WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਸਿਹਤ ਮੰਤਰੀ ਦੀ ਬਰਖਾਸਤਗੀ ਸ਼ੁਭ ਸੰਕੇਤ: ਭਰਿਸ਼ਟਾਚਾਰੀਆਂ ਲਈ ਚੇਤਾਵਨੀ  
ਉਜਾਗਰ ਸਿੰਘ, ਪਟਿਆਲਾ                   (25/05/2022)

ਹਰੋੁੋੀ

23ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵੱਲੋਂ ਆਪਣੇ ਹੀ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਨੂੰ ਬਰਖਾਸਤ ਕਰਨਾ 'ਆਮ ਆਦਮੀ ਪਾਰਟੀ' ਦਾ ਪਹਿਲਾ ਦਲੇਰਾਨਾ ਫ਼ੈਸਲਾ ਕਿਹਾ ਜਾ ਸਕਦਾ ਹੈ। ਦੇਸ ਦੇ ਆਜ਼ਾਦ ਹੋਣ ਤੋਂ ਬਾਅਦ ਸਾਰੀਆਂ ਸਰਕਾਰਾਂ ਦਾ ਮੁੱਖ ਮੁੱਦਾ ਵਿਕਾਸ ਅਤੇ ਭਰਿਸ਼ਟਾਚਾਰ ਨੂੰ ਜੜੋਂ ਪੁੱਟਣ ਦਾ ਬਣਿਆਂ ਆ ਰਿਹਾ ਹੈ। ਪ੍ਰੰਤੂ 75 ਸਾਲ ਤੋਂ ਭਰਿਸ਼ਟਾਚਾਰ ਖ਼ਤਮ ਹੋਣ ਦੀ ਥਾਂ ਬਾਦਸਤੂਰ ਲਗਾਤਾਰ ਪ੍ਰਫੁਲਤ ਹੋ ਰਿਹਾ ਹੈ। ਹਰ ਵਾਰ ਜਦੋਂ ਨਵੀਂ ਸਰਕਾਰ ਬਣਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਭਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਦਮਗਜ਼ੇ ਮਾਰਦੀ ਹੈ ਪ੍ਰੰਤੂ ਬਿਆਨਾ ਤੱਕ ਹੀ ਸੀਮਤ ਰਹਿ ਜਾਂਦੀ ਹੈ ਕਿਉਂਕਿ ਭਰਿਸ਼ਟਾਚਾਰ ਸਮਾਜਿਕ ਤਾਣੇ ਬਾਣੇ ਦੀ ਰਗ-ਰਗ ਵਿੱਚ ਲਾਇਲਾਜ਼ ਬਿਮਾਰੀ ਦੀ ਤਰ੍ਹਾਂ ਘਰ ਕਰ ਗਿਆ ਹੈ।

ਕੈਂਸਰ ਦਾ ਤਾਂ ਇਲਾਜ਼ ਹੋਣ ਲੱਗ ਗਿਆ ਪ੍ਰੰਤੂ ਭਰਿਸ਼ਟਾਚਾਰ ਨੂੰ ਠੱਲ ਨਹੀਂ ਪੈ ਰਹੀ। ਭਗਵੰਤ ਸਿੰਘ ਮਾਨ ਦਾ ਇਹ ਕਦਮ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਰਵੀ ਸਿੱਧੂ ਨੂੰ ਭਰਿਸ਼ਟਾਚਾਰ ਦੇ ਮੁੱਦੇ ਤੇ ਗਿ੍ਰਫ਼ਤਾਰ ਕਰਨ ਦੀ ਤਰ੍ਹਾਂ ਹੀ ਕਿਤੇ ਰਾਜਨੀਤਕ ਤਿਗੜਮਬਾਜ਼ੀ ਨਾ ਬਣਕੇ ਰਹਿ ਜਾਵੇਂ ਕਿਉਂਕਿ ਕੈਪਟਨ ਦੀ ਸਰਕਾਰ ਨੇ ਇਕ ਸੱਪ ਮਾਰ ਕੇ ਪੰਜ ਸਾਲ ਉਸਦੇ ਨਾਮ ‘ਤੇ ਹੀ ਨਾਮਣਾ ਖੱਟਦੇ ਰਹੇ।

