|
ਦੀਵੇ ਬਾਲ ਸਿਰਫ ਹਨੇਰਾ ਦੂਰ ਨਹੀਂ ਕਰਨਾ, ਹਰ
ਦਿਲ ਰੁਸ਼ਨਾਉਣਾ ਹੈ
ਸੰਜੀਵ ਝਾਂਜੀ, ਜਗਰਾਉਂ
(01/11/2021) |
|
|
|
ਦੀਵਾਲੀ
ਇਕ ਅਜਿਹਾ ਤਿਉਹਾਰ ਹੈ ਜਿਸਨੂੰ ਸਾਡੇ ਸਮਾਜ ਦਾ ਹਰ ਵਰਗ ਬੜੇ ਚਾਅ ਮਲਾਰ ਅਤੇ ਸ਼ਰਧਾ
ਨਾਲ ਮਨਾਉਂਦਾ ਹੈ। ਇਹ ਤਿਉਹਾਰ ਸਮੁੱਚੇ ਭਾਈਚਾਰੇ ਨੂੰ ਇਕ ਮਾਲਾ ਦੇ ਵਿੱਚ ਪਿਰੋ ਕੇ
ਰੱਖਦਾ ਹੈ। ਇਸ ਦਿਨ ਮਰਿਆਦਾ ਪਰਸ਼ੋਤਮ ਭਗਵਾਨ ਸ਼੍ਰੀਰਾਮ ਚੰਦਰ ਜੀ ਆਪਣੇ ਪਿਤਾ
ਅਯੋਧਿਆ ਨਰੇਸ਼ ਮਹਾਰਾਜ ਦਸ਼ਰਥ ਦੇ ਵਚਨਾਂ ਨੂੰ ਫੁਲ ਚੜਾ ਕੇ 14 ਸਾਲਾਂ ਦਾ ਵਨਵਾਸ
ਕੱਟਣ ਉਪਰੰਤ ਅਯੁਧਿਆ ਪਰਤੇ ਸਨ ਅਤੇ ਉਨ੍ਹਾਂ ਦੇ ਆਉਣ ਦੀ ਖੁਸ਼ੀ ’ਚ ਲੋਕਾਂ ਨੇ ਆਪਣੇ
ਦਰ–ਦਰ ਅਗੇ ਦੀਵੇ ਜਲਾ ਕੇ ਦੀਪਮਾਲਾ ਕੀਤੀ ਸੀ।
ਅਸਲ ’ਚ ਦੀਵੇ ਜਗਾ ਕੇ
ਰੌਸ਼ਨੀ ਕਰਨ ਦਾ ਭਾਵ ਸੀ ਕਿ ਦੁਨੀਆਂ ’ਚੋ ਉਹ ਹਨੇਰਾ ਹੁਣ ਖਤਮ ਹੋ ਗਿਆ ਹੈ, ਜਿਹੜਾ
ਰਾਕਸ਼ੀ ਸ਼ਕਤੀਆਂ ਨੇ ਪਾਇਆ ਹੋਇਆ ਸੀ।
ਸਿੱਖ ਧਰਮ ’ਚ ਵੀ
ਦੀਵਾਲੀ ਦੀ ਵਿਸ਼ੇਸ਼ ਮਹਤੱਤਾ ਹੈ। ਇਸ ਦਿਨ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ
ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ’ਚੋਂ 52 ਕੈਦੀਆਂ ਨੂੰ/ਨਾਲ ਰਿਹਾਅ ਹੋ ਕੇ
ਅੰਮ੍ਰਿਤਸਰ ਆਏ ਸਨ ਅਤੇ ਲੋਕਾਂ ਨੇ ਇਨ੍ਹਾਂ ਦੇ ਆਉਣ ਦੀ ਖੁਸ਼ੀ ’ਚ ਦੀਪਮਾਲਾ ਕੀਤੀ
ਅਤੇ ਬਹੁਤ ਖੁਸ਼ੀਆਂ ਮਨਾਈਆਂ ਸਨ। ਇਸ ਲਈ ਅੱਜ ਵੀ ਅੰਮ੍ਰਿਤਸਰ ਦੀ ਦੀਵਾਲੀ ਬੜੀ ਹੀ
ਧੂਮਧਾਮ ਨਾਲ ਮਨਾਈ ਜਾਂਦੀ ਹੈ।
ਸਦੀਆਂ ਤੋਂ ਇਹ ਤਿਉਹਾਰ ਇਸੇ ਜਜ਼ਬੇ ਅਤੇ
ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਹਰ ਸਾਲ ਅਰਬਾਂ ਰੁਪਏ ਦੇ ਪਟਾਕੇ ਚਲਾਏ ਜਾਂਦੇ ਹਨ।
ਦੀਪਮਾਲਾ ਕੀਤੀ ਜਾਂਦੀ ਹੈ। ਸ਼ਗਨ ਕੀਤੇ ਜਾਂਦੇ ਹਨ। ਖ਼ੁਸ਼ੀ ਜ਼ਾਹਰ ਕੀਤੀ ਜਾਂਦੀ ਹੈ।
ਪਰ ਲਗਦਾ ਹੈ ਕਿ ਅਸੀਂ ਇਸ ਤਿਉਹਾਰ ਦੇ ਅਸਲ ਮਕਸਦ ਅਤੇ ਸੁਨੇਹੇ ਤੋਂ ਭਟਕੇ ਹੋਏ
ਹਾਂ।
ਦੀਵਾਲੀ ਦਾ ਅਸਲ ਸੁਨੇਹਾਂ ਜੋ ਰਾਮਾਇਣ ਮਹਾਂਗ੍ਰੰਥ ’ਚੋਂ ਨਿੱਕਲ ਕੇ
ਸਾਹਮਣੇ ਆਉਂਦਾ ਹੈ, ਉਹ ਹੈ, ਇਨਸਾਨੀ ਕਦਰਾਂ–ਕੀਮਤਾਂ ਤੇ ਪਹਿਰਾ ਦੇਣਾ, ਉਹਨਾਂ ਨੂੰ
ਆਪਣੀ ਜਿੰਦਗੀ ’ਚ ਲਾਗੂ ਕਰਨ ਅਤੇ ਆਪਣੇ ਪਾਕ–ਪਵਿੱਤਰ ਰਿਸ਼ਤਿਆਂ ਦੀ ਮਰਿਆਦਾਂ ਨੂੰ
ਬਹਾਲ ਰੱਖਣਾ ਅਤੇ ਲੋਕਾਂ ਨੂੰ ਮਰਿਆਦਿਤ ਰਹਿਣ ਲਈ ਪ੍ਰੇਰਿਤ ਕਰਨਾ। ਭਗਵਾਨ ਸ਼੍ਰੀ
ਰਾਮ ਜੀ ਦੀ ਤਰ੍ਹਾਂ ਹਰ ਰਿਸ਼ਤੇ ਦੀ ਮਰਿਆਦਾ ਦਾ ਉਚਿਤ ਪਾਲਣ ਕਰਨਾ ਅਤੇ ਉਸਦੀ
ਮਰਿਆਦਾ ਦਾ ਸਹੀ ਸਤਿਕਾਰ ਕਰਨਾ ਹੈ।
ਰਾਮਾਇਣ ਗ੍ਰੰਥ ’ਚ ਤ੍ਰੇਤਾ ਯੁੱਗ
ਵਿੱਚ ਹੋਏ ਅਯੁੱਧਿਆ ਦੇ ਮਹਾਰਾਜਾ ਦਸ਼ਰਥ ਅਤੇ ਜਨਕਪੁਰੀ ਦੇ ਰਾਜਾ ਜਨਕ ਦੇ ਪਰਿਵਾਰਾਂ
ਦੀ ਕਥਾ ਹੈ। ਇਸ ’ਚ ਜੋ ਗੱਲ ਸਾਹਮਣੇ ਆਉਂਦੀ ਹੈ, ਉਸ ਅਨੁਸਾਰ ਰਾਜ ਭਾਗ ਦੀ ਲਾਲਸਾ
ਵਿੱਚ ਭਗਵਾਨ ਸ਼੍ਰੀਰਾਮ ਚੰਦਰ ਜੀ ਮਹਾਰਾਜ ਦੀ ਸੌਤੇਲੀ ਮਾਂ ਕੈਕਈ ਆਪਣੇ ਪੁੱਤਰ ਭਰਤ
ਵਾਸਤੇ ਰਾਜ ਪਾਠ ਹਾਸਲ ਕਰਨ ਨਹੀ ਪਰਿਵਾਰ ਨੂੰ ਤੋੜਣ ਵਾਲੀਆਂ ਚਾਲਾਂ ਚੱਲਦੀ ਹੈ।
ਭਗਵਾਨ ਸ਼੍ਰੀਰਾਮ ਚੰਦਰ ਜੀ ਮਹਾਰਾਜ, ਮਾਤਾ ਸੀਤਾ ਅਤੇ ਲਛਮਣ ਦੀ ਸਮੁੱਚੀ ਜੀਵਨ
