ੁਰਗਾਂ ਨੂੰ ਬਰਾਬਰ ਦੀ ਪ੍ਰਤੀਨਿਧਤਾ
ਉਜਾਗਰ ਸਿੰਘ, ਪਟਿਆਲਾ
69ਰਾਜਨੀਤੀ ਉੱਪਰ ਜਾਤ-ਰਾਤ ਤੇ ਧਰਮ ਹਾਵੀ
ਹਰਜਿੰਦਰ ਸਿੰਘ ਲਾਲ
68ਸਿੱਖਾਂ ਨੂੰ 'ਨੀਲਾ ਤਾਰਾ' ਸਾਕਾ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ ਆਉਂਦੇ?
ਉਜਾਗਰ ਸਿੰਘ, ਪਟਿਆਲਾ
67ਰੂੜ੍ਹੀਵਾਦੀ ਮਾਨਸਿਕਤਾ ਬਨਾਮ ਪੰਜਾਬ ਦਾ ਨਵਾਂ ਮੁੱਖਮੰਤਰੀ - ਚਰਨਜੀਤ ਸਿੰਘ ਚੰਨੀ !
ਕੇਹਰ ਸ਼ਰੀਫ਼, ਜਰਮਨੀ
66ਇੰਡੋ ਕੈਨੇਡੀਅਨ ਪੰਜਾਬੀਆਂ ਨੇ ਕੈਨੇਡਾ ਦੀਆਂ ਫੈਡਰਲ ਚੋਣਾ ਵਿੱਚ ਜਿੱਤ ਦੇ ਝੰਡੇ ਗੱਡ ਦਿੱਤੇ 
ਉਜਾਗਰ ਸਿੰਘ, ਪਟਿਆਲਾ
65ਕਾਂਗਰਸ ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ਹੇਠ ਕੁਹਾੜਾ ਮਾਰਦੀ ਹੈ 
ਉਜਾਗਰ ਸਿੰਘ, ਪਟਿਆਲਾ 
64ਬੰਦਾ ਬਨਾਮ ਬਜ਼ਾਰ ਅਤੇ ਯਾਦਾਂ 
ਬੁੱਧ ਸਿੰਘ ਨੀਲੋਂ 
63ਬਾਤ ਸਹੇ ਦੀ ਨੀ - ਪਹੇ ਦੀ ਹੈ ! 
ਬੁੱਧ ਸਿੰਘ ਨੀਲੋਂ   
62'ਪੈਗਾਸਸ' ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ
61ਪੰਜਾਬੀ ਸ਼ਬਦ-ਜੋੜਾਂ ਦੇ ਮਿਆਰੀਕਰਨ ਦਾ ਮਸਲਾ
ਕੇਹਰ ਸ਼ਰੀਫ਼, ਜਰਮਨੀ
60ਪੰਜਾਬ ਲਈ ਨਵੀਂ ਚੁਣੌਤੀ: ਅਗਵਾਈ ਸੰਕਟ
ਹਰਜਿੰਦਰ ਸਿੰਘ ਲਾਲ 
59-4ਮੁਜ਼ੱਫ਼ਰਨਗਰ ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ
ਉਜਾਗਰ ਸਿੰਘ, ਪਟਿਆਲਾ
58ਇਤਿਹਾਸ ਨਾਲ ਛੇੜਛਾੜ ਠੀਕ ਨਹੀਂ 
ਹਰਜਿੰਦਰ ਸਿੰਘ ਲਾਲ 
57ਅਮਰੀਕਨ ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
56ਕਰਨਾਲ ਕੋਲ ਕਿਸਾਨਾਂ 'ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਉਜਾਗਰ ਸਿੰਘ, ਪਟਿਆਲਾ
55ਕਾਂਗਰਸ ਦੀ ਅੰਦਰੂਨੀ ਕਸ਼ਮਕਸ਼ ਥੰਮ੍ਹਣ ਦੀ ਅਜੇ ਸੰਭਾਵਨਾ ਨਹੀਂ
ਹਰਜਿੰਦਰ ਸਿੰਘ ਲਾਲ
54ਵਿਧਾਨ ਸਭਾ ਚੋਣਾਂ-2022
ਪੰਜਾਬ ਦੀ ਰਾਜਸੀ ਸਥਿਤੀ ਅਜੇ ਵੀ ਅਸਪਸ਼ਟ
ਹਰਜਿੰਦਰ ਸਿੰਘ ਲਾਲ 
53ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ  
51ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ …. 
