WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਨਰਿੰਦਰ ਮੋਦੀ ਦੇ ਇੱਕਪਾਸੜ ਐਲਾਨ ਤੋਂ ਖੁਸ਼ ਨਹੀਂ ਹਨ ਕਿਸਾਨ ਸੰਗਠਨ!
ਹਰਜਿੰਦਰ ਸਿੰਘ ਲਾਲ           (26/11/2021)

lall

85ਖੇਤੀ ਕਾਨੂੰਨਾਂ ਦੀ ਵਾਪਸੀ
 
ਹਾਰ ਹੋ ਜਾਤੀ ਹੈ ਜਬ ਮਾਨ ਲੀਆ ਜਾਤਾ ਹੈ।
ਜੀਤ ਤਬ ਹੋਤੀ ਹੈ ਜਬ ਠਾਨ ਲੀਆ ਜਾਤਾ ਹੈ। 
(ਸ਼ਕੀਲ ਆਜ਼ਮੀ)

ਕਿਸਾਨ ਮੋਰਚੇ ਦੀ ਹੁਣ ਤੱਕ ਦੀ ਜਿੱਤ ਲਾ-ਮਿਸਾਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਆਪਣੇ-ਆਪ ਵਿਚ ਇਕ ਮੁਅੱਜ਼ਜਾ ਹੈ। ਹਾਲਾਂਕਿ ਇਸ ਹਾਰ ਨੂੰ ਵੀ ਮੋਦੀ ਨੇ ਇਸ ਤਰ੍ਹਾਂ ਐਲਾਨਿਆ ਹੈ ਕਿ 'ਸੰਯੁਕਤ ਕਿਸਾਨ ਮੋਰਚੇ' ਦੇ ਆਗੂ ਜਿੱਤ ਕੇ ਵੀ ਪ੍ਰੇਸ਼ਾਨ ਹਨ ਕਿ ਇਸ ਨੂੰ ਆਪਣੀ ਜਿੱਤ ਕਿਵੇਂ ਕਰਾਰ ਦੇਣ?

ਅਸਲ ਵਿਚ ਇਹ ਜਿੱਤ, ਜਿੱਤ ਇਸ ਲਈ ਵੀ ਨਹੀਂ ਲਗਦੀ, ਕਿਉਂਕਿ ਇਹ ਫ਼ੈਸਲਾ ਕਿਸੇ ਗੱਲਬਾਤ ਜਾਂ ਸਾਂਝੇ ਐਲਾਨ ਅਧੀਨ ਨਹੀਂ ਹੋਇਆ, ਸਗੋਂ ਪ੍ਰਧਾਨ ਮੰਤਰੀ ਮੋਦੀ ਨੇ ਅਚਾਨਕ ਇਕਤਰਫ਼ਾ ਐਲਾਨ ਕਰਕੇ ਕੀਤਾ ਹੈ। ਹਾਲਾਂਕਿ ਜਿਸ ਤਰ੍ਹਾਂ ਇਹ ਐਲਾਨ ਕੀਤਾ ਗਿਆ ਹੈ, ਉਸ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਦੇ 'ਅਧਿਨਾਇਕਵਾਦ' ਦੀ ਝਲਕ ਹੀ ਦਿਖਾਈ ਹੈ।  ਕਿਉਂਕਿ ਜੇਕਰ ਪ੍ਰਧਾਨ ਮੰਤਰੀ ਨੇ ਰਾਜਨੀਤਕ ਲਾਭ-ਹਾਨੀ ਨੂੰ ਦੇਖਦਿਆਂ ਸੰਘਰਸ਼ ਕਰ ਰਹੀ ਧਿਰ ਨੂੰ ਵਿਸ਼ਵਾਸ ਵਿਚ ਲੈਣਾ ਯੋਗ ਨਹੀਂ ਵੀ ਸਮਝਿਆ ਸੀ, ਤਦ ਵੀ ਘੱਟੋ-ਘੱਟ ਲੋਕਤੰਤਰ ਦਾ ਤਕਾਜ਼ਾ ਇਹ ਮੰਗ ਤਾਂ ਕਰਦਾ ਹੀ ਸੀ ਕਿ ਪ੍ਰਧਾਨ ਮੰਤਰੀ ਪਹਿਲਾਂ ਆਪਣੇ ਮੰਤਰੀ ਮੰਡਲ ਵਿਚ ਇਹ ਫ਼ੈਸਲਾ ਲੈਂਦੇ ਅਤੇ ਫਿਰ ਐਲਾਨ ਕਰਦੇ।

ਹੁਣ ਹੋਇਆ ਇਹ ਹੈ ਕਿ ਪ੍ਰਧਾਨ ਮੰਤਰੀ ਨੇ 3 ਕਾਨੂੰਨ ਵਾਪਸ ਲੈਣ ਦਾ ਐਲਾਨ ਤਾਂ 19 ਨਵੰਬਰ ਨੂੰ ਕੀਤਾ ਹੈ ਤੇ ਮੰਤਰੀ ਮੰਡਲ ਵਿਚ ਇਸ 'ਤੇ ਵਿਚਾਰ ਉਪਰੰਤ ਮਨਜ਼ੂਰੀ 5 ਦਿਨ ਬਾਅਦ 24 ਨਵੰਬਰ ਨੂੰ ਲਈ ਗਈ ਹੈ। ਇਹ ਠੀਕ ਹੈ ਕਿ ਜੇਕਰ ਪ੍ਰਧਾਨ ਮੰਤਰੀ ਪਹਿਲਾਂ ਮਾਮਲਾ ਕੈਬਨਿਟ ਵਿਚ ਲੈ ਵੀ ਜਾਂਦੇ ਤਾਂ ਵੀ ਕਿਸੇ ਵਲੋਂ ਵਿਰੋਧ ਕਰਨ ਦਾ ਸਵਾਲ ਹੀ ਪੈਦਾ ਨਹੀਂ ਸੀ ਹੁੰਦਾ। ਇਹ ਵੀ ਠੀਕ ਹੈ ਕਿ ਇਸ ਨਾਲ ਜ਼ਮੀਨੀ ਤੇ ਹਕੀਕੀ ਤੌਰ 'ਤੇ ਕੁਝ ਫ਼ਰਕ ਨਹੀਂ ਸੀ ਪੈਣਾ। ਪਰ ਇਸ ਨਾਲ ਲੋਕਤੰਤਰ ਦਾ ਇਕ ਤਕਾਜ਼ਾ ਜ਼ਰੂਰ ਪੂਰਾ ਹੋਣਾ ਸੀ ਤੇ ਪ੍ਰਧਾਨ ਮੰਤਰੀ ਤੇ ਡਿਕਟੇਟਰਾਨਾ ਰੁਚੀਆਂ ਵਾਲਾ ਹੋਣ ਦੇ ਇਲਜ਼ਾਮ ਨਹੀਂ ਲਾਏ ਜਾ ਸਕਦੇ ਸਨ।