ਲੀਲ੍ਹਾ ’ਚ ਇਕ ਗੱਲ ਸਪੱਸ਼ਟ ਹੁੰਦੀ ਹੈ ਕਿ ਇੱਕ ਭਰਾ, ਇੱਕ ਪਤਨੀ, ਇੱਕ ਪਤੀ ਅਤੇ ਸਭ
ਤੋਂ ਵਧੇਰੇ ਇੱਕ ਮਨੁੱਖ ਹੋਣ ਦੀ ਅਤੇ ਇਨਸਾਨੀ ਕਦਰਾਂ ਕੀਮਤਾਂ ਦੀ ਸਥਾਪਤੀ। ਇਸ ਤੋਂ
ਇਨ੍ਹਾਂ ਇਨਸਾਨੀ ਕਦਰਾਂ–ਕੀਮਤਾ ਤੇ ਪਹਿਰਾ ਦੇਣਾ ਅਤੇ ਉਹਨਾਂ ਨੂੰ ਆਪਣੀ ਜਿੰਦਗੀ ’ਚ
ਪਿਰੋਣ ਦੇ ਨਾਲ–ਨਾਲ ਹਰ ਇੰਸਾਨ ਨੂੰ ਆਪਣੇ ਪਾਕ–ਪਵਿੱਤਰ ਰਿਸ਼ਤਿਆਂ ਦੀ ਮਰਿਆਦਾਂ ਨੂੰ
ਬਹਾਲ ਰਖਣ ਦੀ ਲੋਕਾਂ ਨੂੰ ਪ੍ਰੇਰਣਾ ਦੇਣਾ ਹੀ ਦੀਵਾਲੀ ਮਨਾਉਣ ਦਾ ਕਾਰਨ ਜਾਪਦਾ ਹੈ।
ਇਸ ਤੋਂ ਸਾਨੂੰ ਆਪਣੇ ਰਿਸ਼ਤੇ, ਸਮਾਜਿਕ ਜ਼ਿੰਮੇਵਾਰੀਆਂ ਤੇ ਉਨ੍ਹਾਂ ਨੂੰ
ਨਿਭਾਉਣ ਦੇ ਤਰੀਕੇ ਸਭ ਸਪੱਸ਼ਟ ਰੂਪ ’ਚ ਤਹਿ ਹੋਏ ਮਿਲਦੇ ਹਨ। ਇਨ੍ਹਾਂ ਰਿਸ਼ਤਿਆਂ ਅਤੇ
ਜੁੰਮੇਵਾਰੀਆਂ ਨੂੰ ਅਸੀਂ ਹਜ਼ਾਰਾਂ ਸਾਲਾਂ ਤੋਂ ਅੱਖੀਂ ਦੇਖ ਤੇ ਹੰਢਾ ਰਹੇ ਹਾਂ। ਪਰ
ਸਮੇਂ ਦੇ ਨਾਲ ਨਾਲ ਜਾਂ ਤਾਂ ਸਾਡੀ ਸੋਚ ਅਪੂਰਨ ਹੋ ਰਹੀ ਹੈ ਅਤੇ ਜਾਂ ਫਿਰ ਮੁੜ ਤੋਂ
ਸਾਡੇ ਤੇ ਅਸੁਰੀ (ਰਾਕਸ਼ੀ) ਸ਼ਕਤੀਆਂ ਭਾਰੂ ਹੋ ਰਹੀਆਂ ਹਨ।
ਅੱਜ ਸਾਡਾ ਦੇਸ਼
ਵਿਨਾਸ਼, ਸਮਾਜਿਕ ਪਤਨ ਤੇ ਕਦਰਾਂ ਕੀਮਤਾਂ ਦੇ ਖੁਰਨ ਦੇ ਇਸ ਕਿਨਾਰੇ ਤੇ ਖੜ੍ਹਾ ਹੈ
ਕਿ ਜਦੋਂ ਵੀ ਅਸੀਂ ਇਸ ਬਾਰੇ ਸੋਚਦੇ ਹਾਂ ਸਾਡੀ ਚਿੰਤਾ ਹੋਰ ਡੂੰਘੀ ਹੋ ਜਾਂਦੀ ਹੈ।
ਅੱਜ ਰਿਸ਼ਵਤਖੋਰੀ, ਘਪਲੇਬਾਜ਼ੀ, ਦਲਾਲੀ ਤੇ ਪਤਾ ਨਹੀਂ ਹੋਰ ਕਿੰਨੇ ਹੀ ਮੁਕੱਦਮੇ
ਅਦਾਲਤਾਂ ਅੰਦਰ ਚੱਲ ਰਹੇ ਹਨ। ਵਾੜ ਹੀ ਖੇਤ ਨੂੰ ਖਾ ਰਹੀ ਹੈ।
ਦੇਸ਼ ਤੇ ਸਾਡਾ ਸਮਾਜ ਦਲਦਲ ’ਚ ਧਸ ਰਿਹਾ ਹੈ। ਅੱਜ ਮੁੜ ਸ਼੍ਰੀ ਰਾਮ ਜੀ ਦੀ ਲੋੜ ਹੈ
