WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
2021 ਦਾ ਸਤਿਕਾਰਤ ਸਰਵੋਤਮ ਪੰਜਾਬੀ
ਪੰਜਾਬੀਆਂ ਦਾ ਮਾਣ: ਡਾ ਸਵੈਮਾਨ ਸਿੰਘ ਪੱਖੋਕੇ  

ਉਜਾਗਰ ਸਿੰਘ, ਪਟਿਆਲਾ           (29/12/2021)

ujagar

91ਪੰਜਾਬੀਆਂ ਨੇ 2021 ਦੇ ਸਾਲ ਵਿੱਚ ਬਹੁਤ ਸਾਰੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਸਫ਼ਲਤਾ ਕਿਸਾਨ ਅੰਦੋਲਨ ਦੀ ਅਗਵਾਈ ਕਰਕੇ ਉਸਦੀ ਜਿੱਤ ਦੇ ਝੰਡੇ ਗੱਡਣਾ ਹੈ।

ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਮਜ਼ਦੂਰ ਅੰਦੋਲਨ ਇਕ  ਸਾਲ ਲਗਾਤਾਰ ਚਲਣ ਕਰਕੇ 2021 ਦਾ ਵਰ੍ਹਾ ਭਾਰਤੀਆਂ ਅਤੇ ਖਾਸ ਤੌਰ ‘ਤੇ ਪੰਜਾਬੀਆਂ ਲਈ ਇਤਿਹਾਸਿਕ ਸਾਲ ਸਾਬਤ ਹੋਇਆ ਹੈ ਜਿਸਨੇ ਸਮੁੱਚੇ ਭਰਤੀਆਂ/ਪੰਜਾਬੀਆਂ ਵਿੱਚ ਆਪਣੇ ਹੱਕਾਂ ਲਈ ਲੜਾਈ ਲੜਨ ਵਾਸਤੇ ਜਾਗ੍ਰਤੀ ਪੈਦਾ ਕਰਨ ਦਾ ਕੰਮ ਕੀਤਾ ਹੈ।

ਇਸ ਅੰਦੋਲਨ ਦੌਰਾਨ ਸਾਰਾ ਸਾਲ ਸਭ ਤੋਂ ਜ਼ਿਆਦਾ ਚਰਚਾ ਵਿੱਚ ਅਮਰੀਕਾ ਤੋਂ ਅੰਦੋਲਨ ਵਿੱਚ ਹਿੱਸਾ ਲੈਣ ਆਏ ਦਿਲ ਦੇ ਰੋਗਾਂ ਦੇ ਮਾਹਿਰ ਡਾ ਸਵੈਮਾਨ ਸਿੰਘ ਪੱਖੋਕੇ ਰਹੇ ਹਨ।

ਕਿਸਾਨ ਮਜ਼ਦੂਰ ਅੰਦੋਲਨ ਦੀ ਸਫ਼ਲਤਾ ਨੇ ਬਹੁਤ ਸਾਰੇ ਛੁਪੇ ਹੋਏ ਪੰਜਾਬੀ ਹੀਰੇ ਮੋਤੀ ਸਾਹਮਣੇ ਲਿਆਂਦੇ ਹਨ, ਜਿਨ੍ਹਾਂ ਦੀ ਚਮਕ ਨੇ ਸਮਾਜ ਦੀਆਂ ਅੱਖਾਂ ਚੁੰਧਿਆਈਆਂ ਹੀ ਨਹੀਂ ਸਗੋਂ ਸਮੂਹਕ ਤੌਰ ਤੇ ਉਨ੍ਹਾਂ ਦੀ ਰੌਸ਼ਨੀ ਨੇ ਅਨੇਕਾਂ ਅੱਖਾਂ ਨੂੰ ਗਿਆਨ ਅਤੇ ਸੇਵਾ ਦੀ ਭਾਵਨਾ ਪੈਦਾ ਕਰਨ ਵਿੱਚ ਅਗਵਾਈ ਦਿੱਤੀ ਹੈ।  ਇਨਸਾਨ ਦੀ ਕਾਬਲੀਅਤ ਦਾ ਸਿਰਫ਼ ਉਦੋਂ ਹੀ ਪਤਾ ਲੱਗਦਾ ਹੈ, ਜਦੋ ਉਸਨੂੰ ਆਪਣੀ ਕਾਬਲੀਅਤ ਦਾ ਪ੍ਰਗਟਾਵਾ ਕਰਨ ਦਾ ਮੌਕਾ ਮਿਲਦਾ ਹੈ। ਪੰਜਾਬੀ ਸਾਰੇ ਸੰਸਾਰ ਵਿੱਚ ਵਸੇ ਹੋਏ ਹਨ। ਉਨ੍ਹਾਂ ਵਿੱਚ ਚੰਦ ਕੁ ਅਜਿਹੇ ਇਨਸਾਨ ਵੀ ਹੋਣਗੇ ਜਿਨ੍ਹਾਂ ਦੀ ਕਾਬਲੀਅਤ ਸੰਸਾਰ ਲਈ ਹੈਰਾਨੀ ਪੈਦਾ ਕਰਨ ਦੀ ਸਮਰੱਥਾ ਰੱਖਦੀ ਹੋਵੇਗੀ। ਪ੍ਰੰਤੂ ਆਮ ਤੌਰ ‘ਤੇ ਉਨ੍ਹਾਂ ਦੀ ਕਾਬਲੀਅਤ ਆਪਣੇ ਕਾਰੋਬਾਰ ਦੇ ਖੇਤਰ ਵਿੱਚ ਹੀ ਜਾਣੀ ਜਾਂਦੀ  ਹੈ।