ਸਿਹਤ ਮੰਤਰੀ ‘ਤੇ ਕਾਰਵਾਈ ਕਰਨਾ ‘ਕਾਂ ਮਾਰਕੇ ਦਰਵਾਜੇ ‘ਤੇ ਟੰਗਣ ਵਾਲੀ ਗੱਲ ਹੈ’ ਭਾਵ ਬਾਕੀਆਂ ਲਈ ਸੰਕੇਤ ਹੈ। ਮਾਨ ਸਾਹਿਬ ਭਰਿਸ਼ਟਾਚਾਰ ਦਾ ਧੁਰਾ ਤਾਂ ਬੇਸ਼ਕ ਕੁਝ ਸਿਆਸਦਾਨ ਸਮਝੇ ਜਾਂਦੇ ਹਨ ਪ੍ਰੰਤੂ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲੀ ਭੁਗਤ ਤੋਂ ਬਿਨਾ ਸੰਭਵ ਨਹੀਂ। ਉਨ੍ਹਾਂ ‘ਤੇ ਵੀ ਕੋਈ ਕਾਰਵਾਈ ਕਰੋ ਤਾਂ ਜੋ ਉਨ੍ਹਾ ਨੂੰ ਵੀ ਕੰਨ ਹੋ ਜਾਣ। ਦਫਤਰਾਂ ਵਿੱਚ ਫਾਈਲ ਉਨ੍ਹਾਂ ਦੀ ਮੁੱਠੀ ਗਰਮ ਹੋਣ ਤੋਂ ਬਿਨਾ ਸਰਕਦੀ ਹੀ ਨਹੀਂ।

ਹੁਣ ਤੱਕ ਪੰਜਾਬ ਵਿੱਚ ਦੋ ਪਾਰਟੀਆਂ ਅਰਥਾਤ ਕਾਂਗਰਸ ਅਤੇ ਅਕਾਲੀ ਦਲ/ਬੀ ਜੇ ਪੀ ਦੀਆਂ ਸਰਕਾਰਾਂ ਹੀ ਬਦਲ-ਬਦਲ ਕੇ ਬਣਦੀਆਂ ਆ ਰਹੀਆਂ ਹਨ। 2017 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੋਟਰਾਂ ਨੇ ਤੀਜੇ ਬਦਲ ਦੀ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਸਥਾਪਤ ਪਾਰਟੀਆਂ ਨੇ ਆਪਣੀਆਂ ਲੂੰਬੜ ਚਾਲਾਂ ਨਾਲ ਉਨ੍ਹਾਂ ਦੀ ਸਰਕਾਰ ਬਣਨ ਨਹੀਂ ਦਿੱਤੀ ਸੀ। ਇਸ ਵਾਰ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਵੋਟਰਾਂ ਨੇ ਤੀਜੇ ਬਦਲ ਆਮ ਆਦਮੀ ਪਾਰਟੀ ਦੀ ਸਰਕਾਰ ਦੋ ਤਿਹਾਈ ਬਹੁਮਤ ਦੇ ਕੇ ਬਣਾ ਦਿੱਤੀ।

ਹੁਣ ਪੰਜਾਬ ਦੇ ਲੋਕ ਇਸ ਸਰਕਾਰ ਦੇ ਚਮਤਕਾਰਾਂ ਦੀ ਉਡੀਕ ਵਿੱਚ ਹਨ ਪ੍ਰੰਤੂ ਵਿਧਾਨਕ ਪ੍ਰਣਾਲੀ/ਸਰਕਾਰੀਤੰਤਰ ਸਰਕਾਰ ਨੂੰ ਸਫਲ ਹੋਣ ਵਿੱਚ ਰੁਕਾਵਟਾਂ ਪਾ ਰਹੀ ਹੈ/ ਪੈਦਾ ਕਰੇਗੀ ਜਾਂ ਸਰਕਾਰ ਨੂੰ ਕੰਮ ਕਰਨ ਵਿੱਚ ਸਹਿਯੋਗ ਦੇਵੇਗੀ, ਸਾਰਾ ਕੁਝ ਇਸ ਤੇ ਹੀ ਨਿਰਭਰ ਕਰਦਾ ਹੈ।