ਜੋ ਸਾਡੇ ਅੰਦਰ ਤਾਰ ਤਾਰ ਹੋਏ ਪਏ ਰਿਸ਼ਤਿਆਂ ਨੂੰ ਨਿਭਾਉਣ ਦਾ ਪਾਠ ਪੜ੍ਹਾ ਸਕਣ,
ਦੇਸ਼ ’ਚ ਮਾਰ ਧਾੜ ਅਤੇ ਕਤਲੋ ਗਾਰਤ ਕਰਨ ਵਾਲੀਆਂ ਰਾਕਸ਼ੀ ਸ਼ਕਤੀਆਂ ਵਾਲੇ ਰਾਵਣਾਂ ਤੋਂ
ਸਾਡੀ ਰੱਖਿਆ ਕਰ ਸਕਣ।
ਦੀਵਾਲੀ ਅਸਲ ’ਚ ਦੀਵੇ ਬਾਲਣ ਦਾ ਤਿਉਹਾਰ ਨਹੀਂ ਹੈ।
ਇਸ ਪਿੱਛੇ ਲੰਮਾ ਸੁਨੇਹਾ ਹੈ। ਦੀਵੇ ਬਾਲ ਕੇ ਹਨੇਰਾ ਮਿਟਾਉਣਾ ਹੈ। ਸਿਰਫ ਦੀਵਾਲੀ
ਦਾ ਰਾਤ ਦਾ ਹੀ ਹਨੇਰਾ ਨਹੀਂ ਖਤਮ ਕਰਨਾ ਸਗੋਂ ਹਰ ਰਾਤ, ਹਰ ਦਿਨ ਅਤੇ ਹਰ ਦਿਲ
ਰੁਸ਼ਣਾਉਣਾ ਹੈ। ਇਨ੍ਹਾਂ ਰੁਸ਼ਣਾਉਣਾ ਹੈ ਕਿ ਹਰ ਦਿਲ ਹਰ ਰਿਸ਼ਤਾ ਪਾਕ ਪਵਿੱਤਰ ਹੋ
ਜਾਵੇ। ਬਾਹਰੀ ਰਸਮ ਨਿਭਾਉਣ ਲਈ ਜਗਾਏ ਜਾਂਦੇ ਘਿਓ–ਤੇਲ ਦੇ ਦੀਵਿਆਂ ਦੀ ਥਾਂ ਤੇ
ਅੰਦਰੂਨੀ ਪਿਆਰ ਮੁਹੱਬਤ ਦੇ ਦੀਵੇ ਬਾਲਣ ਦੀ ਲੋੜ ਹੈ। ਸਭਨਾਂ ਧਰਮਾਂ ਦਾ ਸਤਿਕਾਰ
ਕਰਨ ਦੀ ਲੋੜ ਹੈ।
ਭਾਈਚਾਰਕ ਸਾਂਝ ਦੀਆਂ ਲੜੀਆਂ ਜਗਾਉਣ ਅਤੇ ਪਿਰੋਣ ਦੀ
ਜ਼ਰੂਰਤ ਹੈ।
ਆਓ ਦੀਵਾਲੀ ਦੇ ਪਵਿੱਤਰ ਮੌਕੇ ਤੇ ਸ਼੍ਰੀ ਰਾਮ ਜੀ ਦੇ ਆਸ਼ੀਰਵਾਦ
ਨਾਲ ਇਹ ਪ੍ਰਣ ਕਰੀਏ ਕਿ ਅਸੀਂ ਸਭਨਾਂ ਨਾਲ ਪਿਆਰ ਤੇ ਸਾਂਝ ਨਾਲ ਰਹਾਂਗੇ, ਹਰ ਰਿਸ਼ਤੇ
ਦੀ ਮਰਿਆਦਾ ’ਚ ਪਾਲਣਾ ਕਰਾਗੇ, ਦੇਸ਼ ’ਚ ਫ਼ੈਲੀਆਂ ਭ੍ਰਿਸ਼ਟਾਚਾਰ, ਲੁੱਟ–ਖਸੁੱਟ,
ਧੱਕੇਸ਼ਾਹੀ, ਕਤਲ ਅਤੇ ਆਤਮ ਹੱਤਿਆਵਾਂ ਵਰਗੀਆਂ ਰਾਕਸ਼ੀ ਸ਼ਕਤੀਆਂ ਦਾ ਨਾਸ਼ ਕਰਾਂਗੇ।
ਦੇਸ਼-ਰਾਸ਼ਟਰ ਨੂੰ ਹੋਰ ਅੱਗੇ ਲਿਆਉਣ ਅਤੇ ਮਜ਼ਬੂਤ ਬਣਾਉਣ ਲਈ ਕਿਸੇ ਇਕ
ਫਿਰਕੇ ਅਤੇ ਕਿਸੇ ਖਾਸ ਪਾਰਟੀ ਦੀ ਸੋਚ ਨੂੰ ਪਰੇ ਕਰਦੇ ਹੋਏ ਅਮਨਪਸੰਦ ਰਾਸ਼ਟਰਵਾਦੀ
