|
ਜਦੋਂ ਮੇਰੀ ਤਿੰਨ ਵਾਰੀ ਮੁਫਤੋ ਮੁਫਤੀ ਲਾਟਰੀ
ਨਿਕਲੀ
ਉਜਾਗਰ ਸਿੰਘ, ਪਟਿਆਲਾ
(26/11/2021) |
|
|
|
ਮੇਰਾ
ਪਿੰਡ 'ਕੱਦੋਂ' ਲੁਧਿਆਣਾ ਜਿਲ੍ਹੇ ਵਿਚ ਜਰਨੈਲੀ ਸੜਕ ਤੋਂ 'ਪਾਇਲ' ਨੂੰ ਜਾਣ ਵਾਲੀ
ਸੰਪਰਕ ਸੜਕ ਤੇ 'ਦੋਰਾਹਾ' ਅਤੇ 'ਪਾਇਲ' ਦੇ ਵਿਚਕਾਰ ਹੈ। ਮੈਂ ਦਸਵੀਂ ਜਮਾਤ ਵਿਚ
'ਸਰਕਾਰੀ ਹਾਈ ਸਕੂਲ, ਦੋਰਾਹਾ' ਵਿਚ ਪੜ੍ਹਦਾ ਸੀ। ਉਦੋਂ ਸਾਡੇ ਪਿੰਡ ਤੋਂ ਸਕੂਲ ਜਾਣ
ਲਈ ਢਾਈ ਕਿਲੋਮੀਟਰ ਰੇਤ ਦੇ ਟਿਬਿਆਂ ਵਾਲੇ ਰਸਤੇ ਵਿਚ ਪੈਦਲ ਜਾਣਾ ਪੈਂਦਾ ਸੀ। ਜੁਤੀ
ਪਾਉਣੀ ਜਾਂ ਨਾ ਪਾਉਣੀ ਇਕ ਬਰਾਬਰ ਹੁੰਦੀ ਸੀ। ਰੇਤਾ ਇਤਨਾ ਹੁੰਦਾ ਸੀ ਕਿ
ਗਰਮੀਆਂ/ਸਰਦੀਆਂ ਦੇ ਦਿਨਾ ਵਿਚ ਜੁੱਤੀਆਂ ਵਿਚ ਤੱਤਾ/ਠੰਡਾ ਰੇਤਾ ਪੈ ਜਾਂਦਾ ਸੀ। ਕਈ
ਵਾਰ ਜੁਤੀ ਚੁੱਕ ਕੇ ਭੱਜਕੇ ਜਾਣਾ ਪੈਂਦਾ ਸੀ ਤਾਂ ਜੋ ਪੈਰ ਨਾ ਸੜਨ/ਠਰਨ।
ਸਕੂਲ ਵਿਚ ਮੁੱਖ ਅਧਿਆਪਕ ਹਰਬੰਸ ਸਿੰਘ ਬੜੇ ਹੀ ਅਨੁਸਾਸ਼ਨ ਪਸੰਦ ਸਨ। ਉਹ ਡੰਡਾ ਹਰ
ਵਕਤ ਆਪਣੇ ਕੋਲ ਰੱਖਦੇ ਸਨ। ਪੜ੍ਹਾਈ ਨਾ ਕਰਨ ਵਾਲਿਆਂ ਨੂੰ ਡੰਡਿਆਂ ਨਾਲ ਕੁੱਟਦੇ
ਸਨ। ਬਾਕੀ ਅਧਿਆਪਕ ਪਿਆਰ ਨਾਲ ਪੜ੍ਹਾਉਂਦੇ ਅਤੇ ਸਮਝਾਉਂਦੇ ਸਨ। ਮੈਂ ਨੌਵੀਂ ਦੇ
ਸਾਲਾਨਾ ਪੇਪਰਾਂ ਵਿਚ ਅੰਗਰੇਜ਼ੀ ਦਾ ਪੇਪਰ ਦੇ ਰਿਹਾ ਸੀ, ਜਦੋਂ 'ਜਵਾਹਰ ਲਾਲ ਨਹਿਰੂ'
ਦਾ ਲੇਖ ਲਿਖਣ ਲੱਗਾ ਤਾਂ ਦਿਮਾਗ ਵਿਚ ਕੁੰਡੀ ਫਸ ਗਈ ਕਿ 'ਜਵਾਹਰ' ਵਿਚ ਤਿੰਨ ‘ਏ’
ਨਹੀਂ ਹੋ ਸਕਦੀਆਂ। ਅੱਗੇ ਬੈਠੇ ਸਾਥੀ ਨੂੰ ਪੁਛਣ ਦੀ ਕੋਸਿਸ਼ ਕਰ ਰਿਹਾ ਸੀ ਤਾਂ
ਅੰਗਰੇਜ਼ੀ ਦੇ ਅਧਿਆਪਕ ਗੁਰਚਰਨ ਸਿੰਘ ਜੋ ਪਟਿਆਲਾ ਤੋਂ ਆਉਂਦੇ ਸਨ ਆ ਕੇ ਮੇਰੇ ਕੋਲ
ਖੜ੍ਹ ਗਏ। ਉਨ੍ਹਾਂ ਮੈਨੂੰ ਖੜ੍ਹਾ ਕਰਕੇ ਪਿਆਰ ਨਾਲ ਕਿਹਾ ਕਿ ਅਧਿਆਪਕ ਦੀਆਂ ਨਜ਼ਰਾਂ
ਵਿਚ ਚੰਗਾ ਵਿਦਿਆਰਥੀ ਬਣਨਾ ਵੱਡੀ ਗੱਲ ਨਹੀਂ ਹੁੰਦੀ ਪ੍ਰੰਤੂ ਚੰਗਿਆਈ ਨੂੰ ਬਰਕਰਾਰ
ਰੱਖਣਾ ਮਹੱਤਵਪੂਰਨ ਹੁੰਦਾ ਹੈ।
ਇਤਨੀ ਗੱਲ ਕਹਿਕੇ ਮੈਨੂੰ ਇਮਤਿਹਾਨ ਦੇਣ
ਲਈ ਬਿਠਾ ਗਏ। ਉਹ ਦਿਨ ਤੋਂ ਬਾਅਦ ਮੈਂ ਆਪਣੇ ਅਧਿਆਪਕ ਦੀ ਗੱਲ ਪੱਲੇ ਬੰਨ੍ਹੀ ਹੋਈ
ਹੈ। ਅੱਜ ਜਦੋਂ ਮੈਂ ਅਧਿਆਪਕਾਂ ਅਤੇ ਵਿਦਿਅਰਥੀਆਂ ਦੇ ਟਕਰਾਓ ਦੀਆਂ ਖ਼ਬਰਾਂ ਪੜ੍ਹਦਾ
ਹਾਂ ਤਾਂ ਮੈਨੂੰ ਭਲੇ ਵੇਲੇ ਯਾਦ ਆਉਂਦੇ ਹਨ, ਜਦੋਂ ਅਸੀਂ ਅਧਿਆਪਕਾਂ ਨੂੰ ਦੇਖ ਕੇ
ਘਾਊਂ ਮਾਊਂ ਹੋ ਜਾਂਦੇ ਸੀ, ਸਾਹਮਣੇ ਬੋਲਣ ਦੀ ਹਿੰਮਤ ਨਹੀਂ ਕਰਦੇ ਸੀ।