ਪੰਜਾਬ ਵਿੱਚ ਚੋਣਾ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰ ਜ਼ਾਰੀ ਕਰਦੀਆਂ ਹਨ। ਉਹ ਇਨ੍ਹਾਂ ਚੋਣ ਮਨੋਰਥ ਪੱਤਰਾਂ ਵਿੱਚ ਵੋਟਰਾਂ ਨੂੰ ਵੱਡੇ-ਵੱਡੇ ਵਾਅਦੇ ਕਰਕੇ ਭਰਮਾਉਣ ਦੀ ਕੋਸ਼ਿਸ਼ ਕਰਦੀਆਂ ਹਨ। ਇਨ੍ਹਾਂ ਵਾਅਦਿਆਂ ਵਿੱਚ ਸਾਰੀਆਂ ਪਾਰਟੀਆਂ ਭਰਿਸ਼ਟਾਚਾਰ ਖ਼ਤਮ ਕਰਨ ਦਾ ਵਾਅਦਾ ਵੀ ਕਰਦੀਆਂ ਹਨ ਪ੍ਰੰਤੂ ਵਾਅਦਿਆਂ ਨੂੰ ਬਹੁਤਾ ਬੂਰ ਨਹੀਂ ਪੈਂਦਾ। ਭਾਵ ਵਾਅਦੇ ਵਫ਼ਾ ਨਹੀਂ ਹੁੰਦੇ। ਸਰਕਾਰ ਬਣਨ ਤੇ ਹਰ ਪਾਰਟੀ ਇਹੋ ਕਹਿੰਦੀ ਹੈ ਕਿ ਉਨ੍ਹਾਂ ਨੇ ਭਰਿਸ਼ਟਾਚਾਰ ਨੂੰ ਨੱਥ ਪਾ ਲਈ ਹੈ।

 ਅਰਵਿੰਦ ਕੇਜਰੀਵਾਲ ਨੇ ਗੁਜਰਾਤ ਜਾ ਕੇ ਕਿਹਾ ਸੀ 10 ਦਿਨਾ ਵਿੱਚ ਭਗਵੰਤ ਮਾਨ ਸਰਕਾਰ ਨੇ ਭਰਿਸ਼ਟਾਚਾਰ ਖ਼ਤਮ ਕਰ ਦਿੱਤਾ ਹੈ। ਤੁਸੀਂ ਸਿਹਤ ਮੰਤਰੀ ਗਿ੍ਰਫ਼ਤਾਰ ਕਰਕੇ ਆਪ ਹੀ ਦਸ ਦਿੱਤਾ ਹੈ ਕਿ ਅਜੇ ਵੀ ਭਰਿਸ਼ਟਾਚਾਰ ਬਾਦਸਤੂਰ ਜ਼ਾਰੀ ਹੈ। ਪੰਚਾਇਤ ਦਾ ਕਹਿਣਾ ਸਿਰ ਮੱਥੇ ਪਰਨਾਲਾ ਉਥੇ ਦਾ ਉਥੇ ਵਾਲੀ ਕਹਾਵਤ ਸਹੀ ਸਾਬਤ ਹੁੰਦੀ ਹੈ।
 
ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਉਪਰ ਬਹੁਤ ਵੱਡੀਆਂ ਆਸਾਂ ਹਨ। ਸਰਕਾਰ ਵੱਲੋਂ ਭਰਿਸ਼ਟਾਚਾਰ ਸੰਬੰਧੀ ਇਕ ਵਟਸਅਪ ਨੰਬਰ ਵੀ ਜ਼ਾਰੀ ਕੀਤਾ ਹੈ। ਉਸ ਨੰਬਰ ‘ਤੇ ਹਰ ਰੋਜ਼ ਹਜ਼ਾਰਾਂ ਸ਼ਿਕਾਇਤਾਂ ਆ ਰਹੀਆਂ ਹਨ। ਉਨ੍ਹਾਂ ਸਾਰੀਆਂ ਸ਼ਿਕਾਇਤਾਂ ਦੇ ਹਲ ਲੱਭਣੇ ਅਸੰਭਵ ਜਾਪਦੇ ਹਨ। ਇਕਾ ਦੁਕਾ ਕੇਸ ਰਜਿਸਟਰ ਕਰਕੇ ਭਰਿਸ਼ਟਾਂ ਨੂੰ ਆਗਾਹ ਕਰਨ ਵਿੱਚ ਸਫਲ ਵੀ ਹੋਏ ਹਨ ਪ੍ਰੰਤੂ ਬਹੁਤਾ ਫਰਕ ਦਿਸਣ ਨੂੰ ਮਿਲ ਨਹੀਂ ਰਿਹਾ।