ਲੀਡਰਾਂ ਨੂੰ ਚੁਣਾਂਗੇ ਤਾਕਿ ਦੇਸ਼ ’ਚ ਫੈਲੀਆਂ ਕੁਰੀਤੀਆਂ ਨੂੰ ਖਤਮ ਕਰਨ ’ਚ ਸਹੀ
ਯੋਗਦਾਨ ਪਾ ਸਕੀਏ। ਇਹੋ ਸਾਡੇ ਲਈ ਦੀਵਾਲੀ ਮਨਾਉਣ ਦੀ ਖੁਸ਼ੀ ਹੈ।
ਸੰਜੀਵ ਝਾਂਜੀ, ਜਗਰਾਉਂ। ਸੰਪਰਕ: +91 80049
10000
|
|
|
|
|
|
|
ਦੀਵੇ
ਬਾਲ ਸਿਰਫ ਹਨੇਰਾ ਦੂਰ ਨਹੀਂ ਕਰਨਾ, ਹਰ ਦਿਲ ਰੁਸ਼ਨਾਉਣਾ ਹੈ
ਸੰਜੀਵ ਝਾਂਜੀ, ਜਗਰਾਉਂ |
ਪੰਜਾਬ
ਕਾਂਗਰਸ ਅੰਦਰ ਹੋ ਰਹੀ ਨਵੀਂ ਕਤਾਰਬੰਦੀ
ਹਰਜਿੰਦਰ ਸਿੰਘ ਲਾਲ |
ਕੂੜ
ਫਿਰੇ ਪ੍ਰਧਾਨ ਵੇ ਲਾਲੋ ਬੁੱਧ ਸਿੰਘ
ਨੀਲੋਂ |
ਬੇਹੱਦ
ਗੁੰਝਲਦਾਰ ਪੰਜਾਬ ਦੀ ਅਜੋਕੀ ਰਾਜਸੀ ਸਥਿਤੀ
ਹਰਜਿੰਦਰ ਸਿੰਘ ਲਾਲ |
ਕਾਂਗਰਸ
ਨੂੰ ਹੱਥਾਂ ਨਾਲ ਦਿੱਤੀਆਂ ਗੰਢਾਂ ਦੰਦਾਂ ਨਾਲ ਖੋਲ੍ਹਣੀਆਂ ਪੈ ਰਹੀਆਂ
ਉਜਾਗਰ ਸਿੰਘ, ਪਟਿਆਲਾ |
ਭਾਜਪਾ
ਦੇ ਲਖੀਮਪੁਰ ਖੀਰੀ ਕਤਲੇਆਮ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਅਸਫਲ
ਉਜਾਗਰ ਸਿੰਘ, ਪਟਿਆਲਾ |
ਸੰਘੀ
ਢਾਂਚੇ ਲਈ ਘਾਤਕ ਹੈ ਸਰਹੱਦੀ ਸੁਰੱਖਿਆ ਦਲ ਦੇ ਅਧਿਕਾਰ ਖੇਤਰ ਵਿਚ ਵਾਧਾ
ਹਰਜਿੰਦਰ ਸਿੰਘ ਲਾਲ |
ਲਖੀਮਪੁਰ
ਦਾ ਕਾਂਡ ਅਤੇ ਸਿੱਧੂ ਬਨਾਮ ਚੰਨੀ ਜੀ
ਹਰਜਿੰਦਰ ਸਿੰਘ ਲਾਲ |
ਸ਼ਾਂਤਮਈ
ਕਿਸਾਨਾ ‘ਤੇ ਗੱਡੀ ਚੜ੍ਹਾਕੇ ਸ਼ਹੀਦ ਕਰਨਾ: ਦਰਿੰਦਗੀ ਦੀ ਨਿਸ਼ਾਨੀ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਦੀ ਰਾਜਨੀਤੀ: ਸਵਾਲ ਦਰ ਸਵਾਲ
ਹਰਜਿੰਦਰ ਸਿੰਘ ਲਾਲ |
ਕੱਚੀ
ਯਾਰੀ ਅੰਬੀਆਂ ਦੀ - ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ
ਉਜਾਗਰ ਸਿੰਘ, ਪਟਿਆਲਾ |
ਚਰਨਜੀਤ