ਮੈਨੂੰ ਮਾਪਿਆਂ ਨੇ ਦਸਵੀਂ ਤੋਂ ਬਾਅਦ ਪੜ੍ਹਾਉਣ ਤੋਂ ਆਰਥਿਕ ਹਾਲਤ ਚੰਗੀ ਨਾ ਹੋਣ
ਕਰਕੇ ਇਨਕਾਰ ਕਰ ਦਿੱਤਾ। ਪ੍ਰੰਤੂ ਮੈਂ ਅੱਗੇ ਪੜ੍ਹਕੇ ਲੈਕਚਰਾਰ ਬਣਨਾ
ਚਾਹੁੰਦਾ ਸੀ। ਮੇਰੇ ਵੱਡੇ ਭਰਾ ਸ੍ਰ ਧਰਮ ਸਿੰਘ ਪਟਿਆਲੇ ਆਬਕਾਰੀ ਤੇ ਕਰ
ਵਿਭਾਗ ਵਿਚ ਸਹਾਇਕ ਲੱਗੇ ਹੋਏ ਸਨ, ਉਹ ਮੈਨੂੰ ਆਪਣੇ ਕੋਲ ਲੈ ਗਏ। ਪ੍ਰਾਈਵੇਟਲੀ
ਗਿਆਨੀ ਦੇ ਇਮਤਿਹਾਨ ਦੇਣ ਲਈ ਪਟਿਆਲੇ ਪੁਰਾਣੀ ਕੋਤਵਾਲੀ ਚੌਕ ਵਿਚ ਪ੍ਰੋ ਬਾਬੂ ਸਿੰਘ
ਗੁਰਮ ਦੀ ਇਕ ਨਿਊ ਆਕਸਫੋਰਡ ਨਾਂ ਦੀ ਅਕਾਡਮੀ ਹੁੰਦੀ ਸੀ, ਜੋ ਸਵੇਰੇ ਸ਼ਾਮ
ਕਲਾਸਾਂ ਲਗਾਕੇ ਪਹਿਲਾਂ ਗਿਆਨੀ ਅਤੇ ਫਿਰ 6-6 ਮਹੀਨੇ ਬਾਅਦ 50 ਨੰਬਰ ਦੀ ਅੰਗਰੇਜ਼ੀ
ਜ਼ਰੂਰੀ ਵਿਸ਼ੇ ਨਾਲ ਬੀ ਏ ਕਰਵਾ ਦਿੰਦੇ ਸਨ। ਇਸ ਪੜ੍ਹਾਈ ਨੂੰ 'ਵਾਇਆ
ਬਠਿੰਡਾ' ਕਹਿੰਦੇ ਸਨ।
ਕਲਾਸ ਵਿਚ ਬਹੁਤੇ ਕਰਨ ਵਾਲੇ ਨੌਕਰੀਆਂ ਵਾਲੇ
ਮੁਲਾਜ਼ਮ ਹੁੰਦੇ ਸਨ। ਉਨ੍ਹਾਂ ਦਿਨਾਂ ਵਿਚ ਇਸ ਅਕਾਡਮੀ ਦਾ ਬੜਾ ਨਾਮ ਚਲਦਾ ਸੀ। ਇਸ
ਲਈ ਵਿਦਿਆਰਥੀਆਂ ਦੀ ਗਿਣਤੀ ਬਹੁਤ ਜ਼ਿਆਦਾ ਸੀ। ਬਹੁਤੇ ਵਿਦਿਆਰਥੀ ਸੰਜੀਦਾ ਸਨ
ਪ੍ਰੰਤੂ ਕੁਝ ਵਿਦਿਆਰਥੀ ਮਨਪ੍ਰਚਾਵੇ ਲਈ ਹੀ ਆਉਂਦੇ ਸਨ, ਜਿਹੜੇ ਅਨੁਸ਼ਾਸਨ ਖ਼ਰਾਬ
ਕਰਦੇ ਸਨ। ਪ੍ਰਿੰਸੀਪਲ ਜੋ ਇਕ ਜੱਟ ਪਰਿਵਾਰ ਨਾਲ ਸੰਬੰਧਤ ਸੀ, ਉਸ ਲਈ ਵੀ
ਵਿਦਿਆਰਥੀਆਂ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਰਿਹਾ ਸੀ। ਕੁਝ ਸਾਡੇ ਵਰਗੇ
ਵਿਦਿਆਰਥੀ ਸੰਜੀਦਾ ਸਨ, ਜਿਹੜੇ ਕਾਲਜਾਂ ਦੀ ਫੀਸ ਨਹੀਂ ਦੇ ਸਕਦੇ ਸੀ। ਪੜ੍ਹਾਈ
ਕੋ ਐਜੂਕੇਸ਼ਨ ਸੀ।
ਮੈਂ ਅਤੇ ਮਰਹੂਮ ਜਸਵੰਤ ਡਡਹੇੜੀ ਨੇ ਵੀ ਅਕਾਡਮੀ
ਵਿਚ ਦਾਖ਼ਲਾ ਲੈ ਲਿਆ। ਅਕਾਡਮੀ ਦਾ ਮਾਲਕ ਆਪ ਅੰਗਰੇਜ਼ੀ ਪੜ੍ਹਾਉਂਦੇ ਸਨ। ਉਹ ਲੁਧਿਆਣੇ
ਜਿਲ੍ਹੇ ਦੇ ਸਮਰਾਲਾ ਕੋਲ ਪਿੰਡ ਭਰਥਲਾ ਦੇ ਰਹਿਣ ਵਾਲੇ ਸਨ। ਅਸੀਂ ਵੀ ਦੋਵੇਂ
ਲੁਧਿਆਣਾ ਜਿਲ੍ਹੇ ਦੇ ਅਤੇ ਸੰਜੀਦਾ ਵਿਦਿਆਰਥੀ ਹੋਣ ਕਰਕੇ ਇਕ ਦਿਨ ਉਨ੍ਹਾਂ ਨੇ
ਸਾਨੂੰ ਆਪਣੇ ਦਫਤਰ ਵਿਚ ਬੁਲਾਇਆ ਤੇ ਕਿਹਾ ਕਿ ਅਕਾਡਮੀ ਵਿਚ ਕੁਝ ਬਾਹਰਲੇ ਮੁੰਡੇ ਆ
ਕੇ ਕੁੜੀਆਂ ਨੂੰ ਤੰਗ ਕਰਦੇ ਹਨ। ਤੁਸੀਂ ਮੇਰੀ ਮਦਦ ਕਰੋ। ਅਸੀਂ ਚੌੜ ਵਿਚ ਆ ਕੇ
ਜ਼ਿੰਮੇਵਾਰੀ ਲੈ ਬੈਠੇ। ਸਾਡੀ ਦਿਖ ਤਾਂ ਠੀਕ ਸੀ ਪ੍ਰੰਤੂ ਐਨੀ ਰੋਹਬਦਾਰ ਨਹੀਂ ਸੀ ਕਿ