ਵੈਸੇ ਸਰਕਾਰ ਦੀ ਕਾਰਗੁਜ਼ਾਰੀ 6 ਮਹੀਨੇ ਬਾਅਦ ਪਰਖਣੀ ਬਣਦੀ ਹੈ ਪ੍ਰੰਤੂ ਜਦੋਂ ਸਰਕਾਰ ਖਾਮਖਾਹ ਦਮਗਜ਼ੇ ਮਾਰਦੀ ਹੈ ਕਿ ਭਰਿਸ਼ਟਾਚਾਰ ਖ਼ਤਮ ਕਰ ਦਿੱਤਾ ਤਾਂ ਅਜਿਹੇ ਹਾਲਾਤ ਵਿੱਚ ਨਿੱਜੀ ਤਜਰਬੇ ਦੇ ਆਧਾਰ ‘ਤੇ ਸਿਰਫ ਇਕ ਕੇਸ ਦੀ ਉਦਾਹਰਣ ਦੇਵਾਂਗਾ।

ਮੈਂ 33 ਸਾਲ ਸਰਕਾਰੀ ਤਾਣੇ ਬਾਣੇ ਵਿੱਚ ਨੌਕਰੀ ਕੀਤੀ ਹੈ। ਹਰ ਕਦਮ ‘ਤੇ ਹੋਣ ਵਾਲੇ ਭਰਿਸ਼ਟਾਚਾਰ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ‘ਤੇ ਕੋਈ ਸ਼ੱਕ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਉਹ ਬੇਬਸ ਹਨ। ਉਹ ਹਰ ਥਾਂ ‘ਤੇ ਜਾ ਕੇ ਚੈਕ ਨਹੀਂ ਕਰ ਸਕਦੇ। ਇਹ ਜ਼ਿੰਮੇਵਾਰੀ ਵਿਭਾਗੀ ਮੁਖੀਆਂ ਦੀ ਬਣਦੀ ਹੈ।

ਵਿਭਾਗੀ ਮੁਖੀ ਆਪਣੇ ਅਧੀਨ ਕੰਮ ਕਰ ਰਹੇ ਅਧਿਕਾਰੀਆਂ ‘ਤੇ ਕਰਮਚਾਰੀਆਂ ‘ਤੇ ਨਿਰਭਰ ਹਨ। ਫਿਰ ਹੇਠਲੇ ਅਮਲੇ ਦੀ ਜ਼ਿੰਮੇਵਾਰੀ ਦੀ ਗੱਲ ਆਉਂਦੀ ਹੈ। ਇਹ ਠੀਕ ਹੈ ਕਿ ਸਾਰੇ ਨਾ ਤਾਂ ਭਰਿਸ਼ਟ ਹੁੰਦੇ ਹਨ ਅਤੇ ਨਾ ਹੀ ਇਮਾਨਦਾਰ ਪ੍ਰੰਤੂ ਜਿਹੜੇ ਭਰਿਸ਼ਟਾਚਾਰ ਵਿੱਚ ਲੁਪਤ ਹੋ ਗਏ ਹਨ, ਉਹ ਦੂਜਿਆਂ ਨੂੰ ਬਦਨਾਮ ਵੀ ਕਰਦੇ ਹਨ ਅਤੇ ਉਨ੍ਹਾਂ ਨੂੰ ਸਫਲ ਵੀ ਨਹੀਂ ਹੋਣ ਦਿੰਦੇ। ਉਲਟਾ ਇਮਾਨਦਾਰਾਂ ਨੂੰ ਸਜਾਵਾਂ ਭੁਗਤਣੀਆਂ ਪੈਂਦੀਆਂ ਹਨ। ਇਸ ਦੇ ਖਾਤਮੇ ਲਈ ਸਾਰੇ ਸਮਾਜ ਨੂੰ ਇਕਮੁੱਠ ਹੋ ਕੇ ਇਮਾਨਦਾਰਾਂ ਦਾ ਸਾਥ ਦੇਣਾ ਹੋਵੇਗਾ।