ਸਿੰਘ ਚੰਨੀ ਦੀ ਵਜ਼ਾਰਤ ਵਿੱਚ ਨੌਜਵਾਨਾ ਅਤੇ ਬਜ਼ੁਰਗਾਂ ਨੂੰ ਬਰਾਬਰ ਦੀ
ਪ੍ਰਤੀਨਿਧਤਾ ਉਜਾਗਰ ਸਿੰਘ,
ਪਟਿਆਲਾ |
ਰਾਜਨੀਤੀ
ਉੱਪਰ ਜਾਤ-ਰਾਤ ਤੇ ਧਰਮ ਹਾਵੀ
ਹਰਜਿੰਦਰ ਸਿੰਘ ਲਾਲ |
ਸਿੱਖਾਂ
ਨੂੰ 'ਨੀਲਾ ਤਾਰਾ' ਸਾਕਾ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ
ਆਉਂਦੇ? ਉਜਾਗਰ ਸਿੰਘ, ਪਟਿਆਲਾ |
ਰੂੜ੍ਹੀਵਾਦੀ
ਮਾਨਸਿਕਤਾ ਬਨਾਮ ਪੰਜਾਬ ਦਾ ਨਵਾਂ ਮੁੱਖਮੰਤਰੀ - ਚਰਨਜੀਤ ਸਿੰਘ ਚੰਨੀ !
ਕੇਹਰ ਸ਼ਰੀਫ਼, ਜਰਮਨੀ |
ਇੰਡੋ
ਕੈਨੇਡੀਅਨ ਪੰਜਾਬੀਆਂ ਨੇ ਕੈਨੇਡਾ ਦੀਆਂ ਫੈਡਰਲ ਚੋਣਾ ਵਿੱਚ ਜਿੱਤ ਦੇ
ਝੰਡੇ ਗੱਡ ਦਿੱਤੇ ਉਜਾਗਰ ਸਿੰਘ,
ਪਟਿਆਲਾ |
ਕਾਂਗਰਸ
ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ਹੇਠ ਕੁਹਾੜਾ ਮਾਰਦੀ ਹੈ
ਉਜਾਗਰ ਸਿੰਘ, ਪਟਿਆਲਾ |
ਬੰਦਾ
ਬਨਾਮ ਬਜ਼ਾਰ ਅਤੇ ਯਾਦਾਂ ਬੁੱਧ
ਸਿੰਘ ਨੀਲੋਂ |
ਬਾਤ
ਸਹੇ ਦੀ ਨੀ - ਪਹੇ ਦੀ ਹੈ ! ਬੁੱਧ
ਸਿੰਘ ਨੀਲੋਂ |
'ਪੈਗਾਸਸ'
ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ |
ਪੰਜਾਬੀ
ਸ਼ਬਦ-ਜੋੜਾਂ ਦੇ ਮਿਆਰੀਕਰਨ ਦਾ ਮਸਲਾ
ਕੇਹਰ ਸ਼ਰੀਫ਼, ਜਰਮਨੀ |
ਪੰਜਾਬ
ਲਈ ਨਵੀਂ ਚੁਣੌਤੀ: ਅਗਵਾਈ ਸੰਕਟ
ਹਰਜਿੰਦਰ ਸਿੰਘ ਲਾਲ |
ਮੁਜ਼ੱਫ਼ਰਨਗਰ
ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ
ਉਜਾਗਰ ਸਿੰਘ, ਪਟਿਆਲਾ |
ਇਤਿਹਾਸ
ਨਾਲ ਛੇੜਛਾੜ ਠੀਕ ਨਹੀਂ ਹਰਜਿੰਦਰ
ਸਿੰਘ ਲਾਲ |
ਅਮਰੀਕਨ
ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ?