ਮੁੰਡਿਆਂ ਨੂੰ ਦਬਕਾ ਮਾਰ ਸਕਦੇ। ਜਸਵੰਤ ਡਡਹੇੜੀ ਦਾ ਛੋਟਾ ਭਰਾ ਹਰਦਿਆਲ ਸਿੰਘ
ਖਾਲਸਾ ਕਾਲਜ ਪਟਿਆਲਾ ਵਿਚ ਪੜ੍ਹਦਾ ਸੀ, ਉਹ ਥੋੜ੍ਹਾ ਇਲਤੀ ਅਤੇ ਰੋਹਬ ਦਾਬ ਵਾਲਾ
ਸੀ। ਅਸੀਂ ਉਸਨੂੰ ਨਾਲ ਲੈ ਆਏ ਤੇ ਸਾਰੀ ਗੱਲ ਦੱਸੀ। ਉਸਨੇ ਦਬਕੇ ਮਾਰੇ ਕਿ ਜੇਕਰ
ਸਾਡੀਆਂ ਭੈਣਾ ਨਾਲ ਕਿਸੇ ਨੇ ਛੇੜਖਾਨੀ ਕਰਨ ਦੀ ਕੋਸਿਸ਼ ਕੀਤੀ ਤਾਂ ਉਸਦੀ ਖੈਰ ਨਹੀਂ।
ਮੁੜਕੇ ਕੋਈ ਵੀ ਲੜਕਾ ਅਕਾਡਮੀ ਦੇ ਮੂਹਰੇ ਵੀ ਨਾ ਲੰਘਿਆ ਕਰੇ, ਸਾਡਾ ਮੁਫ਼ਤ ਦਾ ਹੀ
ਰੋਹਬ ਪੈ ਗਿਆ। ਅਕਾਡਮੀ ਦੇ ਮਾਲਕ ਨੇ ਸਵਾਗਤ ਕਰਤਾ ਦੇ ਕੋਲ ਦੋ ਕੁਰਸੀਆਂ ਲਵਾ
ਦਿੱਤੀਆਂ ਤੇ ਸਾਨੂੰ ਕਦੇ ਕਦੇ ਉਥੇ ਬੈਠਣ ਲਈ ਕਿਹਾ ਤਾਂ ਜੋ ਕੋਈ ਹੋਰ ਅਨੁਸ਼ਾਸ਼ਨ ਭੰਗ
ਨਾ ਕਰੇ। ਉਸ ਦਿਨ ਤੋਂ ਬਾਅਦ ਪ੍ਰਿੰਸੀਪਲ ਨੇ ਸਾਡੀ ਫੀਸ ਮਾਫ ਕਰ ਦਿੱਤੀ। ਅਸੀਂ
ਗਿਆਨੀ ਅਤੇ ਬੀ ਏ ਮੁਫਤ ਵਿਚ ਪਾਸ ਕੀਤਆਂ।
ਫਿਰ ਅਸੀਂ ਮਹਿੰਦਰਾ
ਕਾਲਜ ਪਟਿਆਲਾ ਵਿਚ ਈਵਨਿੰਗ ਕਲਾਸਾਂ ਵਿਚ ਐਮ ਏ ਪੰਜਾਬੀ ਵਿਚ
ਦਾਖਲਾ ਲੈ ਲਿਆ। ਸਾਡੀ ਕਲਾਸ ਵਿੱਚ 16 ਵਿਦਿਆਰਥੀ ਸਨ, ਉਨ੍ਹਾਂ ਵਿਚ ਕਾਲਜ
ਦੇ ਪ੍ਰਿੰਸੀਪਲ ਦਾ ਸਟੈਨੋ ਹਰਨਾਮ ਸਿੰਘ ਵੀ ਸ਼ਾਮਲ ਸੀ, ਜੋ ਬਾਅਦ ਵਿਚ ਜਿਲ੍ਹਾ
ਸਿਖਿਆ ਅਧਿਕਾਰੀ ਬਣ ਗਏ ਸਨ। ਬਹੁਤੇ ਸ਼ਹਿਰੀ ਅਤੇ ਅਸੀਂ ਚਾਰ ਕੁ ਪੇਂਡੂ ਵਿਦਿਆਰਥੀ
ਸੀ। ਪ੍ਰੋ ਕਰਤਾਰ ਸਿੰਘ ਲੂਥਰਾ ਪੰਜਾਬੀ ਵਿਭਾਗ ਦੇ ਮੁੱਖੀ ਸਨ। ਉਹ ਇਕੱਲੇ
ਨਾਭਾ ਗੇਟ ਰਹਿੰਦੇ ਸਨ। ਮੇਰਾ ਕਿਉਂਕਿ ਨਿਸ਼ਾਨਾ ਲੈਕਚਰਾਰ ਬਣਨਾ ਸੀ, ਇਸ
ਲਈ ਮੈਂ ਸ਼ਾਮ ਨੂੰ ਉਨ੍ਹਾਂ ਦੇ ਘਰ ਚਲਾ ਜਾਂਦਾ ਸੀ ਤਾਂ ਜੋ ਮੈਨੂੰ ਅਗਵਾਈ ਦੇ ਸਕਣ।
ਉਨ੍ਹਾਂ ਮੈਨੂੰ ਇਕ ਪੁਸਤਕ ਪੜ੍ਹਨ ਲਈ ਦਿੱਤੀ ਤੇ ਜਦੋਂ ਮੈਂ ਪੁਸਤਕ ਪੜ੍ਹ ਰਿਹਾ ਸੀ
ਤਾਂ ਉਸ ਵਿਚੋਂ 100 ਦਾ ਨੋਟ ਮਿਲਿਆ। ਉਨ੍ਹਾਂ ਦਿਨਾ ਵਿਚ ਇਹ ਰਕਮ ਵੱਡੀ ਸੀ।
ਮੈਂ ਉਨ੍ਹਾਂ ਨੂੰ ਜਦੋਂ ਦੱਸਿਆ ਤਾਂ ਮੇਰੀ ਇਮਾਨਦਾਰੀ ਦੇ ਕਾਇਲ ਹੋ ਗਏ। ਅੱਗੋਂ
ਵਾਸਤੇ ਉਨ੍ਹਾਂ ਮੇਰਾ ਜ਼ਿਆਦਾ ਧਿਆਨ ਰੱਖਣਾ ਸ਼ੁਰੂ ਕਰ ਦਿੱਤਾ। ਸ਼ਾਇਦ ਮੇਰੀ ਪਰਖ ਕਰਨ
ਲਈ ਹੀ ਉਨ੍ਹਾਂ ਇੰਜ ਕੀਤਾ ਹੋਵੇ।
ਅਜੇ ਮੈਂ ਐਮ ਏ ਪਹਿਲੇ ਸਾਲ
ਵਿਚ ਹੀ ਪੜ੍ਹ ਰਿਹਾ ਸੀ ਤਾਂ ਇਕ ਅਸਾਮੀ 'ਲੋਕ ਸੰਪਰਕ ਵਿਭਾਗ ਪੰਜਾਬ' ਵਿਚ
ਚੰਡੀਗੜ੍ਹ ਵਿਖੇ ਨਿਬੰਧਕਾਰ ਪੰਜਾਬੀ ਦਾ ਇਸ਼ਤਿਹਾਰ ਨਿਕਲਿਆ। ਕਲਾਸ ਵਿਚ ਚਰਚਾ ਹੋਈ