ਪੰਜਾਬ ਕਾਂਗਰਸ ਦੀ ਸੂਰਤ-ਏ-ਹਾਲ
ਹਰਜਿੰਦਰ ਸਿੰਘ ਲਾਲ 
51ਪੰਜਾਬੀਆਂ ਦੀਆਂ ਲੋੜਾਂ ਕੌਣ ਪਛਾਣੇਗਾ?
ਡਾ. ਹਰਸ਼ਿੰਦਰ ਕੌਰ, ਪਟਿਆਲਾ
50ਪੰਜਾਬ ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ
49ਨਸ਼ਿਆਂ ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ  
48ਪੰਜਾਬ ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ
47ਪ੍ਰਯਾਵਰਣ ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ
ਰਵੇਲ ਸਿੰਘ ਇਟਲੀ 
46ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ
45ਚੋਣ ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
 ਹਰਜਿੰਦਰ ਸਿੰਘ ਲਾਲ
44ਚਹੇਤੇ, ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ ਸਫ਼ਰ
ਮਨਦੀਪ ਖੁਰਮੀ ਹਿੰਮਤਪੁਰਾ
43ਵੇਲੇ ਦਾ ਰਾਗ
ਕੇਹਰ ਸ਼ਰੀਫ਼, ਜਰਮਨੀ   
42ਪ੍ਰਯਾਵਰਣ ਦੇ ਸ੍ਰੋਤ ਰੁੱਖ:  ਤੂਤ
ਰਵੇਲ ਸਿੰਘ ਇਟਲੀ
41ਕਿਸਾਨੀਅਤ ਦਾ ਰਿਸ਼ਤਾ
ਮਿੰਟੂ ਬਰਾੜ, ਆਸਟ੍ਰੇਲੀਆ    
401984-37 ਸਾਲਾਂ ਬਾਅਦ
ਡਾ. ਹਰਸ਼ਿੰਦਰ ਕੌਰ, ਪਟਿਆਲਾ
39ਸਿਆਸੀ ਪਾਰਟੀਆਂ ਪੰਜਾਬੀਆਂ/ ਸਿੱਖਾਂ  ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ 
38ਪੰਜਾਬ ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ
37ਕੀ ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ? /a>
ਉਜਾਗਰ ਸਿੰਘ, ਪਟਿਆਲਾ
36ਸੰਸਾਰ ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ
35ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ
34ਪ੍ਰਯਾਵਰਣ ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ 
ਰਵੇਲ ਸਿੰਘ ਇਟਲੀ  
33ਕੀ ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ ਸਾਜ਼ਸ਼ ਹੈ? 
ਉਜਾਗਰ ਸਿੰਘ, ਪਟਿਆਲਾ   
32ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼? 
ਮਿੰਟੂ ਬਰਾੜ ਅਸਟਰੇਲੀਆ
31ਪੰਜਾਬ ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ 
ਉਜਾਗਰ ਸਿੰਘ, ਪੰਜਾਬ
30ਭਟਕਦੀਆਂ ਰੂਹਾਂ - ਜਾਗਦੇ ਸੁੱਤੇ ਲੋਕ ! 
ਬੁੱਧ ਸਿੰਘ ਨੀਲੋਂ   
29400ਵੇਂ ਪ੍ਰਕਾਸ਼ ਦੀ ਰੌਸ਼ਨੀ ਵਿੱਚ 
ਸ਼ਿੰਦਰਪਾਲ ਸਿੰਘ  
28ਭਾਰਤ ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ 
ਉਜਾਗਰ ਸਿੰਘ, ਪਟਿਆਲਾ 
27ਜਾਗੋ ਲੋਕੋ - ਨਾਇਕ  ਬਣੋ ! 