ਖ਼ੈਰ, ਪ੍ਰਧਾਨ ਮੰਤਰੀ ਦੇ ਇਸ ਐਲਾਨ ਨੇ ਕਿਸਾਨ ਨੇਤਾਵਾਂ ਦੇ ਹੱਥੋਂ ਪਹਿਲ ਤਾਂ ਖੋਹ ਹੀ ਲਈ ਹੈ ਤੇ ਉਹ ਪ੍ਰੇਸ਼ਾਨ ਵੀ ਦਿਖਾਈ ਦੇ ਰਹੇ ਹਨ। ਉਹ ਇਸ ਜਿੱਤ ਨੂੰ ਜਿੱਤ ਦੀ ਤਰ੍ਹਾਂ ਨਹੀਂ ਲੈ ਸਕੇ, ਭਾਵੇਂ ਕਿ ਕਿਸਾਨ ਮੋਰਚਾ 27 ਨਵੰਬਰ ਨੂੰ ਮੀਟਿੰਗ ਕਰਕੇ ਹੀ ਆਪਣੀ ਅਗਲੀ ਰਣਨੀਤੀ ਤੈਅ ਕਰੇਗਾ। ਪਰ ਸਾਡੀ ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਦੇ ਇਕ-ਦੋ ਪ੍ਰਮੁੱਖ ਨੇਤਾਵਾਂ ਨੂੰ ਛੱਡ ਕੇ ਬਹੁਤੇ ਇਹੀ ਪ੍ਰਭਾਵ ਦੇ ਰਹੇ ਹਨ ਕਿ ਸੰਸਦ ਵਿਚ ਬਿੱਲ ਰੱਦ ਹੋਣ ਉਪਰੰਤ ਕੁਝ ਹੋਰ ਕਿਸਾਨ ਮੰਗਾਂ, ਜਿਨ੍ਹਾਂ ਵਿਚ ਸਭ ਤੋਂ ਵੱਡੀ ਮੰਗ ਸਮਰਥਨ ਮੁੱਲ (ਐਮ.ਐਸ.ਪੀ.) ਦੀ ਹੈ, ਸੰਬੰਧੀ ਬਣਾਈ ਜਾਣ ਵਾਲੀ ਕਮੇਟੀ ਦੇ ਸਰੂਪ, ਉਸ ਵਿਚ ਕਿਸਾਨ ਅੰਦੋਲਨ ਪੱਖੀ ਧਿਰਾਂ ਦੀ ਪ੍ਰਤੀਨਿਧਤਾ ਦਾ ਅਨੁਪਾਤ, ਇਸ ਕਮੇਟੀ ਦਾ ਅਧਿਕਾਰ ਖੇਤਰ, ਇਸ ਦੀ ਰਿਪੋਰਟ ਵੀ ਸਮਾਂ ਹੱਦ ਅਤੇ ਇਸ ਦੀਆਂ ਸਿਫ਼ਾਰਸ਼ਾਂ ਮੰਨਣ ਦੀ ਸਰਕਾਰ ਪਾਬੰਦ ਹੋਵੇਗੀ ਜਾਂ ਨਹੀਂ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਸ ਅੰਦੋਲਨ ਦਰਮਿਆਨ ਦਰਜ ਹੋਏ ਕਰੀਬ 50 ਹਜ਼ਾਰ ਕੇਸਾਂ ਦੀ ਵਾਪਸੀ, ਅੰਦੋਲਨ ਦਰਮਿਆਨ ਜਾਨ ਗੁਆਉਣ ਵਾਲੇ ਕਰੀਬ 700 ਕਿਸਾਨ ਪਰਿਵਾਰਾਂ ਲਈ ਮੁਆਵਜ਼ਾ ਅਤੇ ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਜਿਥੇ ਝੋਨੇ ਦੀ ਖੇਤੀ ਕਾਰਨ ਪਾਣੀ ਹੇਠਾਂ ਚਲਾ ਗਿਆ ਹੈ, ਵਿਚ ਖੇਤੀ ਵਿਭਿੰਨਤਾ ਲਈ ਪੈਕਜ ਅਤੇ ਲਖੀਮਪੁਰ ਖੀਰੀ ਕਾਂਡ ਬਾਰੇ ਮੰਤਰੀ 'ਤੇ ਕਾਰਵਾਈ ਆਦਿ ਬਾਰੇ ਫ਼ੈਸਲੇ ਹੋ ਜਾਣ 'ਤੇ ਹੀ ਕਿਸਾਨ ਘਰਾਂ ਨੂੰ ਪਰਤਣ ਲਈ ਤਿਆਰ ਹੋਣਗੇ। ਕਿਸਾਨ ਨੇਤਾ ਇਸ ਸ਼ਿਅਰ ਵਾਲੀ ਸਥਿਤੀ ਤੋਂ ਬਚਣਾ ਚਾਹੁੰਦੇ ਹਨ :