ਤੇ ਫੈਸਲਾ ਹੋਇਆ ਕਿ ਸਾਰੇ 16 ਵਿਦਿਆਰਥੀਆਂ ਵਿਚੋਂ ਇਕ ਹੀ ਅਪਲਾਈ ਕਰੇ। ਪ੍ਰੋ ਲਥਰਾ
ਨੇ ਵੀ ਮੇਰੀ ਸਪੋਰਟ ਕਰ ਦਿੱਤੀ। ਗੁਣਾ ਮੇਰੇ ਤੇ ਪੈ ਗਿਆ। ਮੈਨੂੰ
ਅਪਲਾਈ ਕਰਨਾ ਵੀ ਨਹੀਂ ਆਉਂਦਾ ਸੀ। ਹਰਨਾਮ ਸਿੰਘ ਸਟੈਨੋ ਨੇ ਆਪੇ ਮੇਰੀ ਅਰਜ਼ੀ
ਟਾਈਪ ਕਰਕੇ ਮਨੀਆਰਡਰ ਨਾਲ ਲਾ ਕੇ ਪੋਸਟ ਕਰ ਦਿੱਤੀ। ਲਿਖਤੀ ਟੈਸਟ ਆ
ਗਿਆ।
ਇਹ ਅਸਾਮੀ ਪੰਜਾਬੀ ਸ਼ਾਖਾ ਵਿਚ ਸੀ। ਪੰਜਾਬੀ ਸ਼ਾਖਾ ਦਾ ਮੁੱਖੀ
ਪੀ ਆਰ ਓ, ਪੰਜਾਬੀ ਦੇ ਕਵੀ ਸੁਖਪਾਲਵੀਰ ਸਿੰਘ ਹਸਰਤ ਸਨ। ਉਹ ਹੀ ਜਾਗ੍ਰਤੀ
ਪੰਜਾਬੀ ਸਰਕਾਰੀ ਰਸਾਲੇ ਦੇ ਸੰਪਾਦਕ ਸਨ। ਮੈਂ ਪੇਂਡੂ ਪਿਛੋਕੜ ਵਾਲਾ ਇਸਤੋਂ ਪਹਿਲਾਂ
ਕਦੀਂ ਚੰਡੀਗੜ੍ਹ ਨਹੀਂ ਗਿਆ ਸੀ। ਔਖਾ ਸੌਖਾ ਪੁਛਦਾ ਪੁਛਾਉਂਦਾ ਚੰਡੀਗੜ੍ਹ ਸਕੱਤਰੇਤ
ਪਹੁੰਚ ਗਿਆ। ਸਾਡਾ ਟੈਸਟ ਅਮਲਾ ਸ਼ਾਖਾ ਵਿਚ ਲਿਆ ਗਿਆ। ਰਮੇਸ਼ ਗੁਪਤਾ ਅਤੇ ਬਲਜੀਤ
ਸਿੰਘ ਸੈਣੀ ਦੀ ਟੈਸਟ ਲੈਣ ਦੀ ਜ਼ਿੰਮੇਵਾਰੀ ਵਿਭਾਗ ਨੇ ਲਗਾਈ ਹੋਈ ਸੀ। ਸੁਖਪਾਲਵੀਰ
ਸਿੰਘ ਹਸਰਤ ਨੇ ਪੇਪਰ ਬਣਾਇਆ ਸੀ, ਉਨ੍ਹਾਂ ਨੇ 80 ਨੰਬਰਾਂ ਦਾ ਸਾਹਿਤਕ ਅਤੇ 20
ਨੰਬਰ ਦਾ ਅੰਗਰੇਜ਼ੀ ਤੋਂ ਪੰਜਾਬੀ ਅਤੇ ਪੰਜਾਬੀ ਤੋਂ ਅੰਗਰੇਜ਼ੀ ਬਣਾਉਣ ਦਾ ਪੇਪਰ
ਪਾਇਆ। ਮੈਂ ਤਾਂ 50 ਨੰਬਰ ਦੀ ਜ਼ਰੂਰੀ ਅੰਗਰੇਜ਼ੀ ਨਾਲ ਬੀ ਏ ਕੀਤੀ ਸੀ, ਇਸ
ਲਈ ਅੰਗਰੇਜ਼ੀ ਦਾ ਮੇਰਾ ਹੱਥ ਬਹੁਤ ਤੰਗ ਸੀ । ਮੈਂ ਕਿਉਂਕਿ ਐਮ ਏ ਪੰਜਾਬੀ
ਪਹਿਲੇ ਸਾਲ ਦਾ ਵਿਦਿਆਰਥੀ ਸੀ, ਇਸ ਲਈ ਸਾਹਿਤਕ ਸਾਰਾ ਪੇਪਰ ਹਲ ਕਰ ਦਿੱਤਾ। ਮੇਰੀ
ਲਿਖਾਈ ਵੀ ਬਹੁਤੀ ਚੰਗੀ ਨਹੀਂ ਸੀ ਪ੍ਰੰਤੂ ਪੜ੍ਹੀ ਜਾਂਦੀ ਸੀ। ਜਿਹੜਾ ਰਮੇਸ਼ ਗੁਪਤਾ
ਟੈਸਟ ਲੈ ਰਿਹਾ ਸੀ, ਉਹ ਮੇਰੇ ਕੋਲ ਆ ਕੇ ਕਹਿੰਦਾ ਸ਼ੀਟਾਂ ਤਾਂ ਐਨੀਆਂ ਲਈ ਜਾਂਦਾ
ਹੈਂ, ਤੇਰੇ ਕੂਕਾਂ ਬਿੱਲੀ ਘਾਂਗੜੇ ਕੌਣ ਪੜ੍ਹੇਗਾ? ਬੜਾ ਆਇਆ ਨਿਬੰਧਕਾਰ ਬਣਨ ਲਈ।
32 ਉਮੀਦਵਾਰ ਇਮਤਿਹਾਨ ਦੇਣ ਆਏ ਸਨ, ਜਿਨ੍ਹਾਂ ਵਿਚ ਇਸੇ ਵਿਭਾਗ ਵਿਚ ਕੰਮ
ਕਰਦੇ ਉਰਦੂ ਦੇ ਅਨੁਵਾਦਕ ਹਰਬੰਸ ਸਿੰਘ ਤਸੱਵਰ ਵੀ ਸ਼ਾਮਲ ਸਨ। ਉਹ ਉਰਦੂ ਦੇ ਸ਼ਾਇਰ
ਅਤੇ ਵਿਅੰਗਕਾਰ ਲੇਖਕ ਵੀ ਸਨ। ਉਥੇ ਕਾਨਾਫੂਸੀ ਹੋ ਰਹੀ ਸੀ ਕਿ ਟੈਸਟ ਤਾਂ ਨਾਮ ਦਾ
ਹੀ ਹੈ, ਚੋਣ ਤਾਂ ਹਰਬੰਸ ਸਿੰਘ ਤਸੱਵਰ ਦੀ ਹੀ ਹੋਣੀ ਹੈ ਕਿਉਂਕਿ ਉਸਦੀ ਵਿਦਿਅਕ