ਕਿਸਾਨ ਮਜ਼ਦੂਰ ਅੰਦੋਲਨ ਵਿੱਚ ਸਮੁੱਚੇ ਸੰਸਾਰ ਵਿੱਚੋਂ ਪੰਜਾਬੀਆਂ ਨੇ ਹੁੰਮ ਹੁੰਮਾ ਕੇ ਕਿਸੇ ਨਾ ਕਿਸੇ ਨਾ ਕਿਸੇ ਰੂਪ ਵਿੱਚ ਸ਼ਮੂਲੀਅਤ ਕੀਤੀ ਹੈ। ਕਿਸੇ ਨੇ ਆਰਥਿਕ, ਸਮਾਜਿਕ, ਭਾਵਨਾਤਮਿਕ, ਪ੍ਰਬੰਧਕੀ ਅਤੇ ਕਿਸੇ ਨੇ ਨਿੱਜੀ ਤੌਰ ਤੇ ਪਹੁੰਚਕੇ ਆਪਣਾ ਯੋਗਦਾਨ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਅੰਦੋਲਨ ਦੀ ਸਫ਼ਲਤਾ ਦਾ ਰਾਜ ਵੀ ਸਮੂਹਿਕ ਯੋਗਦਾਨ ਕਰਕੇ ਹੀ ਸੰਭਵ ਹੋ ਸਕਿਆ ਹੈ ਪ੍ਰੰਤੂ ਕੁਝ ਕੁ ਵਿਅਕਤੀਆਂ ਦੇ ਨਿੱਜੀ ਸਰਬਪੱਖੀ ਅਤੇ ਬਹੁ-ਪੱਖੀ ਯੋਗਦਾਨ ਨੂੰ ਅਣਡਿਠ ਨਹੀਂ ਕੀਤਾ ਜਾ ਸਕਦਾ, ਜਿਨ੍ਹਾਂ ਦੀ ਸਮਾਜ ਨੂੰ ਦਾਦ ਦੇ ਕੇ ਸਿਰ ਝੁਕਾਉਣ ਦੀ ਜ਼ਿੰਮੇਵਾਰੀ ਬਣਦੀ ਹੈ ਕਿਉਂਕਿ ਇਨਸਾਨ ਨੂੰ ਅਹਿਸਾਨ ਫਰਾਮੋਸ਼ ਨਹੀਂ ਹੋਣਾ ਚਾਹੀਦਾ। ਜੇਕਰ ਸਮਾਜ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਮੁੱਲ ਨਹੀਂ ਪਾਵੇਗਾ ਤਾਂ ਉਸਦੇ ਯੋਗਦਾਨ ਨੂੰ ਅਣਡਿਠ ਕਰਨ ਦੀ ਕੋਤਾਹੀ ਸਮਾਜਿਕ ਤਾਣੇ ਬਾਣੇ ਨੂੰ ਸਦਾ ਲਈ ਤੜਪਾਉਂਦੀ ਰਹੇਗੀ। ਇਹ ਤਾਂ ਨਹੀਂ ਕਿਹਾ ਜਾ ਸਕਦਾ ਕਿ ਕਿਸੇ ਇਕ ਵਿਅਕਤੀ ਦੇ ਯੋਗਦਾਨ ਕਰਕੇ ਸਫਲਤਾ ਨੇ ਕਿਸਾਨ ਮਜ਼ਦੂਰ ਅੰਦੋਲਨ ਦੇ ਪੈਰ ਚੁੰਮੇ ਹਨ ਪ੍ਰੰਤੂ ਸਮਾਜ ਉਨ੍ਹਾਂ ਦੀ ਨਿੱਜੀ ਹਿੰਮਤ ਨੂੰ ਅੱਖੋਂ ਪ੍ਰੋਖੇ ਕਰਨ ਦੀ ਗ਼ਲਤੀ ਵੀ ਨਹੀਂ ਕਰ ਸਕਦਾ।

ਭਭਾਰਤ ਵਿੱਚ ਵਸਦੇ ਪੰਜਾਬੀਆਂ ਨੇ ਤਾਂ ਅੰਦੋਲਨ ਵਿੱਚ ਬਣਦਾ ਯੋਗਦਾਨ ਪਾਇਆ ਹੀ ਹੈ ਪ੍ਰੰਤੂ ਪਰਵਾਸੀ ਭਾਰਤੀਆਂ ਦੇ ਯੋਗਦਾਨ ਨੇ ਤਾਂ ਨਵੇਂ ਕੀਰਤੀਮਾਨ ਸਥਾਪਤ ਕਰ ਦਿੱਤੇ ਹਨ। ਇਸ ਅੰਦੋਲਨ ਦੌਰਾਨ ਪਰਵਾਸੀ ਭਾਰਤੀਆਂ/ਪੰਜਾਬੀਆਂ ਵਿੱਚੋਂ ਇਕ ਨਾਮ ਉਭਰਕੇ ਸਾਹਮਣੇ ਆਇਆ ਹੈ, ਜਿਸਨੇ ਸਮੁੱਚੇ ਸੰਸਾਰ ਦੀਆਂ ਨਿਗਾਹਾਂ ਆਪਣੇ ਵੱਲ ਖਿੱਚੀਆਂ ਹੀ  ਨਹੀਂ ਸਗੋਂ ਸਮਾਜ ਨੂੰ ਆਪਣੇ ਫ਼ਰਜ਼ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ ਹੈ। ਉਹ ਨਾਮ ਹੈ ਸਰਬਕਲਾ ਸੰਪੂਰਨ ਅਤੇ ਸਮਰੱਥ ਇਨਸਾਨ ਦਿਲ ਦੇ ਰੋਗਾਂ ਦੇ ਮਾਹਿਰ ਡਾ ਸਵੈਮਾਨ ਸਿੰਘ ਪੱਖੋਕੇ, ਜਿਹੜੇ ਅਮਰੀਕਾ ਤੋਂ ‘‘ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ ਜੈਕਸਨ ਨਿਊਜਰਸੀ’’ ਸੰਸਥਾ ਦੇ ਬੈਨਰ ਹੇਠ ਅੰਦੋਲਨ ਵਿੱਚ ਸ਼ਾਮਲ ਅੰਦੋਲਨਕਾਰੀਆਂ ਦੀ ਵਿਲੱਖਣ ਸੇਵਾ ਕਰਨ ਦਾ ਮਾਣ ਹਾਸਲ ਕਰ ਚੁੱਕੇ ਹਨ।