ਸ਼ਿਵਚਰਨ ਜੱਗੀ ਕੁੱਸਾ, ਲੰਡਨ |
ਕਰਨਾਲ
ਕੋਲ ਕਿਸਾਨਾਂ 'ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਉਜਾਗਰ ਸਿੰਘ, ਪਟਿਆਲਾ |
ਕਾਂਗਰਸ
ਦੀ ਅੰਦਰੂਨੀ ਕਸ਼ਮਕਸ਼ ਥੰਮ੍ਹਣ ਦੀ ਅਜੇ ਸੰਭਾਵਨਾ ਨਹੀਂ
ਹਰਜਿੰਦਰ ਸਿੰਘ ਲਾਲ |
ਵਿਧਾਨ
ਸਭਾ ਚੋਣਾਂ-2022
ਪੰਜਾਬ ਦੀ ਰਾਜਸੀ ਸਥਿਤੀ ਅਜੇ
ਵੀ ਅਸਪਸ਼ਟ ਹਰਜਿੰਦਰ ਸਿੰਘ ਲਾਲ |
ਵਿਧਾਨ
ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ |
ਨਵਜੋਤ
ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ ….
ਪੰਜਾਬ ਕਾਂਗਰਸ ਦੀ
ਸੂਰਤ-ਏ-ਹਾਲ ਹਰਜਿੰਦਰ ਸਿੰਘ ਲਾਲ |
ਪੰਜਾਬੀਆਂ
ਦੀਆਂ ਲੋੜਾਂ ਕੌਣ ਪਛਾਣੇਗਾ? ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬ
ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ |
ਨਸ਼ਿਆਂ
ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ |
ਪ੍ਰਯਾਵਰਣ
ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ ਰਵੇਲ
ਸਿੰਘ ਇਟਲੀ |
ਨਵਜੋਤ
ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ |
ਚੋਣ
ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
ਹਰਜਿੰਦਰ ਸਿੰਘ ਲਾਲ |
ਚਹੇਤੇ,
ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ
ਸਫ਼ਰ ਮਨਦੀਪ ਖੁਰਮੀ ਹਿੰਮਤਪੁਰਾ |
ਵੇਲੇ
ਦਾ ਰਾਗ ਕੇਹਰ ਸ਼ਰੀਫ਼, ਜਰਮਨੀ
|
ਪ੍ਰਯਾਵਰਣ
ਦੇ ਸ੍ਰੋਤ ਰੁੱਖ: ਤੂਤ ਰਵੇਲ
ਸਿੰਘ ਇਟਲੀ |
ਕਿਸਾਨੀਅਤ
ਦਾ ਰਿਸ਼ਤਾ ਮਿੰਟੂ ਬਰਾੜ,
ਆਸਟ੍ਰੇਲੀਆ |
1984-37
ਸਾਲਾਂ ਬਾਅਦ ਡਾ. ਹਰਸ਼ਿੰਦਰ ਕੌਰ,
ਪਟਿਆਲਾ |
ਸਿਆਸੀ
ਪਾਰਟੀਆਂ ਪੰਜਾਬੀਆਂ/ ਸਿੱਖਾਂ ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ |
ਕੀ
ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ?
/a> ਉਜਾਗਰ ਸਿੰਘ, ਪਟਿਆਲਾ |
ਸੰਸਾਰ
ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ |
ਸ਼੍ਰੋਮਣੀ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ |
ਪ੍ਰਯਾਵਰਣ
ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ
ਰਵੇਲ ਸਿੰਘ ਇਟਲੀ |
ਕੀ
ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ
ਸਾਜ਼ਸ਼ ਹੈ? ਉਜਾਗਰ ਸਿੰਘ, ਪਟਿਆਲਾ |
ਮਿਰਤਕ
ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?
ਮਿੰਟੂ ਬਰਾੜ ਅਸਟਰੇਲੀਆ |
ਪੰਜਾਬ
ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ
ਉਜਾਗਰ ਸਿੰਘ, ਪੰਜਾਬ |
ਭਟਕਦੀਆਂ
ਰੂਹਾਂ - ਜਾਗਦੇ ਸੁੱਤੇ ਲੋਕ !