ਜਿਸ ਜੀਤ ਕੀ ਖ਼ਾਤਿਰ, ਮੈਂ ਬੇਦਾਰ ਰਹਾ ਅਬ ਤੱਕ,
ਇਕ ਲਮਹੇ ਕੀ ਗ਼ਫਲਤ ਮੇਂ, ਵੋ ਜੀਤ ਭੀ ਹਾਰ ਆਇਆ।


ਮੋਰਚੇ ਤੋਂ ਬਾਅਦ ਪੰਜਾਬ ਦੀ ਰਾਜਨੀਤੀ?
ਇਸ ਵੇਲੇ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਇਹ ਹੈ ਕਿ ਕਿਸਾਨ ਮੋਰਚੇ ਤੋਂ ਬਾਅਦ ਪੰਜਾਬ ਦੀ ਰਾਜਨੀਤੀ 'ਤੇ ਕੀ ਅਸਰ ਪਵੇਗਾ? ਕੀ ਕਿਸਾਨ ਕੋਈ ਰਾਜਨੀਤਕ ਪਾਰਟੀ ਬਣਾਉਣਗੇ ਜਾਂ ਕਿਸੇ ਪਾਰਟੀ ਨਾਲ ਸਮਝੌਤਾ ਕਰਨਗੇ? ਸਾਡੀ ਜਾਣਕਾਰੀ ਅਨੁਸਾਰ ਗ਼ੈਰ-ਕਮਿਊਨਿਸਟ ਕਿਸਾਨ ਜਥੇਬੰਦੀਆਂ ਵਿਚੋਂ ਬਹੁਤੀਆਂ ਇਕ ਕਿਸਾਨ ਨੇਤਾ ਦੇ ਨਾਲ ਸਹਿਮਤ ਹਨ, ਜਿਸ ਦੀ ਕਿ 'ਆਮ ਆਦਮੀ ਪਾਰਟੀ' ਨਾਲ ਉਸ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੀ ਗੱਲ ਅੰਤਿਮ ਪੜਾਅ 'ਤੇ ਦੱਸੀ ਜਾ ਰਹੀ ਹੈ। ਇਸ ਲਈ ਸਾਰੀਆਂ ਜਥੇਬੰਦੀਆਂ ਵਲੋਂ ਕੋਈ ਸਾਂਝੀ ਰਾਜਨੀਤਕ ਪਾਰਟੀ ਜਾਂ ਮੰਚ ਬਣਾਏ ਜਾਣ ਦੇ ਆਸਾਰ ਤਾਂ ਘੱਟ ਹੀ ਜਾਪਦੇ ਹਨ।

ਜੇਕਰ ਕੋਈ ਕਿਸਾਨ ਨੇਤਾ 'ਆਪ' ਵਲੋਂ ਮੁੱਖ ਮੰਤਰੀ ਦਾ ਚਿਹਰਾ ਬਣ ਕੇ ਕਮਾਨ ਸੰਭਾਲ ਲੈਂਦਾ ਹੈ ਤਾਂ ਸਾਡੀ ਸਮਝ ਅਨੁਸਾਰ ਇਸ ਦਾ ਸਭ ਤੋਂ ਵੱਧ ਨੁਕਸਾਨ 'ਅਕਾਲੀ ਦਲ' ਨੂੰ ਹੋਵੇਗਾ ਅਤੇ ਕਾਂਗਰਸ ਅਤੇ 'ਆਪ' ਵਿਚ ਮੁਕਾਬਲਾ ਸਖ਼ਤ ਹੋ ਜਾਵੇਗਾ ਪਰ ਸਥਿਤੀ ਅਸਲ ਵਿਚ ਏਨੀ ਆਸਾਨ ਵੀ ਨਹੀਂ ਹੈ, ਕਿਉਂਕਿ ਕੈਪਟਨ ਅਤੇ ਭਾਜਪਾ ਦਾ ਗੱਠਜੋੜ ਕਾਂਗਰਸ ਦੇ ਹਿੰਦੂ ਵੋਟ ਬੈਂਕ ਵਿਚ ਤਕੜੀ ਸੰਨ੍ਹ ਲਾਵੇਗਾ।

ਪਰ ਜੇਕਰ ਇਹ ਗੱਠਜੋੜ ਜਿੱਤਣ ਦੀ ਸਥਿਤੀ ਵਿਚ ਨਹੀਂ ਆਉਂਦਾ (ਅਜੇ ਤੱਕ ਸੰਭਾਵਨਾ ਵੀ ਜ਼ਿਆਦਾ ਇਹੀ ਹੈ) ਤਾਂ ਇਸ ਦਾ ਕੁਝ ਲਾਭ 'ਅਕਾਲੀ ਦਲ' ਨੂੰ ਵੀ ਹੋ ਸਕਦਾ ਹੈ। 'ਢੀਂਡਸਾ' ਗਰੁੱਪ ਦੀ ਪਹਿਲੀ ਕੋਸ਼ਿਸ਼ 'ਆਪ' ਤੇ ਉਕਤ ਕਿਸਾਨ ਨੇਤਾ ਆਧਾਰਿਤ ਗੱਠਜੋੜ ਨਾਲ ਜਾਣ ਦੀ ਹੋਵੇਗੀ ਪਰ ਜੇਕਰ 'ਆਪ' ਨਾਲ ਗੱਲ ਨਾ ਬਣੀ ਤਾਂ ਉਹ 'ਕੈਪਟਨ-ਭਾਜਪਾ ਗੱਠਜੋੜ' ਵੱਲ ਵੀ ਜਾ ਸਕਦਾ ਹੈ। ਹੋਣ ਨੂੰ ਤਾਂ ਕੁਝ ਵੀ ਹੋ ਸਕਦਾ ਹੈ ਪਰ ਅਜੇ 'ਕੈਪਟਨ-ਭਾਜਪਾ' ਤੇ 'ਅਕਾਲੀ ਦਲ ਬਾਦਲ' ਦੇ ਇਕੱਠੇ ਹੋਣ ਦੇ ਆਸਾਰ ਨਹੀਂ ਜਾਪਦੇ। ਸੋ ਅਜਿਹੀ ਸਥਿਤੀ ਵਿਚ ਪੰਜਾਬ ਦੀ ਰਾਜਨੀਤੀ ਬਾਰੇ ਅਜੇ ਕੋਈ ਸਟੀਕ ਟਿੱਪਣੀ ਨਹੀਂ ਕੀਤੀ ਜਾ ਸਕਦੀ। ਪਰ ਇਹ ਜ਼ਰੂਰ ਹੈ ਕਿ ਅਗਲੇ 3-4 ਹਫ਼ਤਿਆਂ ਵਿਚ ਪੰਜਾਬ ਦੀ ਰਾਜਨੀਤਕ ਤਸਵੀਰ ਨਿਖਰਨੀ ਸ਼ੁਰੂ ਹੋ ਜਾਵੇਗੀ। ਅਜੇ ਤਾਂ ਸਿਆਸਤਦਾਨਾਂ ਦਾ ਹਾਲ ਮੁਜ਼ੱਫਰ ਵਾਰਸੀ ਦੇ ਇਸ ਸ਼ਿਅਰ ਵਰਗਾ ਹੀ ਹੈ:

ਔਰੋਂ ਕੇ ਖ਼ਿਆਲਾਤ ਕੀ ਲੇਤੇ ਹੈਂ ਤਲਾਸ਼ੀ,
ਔਰ ਆਪਣੇ ਗਿਰੇਬਾਂ ਮੇਂ ਝਾਕਾ ਨਹੀ ਜਾਤਾ।


ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਿਜਦਾ ਕਰਨ ਲਈ ਹੋਏ ਆਗੂ ਪੱਬਾਂ ਭਾਰ 
 ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣਾ ਸਿੱਖ ਕੌਮ ਲਈ ਇਕ ਤੋਹਫ਼ੇ ਤੋਂ ਘੱਟ ਨਹੀਂ ਹੈ ਪਰ ਇਹ ਤੋਹਫ਼ਾ ਅਧੂਰਾ ਹੈ, ਕਿਉਂਕਿ ਕਰਤਾਰਪੁਰ ਸਾਹਿਬ ਜਾਣ ਦੀ ਪ੍ਰੀਕਿਰਿਆ ਜਟਿਲ ਅਤੇ ਔਖੀ ਹੈ। ਇਹੀ ਕਾਰਨ ਹੈ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਬਹੁਤ ਘੱਟ ਹੈ। ਹੈਰਾਨੀ ਦੀ ਗੱਲ ਹੈ ਕਿ ਜੇ ਕਿਸੇ ਨੇ 10-20 ਦਿਨਾਂ ਲਈ ਪਾਕਿਸਤਾਨ ਜਾਣਾ ਹੋਵੇ ਤਾਂ ਉਸ ਲਈ ਸਿਰਫ ਪਾਸਪੋਰਟ ਤੇ ਵੀਜ਼ਾ ਹੋਣ ਦੀ ਸ਼ਰਤ ਹੈ। ਇਹ ਵੀਜ਼ਾ ਲੈਣ ਲਈ ਹੋਰ ਸ਼ਰਤਾਂ ਬੇਸ਼ੱਕ ਪੂਰੀਆਂ ਕਰਨੀਆਂ ਪੈਂਦੀਆਂ ਹਨ ਵੀਜ਼ਾ ਇਕ ਦਿਨ ਵਿਚ ਹੀ ਮਿਲ ਜਾਂਦਾ ਹੈ ਅਤੇ ਕਿਸੇ ਅਗਾਊਂ ਪੁਲਿਸ ਜਾਂਚ ਦੀ ਵੀ ਲੋੜ ਨਹੀਂ ਹੁੰਦੀ ਪਰ ਸਮਝ ਨਹੀਂ ਆਉਂਦੀ ਕਿ ਸ੍ਰੀ ਕਰਤਾਰਪੁਰ ਸਾਹਿਬ ਸਵੇਰੇ ਜਾ ਕੇ ਸ਼ਾਮ ਨੂੰ ਮੁੜਨ ਲਈ ਅਗਾਊਂ ਪੁਲਿਸ ਜਾਂਚ ਤੇ ਆਨਲਾਈਨ ਖਲਜਗਣ ਦੀ ਜ਼ਰੂਰਤ ਕਿਉਂ ਰੱਖੀ ਗਈ ਹੈ ਜਦੋਂ ਕਿ ਪਾਸਪੋਰਟ ਮਿਲਦਾ ਹੀ ਪੁਲਿਸ ਰਿਪੋਰਟ ਤੋਂ ਬਾਅਦ ਹੈ ਤੇ ਵੀਜ਼ੇ ਦੀ ਇਥੇ ਲੋੜ ਨਹੀਂ।

ਇਸ ਲਈ ਸਾਡੀ ਪੰਜਾਬ ਦੇ ਸਾਰੇ 20 ਪਾਰਲੀਮੈਂਟ ਮੈਂਬਰਾਂ ਨੂੰ ਬੇਨਤੀ ਹੈ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਭਾਰਤ ਦੇ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਮਿਲ ਕੇ ਮਨਾਉਣ ਕਿ ਕਰਤਾਰਪੁਰ ਸਾਹਿਬ ਜਾਣ ਲਈ ਸਿਰਫ ਪਾਸਪੋਰਟ ਤੇ ਆਧਾਰ ਕਾਰਡ ਹੀ ਕਾਫੀ ਹੋਵੇ ਤੇ ਕੋਈ ਵੀ ਸ਼ਰਧਾਲੂ ਸਾਲ ਵਿਚ ਇਕ ਜਾਂ ਦੋ ਵਾਰ ਮੌਕੇ 'ਤੇ ਪਾਸਪੋਰਟ ਤੇ ਆਧਾਰ ਕਾਰਡ ਦਿਖਾ ਕੇ ਕਰਤਾਰਪੁਰ ਸਾਹਿਬ ਜਾਣ ਦਾ ਪਰਮਿਟ ਲੈ ਸਕੇ। ਕੋਰੋਨਾ ਵੈਕਸੀਨ ਵਰਗੀਆਂ ਸ਼ਰਤਾਂ ਤਾਂ ਵਕਤੀ ਹਨ। ਉਨ੍ਹਾਂ ਦਾ ਸਾਧਾਰਨ ਪ੍ਰਕਿਰਿਆ ਨਾਲ ਕੋਈ ਸੰਬੰਧ ਨਹੀਂ ਹੈ। ਜੇ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਪ੍ਰਧਾਨ ਮੰਤਰੀ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸਿੱਖਾਂ ਨੂੰ ਦਿੱਤਾ ਇਹ ਤੋਹਫ਼ਾ ਅਧੂਰਾ ਹੈ।