ਯੋਗਤਾ ਵੀ ਹੈ ਅਤੇ ਮੁੱਖ ਮੰਤਰੀ ਦੇ ਪ੍ਰੈਸ ਸਕੱਤਰ ਸੂਬਾ ਸਿੰਘ ਦੀ ਸਿਫਾਰਸ਼ ਹੈ।
ਜਦੋਂ ਟੈਸਟ ਦਾ ਨਤੀਜਾ ਨਿਕਲਿਆ ਤਾਂ ਮੈਂ ਪਹਿਲੇ ਨੰਬਰ ਤੇ ਅਤੇ ਹਰਬੰਸ ਸਿੰਘ ਤਸੱਵਰ
ਦੂਜੇ ਨੰਬਰ ਤੇ ਆਏ। ਇੰਟਰਵਿਊ ਵਿਚ ਮੈਨੂੰ ਬੜੇ ਔਖੇ ਸਿਆਸਤ ਨਾਲ ਸੰਬੰਧਤ
ਸਵਾਲ ਪੁਛੇ ਗਏ ਜਦੋਂ ਕਿ ਅਸਾਮੀ ਪੰਜਾਬੀ ਭਾਸ਼ਾ ਨਾਲ ਸੰਬੰਧਤ ਸੀ।
ਅਸਲ
ਵਿਚ ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਦੀ ਪੰਜਾਬੀ ਦੀ ਜਿਤਨੀ ਵੀ ਪ੍ਰਕਾਸ਼ਨਾ
ਹੁੰਦੀ ਸੀ, ਉਹ ਨਿਬੰਧਕਾਰ ਪੰਜਾਬੀ ਹੀ ਪੀ ਆਰ ਓ ਪੰਜਾਬੀ ਦੀ ਨਿਗਰਾਨੀ
ਹੇਠ ਕਰਾਉਂਦਾ ਸੀ। ਨਿਬੰਧਕਾਰ ਹੀ 'ਜਾਗ੍ਰਤੀ ਪੰਜਾਬੀ' ਦਾ ਸਹਾਇਕ ਸੰਪਾਦਕ ਹੁੰਦਾ
ਸੀ। ਸੁਖਪਾਲਵੀਰ ਸਿੰਘ ਹਸਰਤ, ਹਰਬੰਸ ਸਿੰਘ ਤਸੱਵਰ ਤੋਂ ਜ਼ਿਆਦਾ ਵਿਦਵਾਨ ਤੇ ਬਰਾਬਰ
ਦਾ ਸ਼ਾਇਰ ਹੋਣ ਕਰਕੇ ਤਿਬਕਦਾ ਸੀ। ਉਨ੍ਹਾਂ ਨੇ ਮੈਨੂੰ ਪਹਿਲੇ ਨੰਬਰ ਤੇ ਚੁਣ ਲਿਆ
ਅਤੇ ਤਸੱਵਰ ਨੂੰ ਵੇਟਿੰਗ ਸੂਚੀ ਵਿਚ ਰੱਖ ਲਿਆ।
ਮੈਂ ਕਿਉਂਕਿ
ਐਮ ਏ ਪਹਿਲੇ ਸਾਲ ਦੇ ਪੇਪਰ ਦੇਣੇ ਸਨ ਤੇ ਲੈਕਚਰਾਰ ਬਣਨਾ
ਚਾਹੁੰਦਾ ਸੀ, ਇਸ ਲਈ ਨੌਕਰੀ ਜਾਇਨ ਕਰਨ ਤੋਂ ਝਿਜਕਦਾ ਸੀ। ਮੈਂ ਹਸਰਤ
ਸਾਹਿਬ ਨੂੰ ਬੇਨਤੀ ਕੀਤੀ ਕਿ ਮੈਨੂੰ ਜਾਇਨ ਕਰਨ ਵਿਚ ਇਕ ਮਹੀਨੇ ਦੀ
ਮੋਹਲਤ ਦੇ ਦਿਓ ਤਾਂ ਜੋ ਪੇਪਰ ਦੇ ਸਕਾਂ। ਉਹ ਕਹਿਣ ਲੱਗੇ ਜੇ ਜਾਇਨ ਕਰਨਾ
ਤਾਂ ਕਰ ਲਓ ਨਹੀਂ ਤਾਂ ਮੇਰੇ ਤੇ ਸੂਬਾ ਸਿੰਘ ਦਾ ਪ੍ਰੈਸ਼ਰ ਹੈ ਕਿ ਹਰਬੰਸ ਸਿੰਘ
ਤਸੱਵਰ ਨੂੰ ਜਾਇਨ ਕਰਵਾ ਲਵਾਂਗਾ।
ਮੈਂ ਪਟਿਆਲਾ ਆ ਕੇ ਆਪਣੇ
ਭਰਾ ਨੂੰ ਕਿਹਾ ਕਿ ਮੈਂ ਨੌਕਰੀ ਨਹੀਂ ਜਾਇਨ ਕਰਨੀ ਕਿਉਂਕਿ ਸੰਪਾਦਕ ਨੇ
ਇਕ ਮਹੀਨੇ ਦੀ ਮੋਹਲਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜੇ ਨੌਕਰੀ ਜਾਇਨ
ਕਰਕੇ ਪੇਪਰ ਦਿੱਤੇ ਤਾਂ ਚੰਗੇ ਨੰਬਰ ਨਹੀਂ ਆਉਣੇ, ਮੇਰਾ ਲੈਕਚਰਾਰ ਬਣਨ
ਦਾ ਸਪਨਾ ਪੂਰਾ ਨਹੀਂ ਹੋਣਾ। ਮੇਰੇ ਭਰਾ ਕਹਿਣ ਲੱਗੇ ਕਿ ਹੁਜਤਾਂ ਨਾ ਕਰ
ਮੇਰੀ ਉਤਨੀ ਤਨਖ਼ਾਹ ਨਹੀਂ ਜਿਤਨੀ ਤੇਰੀ ਹੋ ਜਾਣੀ ਹੈ।
ਫਿਰ ਮੈਂ ਜਾਇਨ
ਕਰ ਲਿਆ ਅਤੇ ਹਸਰਤ ਸਾਹਿਬ ਨੇ ਤੁਰੰਤ ਨਾਲ ਹੀ ਮੈਨੂੰ 'ਜਾਗ੍ਰਤੀ ਪੰਜਾਬੀ' ਦਾ
ਸਹਾਇਕ ਸੰਪਾਦਕ ਲਾ ਲਿਆ। ਵੈਸੇ ਮੇਰੇ ਤੋਂ ਪਹਿਲਾਂ ਪੰਜਾਬੀ ਦੇ ਨਿਬੰਧਕਾਰ ਸੁਰਿੰਦਰ