ਅੱਜ ਦੇ ਪਦਾਰਥਵਾਦੀ ਜ਼ਮਾਨੇ ਵਿੱਚ ਜਦੋਂ ਲੋਕਾਂ ਨੂੰ ਆਪੋ ਧਾਪੀ ਪਈ ਹੋਈ ਹੈ ਅਤੇ ਖਾਸ ਤੌਰ ਤੇ ਪੰਜਾਬੀ ਵਹੀਰਾਂ ਘੱਤ ਕੇ ਪਰਵਾਸ ਵਿੱਚ ਜਾ ਕੇ em>ਸੈਟਲ ਹੋਣ ਲਈ ਲਟਾ ਪੀਂਘ ਹੋਏ ਫਿਰਦੇ ਹਨ। ਜ਼ਾਇਜ਼ ਨਜ਼ਾਇਜ਼ ਢੰਗ ਵਰਤਕੇ ਪਰਵਾਸ ਨੂੰ ਭੱਜੇ ਜਾ ਰਹੇ ਹਨ ਤਾਂ ਅਜਿਹੇ ਹਾਲਾਤ ਵਿੱਚ ਆਰਾਮਦਾਇਕ ਜ਼ਿੰਦਗੀ ਨੂੰ ਲੱਤ ਮਾਰਕੇ ਅਣਸੁਖਾਵੇਂ ਹਾਲਾਤ ਵਿੱਚ ਜੂਝ ਰਹੇ ਕਿਸਾਨ ਮਜ਼ਦੂਰਾਂ ਦੀ ਬਾਂਹ ਫੜ੍ਹਨ ਲਈ ਅਮਰੀਕਾ ਵਰਗੇ ਸੰਸਾਰ ਦੇ ਸਭ ਤੋਂ ਸੁੰਦਰ, ਖ਼ੁਸ਼ਹਾਲ ਅਤੇ ਵਿਕਾਸਮਈ ਦੇਸ਼ ਵਿੱਚੋਂ ਲੱਖਾਂ ਡਾਲਰਾਂ ਦੀ ਚਕਾਚੌਂਧ ਵਾਲੀ ਨੌਕਰੀ ਨੂੰ ਤਿਲਾਂਜ਼ਲੀ ਦੇ ਕੇ ਆਪਣੀ ਮਾਤ ਭੂਮੀ ਨੂੰ ਸਿਜਦਾ ਕਰਨ ਲਈ ਆਉਣ ਵਾਲੇ ਇਨਸਾਨ ਨੂੰ ਫਰਿਸ਼ਤਾ ਨਹੀਂ ਕਹਾਂਗੇ ਤਾਂ ਹੋਰ ਕਿਹੜਾ ਸ਼ਬਦ ਵਰਤਾਂਗੇ? ਉਹ ਆਪਣੀ ਡੇਢ ਸਾਲ ਦੀ ਅਣਭੋਲ ਅਤੇ ਮਾਸੂਮ ਬੱਚੀ ਤੋਂ ਵੀ ਪਿਛਲੇ ਇਕ ਸਾਲ ਤੋਂ ਦੂਰ ਰਹੇ ਹਨ, ਜਿਹੜੀ ਆਪਣੇ ਪਿਤਾ ਨੂੰ ਮਿਸ ਕਰਦੀ ਰਹੀ ਅਤੇ ਸਿਰਫ ਵੀਡੀਓਜ਼  ਵਿੱਚ ਵੇਖਕੇ ਹੀ ਸੰਤੁਸ਼ਟ ਹੁੰਦੀ ਰਹੀ।

ਪਪਿਤਾ ਜਸਵਿੰਦਰ ਪਾਲ ਸਿੰਘ ਪੱਖੋਕੇ ਅਤੇ ਮਾਤਾ ਸੁਰਿੰਦਰ ਕੌਰ ਪੱਖੋਕੇ ਦੀ ਅਮੀਰ ਵਿਰਾਸਤ ਦਾ ਚਸ਼ਮੇ ਚਿਰਾਗ ਜਿਨ੍ਹਾਂ ਨੇ ਆਪਣੇ ਮਾਪਿਆਂ ਦੀ ਜਦੋਜਹਿਦ ਅਤੇ ਸਮੂਹਿਕ ਸਮਾਜਿਕ ਹਿਤਾਂ ਲਈ ਕੀਤੀ ਕੁਰਬਾਨੀ ‘ਤੇ ਪਹਿਰਾ ਦਿੰਦਿਆਂ ਕੰਡਿਆਲੇ ਰਸਤਿਆਂ ‘ਤੇ ਤੁਰਦਿਆਂ ਕਿਸਾਨ ਮਜ਼ਦੂਰ ਅੰਦੋਲਨ ਦੀ ਸਫਲਤਾ ਵਿੱਚ ਬਹੁਪੱਖੀ ਯੋਗਦਾਨ ਪਾਉਂਦਿਆਂ ਰਾਤਾਂ ਜਾਗ ਕੇ ਸੇਵਾ ਕੀਤੀ ਹੈ। ਦੇਸ਼ ਭਗਤੀ ਉਸ ਵਿੱਚ ਕੁੱਟ ਕੁੱਟ ਕੇ ਭਰੀ ਹੋਈ ਹੈ। ਇਸਦਾ ਮੁੱਖ ਕਾਰਨ ਉਨ੍ਹਾਂ ਦੀ ਦੇਸ਼ ਭਗਤਾਂ ਦੀ ਅਮੀਰ ਵਿਰਾਸਤ ਹੈ।

91ਉਨ੍ਹਾਂ ਦੇ ਪੜਨਾਨਾ ਤਾਰਾ ਸਿੰਘ ਜੈਤੋ ਦੇ ਮੋਰਚੇ ਵਿੱਚ ਗ੍ਰਿਫ਼ਤਾਰੀ ਹੋਏ ਅਤੇ ਨਾਭਾ ਜੇਲ੍ਹ ਵਿੱਚ ਤੇਜਾ ਸਿੰਘ ਸਮੁੰਦਰੀ ਨਾਲ ਨਜ਼ਰਬੰਦ ਰਹੇ। ਇਸੇ ਤਰ੍ਹਾਂ ਉਨ੍ਹਾਂ ਦੇ ਦਾਦਾ ਜਗਜੀਤ ਸਿੰਘ ਸਾਰੀ ਉਮਰ ਆਪਣੇ ਪਿੰਡ ਦੇ ਸਰਪੰਚ ਹੁੰਦਿਆਂ ਪੰਜਾਬੀ ਸੂਬੇ ਦੇ ਮੋਰਚੇ ਵਿੱਚ ਹਿੱਸਾ ਲੈਂਦੇ ਰਹੇ ਸਨ। ਇਹ ਤਾਂ ਵੇਖਣ ਨੂੰ ਮਿਲਦਾ ਹੈ ਕਿ ਇਨਸਾਨ ਆਪੋ ਆਪਣੇ ਖੇਤਰ ਵਿੱਚ ਮੁਹਾਰਤ ਰੱਖਦਾ ਹੋਵੇ ਪ੍ਰੰਤੂ ਡਾ ਸਵੈਮਾਨ ਸਿੰਘ ਪੱਖੋਕੇ ਅਜਿਹੇ ਵਿਅਕਤੀ ਹਨ, ਜਿਹੜੇ ਡਾਕਟਰੀ ਖੇਤਰ ਤੋਂ ਇਲਾਵਾ ਪ੍ਰਬੰਧਕੀ ਯੋਗਤਾ ਵੀ ਰੱਖਦੇ ਹਨ।