ਮੈਂ ਮੋਹਾਲੀ ਆਪਣਾ ਮਕਾਨ ਵੇਚਣਾ ਸੀ। ਨੋ ਆਬਜੈਕਸ਼ਨ ਲੈਣ ਲਈ ਬੇਨਤੀ ਦਿੱਤੀ। ਅਲਾਟਮੈਂਟ ਲੈਟਰ ਅਤੇ ਰਜਿਸਟਰੀ ਦੀ ਕਾਪੀ ਨਾਲ ਨੱਥੀ ਕੀਤੀ। ਜਦੋਂ ਪਤਾ ਕੀਤਾ ਕਹਿੰਦੇ ਤੁਹਾਡੀ ਤਾਂ ਫਾਈਲ ਹੀ ਗੁੰਮ ਹੈ। ਸੀ ਡੀ ਨਹੀਂ ਹੋ ਸਕਦੀ। ਇਸੇ ਸਮੇਂ ਮੇਰੇ ਵੱਡੇ ਭਰਾ ਸਵਰਗਵਾਸ ਹੋ ਗਏ। ਮੈਂ ਦਫ਼ਤਰ ਨਹੀਂ ਜਾ ਸਕਿਆ। ਇਕ ਸੀਨੀਅਰ ਸਾਬਕਾ ਪੀ ਸੀ ਐਸ ਅਧਿਕਾਰੀ ਜਿਹੜਾ ਇਮਾਨਦਾਰੀ ਦਾ ਪ੍ਰਤੀਕ ਰਿਹਾ ਹੈ, ਜਿਸ ਨੇ ਭਰਿਸ਼ਟਾਚਾਰ ਦੇ ਕੇਸਾਂ ਦੀ ਪੜਤਾਲ ਕਰਕੇ ਵੱਡੇ ਮਗਰ ਮੱਛ ਜੇਲ੍ਹ ਭੇਜੇ ਸਨ, ਉਹ ਤਿੰਨ ਵਾਰ ਮੇਰੇ ਨੋ ਅਬਜੈਕਸ਼ਨ ਦੇ ਕੇਸ ਬਾਰੇ ਸੰਬੰਧਤ ਅਧਿਕਾਰੀ ਅਤੇ ਬਾਬੂਆਂ ਕੋਲ ਗਿਆ। ਕੁਝ ਪੱਲੇ ਨਹੀਂ ਪਿਆ। ਫਸਿਆ ਕੀ ਨਹੀਂ ਕਰਦਾ।

ਆਮ ਆਦਮੀ ਪਾਰਟੀ ਦੇ ਪੰਜਾਬ ਦੇ ਜਨਰਲ ਸਕੱਤਰ, ਦੋ ਵਿਧਾਨਕਾਰਾਂ ਅਤੇ ਇਕ ਉਸ ਅਧਿਕਾਰੀ ਦੇ ਨਜ਼ਦੀਕੀ ਤੋਂ ਫੋਨ ਕਰਵਾਏ। ਪੱਲੇ ਨਿਰਾਸਤਾ ਹੀ ਪਈ। ਉਧਰੋਂ ਮੇਰੀ ਰਜਿਸਟਰੀ ਕਰਵਾਉਣ ਦੀ ਤਾਰੀਕ ਨੇੜੇ ਆ ਰਹੀ ਸੀ ਪ੍ਰੰਤੂ ਉਨ੍ਹਾਂ ਦੇ ਕੰਨਾ ਤੇ ਜੂੰ ਨਹੀਂ ਸਰਕੀ। ਜਦੋਂ ਦਲਾਲ ਨੇ ਦਲਾਲੀ ਕੀਤੀ ਤਾਂ ਸੀ ਡੀ ਹੋ ਗਈ। ਗੱਲ ਏਥੇ ਹੀ ਖ਼ਤਮ ਨਹੀਂ ਹੁੰਦੀ, ਫਿਰ ਆਈ ਬਿਲਡਿੰਗ ਸ਼ਾਖਾ ਤੋਂ ਕਲੀਅਰੈਂਸ ਲੈਣ ਦੀ। ਉਸੇ ਦਫ਼ਤਰ ਵਿੱਚ ਕੰਮ ਕਰਦਾ ਇਕ ਐਕਸੀਅਨ ਮੇਰੇ ਨਾਲ ਬਿਲਡਿੰਗ ਸ਼ਾਖ਼ਾ ਵਿੱਚ ਗਏ ਉਨ੍ਹਾਂ ਦੀ ਵੀ ਸੁਣੀ ਨਹੀਂ ਗਈ, ਪ੍ਰੰਤੂ ਉਥੇ ਵੀ ਉਹੀ ਢੰਗ ਕੰਮ ਆਇਆ। ਅਖ਼ੀਰ ਫਾਈਲ ਚਲੀ ਗਈ ਲੇਖਾ ਸ਼ਾਖ਼ਾ ਵਿੱਚ।