ਸ਼ਹਿਨਸ਼ਾਹ-ਏ-ਵਕਤ ਕੋ ਕਬ ਜ਼ੇਬ ਦੇਤਾ ਹੈ ਕਿ ਵੋ
ਤੋਹਫ਼ਾ ਜਬ ਦੇ ਕਿਸੀ ਕੋ ਔਰ ਅਧੂਰਾ ਨਿਕਲੇ?
  (ਲਾਲ ਫਿਰੋਜ਼ਪੁਰੀ )

ਖਾਦੀ ਬੋਰਡ ਅਤੇ ਪੰਜਾਬ
ਕੇਂਦਰ ਦੀ ਯੋਜਨਾ ਹੇਠ ਚੱਲ ਰਿਹਾ 'ਪੰਜਾਬ ਖਾਦੀ ਬੋਰਡ', ਪੰਜਾਬ ਦੀ ਤਰੱਕੀ ਵਿਚ ਅਹਿਮ ਰੋਲ ਅਦਾ ਕਰ ਸਕਦਾ ਹੈ। ਪਰ ਪਿਛਲੇ ਕਈ ਸਾਲਾਂ ਤੋਂ ਇਸ ਦੀ ਅਣਦੇਖੀ ਕੀਤੀ ਜਾ ਰਹੀ ਹੈ। 'ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਯੋਜਨਾ' ਅਧੀਨ ਇਸ ਵਿਚ ਉਦਮੀ ਨੂੰ ਉਦਯੋਗ ਸਥਾਪਤ ਕਰਨ ਲਈ ਆਪਣੇ ਕੋਲੋਂ ਸਿਰਫ 5 ਤੋਂ 10 ਫ਼ੀਸਦੀ ਰਕਮ ਹੀ ਲਾਉਣੀ ਪੈਂਦੀ ਹੈ, ਬਾਕੀ ਬੈਂਕਾਂ ਤੋਂ ਕਰਜ਼ਾ ਮਿਲਦਾ ਹੈ, ਜਿਸ ਦੀ ਗਾਰੰਟੀ ਸਰਕਾਰ ਦਿੰਦੀ ਹੈ ਅਤੇ ਕੇਂਦਰ ਸਰਕਾਰ ਇਸ ਵਿਚ 25 ਤੋਂ 35 ਫ਼ੀਸਦੀ ਤੱਕ ਸਬਸਿਡੀ ਵੀ ਦਿੰਦੀ ਹੈ।

ਇਹ ਕੇਂਦਰੀ ਸਬਸਿਡੀ ਪੰਜਾਬ ਲਈ ਸਿੱਧਾ ਲਾਭ ਬਣਦੀ ਹੈ। ਦੂਜੇ ਪਾਸੇ ਪੰਜਾਬੀਆਂ ਨੂੰ ਰੁਜ਼ਗਾਰ ਮਿਲਦਾ ਹੈ। ਇਕ ਜਾਣਕਾਰੀ ਮੁਤਾਬਿਕ ਇਸ ਯੋਜਨਾ ਕਾਰਨ ਪੰਜਾਬ ਨੂੰ 144 ਕਰੋੜ ਰੁਪਏ ਦੇ ਕਰੀਬ ਜੀ.ਐਸ.ਟੀ. ਦੀ ਸਾਲਾਨਾ ਆਮਦਨ ਹੁੰਦੀ ਹੈ। ਪਰ ਪਾਠਕਾਂ ਨੂੰ ਹੈਰਾਨੀ ਹੋਵੇਗੀ ਕਿ ਇਸ ਬੋਰਡ ਦੀਆਂ 127 ਵਿਚੋਂ 109 ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਸ ਵੇਲੇ ਸਿਰਫ 18 ਕਰਮਚਾਰੀ ਹਨ, ਜਿਨ੍ਹਾਂ ਵਿਚੋਂ 3 ਹੋਰ ਇਸ ਵਿੱਤੀ ਵਰ੍ਹੇ ਵਿਚ ਸੇਵਾ-ਮੁਕਤ ਹੋ ਜਾਣੇ ਹਨ। ਇਕ-ਇਕ ਵਿਅਕਤੀ ਨੂੰ ਕਈ-ਕਈ ਜ਼ਿਲ੍ਹੇ ਦੇਖਣੇ ਪੈਂਦੇ ਹਨ ਤੇ ਕੇਂਦਰ ਤੋਂ ਆਉਣ ਵਾਲੇ ਪੈਸੇ ਦੀ ਸਹੀ ਵਰਤੋਂ ਵੀ ਨਹੀਂ ਹੋ ਸਕਦੀ।