ਉਹ ਆਪਣੀ ਡਾਕਟਰਾਂ ਦੀ ਟੀਮ ਨਾਲ ਹਰ ਪੰਡਾਲ, ਝੋਂਪੜੀ, ਟਰਾਲੀ ਅਤੇ ਲੰਗਰਾਂ ਵਿੱਚ ਜਾ ਕੇ ਮਰੀਜ਼ਾਂ ਨੂੰ ਦਵਾਈਆਂ ਦਿੰਦੇ ਰਹੇ। ਅੱਧੀ ਅੱਧੀ ਰਾਤ ਤੱਕ ਉਹ ਲੋਕ ਸੇਵਾ ਵਿੱਚ ਜੁੱਟੇ ਰਹਿੰਦੇ ਸਨ। ਉਨ੍ਹਾਂ ਦੀ ਲੋਕ ਸੇਵਾ ਦੀ ਲਗਨ ਅਤੇ ਦ੍ਰਿੜ੍ਹਤਾ ਨੇ ਅੰਦੋਲਨਕਾਰੀਆਂ ਦੇ ਦਿਲ ਜਿੱਤ ਲਏ। ਉਹ ਸਥਾਨਕ ਲੋਕਾਂ ਨੂੰ ਵੀ ਦਵਾਈਆਂ ਦਿੰਦੇ ਰਹੇ ਹਨ।br>
ਭਾਈ ਘਨਈਆ ਦੇ ਪੈਰ ਚਿੰਨ੍ਹਾ ‘ਤੇ ਚਲਦੇ ਹੋਏ ਹਰ ਵਰਗ ਦੀ ਸੇਵਾ ਭਾਵੇਂ ਉਹ ਪੁਲਿਸ ਵਾਲੇ ਹੀ ਕਿਉਂ ਨਾ ਹੋਣ ਸੱਚੇ ਦਿਲੋਂ ਕੀਤੀ? ਜੇ ਉਨ੍ਹਾਂ ਨੂੰ ਗੁਣਾ ਦੀ ਗੁਥਲੀ ਕਹਿ ਲਿਆ ਜਾਵੇ ਤਾਂ ਕੋਈ ਅਤਕਥਨੀ ਨਹੀਂ। ਅੱਜ ਦਿਨ ਉਹ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ। ਜਦੋਂ ਉਨ੍ਹਾਂ ਨੂੰ ਗਰਮੀਆਂ ਦੇ ਮੌਸਮ ਵਿੱਚ ਕਿਸਾਨਾ ਲਈ ਰੈਣ ਬਸੇਰਿਆਂ ਦੀ ਘਾਟ ਮਹਿਸੂਸ ਹੋਈ ਤਾਂ ਉਨ੍ਹਾਂ ਇਸਤਰੀਆਂ ਲਈ ਰੈਣ ਬਸੇਰਾ ਬਣਾ ਦਿੱਤਾ, ਜਦੋਂ ਅੰਦਲਨਕਾਰੀਆਂ ਵਿੱਚ ਬਿਮਾਰੀਆਂ ਫ਼ੈਲਣ ਲੱਗੀਆਂ ਤਾਂ ਸਫ਼ਾਈ ਦਾ ਪ੍ਰਬੰਧ ਕਰ ਦਿੱਤਾ। ਏਥੇ ਹੀ ਬਸ ਨਹੀਂ ਪੀਣ ਲਈ ਸਾਫ ਪਾਣੀ ਦਾ ਇੰਤਜ਼ਾਮ ਕਰਵਾ ਦਿੱਤਾ।

ਸਭ ਤੋਂ ਵਿਲੱਖਣ ਕੰਮ ਅੰਦੋਲਨਕਾਰੀਆਂ ਦੇ ਪੜ੍ਹਨ ਲਈ ਲਾਇਬਰੇਰੀ ਸਥਾਪਤ ਕਰ ਦਿੱਤੀ। ਇਥੋਂ ਤੱਕ ਕਿ ਜਦੋਂ ਹਰਿਆਣਾ ਵਿੱਚ ਕਿਸਾਨਾ ਨੇ ਕਰਨਾਲ 'ਜੀ ਟੀ ਰੋਡ' ‘ਤੇ ਅੰਦੋਲਨ ਸ਼ੁਰੂ ਕੀਤਾ ਤਾਂ ਸ਼ਮਿਆਨੇ ਦਾ ਸਾਮਾਨ ਟਰੱਕਾਂ ਵਿੱਚ ਲੱਦ ਕੇ ਉਥੇ ਪਹੁੰਚ ਗਏ ਤਾਂ ਜੋ ਅੰਦੋਲਨਕਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਭਾਸ਼ਣ ਦੇ ਕੇ ਲੋਕਾਂ ਨੂੰ ਕੀਲ ਕੇ ਰੱਖਣ ਅਤੇ ਉਨ੍ਹਾਂ ਨੂੰ ਅੰਦੋਲਨ ਵਿੱਚ ਸ਼ਾਂਤਮਈ ਢੰਗ ਨਾਲ ਹਿੱਸਾ ਪਾਉਣ ਦੀ ਪ੍ਰੇਰਨਾ ਵੀ ਆਪਣੀ ਕਿਸਮ ਦੀ ਸੀ, ਜਿਸ ਕਰਕੇ ਲੋਕ ਉਨ੍ਹਾਂ ਦੀ ਹਰ ਆਖੀ ਗੱਲ ਉਪਰ ਵਿਸ਼ਵਾਸ਼ ਹੀ ਨਹੀਂ ਕਰਦੇ ਸਨ, ਸਗੋਂ ਅਮਲ ਵੀ ਕਰਦੇ ਸਨ।