ਲੇਖਾ ਸ਼ਾਖ਼ਾ ਵਾਲੇ ਕਹਿਣ ਲੱਗੇ ਕਿ ਪੁਡਾ ਦੇ ਰਿਕਾਰਡ ਵਿੱਚ ਤੁਸੀਂ ਤਾਂ 5 ਲੱਖ ਰੁਪਿਆ ਹੀ ਨਹੀਂ ਜਮ੍ਹਾਂ ਕਰਵਾਇਆ। ਮੈਂ 26 ਸਾਲ ਮਕਾਨ ਦਾ ਮਾਲਕ ਬਿਨਾ ਰਕਮ ਜਮ੍ਹਾ ਕਰਵਾਏ ਕਿਵੇਂ ਬਣ ਗਿਆ? ਪੁਡਾ ਰਜਿਸਟਰੀ ਉਦੋਂ ਕਰਵਾਉਂਦਾ ਹੈ ਜਦੋਂ ਸਾਰੀ ਰਕਮ ਜਮ੍ਹਾ ਹੋ ਜਾਂਦੀ ਹੈ। ਦਫ਼ਤਰ ਵਾਲੇ ਕਹਿ ਰਹੇ ਹਨ ਕਿ ਰਕਮ ਹੀ ਨਹੀਂ ਆਈ। ਜਦੋਂ ਮੈਂ ਸਾਰੀਆਂ ਰਸੀਦਾਂ ਵਿਖਾਈਆਂ ਤਾਂ ਵੀ ਆਨਾਕਾਨੀ ਕਰਨ।

ਫਿਰ ਦਲਾਲ ਦੀ ਦਖ਼ਅੰਦਾਜ਼ੀ ਹੋਈ ਤਾਂ ਕਲੀਅਰੈਂਸ ਹੋਈ। ਜਦੋਂ ਸਾਰੇ ਪਾਸੇ ਤੋਂ ਕਲੀਅਰੈਂਸ ਹੋ ਗਈ ਤਾਂ ਅਖ਼ੀਰ ਬਾਬੂ ਨੇ ਲਿਖ ਦਿੱਤਾ ਕਾਨੂੰਨੀ ਰਾਏ ਲਈ ਜਾਵੇ। ਏਥੇ ਇਹ ਵੀ ਲਿਖਣਾ ਜ਼ਰੂਰੀ ਹੈ ਜਿਵੇਂ ਗੁਰਬਾਣੀ ਵਿੱਚ ਆਉਂਦਾ ਹੈ ਕੋਈ ਬੂਟਾ ਹਰਿਓ ਰਹਿਓ ਤਾਂ ਸੁਪਰਇਨਟੈਂਡੈਂਟ ਨੇ ਲਿਖ ਦਿੱਤਾ ਕਾਨੂੰਨੀ ਰਾਏ ਦੀ ਕੋਈ ਲੋੜ ਨਹੀਂ ਨੋ ਅਬਜੈਕਸ਼ਨ ਜ਼ਾਰੀ ਕੀਤਾ ਜਾਵੇ।

ਸਾਰੇ ਕੇਸ ਵਿੱਚ ਸੁਪਰਇਨਟੈਂਡੈਂਟ ਦਾ ਰੋਲ ਸ਼ਲਾਘਾਯੋਗ ਰਿਹਾ ਹੈ। ਫਿਰ ਮੈਂ ਇਕ ਸਾਬਕਾ ਆਈ ਏ ਐਸ ਅਫਸਰ ਨੂੰ ਬੇਨਤੀ ਕੀਤੀ ਤਾਂ ਉਨ੍ਹਾਂ ਨੇ ਪੁਡਾ ਦੇ ਚੀਫ ਦੇ ਦਫਤਰ ਵਿੱਚ ਫੋਨ ਕਰਕੇ ਸਾਰੀ ਕਹਾਣੀ ਦੱਸੀ। ਫਿਰ ਚੀਫ ਦੇ ਦਫਤਰ ਵਿੱਚ ਸੰਬੰਧਤ ਕਰਮਚਾਰੀਆਂ ਨੂੰ ਬੁਲਾਕੇ ਤਾੜਨਾ ਕਰਕੇ ਉਸੇ ਦਿਨ ਐਨ ਓ ਸੀ ਜ਼ਾਰੀ ਕਰਨ ਦੇ ਹੁਕਮ ਦਿੱਤੇ ਤਾਂ ਸ਼ਾਮ ਨੂੰ ਸਰਬਰ ਡਾਊਨ ਹੋਣ ਦਾ ਬਹਾਨਾ ਮਾਰਿਆ ਗਿਆ।