ਪੰਜਾਬ ਦੇ ਮੁੱਖ ਮੰਤਰੀ ਲਈ ਧਿਆਨ ਦੇਣ ਯੋਗ ਹੈ ਕਿ ਇਸ ਨਾਲ ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਅਤੇ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਮਦਦ ਮਿਲ ਸਕਦੀ ਹੈ। ਮਾਮਲੇ ਦੇ ਮਾਹਰਾਂ ਦਾ ਕਹਿਣਾ ਹੈ ਇਸ ਬੋਰਡ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਕੇ ਸਾਲਾਨਾ ਟੈਕਸ ਆਮਦਨ ਹੀ 500 ਕਰੋੜ ਰੁਪਏ ਤੱਕ ਵਧਾਈ ਜਾ ਸਕਦੀ ਹੈ। ਨਵੇਂ ਰੁਜ਼ਗਾਰ ਤਾਂ ਸਿਰਜੇ ਹੀ ਜਾਣਗੇ। ਇਸ ਲਈ ਬੋਰਡ ਅੰਦਰਲੀਆਂ ਖਾਲੀ ਅਸਾਮੀਆਂ ਭਰਨ ਦੀ ਬੇਹੱਦ ਜ਼ਰੂਰਤ ਹੈ। 

92168-60000
hslall@ymail.com

 
 