ਉਹ ਨੌਜਵਾਨਾ, ਬਜ਼ੁਰਗਾਂ ਅਤੇ ਮਾਤਾਵਾਂ ਭੈਣਾ ਦੇ ਮਾਰਗ ਦਰਸ਼ਕ ਬਣੇ। ਨੌਜਵਾਨਾ ਨੂੰ ਲਾਮਬੰਦ ਕਰਕੇ ਉਨ੍ਹਾਂ ਦੇ ਮਨੋਰੰਜਨ ਲਈ ਖੇਡਾਂ ਕਰਵਾਉਂਦੇ ਰਹੇ। ਉਨ੍ਹਾਂ ਤੋਂ ਅੰਦੋਲਨਕਾਰੀ ਇਤਨੇ ਪ੍ਰਭਾਵਤ ਹੋਏ ਕਿ ਉਨ੍ਹਾਂ ਨੂੰ ਵੱਖ-ਵੱਖ ਪੰਡਾਲਾਂ ਵਿੱਚ ਭਾਸ਼ਣ ਦੇਣ ਲਈ ਬੁਲਾਇਆ ਜਾਣ ਲੱਗ ਪਿਆ।

26 ਜਨਵਰੀ ਦੀ ਲਾਲ ਕਿਲੇ ਵਾਲੀ ਘਟਨਾ ਤੋਂ ਬਾਅਦ ਉਨ੍ਹਾਂ ਦੀ ਅਪੀਲ ਲੋਕਾਂ ਦੇ ਦਿਲਾਂ ਨੂੰ ਹਲੂਣ ਗਈ ਸੀ। ਅਜਿਹੇ ਉਦਮ ਉਹ ਵਿਅਕਤੀ ਹੀ ਕਰ ਸਕਦਾ ਹੈ, ਜਿਸਦਾ ਅਕਸ ਸਾਫ਼ ਹੋਵੇ ਅਤੇ ਲੋਕਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਪੈਦਾ ਹੋ ਜਾਵੇ। ਲੋਕਾਂ ਤੋਂ ਸਹਿਯੋਗ ਪ੍ਰਾਪਤ ਕਰਨ ਦੀ ਸਮਰੱਥਾ ਵੀ ਉਨ੍ਹਾਂ ਦੀ ਕਮਾਲ ਦੀ ਹੈ। ਦੇਸ਼ ਵਿਦੇਸ਼ ਤੋਂ ਹਰ ਵਿਅਕਤੀ ਉਨ੍ਹਾਂ ਨੂੰ ਸਹਿਯੋਗ ਦਿੰਦਾ ਰਿਹਾ ਹੈ।

ਅੰਦੋਲਨ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਅੰਦੋਲਨਕਾਰੀਆਂ ਨੂੰ ਸਾਰੀਆਂ ਥਾਵਾਂ ਦੀ ਸਫ਼ਾਈ ਕਰਨ ਲਈ ਪ੍ਰਬੰਧ ਕੀਤੇ ਤਾਂ ਜੋ ਸਮਾਜ ‘ਤੇ ਅੰਦੋਲਨ ਦਾ ਮਾੜਾ ਪ੍ਰਭਾਵ ਨਾ ਪਵੇ।

ਇਸ ਸਮੇਂ ਸਮੁੱਚੇ ਪੰਜਾਬ ਵਿੱਚ ਡਾ ਸਵੈਮਾਨ ਸਿੰਘ ਦੀ ਮੰਗ ਸਗੋਂ ਪਹਿਲਾਂ ਨਾਲੋਂ ਵੀ ਜ਼ਿਆਦਾ ਵਧ ਗਈ ਹੈ। ਹਰ ਸੰਸਥਾ ਉਨ੍ਹਾਂ ਦੇ ਵਿਲੱਖਣ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਤ ਕਰਨਾ ਚਾਹੁੰਦੀ ਹੈ। ਹੁਣ ਉਹ ਪੰਜਾਬੀਆਂ ਨੇ ਜਿਸ ਤਰ੍ਹਾਂ ਅੰਦੋਲਨ ਦੀ ਸਫਲਤਾ ਲਈ ਇਕਮੁਠਤਾ ਦਾ ਸਬੂਤ ਦਿੱਤਾ ਹੈ, ਉਨ੍ਹਾਂ ਨੂੰ ਉਸੇ ਤਰ੍ਹਾਂ ਪੰਜਾਬ ਦੀ ਰਾਜਨੀਤੀ ਵਿੱਚ ਸਾਫ਼ ਸੁਥਰੇ ਅਕਸ ਵਾਲੇ ਵਿਧਾਨਕਾਰਾਂ ਦੀ ਚੋਣ ਕਰਨ ਲਈ ਪ੍ਰੇਰਿਤ ਕਰ ਰਹੇ ਹਨ।

ਨਮਰਤਾ ਅਤੇ ਦੇਸ਼ ਭਗਤੀ ਦੇ ਪੁਜ਼ਾਰੀ ਡਾ ਸਵੈਮਾਨ ਸਿੰਘ ਦਾ ਹਰ ਪੰਜਾਬੀ ਆਪਣੇ ਆਪ ਨੂੰ ਉਨ੍ਹਾਂ ਦਾ ਕਰਜ਼ਈ ਸਮਝਦਾ ਹੈ। ਅੰਦੋਲਨ ਸਮਾਪਤ ਹੋਣ ਤੋਂ ਬਾਅਦ ਲਗਪਗ ਹਰ ਅੰਦੋਲਨਕਾਰੀ ਆਪਣੇ ਪਰਿਵਾਰਾਂ ਵਿੱਚ ਆਉਣ ਲਈ ਤਤਪਰ ਸੀ ਪ੍ਰੰਤੂ ਡਾ ਸਵੈਮਾਨ ਸਿੰਘ ਪੱਖੋਕੇ ਵਾਪਸ ਆਪਣੇ ਪਰਿਵਾਰ ਵਿੱਚ ਜਾਣ ਦੀ ਥਾਂ ਪੰਜਾਬੀਆਂ ਨੂੰ ਸਵੱਛ ਲੋਕਾਂ ਦੀ ਰਾਜਨੀਤਕ ਤਬਦੀਲੀ ਲਿਆਉਣ ਲਈ ਪੰਜਾਬ ਵਿੱਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ। ਪੰਜਾਬੀਆਂ ਨੂੰ ਉਨ੍ਹਾਂ ਦੀ ਡੈਡੀਕੇਸ਼ਨ ਤੋਂ ਸਬਕ ਸਿੱਖਣਾ ਚਾਹੀਦਾ ਹੈ।

  ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
  ਮੋਬਾਈਲ-94178 13072
ujagarsingh48@yahoo.com
 

 
 

 
  912021 ਦਾ ਸਤਿਕਾਰਤ ਸਰਵੋਤਮ ਪੰਜਾਬੀ
ਪੰਜਾਬੀਆਂ ਦਾ ਮਾਣ: ਡਾ ਸਵੈਮਾਨ ਸਿੰਘ ਪੱਖੋਕੇ  
ਉਜਾਗਰ ਸਿੰਘ, ਪਟਿਆਲਾ
90ਏਕਤਾ ਕਮਜ਼ੋਰ ਨਹੀਂ ਹੋਰ ਮਜਬੂਤ ਕਰਨ ਦੀ ਲੋੜ 
ਕੇਹਰ ਸ਼ਰੀਫ਼, ਜਰਮਨੀ 
89ਪੰਜਾਬ ਦਾ ਚੋਣ ਦ੍ਰਿਸ਼ ਅਜੇ ਵੀ ਅਸਪਸ਼ਟ 
ਹਰਜਿੰਦਰ ਸਿੰਘ ਲਾਲ
88ਅਸੂਲੋਂ ਸੱਖਣੀਆਂ ਲਾਲਸਾਵਾਂ ਦੀ ਡੰਗੀ ਸਿਆਸਤ 
 ਕੇਹਰ ਸ਼ਰੀਫ਼, ਜਰਮਨੀ
87ਕਿਸਾਨ ਨੇਤਾਵਾਂ ਦੀ ਅਗਲੀ ਰਣਨੀਤੀ ਕੀ ਹੋਵੇ?
 ਹਰਜਿੰਦਰ ਸਿੰਘ ਲਾਲ 
86ਸਾਡੇ ਬੁੱਧੀਜੀਵੀ, ਸਿੱਖਿਆ ਰੁਜ਼ਗਾਰ ਨਾਲ ਜੁੜੇ ਲੋਕ, ਕਿਸਾਨ ਤੇ ਅਫਸਰ ਸਾਹਿਬਾਨ ਦੇ ਧਿਆਨ ਹਿੱਤ ਬਹੁਤ ਹੀ ਜਰੂਰੀ ਮਸਲਾ - ਜੈਸਿੰਘ ਕੱਕੜਵਾਲ 85ਨਰਿੰਦਰ ਮੋਦੀ ਦੇ ਇੱਕਪਾਸੜ ਐਲਾਨ ਤੋਂ ਖੁਸ਼ ਨਹੀਂ ਹਨ ਕਿਸਾਨ ਸੰਗਠਨ!
ਹਰਜਿੰਦਰ ਸਿੰਘ ਲਾਲ 
84ਜਦੋਂ ਮੇਰੀ ਤਿੰਨ ਵਾਰੀ ਮੁਫਤੋ ਮੁਫਤੀ ਲਾਟਰੀ ਨਿਕਲੀ
ਉਜਾਗਰ ਸਿੰਘ, ਪਟਿਆਲਾ
83ਮੋਦੀ ਦਾ ਪੈਂਤੜਾ ਬਦਲ - ਭਾਜਪਾ ਦਾ ਭਵਿੱਖ
ਬੁੱਧ ਸਿੰਘ ਨੀਲੋਂ 
82ਕਰਤਾਰਪੁਰ ਦੇ ਲਾਂਘੇ ਤੋਂ ਅਗਾਂਹ ਦੀ ਸੋਚ ਦੀ ਲੋੜ
ਹਰਜਿੰਦਰ ਸਿੰਘ ਲਾਲ 
81ਦੀਵੇ ਬਾਲ ਸਿਰਫ ਹਨੇਰਾ ਦੂਰ ਨਹੀਂ ਕਰਨਾ, ਹਰ ਦਿਲ ਰੁਸ਼ਨਾਉਣਾ ਹੈ
ਸੰਜੀਵ ਝਾਂਜੀ, ਜਗਰਾਉਂ 
80ਪੰਜਾਬ ਕਾਂਗਰਸ ਅੰਦਰ ਹੋ ਰਹੀ ਨਵੀਂ ਕਤਾਰਬੰਦੀ
ਹਰਜਿੰਦਰ ਸਿੰਘ ਲਾਲ
79ਕੂੜ ਫਿਰੇ ਪ੍ਰਧਾਨ ਵੇ ਲਾਲੋ
ਬੁੱਧ ਸਿੰਘ ਨੀਲੋਂ
78ਬੇਹੱਦ ਗੁੰਝਲਦਾਰ ਪੰਜਾਬ ਦੀ ਅਜੋਕੀ ਰਾਜਸੀ ਸਥਿਤੀ
ਹਰਜਿੰਦਰ ਸਿੰਘ ਲਾਲ
77ਕਾਂਗਰਸ ਨੂੰ ਹੱਥਾਂ ਨਾਲ ਦਿੱਤੀਆਂ ਗੰਢਾਂ ਦੰਦਾਂ ਨਾਲ ਖੋਲ੍ਹਣੀਆਂ ਪੈ ਰਹੀਆਂ
ਉਜਾਗਰ ਸਿੰਘ, ਪਟਿਆਲਾ
76ਭਾਜਪਾ ਦੇ ਲਖੀਮਪੁਰ ਖੀਰੀ ਕਤਲੇਆਮ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਅਸਫਲ
ਉਜਾਗਰ ਸਿੰਘ, ਪਟਿਆਲਾ
75ਸੰਘੀ ਢਾਂਚੇ ਲਈ ਘਾਤਕ ਹੈ ਸਰਹੱਦੀ ਸੁਰੱਖਿਆ ਦਲ ਦੇ ਅਧਿਕਾਰ ਖੇਤਰ ਵਿਚ ਵਾਧਾ
ਹਰਜਿੰਦਰ ਸਿੰਘ ਲਾਲ
74ਲਖੀਮਪੁਰ ਦਾ ਕਾਂਡ ਅਤੇ ਸਿੱਧੂ ਬਨਾਮ ਚੰਨੀ ਜੀ
ਹਰਜਿੰਦਰ ਸਿੰਘ ਲਾਲ
73ਸ਼ਾਂਤਮਈ ਕਿਸਾਨਾ ‘ਤੇ ਗੱਡੀ ਚੜ੍ਹਾਕੇ ਸ਼ਹੀਦ ਕਰਨਾ: ਦਰਿੰਦਗੀ ਦੀ ਨਿਸ਼ਾਨੀ
ਉਜਾਗਰ ਸਿੰਘ, ਪਟਿਆਲਾ
72ਪੰਜਾਬ ਦੀ ਰਾਜਨੀਤੀ: ਸਵਾਲ ਦਰ ਸਵਾਲ
ਹਰਜਿੰਦਰ ਸਿੰਘ ਲਾਲ
71ਕੱਚੀ ਯਾਰੀ ਅੰਬੀਆਂ ਦੀ - ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ
ਉਜਾਗਰ ਸਿੰਘ, ਪਟਿਆਲਾ
70ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿੱਚ ਨੌਜਵਾਨਾ ਅਤੇ ਬਜ਼ੁਰਗਾਂ ਨੂੰ ਬਰਾਬਰ ਦੀ ਪ੍ਰਤੀਨਿਧਤਾ
ਉਜਾਗਰ ਸਿੰਘ, ਪਟਿਆਲਾ
69ਰਾਜਨੀਤੀ ਉੱਪਰ ਜਾਤ-ਰਾਤ ਤੇ ਧਰਮ ਹਾਵੀ
ਹਰਜਿੰਦਰ ਸਿੰਘ ਲਾਲ
68ਸਿੱਖਾਂ ਨੂੰ 'ਨੀਲਾ ਤਾਰਾ' ਸਾਕਾ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ ਆਉਂਦੇ?
ਉਜਾਗਰ ਸਿੰਘ, ਪਟਿਆਲਾ
67ਰੂੜ੍ਹੀਵਾਦੀ ਮਾਨਸਿਕਤਾ ਬਨਾਮ ਪੰਜਾਬ ਦਾ ਨਵਾਂ ਮੁੱਖਮੰਤਰੀ - ਚਰਨਜੀਤ ਸਿੰਘ ਚੰਨੀ !
ਕੇਹਰ ਸ਼ਰੀਫ਼, ਜਰਮਨੀ
66ਇੰਡੋ ਕੈਨੇਡੀਅਨ ਪੰਜਾਬੀਆਂ ਨੇ ਕੈਨੇਡਾ ਦੀਆਂ ਫੈਡਰਲ ਚੋਣਾ ਵਿੱਚ ਜਿੱਤ ਦੇ ਝੰਡੇ ਗੱਡ ਦਿੱਤੇ 
ਉਜਾਗਰ ਸਿੰਘ, ਪਟਿਆਲਾ
65ਕਾਂਗਰਸ ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ਹੇਠ ਕੁਹਾੜਾ ਮਾਰਦੀ ਹੈ 
ਉਜਾਗਰ ਸਿੰਘ, ਪਟਿਆਲਾ 
64ਬੰਦਾ ਬਨਾਮ ਬਜ਼ਾਰ ਅਤੇ ਯਾਦਾਂ 
ਬੁੱਧ ਸਿੰਘ ਨੀਲੋਂ 
63ਬਾਤ ਸਹੇ ਦੀ ਨੀ - ਪਹੇ ਦੀ ਹੈ ! 