ਹੈਰਾਨੀ ਦੀ ਗੱਲ ਹੈ ਕਿ ਐਨੀ ਜਦੋਜਹਿਦ ਤੋਂ ਬਾਅਦ ਜਿਹੜਾ ਐਨ ਓ ਸੀ ਜ਼ਾਰੀ ਕੀਤਾ, ਉਸ ਵਿੱਚ ਦੋ ਗ਼ਲਤੀਆਂ ਜਾਣ ਬੁਝਕੇ ਛੱਡ ਦਿੱਤੀਆਂ ਗਈਆਂ। ਉਧਰੋਂ ਮੇਰਾ ਐਗਰੀਮੈਂਟ ਖ਼ਤਮ ਹੋਣ ਦਾ ਆਖਰੀ ਦਿਨ ਸੀ। ਫਿਰ ਦਲਾਲ ਦੀ ਮਿਹਰਬਾਨੀ ਨਾਲ ਗ਼ਲਤੀਆਂ ਦਰੁਸਤ ਹੋਈਆਂ।

ਏਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਤਹਿਸੀਲ ਦਫ਼ਤਰ ਵਿੱਚ ਬਿਨਾਂ ਭਰਿਸ਼ਟਾਚਾਰ ਦੇ ਰਜਿਸਟਰੀ ਮਿੰਟਾਂ ਵਿੱਚ ਹੀ ਹੋ ਗਈ। ਹੁਣ ਤੁਸੀਂ ਖੁਦ ਹੀ ਸੋਚੋ ਭਗਵੰਤ ਸਿੰਘ ਮਾਨ ਸੰਸਥਾਗਤ ਭਰਿਸ਼ਟਾਚਾਰ ਨੂੰ ਕਿਵੇਂ ਖ਼ਤਮ ਕਰ ਸਕਣਗੇ?

ਪਾਰਦਰਸ਼ਤਾ ਲਿਆਉਣ ਲਈ ਲੋਕ ਲਹਿਰ ਸਥਾਪਤ ਕਰਨ ਦੀ ਲੋੜ ਹੈ। ਅਧਿਕਾਰੀ ਦਫਤਰੀ ਪ੍ਰਣਾਲੀ ਤੋਂ ਖਹਿੜਾ ਛੁਡਾ ਕੇ ਇਮਾਨਦਾਰ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਹਿਤਾਂ ਤੇ ਪਹਿਰਾ ਦੇਣ ਤਾਂ ਹੀ ਸੰਭਵ ਹੋ ਸਕਦਾ ਹੈ। ਇਸਦੇ ਨਾਲ ਹੀ ਸਾਨੂੰ ਸਾਰੇ ਸਮਾਜਿਕ ਤਾਣੇ ਬਾਣੇ ਨੂੰ ਇਮਾਨਦਾਰ ਹੋਣਾ ਪਵੇਗਾ। ਕੋਈ ਐਸਾ ਕੰਮ ਨਹੀਂ ਜਿਸਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਇਕੱਲੀ ਸਰਕਾਰ ਲੋਕਾਂ ਦੇ ਸਹਿਯਗ ਤੋਂ ਬਿਨਾ ਕੁਝ ਨਹੀਂ ਕਰ ਸਕਦੀ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ 
  ਮੋਬਾਈਲ-94178 13072
ujagarsingh48@yahoo.com

 
 