ਮੋਹਨ ਸਿੰਘ ਸੀਨੀਅਰ ਸਨ ਪ੍ਰੰਤੂ ਉਨ੍ਹਾਂ ਤੋਂ ਵੀ ਹਸਰਤ ਸਾਹਿਬ ਡਰਦੇ ਸਨ, ਜਿਸ
ਕਰਕੇ ਮੇਰਾ ਨੌਕਰੀ ਅਤੇ ਸਹਾਇਕ ਸੰਪਾਦਕੀ ਲਈ ਤੁਕਾ ਲੱਗ ਗਿਆ।
ਸੁਰਿੰਦਰ
ਮੋਹਨ ਸਿੰਘ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਸੇਵਾ ਮੁਕਤ ਹੋਏ ਹਨ। ਮੇਰੇ
ਹਮੇਸ਼ਾ ਹੀ ਤੁਕੇ ਲਗਦੇ ਰਹੇ, ਜਿਸ ਕਰਕੇ ਮੈਂ ਜ਼ਿੰਦਗੀ ਵਿਚ ਸਫਲ ਹੁੰਦਾ ਰਿਹਾ। ਇਸ
ਤਰ੍ਹਾਂ ਮੇਰੀ ਤਿੰਨ ਵਾਰ ਲਾਟਰੀ ਨਿਕਲ ਆਈ। ਪਹਿਲੀ ਵਾਰ ਮੁਫਤ ਵਿਚ ਬੀ ਏ,
ਦੂਜੀ ਵਾਰ ਸਾਹਿਤਕ ਪੇਪਰ ਹੋਣ ਕਰਕੇ ਲਿਖਤੀ ਟੈਸਟ ਵਿਚੋਂ ਪਹਿਲੇ ਨੰਬਰ ‘ਤੇ ਆ ਗਿਆ
ਅਤੇ ਤੀਜੀ ਵਾਰ ਬਿਨਾ ਸਿਫਾਰਸ਼ ਨੌਕਰੀ ਮਿਲ ਗਈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
|
|
|
|
ਜਦੋਂ
ਮੇਰੀ ਤਿੰਨ ਵਾਰੀ ਮੁਫਤੋ ਮੁਫਤੀ ਲਾਟਰੀ ਨਿਕਲੀ
ਉਜਾਗਰ ਸਿੰਘ, ਪਟਿਆਲਾ |
ਮੋਦੀ
ਦਾ ਪੈਂਤੜਾ ਬਦਲ - ਭਾਜਪਾ ਦਾ ਭਵਿੱਖ
ਬੁੱਧ ਸਿੰਘ ਨੀਲੋਂ |
ਕਰਤਾਰਪੁਰ
ਦੇ ਲਾਂਘੇ ਤੋਂ ਅਗਾਂਹ ਦੀ ਸੋਚ ਦੀ ਲੋੜ
ਹਰਜਿੰਦਰ ਸਿੰਘ ਲਾਲ |
ਦੀਵੇ
ਬਾਲ ਸਿਰਫ ਹਨੇਰਾ ਦੂਰ ਨਹੀਂ ਕਰਨਾ, ਹਰ ਦਿਲ ਰੁਸ਼ਨਾਉਣਾ ਹੈ
ਸੰਜੀਵ ਝਾਂਜੀ, ਜਗਰਾਉਂ |
ਪੰਜਾਬ
ਕਾਂਗਰਸ ਅੰਦਰ ਹੋ ਰਹੀ ਨਵੀਂ ਕਤਾਰਬੰਦੀ
ਹਰਜਿੰਦਰ ਸਿੰਘ ਲਾਲ |
ਕੂੜ
ਫਿਰੇ ਪ੍ਰਧਾਨ ਵੇ ਲਾਲੋ ਬੁੱਧ ਸਿੰਘ
ਨੀਲੋਂ |
ਬੇਹੱਦ
ਗੁੰਝਲਦਾਰ ਪੰਜਾਬ ਦੀ ਅਜੋਕੀ ਰਾਜਸੀ ਸਥਿਤੀ
ਹਰਜਿੰਦਰ ਸਿੰਘ ਲਾਲ |
ਕਾਂਗਰਸ
ਨੂੰ ਹੱਥਾਂ ਨਾਲ ਦਿੱਤੀਆਂ ਗੰਢਾਂ ਦੰਦਾਂ ਨਾਲ ਖੋਲ੍ਹਣੀਆਂ ਪੈ ਰਹੀਆਂ
ਉਜਾਗਰ ਸਿੰਘ, ਪਟਿਆਲਾ |
ਭਾਜਪਾ
ਦੇ ਲਖੀਮਪੁਰ ਖੀਰੀ ਕਤਲੇਆਮ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਅਸਫਲ
ਉਜਾਗਰ ਸਿੰਘ, ਪਟਿਆਲਾ |
ਸੰਘੀ
ਢਾਂਚੇ ਲਈ ਘਾਤਕ ਹੈ ਸਰਹੱਦੀ ਸੁਰੱਖਿਆ ਦਲ ਦੇ ਅਧਿਕਾਰ ਖੇਤਰ ਵਿਚ ਵਾਧਾ
ਹਰਜਿੰਦਰ ਸਿੰਘ ਲਾਲ |
ਲਖੀਮਪੁਰ
ਦਾ ਕਾਂਡ ਅਤੇ ਸਿੱਧੂ ਬਨਾਮ ਚੰਨੀ ਜੀ
ਹਰਜਿੰਦਰ ਸਿੰਘ ਲਾਲ |
ਸ਼ਾਂਤਮਈ
ਕਿਸਾਨਾ ‘ਤੇ ਗੱਡੀ ਚੜ੍ਹਾਕੇ ਸ਼ਹੀਦ ਕਰਨਾ: ਦਰਿੰਦਗੀ ਦੀ ਨਿਸ਼ਾਨੀ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਦੀ ਰਾਜਨੀਤੀ: ਸਵਾਲ ਦਰ ਸਵਾਲ
ਹਰਜਿੰਦਰ ਸਿੰਘ ਲਾਲ |
ਕੱਚੀ
ਯਾਰੀ ਅੰਬੀਆਂ ਦੀ - ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ
ਉਜਾਗਰ ਸਿੰਘ, ਪਟਿਆਲਾ |
ਚਰਨਜੀਤ
ਸਿੰਘ ਚੰਨੀ ਦੀ ਵਜ਼ਾਰਤ ਵਿੱਚ ਨੌਜਵਾਨਾ ਅਤੇ ਬਜ਼ੁਰਗਾਂ ਨੂੰ ਬਰਾਬਰ ਦੀ
ਪ੍ਰਤੀਨਿਧਤਾ ਉਜਾਗਰ ਸਿੰਘ,
ਪਟਿਆਲਾ |
ਰਾਜਨੀਤੀ
ਉੱਪਰ ਜਾਤ-ਰਾਤ ਤੇ ਧਰਮ ਹਾਵੀ
ਹਰਜਿੰਦਰ ਸਿੰਘ ਲਾਲ |
ਸਿੱਖਾਂ
ਨੂੰ 'ਨੀਲਾ ਤਾਰਾ' ਸਾਕਾ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ
ਆਉਂਦੇ? ਉਜਾਗਰ ਸਿੰਘ, ਪਟਿਆਲਾ |
ਰੂੜ੍ਹੀਵਾਦੀ
ਮਾਨਸਿਕਤਾ ਬਨਾਮ ਪੰਜਾਬ ਦਾ ਨਵਾਂ ਮੁੱਖਮੰਤਰੀ - ਚਰਨਜੀਤ ਸਿੰਘ ਚੰਨੀ !
ਕੇਹਰ ਸ਼ਰੀਫ਼, ਜਰਮਨੀ |
ਇੰਡੋ
ਕੈਨੇਡੀਅਨ ਪੰਜਾਬੀਆਂ ਨੇ ਕੈਨੇਡਾ ਦੀਆਂ ਫੈਡਰਲ ਚੋਣਾ ਵਿੱਚ ਜਿੱਤ ਦੇ
ਝੰਡੇ ਗੱਡ ਦਿੱਤੇ ਉਜਾਗਰ ਸਿੰਘ,
ਪਟਿਆਲਾ |
ਕਾਂਗਰਸ
ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ਹੇਠ ਕੁਹਾੜਾ ਮਾਰਦੀ ਹੈ
ਉਜਾਗਰ ਸਿੰਘ, ਪਟਿਆਲਾ |
ਬੰਦਾ
ਬਨਾਮ ਬਜ਼ਾਰ ਅਤੇ ਯਾਦਾਂ ਬੁੱਧ
ਸਿੰਘ ਨੀਲੋਂ |
ਬਾਤ
ਸਹੇ ਦੀ ਨੀ - ਪਹੇ ਦੀ ਹੈ ! ਬੁੱਧ
ਸਿੰਘ ਨੀਲੋਂ |
'ਪੈਗਾਸਸ'
ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ |
ਪੰਜਾਬੀ
ਸ਼ਬਦ-ਜੋੜਾਂ ਦੇ ਮਿਆਰੀਕਰਨ ਦਾ ਮਸਲਾ
ਕੇਹਰ ਸ਼ਰੀਫ਼, ਜਰਮਨੀ |
ਪੰਜਾਬ
ਲਈ ਨਵੀਂ ਚੁਣੌਤੀ: ਅਗਵਾਈ ਸੰਕਟ
ਹਰਜਿੰਦਰ ਸਿੰਘ ਲਾਲ |
ਮੁਜ਼ੱਫ਼ਰਨਗਰ
ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ
ਉਜਾਗਰ ਸਿੰਘ, ਪਟਿਆਲਾ |
ਇਤਿਹਾਸ
ਨਾਲ ਛੇੜਛਾੜ ਠੀਕ ਨਹੀਂ ਹਰਜਿੰਦਰ
ਸਿੰਘ ਲਾਲ |
ਅਮਰੀਕਨ
ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ?
ਸ਼ਿਵਚਰਨ ਜੱਗੀ ਕੁੱਸਾ, ਲੰਡਨ |
ਕਰਨਾਲ
ਕੋਲ ਕਿਸਾਨਾਂ 'ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਉਜਾਗਰ ਸਿੰਘ, ਪਟਿਆਲਾ |
ਕਾਂਗਰਸ
ਦੀ ਅੰਦਰੂਨੀ ਕਸ਼ਮਕਸ਼ ਥੰਮ੍ਹਣ ਦੀ ਅਜੇ ਸੰਭਾਵਨਾ ਨਹੀਂ
ਹਰਜਿੰਦਰ ਸਿੰਘ ਲਾਲ |
ਵਿਧਾਨ
ਸਭਾ ਚੋਣਾਂ-2022
ਪੰਜਾਬ ਦੀ ਰਾਜਸੀ ਸਥਿਤੀ ਅਜੇ
ਵੀ ਅਸਪਸ਼ਟ ਹਰਜਿੰਦਰ ਸਿੰਘ ਲਾਲ |
ਵਿਧਾਨ
ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ |
ਨਵਜੋਤ
ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ ….