 
  85ਨਰਿੰਦਰ ਮੋਦੀ ਦੇ ਇੱਕਪਾਸੜ ਐਲਾਨ ਤੋਂ ਖੁਸ਼ ਨਹੀਂ ਹਨ ਕਿਸਾਨ ਸੰਗਠਨ!
ਹਰਜਿੰਦਰ ਸਿੰਘ ਲਾਲ 
84ਜਦੋਂ ਮੇਰੀ ਤਿੰਨ ਵਾਰੀ ਮੁਫਤੋ ਮੁਫਤੀ ਲਾਟਰੀ ਨਿਕਲੀ
ਉਜਾਗਰ ਸਿੰਘ, ਪਟਿਆਲਾ
83ਮੋਦੀ ਦਾ ਪੈਂਤੜਾ ਬਦਲ - ਭਾਜਪਾ ਦਾ ਭਵਿੱਖ
ਬੁੱਧ ਸਿੰਘ ਨੀਲੋਂ 
82ਕਰਤਾਰਪੁਰ ਦੇ ਲਾਂਘੇ ਤੋਂ ਅਗਾਂਹ ਦੀ ਸੋਚ ਦੀ ਲੋੜ
ਹਰਜਿੰਦਰ ਸਿੰਘ ਲਾਲ 
81ਦੀਵੇ ਬਾਲ ਸਿਰਫ ਹਨੇਰਾ ਦੂਰ ਨਹੀਂ ਕਰਨਾ, ਹਰ ਦਿਲ ਰੁਸ਼ਨਾਉਣਾ ਹੈ
ਸੰਜੀਵ ਝਾਂਜੀ, ਜਗਰਾਉਂ 
80ਪੰਜਾਬ ਕਾਂਗਰਸ ਅੰਦਰ ਹੋ ਰਹੀ ਨਵੀਂ ਕਤਾਰਬੰਦੀ
ਹਰਜਿੰਦਰ ਸਿੰਘ ਲਾਲ
79ਕੂੜ ਫਿਰੇ ਪ੍ਰਧਾਨ ਵੇ ਲਾਲੋ
ਬੁੱਧ ਸਿੰਘ ਨੀਲੋਂ
78ਬੇਹੱਦ ਗੁੰਝਲਦਾਰ ਪੰਜਾਬ ਦੀ ਅਜੋਕੀ ਰਾਜਸੀ ਸਥਿਤੀ
ਹਰਜਿੰਦਰ ਸਿੰਘ ਲਾਲ
77ਕਾਂਗਰਸ ਨੂੰ ਹੱਥਾਂ ਨਾਲ ਦਿੱਤੀਆਂ ਗੰਢਾਂ ਦੰਦਾਂ ਨਾਲ ਖੋਲ੍ਹਣੀਆਂ ਪੈ ਰਹੀਆਂ
ਉਜਾਗਰ ਸਿੰਘ, ਪਟਿਆਲਾ
76ਭਾਜਪਾ ਦੇ ਲਖੀਮਪੁਰ ਖੀਰੀ ਕਤਲੇਆਮ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਅਸਫਲ
ਉਜਾਗਰ ਸਿੰਘ, ਪਟਿਆਲਾ
75ਸੰਘੀ ਢਾਂਚੇ ਲਈ ਘਾਤਕ ਹੈ ਸਰਹੱਦੀ ਸੁਰੱਖਿਆ ਦਲ ਦੇ ਅਧਿਕਾਰ ਖੇਤਰ ਵਿਚ ਵਾਧਾ
ਹਰਜਿੰਦਰ ਸਿੰਘ ਲਾਲ
74ਲਖੀਮਪੁਰ ਦਾ ਕਾਂਡ ਅਤੇ ਸਿੱਧੂ ਬਨਾਮ ਚੰਨੀ ਜੀ
ਹਰਜਿੰਦਰ ਸਿੰਘ ਲਾਲ
73ਸ਼ਾਂਤਮਈ ਕਿਸਾਨਾ ‘ਤੇ ਗੱਡੀ ਚੜ੍ਹਾਕੇ ਸ਼ਹੀਦ ਕਰਨਾ: ਦਰਿੰਦਗੀ ਦੀ ਨਿਸ਼ਾਨੀ
ਉਜਾਗਰ ਸਿੰਘ, ਪਟਿਆਲਾ
72ਪੰਜਾਬ ਦੀ ਰਾਜਨੀਤੀ: ਸਵਾਲ ਦਰ ਸਵਾਲ
ਹਰਜਿੰਦਰ ਸਿੰਘ ਲਾਲ
71ਕੱਚੀ ਯਾਰੀ ਅੰਬੀਆਂ ਦੀ - ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ
ਉਜਾਗਰ ਸਿੰਘ, ਪਟਿਆਲਾ
70ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿੱਚ ਨੌਜਵਾਨਾ ਅਤੇ ਬਜ਼ੁਰਗਾਂ ਨੂੰ ਬਰਾਬਰ ਦੀ ਪ੍ਰਤੀਨਿਧਤਾ
ਉਜਾਗਰ ਸਿੰਘ, ਪਟਿਆਲਾ
69ਰਾਜਨੀਤੀ ਉੱਪਰ ਜਾਤ-ਰਾਤ ਤੇ ਧਰਮ ਹਾਵੀ
ਹਰਜਿੰਦਰ ਸਿੰਘ ਲਾਲ
68ਸਿੱਖਾਂ ਨੂੰ 'ਨੀਲਾ ਤਾਰਾ' ਸਾਕਾ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ ਆਉਂਦੇ?
ਉਜਾਗਰ ਸਿੰਘ, ਪਟਿਆਲਾ
67ਰੂੜ੍ਹੀਵਾਦੀ ਮਾਨਸਿਕਤਾ ਬਨਾਮ ਪੰਜਾਬ ਦਾ ਨਵਾਂ ਮੁੱਖਮੰਤਰੀ - ਚਰਨਜੀਤ ਸਿੰਘ ਚੰਨੀ !
ਕੇਹਰ ਸ਼ਰੀਫ਼, ਜਰਮਨੀ
66ਇੰਡੋ ਕੈਨੇਡੀਅਨ ਪੰਜਾਬੀਆਂ ਨੇ ਕੈਨੇਡਾ ਦੀਆਂ ਫੈਡਰਲ ਚੋਣਾ ਵਿੱਚ ਜਿੱਤ ਦੇ ਝੰਡੇ ਗੱਡ ਦਿੱਤੇ 
ਉਜਾਗਰ ਸਿੰਘ, ਪਟਿਆਲਾ
65ਕਾਂਗਰਸ ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ਹੇਠ ਕੁਹਾੜਾ ਮਾਰਦੀ ਹੈ 
ਉਜਾਗਰ ਸਿੰਘ, ਪਟਿਆਲਾ 
64ਬੰਦਾ ਬਨਾਮ ਬਜ਼ਾਰ ਅਤੇ ਯਾਦਾਂ 
ਬੁੱਧ ਸਿੰਘ ਨੀਲੋਂ 
63ਬਾਤ ਸਹੇ ਦੀ ਨੀ - ਪਹੇ ਦੀ ਹੈ ! 
ਬੁੱਧ ਸਿੰਘ ਨੀਲੋਂ   
62'ਪੈਗਾਸਸ' ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ
61ਪੰਜਾਬੀ ਸ਼ਬਦ-ਜੋੜਾਂ ਦੇ ਮਿਆਰੀਕਰਨ ਦਾ ਮਸਲਾ
ਕੇਹਰ ਸ਼ਰੀਫ਼, ਜਰਮਨੀ
60ਪੰਜਾਬ ਲਈ ਨਵੀਂ ਚੁਣੌਤੀ: ਅਗਵਾਈ ਸੰਕਟ
ਹਰਜਿੰਦਰ ਸਿੰਘ ਲਾਲ 
59-4ਮੁਜ਼ੱਫ਼ਰਨਗਰ ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ
ਉਜਾਗਰ ਸਿੰਘ, ਪਟਿਆਲਾ
58ਇਤਿਹਾਸ ਨਾਲ ਛੇੜਛਾੜ ਠੀਕ ਨਹੀਂ 
ਹਰਜਿੰਦਰ ਸਿੰਘ ਲਾਲ 
57ਅਮਰੀਕਨ ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
56ਕਰਨਾਲ ਕੋਲ ਕਿਸਾਨਾਂ 'ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਉਜਾਗਰ ਸਿੰਘ, ਪਟਿਆਲਾ
55ਕਾਂਗਰਸ ਦੀ ਅੰਦਰੂਨੀ ਕਸ਼ਮਕਸ਼ ਥੰਮ੍ਹਣ ਦੀ ਅਜੇ ਸੰਭਾਵਨਾ ਨਹੀਂ
ਹਰਜਿੰਦਰ ਸਿੰਘ ਲਾਲ
54ਵਿਧਾਨ ਸਭਾ ਚੋਣਾਂ-2022
ਪੰਜਾਬ ਦੀ ਰਾਜਸੀ ਸਥਿਤੀ ਅਜੇ ਵੀ ਅਸਪਸ਼ਟ
ਹਰਜਿੰਦਰ ਸਿੰਘ ਲਾਲ 
53ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ  
51ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ …. 
ਪੰਜਾਬ ਕਾਂਗਰਸ ਦੀ ਸੂਰਤ-ਏ-ਹਾਲ
ਹਰਜਿੰਦਰ ਸਿੰਘ ਲਾਲ 
51ਪੰਜਾਬੀਆਂ ਦੀਆਂ ਲੋੜਾਂ ਕੌਣ ਪਛਾਣੇਗਾ?
ਡਾ. ਹਰਸ਼ਿੰਦਰ ਕੌਰ, ਪਟਿਆਲਾ
50ਪੰਜਾਬ ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ
49ਨਸ਼ਿਆਂ ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ  
48ਪੰਜਾਬ ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ
47ਪ੍ਰਯਾਵਰਣ ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ
ਰਵੇਲ ਸਿੰਘ ਇਟਲੀ 
46ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ
45ਚੋਣ ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
 ਹਰਜਿੰਦਰ ਸਿੰਘ ਲਾਲ
44ਚਹੇਤੇ, ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ ਸਫ਼ਰ
ਮਨਦੀਪ ਖੁਰਮੀ ਹਿੰਮਤਪੁਰਾ
43ਵੇਲੇ ਦਾ ਰਾਗ
ਕੇਹਰ ਸ਼ਰੀਫ਼, ਜਰਮਨੀ   
42ਪ੍ਰਯਾਵਰਣ ਦੇ ਸ੍ਰੋਤ ਰੁੱਖ:  ਤੂਤ