ਬੁੱਧ ਸਿੰਘ ਨੀਲੋਂ   
62'ਪੈਗਾਸਸ' ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ
61ਪੰਜਾਬੀ ਸ਼ਬਦ-ਜੋੜਾਂ ਦੇ ਮਿਆਰੀਕਰਨ ਦਾ ਮਸਲਾ
ਕੇਹਰ ਸ਼ਰੀਫ਼, ਜਰਮਨੀ
60ਪੰਜਾਬ ਲਈ ਨਵੀਂ ਚੁਣੌਤੀ: ਅਗਵਾਈ ਸੰਕਟ
ਹਰਜਿੰਦਰ ਸਿੰਘ ਲਾਲ 
59-4ਮੁਜ਼ੱਫ਼ਰਨਗਰ ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ
ਉਜਾਗਰ ਸਿੰਘ, ਪਟਿਆਲਾ
58ਇਤਿਹਾਸ ਨਾਲ ਛੇੜਛਾੜ ਠੀਕ ਨਹੀਂ 
ਹਰਜਿੰਦਰ ਸਿੰਘ ਲਾਲ 
57ਅਮਰੀਕਨ ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
56ਕਰਨਾਲ ਕੋਲ ਕਿਸਾਨਾਂ 'ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਉਜਾਗਰ ਸਿੰਘ, ਪਟਿਆਲਾ
55ਕਾਂਗਰਸ ਦੀ ਅੰਦਰੂਨੀ ਕਸ਼ਮਕਸ਼ ਥੰਮ੍ਹਣ ਦੀ ਅਜੇ ਸੰਭਾਵਨਾ ਨਹੀਂ
ਹਰਜਿੰਦਰ ਸਿੰਘ ਲਾਲ
54ਵਿਧਾਨ ਸਭਾ ਚੋਣਾਂ-2022
ਪੰਜਾਬ ਦੀ ਰਾਜਸੀ ਸਥਿਤੀ ਅਜੇ ਵੀ ਅਸਪਸ਼ਟ
ਹਰਜਿੰਦਰ ਸਿੰਘ ਲਾਲ 
53ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ  
51ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ …. 
ਪੰਜਾਬ ਕਾਂਗਰਸ ਦੀ ਸੂਰਤ-ਏ-ਹਾਲ
ਹਰਜਿੰਦਰ ਸਿੰਘ ਲਾਲ 
51ਪੰਜਾਬੀਆਂ ਦੀਆਂ ਲੋੜਾਂ ਕੌਣ ਪਛਾਣੇਗਾ?
ਡਾ. ਹਰਸ਼ਿੰਦਰ ਕੌਰ, ਪਟਿਆਲਾ
50ਪੰਜਾਬ ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ
49ਨਸ਼ਿਆਂ ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ  
48ਪੰਜਾਬ ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ
47ਪ੍ਰਯਾਵਰਣ ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ
ਰਵੇਲ ਸਿੰਘ ਇਟਲੀ 
46ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ
45ਚੋਣ ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
 ਹਰਜਿੰਦਰ ਸਿੰਘ ਲਾਲ
44ਚਹੇਤੇ, ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ ਸਫ਼ਰ
ਮਨਦੀਪ ਖੁਰਮੀ ਹਿੰਮਤਪੁਰਾ
43ਵੇਲੇ ਦਾ ਰਾਗ
ਕੇਹਰ ਸ਼ਰੀਫ਼, ਜਰਮਨੀ   
42ਪ੍ਰਯਾਵਰਣ ਦੇ ਸ੍ਰੋਤ ਰੁੱਖ:  ਤੂਤ
ਰਵੇਲ ਸਿੰਘ ਇਟਲੀ
41ਕਿਸਾਨੀਅਤ ਦਾ ਰਿਸ਼ਤਾ
ਮਿੰਟੂ ਬਰਾੜ, ਆਸਟ੍ਰੇਲੀਆ    
401984-37 ਸਾਲਾਂ ਬਾਅਦ
ਡਾ. ਹਰਸ਼ਿੰਦਰ ਕੌਰ, ਪਟਿਆਲਾ
39ਸਿਆਸੀ ਪਾਰਟੀਆਂ ਪੰਜਾਬੀਆਂ/ ਸਿੱਖਾਂ  ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ 
38ਪੰਜਾਬ ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ
37ਕੀ ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ? /a>
ਉਜਾਗਰ ਸਿੰਘ, ਪਟਿਆਲਾ
36ਸੰਸਾਰ ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ
35ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ
34ਪ੍ਰਯਾਵਰਣ ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ 
ਰਵੇਲ ਸਿੰਘ ਇਟਲੀ  
33ਕੀ ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ ਸਾਜ਼ਸ਼ ਹੈ? 
ਉਜਾਗਰ ਸਿੰਘ, ਪਟਿਆਲਾ   
32ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼? 
ਮਿੰਟੂ ਬਰਾੜ ਅਸਟਰੇਲੀਆ
31ਪੰਜਾਬ ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ 
ਉਜਾਗਰ ਸਿੰਘ, ਪੰਜਾਬ
30ਭਟਕਦੀਆਂ ਰੂਹਾਂ - ਜਾਗਦੇ ਸੁੱਤੇ ਲੋਕ ! 
ਬੁੱਧ ਸਿੰਘ ਨੀਲੋਂ   