ਪੰਜਾਬ ਕਾਂਗਰਸ ਦੀ
ਸੂਰਤ-ਏ-ਹਾਲ ਹਰਜਿੰਦਰ ਸਿੰਘ ਲਾਲ |
ਪੰਜਾਬੀਆਂ
ਦੀਆਂ ਲੋੜਾਂ ਕੌਣ ਪਛਾਣੇਗਾ? ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬ
ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ |
ਨਸ਼ਿਆਂ
ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ |
ਪ੍ਰਯਾਵਰਣ
ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ ਰਵੇਲ
ਸਿੰਘ ਇਟਲੀ |
ਨਵਜੋਤ
ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ |
ਚੋਣ
ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
ਹਰਜਿੰਦਰ ਸਿੰਘ ਲਾਲ |
ਚਹੇਤੇ,
ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ
ਸਫ਼ਰ ਮਨਦੀਪ ਖੁਰਮੀ ਹਿੰਮਤਪੁਰਾ |
ਵੇਲੇ
ਦਾ ਰਾਗ ਕੇਹਰ ਸ਼ਰੀਫ਼, ਜਰਮਨੀ
|
ਪ੍ਰਯਾਵਰਣ
ਦੇ ਸ੍ਰੋਤ ਰੁੱਖ: ਤੂਤ ਰਵੇਲ
ਸਿੰਘ ਇਟਲੀ |
ਕਿਸਾਨੀਅਤ
ਦਾ ਰਿਸ਼ਤਾ ਮਿੰਟੂ ਬਰਾੜ,
ਆਸਟ੍ਰੇਲੀਆ |
1984-37
ਸਾਲਾਂ ਬਾਅਦ ਡਾ. ਹਰਸ਼ਿੰਦਰ ਕੌਰ,
ਪਟਿਆਲਾ |
ਸਿਆਸੀ
ਪਾਰਟੀਆਂ ਪੰਜਾਬੀਆਂ/ ਸਿੱਖਾਂ ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ |
ਕੀ
ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ?
/a> ਉਜਾਗਰ ਸਿੰਘ, ਪਟਿਆਲਾ |
ਸੰਸਾਰ
ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ |
ਸ਼੍ਰੋਮਣੀ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ |
ਪ੍ਰਯਾਵਰਣ
ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ
ਰਵੇਲ ਸਿੰਘ ਇਟਲੀ |
ਕੀ
ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ
ਸਾਜ਼ਸ਼ ਹੈ? ਉਜਾਗਰ ਸਿੰਘ, ਪਟਿਆਲਾ |
ਮਿਰਤਕ
ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?
ਮਿੰਟੂ ਬਰਾੜ ਅਸਟਰੇਲੀਆ |
ਪੰਜਾਬ
ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ
ਉਜਾਗਰ ਸਿੰਘ, ਪੰਜਾਬ |
ਭਟਕਦੀਆਂ
ਰੂਹਾਂ - ਜਾਗਦੇ ਸੁੱਤੇ ਲੋਕ !
ਬੁੱਧ ਸਿੰਘ ਨੀਲੋਂ |
400ਵੇਂ
ਪ੍ਰਕਾਸ਼ ਦੀ ਰੌਸ਼ਨੀ ਵਿੱਚ
ਸ਼ਿੰਦਰਪਾਲ ਸਿੰਘ |
ਭਾਰਤ
ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ
ਉਜਾਗਰ ਸਿੰਘ, ਪਟਿਆਲਾ |
ਜਾਗੋ
ਲੋਕੋ - ਨਾਇਕ ਬਣੋ ! ਬੁੱਧ ਸਿੰਘ
ਨੀਲੋਂ |
ਕਿਰਤੀਆਂ
ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ |
ਸਕਾਟਿਸ਼
ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ
ਦੇ ਸੰਕੇਤ ਮਨਦੀਪ ਖੁਰਮੀ
ਹਿੰਮਤਪੁਰਾ, ਗਲਾਸਗੋ, ਸਕਾਟਲੈਂਡ |
ਸਿਆਸਤਦਾਨਾ
ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ |
ਕੋਟਕਪੂਰਾ
ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ |
ਲੋਕਤੰਤਰ
ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ |
ਮਸਲਾ-ਏ-ਕਲਮ: ਕਲਮਾਂ
ਦੀ ਸੁੱਕੀ ਸਿਆਹੀ ਬੁੱਧ ਸਿੰਘ
ਨੀਲ਼ੋਂ |
ਮੇਰਾ
ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ
ਉਜਾਗਰ ਸਿੰਘ, ਪਟਿਆਲਾ |
ਅੱਖੀਂ
ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ
ਸ਼ਿੰਦਰਪਾਲ ਸਿੰਘ, ਯੂ ਕੇ |
ਬ੍ਰਤਾਨਵੀ
ਜਨਗਣਨਾ ਦੇ ਕੁੱਝ ਰੌਚਕ ਤੱਥ
ਸ਼ਿੰਦਰਪਾਲ ਸਿੰਘ, ਯੂ ਕੇ |
ਮਾਵਾਂ
ਠੰਡੀਆਂ ਛਾਵਾਂ ਦਾ ਦਿਹਾੜਾ 2021
ਸੁਰਿੰਦਰ ਕੌਰ ਜਗਪਾਲ, ਜੇ ਪੀ ਯੂ ਕੇ |
ਮੇਰਾ
ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ
ਰਵੇਲ ਸਿੰਘ, ਇਟਲੀ |
ਬ੍ਰਤਾਨਵੀ
ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ |
ਸ਼ਹੀਦ
ਭਗਤ ਸਿੰਘ ਅਤੇ ਅਸੀਂ ਸੰਜੀਵਨ
ਸਿੰਘ, ਮੁਹਾਲੀ |
ਕੈਪਟਨ
ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ
ਉਜਾਗਰ ਸਿੰਘ, ਪਟਿਆਲਾ |
ਸਿਆਣਿਆਂ
ਦਾ ਕਿਹਾ ਸਿਰ ਮੱਥੇ ਰਵੇਲ ਸਿੰਘ
ਇਟਲੀ |
ਪੰਜਾਬ
ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ
ਉਜਾਗਰ ਸਿੰਘਰ, ਪਟਿਆਲਾ |
ਮਰਣੈ
ਤੇ ਜਗਤੁ ਡਰੈ ਡਾ. ਹਰਸ਼ਿੰਦਰ
ਕੌਰ, ਪਟਿਆਲਾ |
ਕਿਸਾਨ
ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ |
ਕੇਂਦਰ
ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ |
ਕਿਸਾਨ
ਮੋਰਚਾ: ਪਲ ਪਲ ਬਦਲਦੀ ਸਥਿਤੀ
ਹਰਜਿੰਦਰ ਸਿੰਘ ਲਾਲ, ਖੰਨਾ |
ਭਾਰਤੀ
ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ |
ਕੇਂਦਰ
ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ |
ਕਿਰਤੀਆਂ
ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਕਦੇ
ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ |
ਬੇਟਾ
ਪੜ੍ਹਾਓ - ਬੇਟੀ ਬਚਾਓ! ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਕਿਸਾਨ
ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ |
23
ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ
ਕਰਨ ਦੀ ਸੌੜੀ ਸੋਚ! ਗੋਬਿੰਦਰ ਸਿੰਘ
ਢੀਂਡਸਾ |
ਪ੍ਰਚੰਡ
ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ |
|
|
|
|
|
|
|