ਬੁੱਧ  ਸਿੰਘ  ਨੀਲੋਂ  
26ਕਿਰਤੀਆਂ ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ 
25ਸਕਾਟਿਸ਼ ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ ਦੇ ਸੰਕੇਤ
ਮਨਦੀਪ ਖੁਰਮੀ ਹਿੰਮਤਪੁਰਾ,  ਗਲਾਸਗੋ, ਸਕਾਟਲੈਂਡ  
24ਸਿਆਸਤਦਾਨਾ ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ
23ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ 
22ਲੋਕਤੰਤਰ ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ 
21ਮਸਲਾ-ਏ-ਕਲਮ: ਕਲਮਾਂ ਦੀ ਸੁੱਕੀ ਸਿਆਹੀ
ਬੁੱਧ ਸਿੰਘ ਨੀਲ਼ੋਂ   
20ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ 
ਉਜਾਗਰ ਸਿੰਘ, ਪਟਿਆਲਾ
19ਅੱਖੀਂ ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ  
ਸ਼ਿੰਦਰਪਾਲ ਸਿੰਘ,   ਯੂ ਕੇ   
18-1ਬ੍ਰਤਾਨਵੀ ਜਨਗਣਨਾ ਦੇ ਕੁੱਝ ਰੌਚਕ ਤੱਥ 
ਸ਼ਿੰਦਰਪਾਲ ਸਿੰਘ,   ਯੂ ਕੇ 
17ਮਾਵਾਂ ਠੰਡੀਆਂ ਛਾਵਾਂ ਦਾ ਦਿਹਾੜਾ 2021 
ਸੁਰਿੰਦਰ ਕੌਰ ਜਗਪਾਲ, ਜੇ ਪੀ   ਯੂ ਕੇ 
16ਮੇਰਾ ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ 
ਰਵੇਲ ਸਿੰਘ, ਇਟਲੀ 
15ਬ੍ਰਤਾਨਵੀ ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ 
14ਸ਼ਹੀਦ ਭਗਤ ਸਿੰਘ ਅਤੇ ਅਸੀਂ 
ਸੰਜੀਵਨ ਸਿੰਘ, ਮੁਹਾਲੀ    
13ਕੈਪਟਨ ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ 
ਉਜਾਗਰ ਸਿੰਘ, ਪਟਿਆਲਾ 
12ਸਿਆਣਿਆਂ ਦਾ ਕਿਹਾ ਸਿਰ ਮੱਥੇ 
ਰਵੇਲ ਸਿੰਘ ਇਟਲੀ 
11ਪੰਜਾਬ ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ  
ਉਜਾਗਰ ਸਿੰਘਰ, ਪਟਿਆਲਾ
10ਮਰਣੈ ਤੇ ਜਗਤੁ ਡਰੈ  
ਡਾ. ਹਰਸ਼ਿੰਦਰ ਕੌਰ, ਪਟਿਆਲਾ  
09ਕਿਸਾਨ ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ 
08ਕਿਸਾਨ ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ
07ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ  
06ਕਿਸਾਨ ਮੋਰਚਾ: ਪਲ ਪਲ ਬਦਲਦੀ ਸਥਿਤੀ 
ਹਰਜਿੰਦਰ ਸਿੰਘ ਲਾਲ, ਖੰਨਾ
05ਭਾਰਤੀ ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ 
04ਕੇਂਦਰ ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ
03ਕਿਰਤੀਆਂ ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ 
02ਕਦੇ ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ 
01ਬੇਟਾ ਪੜ੍ਹਾਓ - ਬੇਟੀ ਬਚਾਓ!
ਡਾ. ਹਰਸ਼ਿੰਦਰ ਕੌਰ,  ਪਟਿਆਲਾ
67ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ 
6623 ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!
ਗੋਬਿੰਦਰ ਸਿੰਘ ਢੀਂਡਸਾ 
65ਪ੍ਰਚੰਡ ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ 
64ਕਿਸਾਨ ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ  

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2021, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com