29400ਵੇਂ ਪ੍ਰਕਾਸ਼ ਦੀ ਰੌਸ਼ਨੀ ਵਿੱਚ 
ਸ਼ਿੰਦਰਪਾਲ ਸਿੰਘ  
28ਭਾਰਤ ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ 
ਉਜਾਗਰ ਸਿੰਘ, ਪਟਿਆਲਾ 
27ਜਾਗੋ ਲੋਕੋ - ਨਾਇਕ  ਬਣੋ ! 
ਬੁੱਧ  ਸਿੰਘ  ਨੀਲੋਂ  
26ਕਿਰਤੀਆਂ ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ 
25ਸਕਾਟਿਸ਼ ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ ਦੇ ਸੰਕੇਤ
ਮਨਦੀਪ ਖੁਰਮੀ ਹਿੰਮਤਪੁਰਾ,  ਗਲਾਸਗੋ, ਸਕਾਟਲੈਂਡ  
24ਸਿਆਸਤਦਾਨਾ ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ
23ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ 
22ਲੋਕਤੰਤਰ ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ 
21ਮਸਲਾ-ਏ-ਕਲਮ: ਕਲਮਾਂ ਦੀ ਸੁੱਕੀ ਸਿਆਹੀ
ਬੁੱਧ ਸਿੰਘ ਨੀਲ਼ੋਂ   
20ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ 
ਉਜਾਗਰ ਸਿੰਘ, ਪਟਿਆਲਾ
19ਅੱਖੀਂ ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ  
ਸ਼ਿੰਦਰਪਾਲ ਸਿੰਘ,   ਯੂ ਕੇ   
18-1ਬ੍ਰਤਾਨਵੀ ਜਨਗਣਨਾ ਦੇ ਕੁੱਝ ਰੌਚਕ ਤੱਥ 
ਸ਼ਿੰਦਰਪਾਲ ਸਿੰਘ,   ਯੂ ਕੇ 
17ਮਾਵਾਂ ਠੰਡੀਆਂ ਛਾਵਾਂ ਦਾ ਦਿਹਾੜਾ 2021 
ਸੁਰਿੰਦਰ ਕੌਰ ਜਗਪਾਲ, ਜੇ ਪੀ   ਯੂ ਕੇ 
16ਮੇਰਾ ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ 
ਰਵੇਲ ਸਿੰਘ, ਇਟਲੀ 
15ਬ੍ਰਤਾਨਵੀ ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ 
14ਸ਼ਹੀਦ ਭਗਤ ਸਿੰਘ ਅਤੇ ਅਸੀਂ 
ਸੰਜੀਵਨ ਸਿੰਘ, ਮੁਹਾਲੀ    
13ਕੈਪਟਨ ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ 
ਉਜਾਗਰ ਸਿੰਘ, ਪਟਿਆਲਾ 
12ਸਿਆਣਿਆਂ ਦਾ ਕਿਹਾ ਸਿਰ ਮੱਥੇ 
ਰਵੇਲ ਸਿੰਘ ਇਟਲੀ 
11ਪੰਜਾਬ ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ  
ਉਜਾਗਰ ਸਿੰਘਰ, ਪਟਿਆਲਾ
10ਮਰਣੈ ਤੇ ਜਗਤੁ ਡਰੈ  
ਡਾ. ਹਰਸ਼ਿੰਦਰ ਕੌਰ, ਪਟਿਆਲਾ  
09ਕਿਸਾਨ ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ 
08ਕਿਸਾਨ ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ
07ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ  
06ਕਿਸਾਨ ਮੋਰਚਾ: ਪਲ ਪਲ ਬਦਲਦੀ ਸਥਿਤੀ 
ਹਰਜਿੰਦਰ ਸਿੰਘ ਲਾਲ, ਖੰਨਾ
05ਭਾਰਤੀ ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ 
04ਕੇਂਦਰ ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ
03ਕਿਰਤੀਆਂ ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ 
02ਕਦੇ ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ 
01ਬੇਟਾ ਪੜ੍ਹਾਓ - ਬੇਟੀ ਬਚਾਓ!
ਡਾ. ਹਰਸ਼ਿੰਦਰ ਕੌਰ,  ਪਟਿਆਲਾ
67ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ 
6623 ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!
ਗੋਬਿੰਦਰ ਸਿੰਘ ਢੀਂਡਸਾ 
65ਪ੍ਰਚੰਡ ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ 
64ਕਿਸਾਨ ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ  

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2021, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com