ਬੁੱਧ ਸਿੰਘ ਨੀਲੋਂ |
400ਵੇਂ
ਪ੍ਰਕਾਸ਼ ਦੀ ਰੌਸ਼ਨੀ ਵਿੱਚ
ਸ਼ਿੰਦਰਪਾਲ ਸਿੰਘ |
ਭਾਰਤ
ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ
ਉਜਾਗਰ ਸਿੰਘ, ਪਟਿਆਲਾ |
ਜਾਗੋ
ਲੋਕੋ - ਨਾਇਕ ਬਣੋ ! ਬੁੱਧ ਸਿੰਘ
ਨੀਲੋਂ |
ਕਿਰਤੀਆਂ
ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ |
ਸਕਾਟਿਸ਼
ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ
ਦੇ ਸੰਕੇਤ ਮਨਦੀਪ ਖੁਰਮੀ
ਹਿੰਮਤਪੁਰਾ, ਗਲਾਸਗੋ, ਸਕਾਟਲੈਂਡ |
ਸਿਆਸਤਦਾਨਾ
ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ |
ਕੋਟਕਪੂਰਾ
ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ |
ਲੋਕਤੰਤਰ
ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ |
ਮਸਲਾ-ਏ-ਕਲਮ: ਕਲਮਾਂ
ਦੀ ਸੁੱਕੀ ਸਿਆਹੀ ਬੁੱਧ ਸਿੰਘ
ਨੀਲ਼ੋਂ |
ਮੇਰਾ
ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ
ਉਜਾਗਰ ਸਿੰਘ, ਪਟਿਆਲਾ |
ਅੱਖੀਂ
ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ
ਸ਼ਿੰਦਰਪਾਲ ਸਿੰਘ, ਯੂ ਕੇ |
ਬ੍ਰਤਾਨਵੀ
ਜਨਗਣਨਾ ਦੇ ਕੁੱਝ ਰੌਚਕ ਤੱਥ
ਸ਼ਿੰਦਰਪਾਲ ਸਿੰਘ, ਯੂ ਕੇ |
ਮਾਵਾਂ
ਠੰਡੀਆਂ ਛਾਵਾਂ ਦਾ ਦਿਹਾੜਾ 2021
ਸੁਰਿੰਦਰ ਕੌਰ ਜਗਪਾਲ, ਜੇ ਪੀ ਯੂ ਕੇ |
ਮੇਰਾ
ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ
ਰਵੇਲ ਸਿੰਘ, ਇਟਲੀ |
ਬ੍ਰਤਾਨਵੀ
ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ |
ਸ਼ਹੀਦ
ਭਗਤ ਸਿੰਘ ਅਤੇ ਅਸੀਂ ਸੰਜੀਵਨ
ਸਿੰਘ, ਮੁਹਾਲੀ |
ਕੈਪਟਨ
ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ
ਉਜਾਗਰ ਸਿੰਘ, ਪਟਿਆਲਾ |
ਸਿਆਣਿਆਂ
ਦਾ ਕਿਹਾ ਸਿਰ ਮੱਥੇ ਰਵੇਲ ਸਿੰਘ
ਇਟਲੀ |
ਪੰਜਾਬ
ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ
ਉਜਾਗਰ ਸਿੰਘਰ, ਪਟਿਆਲਾ |
ਮਰਣੈ
ਤੇ ਜਗਤੁ ਡਰੈ ਡਾ. ਹਰਸ਼ਿੰਦਰ
ਕੌਰ, ਪਟਿਆਲਾ |
ਕਿਸਾਨ
ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ |
ਕੇਂਦਰ
ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ |
ਕਿਸਾਨ
ਮੋਰਚਾ: ਪਲ ਪਲ ਬਦਲਦੀ ਸਥਿਤੀ
ਹਰਜਿੰਦਰ ਸਿੰਘ ਲਾਲ, ਖੰਨਾ |
ਭਾਰਤੀ
ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ |
ਕੇਂਦਰ
ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ |
ਕਿਰਤੀਆਂ
ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਕਦੇ
ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ |
ਬੇਟਾ
ਪੜ੍ਹਾਓ - ਬੇਟੀ ਬਚਾਓ! ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਕਿਸਾਨ
ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ |
23
ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ
ਕਰਨ ਦੀ ਸੌੜੀ ਸੋਚ! ਗੋਬਿੰਦਰ ਸਿੰਘ
ਢੀਂਡਸਾ |
ਪ੍ਰਚੰਡ
ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ |
|
|
|
|
|
|
|