ਰਵੇਲ ਸਿੰਘ ਇਟਲੀ
41ਕਿਸਾਨੀਅਤ ਦਾ ਰਿਸ਼ਤਾ
ਮਿੰਟੂ ਬਰਾੜ, ਆਸਟ੍ਰੇਲੀਆ    
401984-37 ਸਾਲਾਂ ਬਾਅਦ
ਡਾ. ਹਰਸ਼ਿੰਦਰ ਕੌਰ, ਪਟਿਆਲਾ
39ਸਿਆਸੀ ਪਾਰਟੀਆਂ ਪੰਜਾਬੀਆਂ/ ਸਿੱਖਾਂ  ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ 
38ਪੰਜਾਬ ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ
37ਕੀ ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ? /a>
ਉਜਾਗਰ ਸਿੰਘ, ਪਟਿਆਲਾ
36ਸੰਸਾਰ ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ
35ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ
34ਪ੍ਰਯਾਵਰਣ ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ 
ਰਵੇਲ ਸਿੰਘ ਇਟਲੀ  
33ਕੀ ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ ਸਾਜ਼ਸ਼ ਹੈ? 
ਉਜਾਗਰ ਸਿੰਘ, ਪਟਿਆਲਾ   
32ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼? 
ਮਿੰਟੂ ਬਰਾੜ ਅਸਟਰੇਲੀਆ
31ਪੰਜਾਬ ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ 
ਉਜਾਗਰ ਸਿੰਘ, ਪੰਜਾਬ
30ਭਟਕਦੀਆਂ ਰੂਹਾਂ - ਜਾਗਦੇ ਸੁੱਤੇ ਲੋਕ ! 
ਬੁੱਧ ਸਿੰਘ ਨੀਲੋਂ   
29400ਵੇਂ ਪ੍ਰਕਾਸ਼ ਦੀ ਰੌਸ਼ਨੀ ਵਿੱਚ 
ਸ਼ਿੰਦਰਪਾਲ ਸਿੰਘ  
28ਭਾਰਤ ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ 
ਉਜਾਗਰ ਸਿੰਘ, ਪਟਿਆਲਾ 
27ਜਾਗੋ ਲੋਕੋ - ਨਾਇਕ  ਬਣੋ ! 
ਬੁੱਧ  ਸਿੰਘ  ਨੀਲੋਂ  
26ਕਿਰਤੀਆਂ ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ 
25ਸਕਾਟਿਸ਼ ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ ਦੇ ਸੰਕੇਤ
ਮਨਦੀਪ ਖੁਰਮੀ ਹਿੰਮਤਪੁਰਾ,  ਗਲਾਸਗੋ, ਸਕਾਟਲੈਂਡ  
24ਸਿਆਸਤਦਾਨਾ ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ
23ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ 
22ਲੋਕਤੰਤਰ ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ 
21ਮਸਲਾ-ਏ-ਕਲਮ: ਕਲਮਾਂ ਦੀ ਸੁੱਕੀ ਸਿਆਹੀ
ਬੁੱਧ ਸਿੰਘ ਨੀਲ਼ੋਂ   
20ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ 
ਉਜਾਗਰ ਸਿੰਘ, ਪਟਿਆਲਾ
19ਅੱਖੀਂ ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ  
ਸ਼ਿੰਦਰਪਾਲ ਸਿੰਘ,   ਯੂ ਕੇ   
18-1ਬ੍ਰਤਾਨਵੀ ਜਨਗਣਨਾ ਦੇ ਕੁੱਝ ਰੌਚਕ ਤੱਥ 
ਸ਼ਿੰਦਰਪਾਲ ਸਿੰਘ,   ਯੂ ਕੇ 
17ਮਾਵਾਂ ਠੰਡੀਆਂ ਛਾਵਾਂ ਦਾ ਦਿਹਾੜਾ 2021 
ਸੁਰਿੰਦਰ ਕੌਰ ਜਗਪਾਲ, ਜੇ ਪੀ   ਯੂ ਕੇ 
16ਮੇਰਾ ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ 
ਰਵੇਲ ਸਿੰਘ, ਇਟਲੀ 
15ਬ੍ਰਤਾਨਵੀ ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ 
14ਸ਼ਹੀਦ ਭਗਤ ਸਿੰਘ ਅਤੇ ਅਸੀਂ 
ਸੰਜੀਵਨ ਸਿੰਘ, ਮੁਹਾਲੀ    
13ਕੈਪਟਨ ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ 
ਉਜਾਗਰ ਸਿੰਘ, ਪਟਿਆਲਾ 
12ਸਿਆਣਿਆਂ ਦਾ ਕਿਹਾ ਸਿਰ ਮੱਥੇ 
ਰਵੇਲ ਸਿੰਘ ਇਟਲੀ 
11ਪੰਜਾਬ ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ  
ਉਜਾਗਰ ਸਿੰਘਰ, ਪਟਿਆਲਾ
10ਮਰਣੈ ਤੇ ਜਗਤੁ ਡਰੈ  
ਡਾ. ਹਰਸ਼ਿੰਦਰ ਕੌਰ, ਪਟਿਆਲਾ  
09ਕਿਸਾਨ ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ 
08ਕਿਸਾਨ ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ
07ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ  
06ਕਿਸਾਨ ਮੋਰਚਾ: ਪਲ ਪਲ ਬਦਲਦੀ ਸਥਿਤੀ 
ਹਰਜਿੰਦਰ ਸਿੰਘ ਲਾਲ, ਖੰਨਾ
05ਭਾਰਤੀ ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ 
04ਕੇਂਦਰ ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ
03ਕਿਰਤੀਆਂ ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ 
02ਕਦੇ ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ 
01ਬੇਟਾ ਪੜ੍ਹਾਓ - ਬੇਟੀ ਬਚਾਓ!
ਡਾ. ਹਰਸ਼ਿੰਦਰ ਕੌਰ,  ਪਟਿਆਲਾ
67ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ 
6623 ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!
ਗੋਬਿੰਦਰ ਸਿੰਘ ਢੀਂਡਸਾ 
65ਪ੍ਰਚੰਡ ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ 
64ਕਿਸਾਨ ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ  

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2021, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com