 
  23ਸਿਹਤ ਮੰਤਰੀ ਦੀ ਬਰਖਾਸਤਗੀ ਸ਼ੁਭ ਸੰਕੇਤ: ਭਰਿਸ਼ਟਾਚਾਰੀਆਂ ਲਈ ਚੇਤਾਵਨੀ  
ਉਜਾਗਰ ਸਿੰਘ, ਪਟਿਆਲਾ
22ਕਿਸਾਨ ਮੋਰਚਾ - ਦੋਸਤਾਨਾ ਦੰਗਲ: ਦੋਨੋਂ ਧਿਰਾਂ ਜੇਤੂ  
ਹਰਜਿੰਦਰ ਸਿੰਘ ਲਾਲ
21ਦੇਸ਼ ਕੌਣ ਬਣੇਗਾ ਆਸਟ੍ਰੇਲੀਆ ਦਾ ਅਗਲਾ ਪ੍ਰਧਾਨ ਮੰਤਰੀ: ਸਕਾਟ ਮੋਰੀਸਨ ਬਨਾਮ ਐਂਥਨੀ ਐਲਬਨੀਜ਼/a>   
ਮਿੰਟੂ ਬਰਾੜ,  ਆਸਟ੍ਰੇਲੀਆ  
20ਦੇਸ਼ ਧ੍ਰੋਹ ਕਾਨੂੰਨ ਦੀ ਦੁਰਵਰਤੋਂ ਨੂੰ ਰੋਕਣਾ ਲਾਜ਼ਮੀ  
ਹਰਜਿੰਦਰ ਸਿੰਘ ਲਾਲ 
19400 ਸਾਲਾ ਪ੍ਰਕਾਸ਼ ਦਿਵਸ ਦੇ ਸੰਪੂਰਨਤਾ ਸਮਾਗਮ
ਜਿੱਤ ਹਮੇਸ਼ਾ ਹੱਕ ਤੇ ਸੱਚ ਦੀ ਹੀ ਹੁੰਦੀ ਹੈ  
ਹਰਜਿੰਦਰ ਸਿੰਘ ਲਾਲ  
18ਕਾਂਗਰਸ ਦਾ ਨਵਾਂ ਫਾਰਮੂਲਾ ਕੀ ਗੁਲ ਖਿਲਾਵੇਗਾ?   
ਉਜਾਗਰ ਸਿੰਘ 
17ਸਿੱਖਾਂ ਦਾ ਘੱਟ-ਗਿਣਤੀ ਦਾ ਦਰਜਾ ਖਤਰੇ ਵਿੱਚ
ਹਰਜਿੰਦਰ ਸਿੰਘ ਲਾਲ
16‘ਆਪ’ ਲਈ ਮਹਾਂ ਚੁਣੌਤੀ: ਭ੍ਰਿਸ਼ਟਾਚਾਰ ਮੁਕਤ ਸਰਕਾਰ     
ਹਰਜਿੰਦਰ ਸਿੰਘ ਲਾਲ 
15ਭਗਵੰਤ ਮਾਨ ਦੇ ਨਵੇਂ ਪੈਂਡੇ ਦੀਆਂ ਨਵੀਆਂ ਅਨੇਕਾਂ ਚੁਣੌਤੀਆਂ    
ਹਰਜਿੰਦਰ ਸਿੰਘ ਲਾਲ
114ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਕਾਂਗਰਸ ਦੀ ਬੇੜੀ ਵਿੱਚ ਵੱਟੇ ਪਾਏ   
ਉਜਾਗਰ ਸਿੰਘ, ਪਟਿਆਲਾ
13ਲੋਕਤੰਤਰੀ ਰਵਾਇਤਾਂ ਦੀ ਪਾਲਣਾ ਜਰੂਰੀ
ਕੇਹਰ ਸ਼ਰੀਫ਼, ਜਰਮਨੀ
12ਅੰਤਰਾਸ਼ਟਰੀ ਮਹਿਲਾ ਦਿਵਸ `ਤੇ ਵਿਸ਼ੇਸ਼
ਸਮਾਜ ਵਿੱਚ ਔਰਤਾਂ ਦੀਆਂ ਸਥਿਤੀਆਂ ਨਾਲ ਸੰਬੰਧਤ 15 ਫਿਲਮਾਂ    
ਸੁਖਵੰਤ ਹੁੰਦਲ, ਕਨੇਡਾ
11ਪੰਜਾਬ ਦੇ ਹਿੱਤਾਂ ਦੀ ਆਵਾਜ਼ ਉਠਾਉਣ ਦਾ ਵੇਲਾ     
ਹਰਜਿੰਦਰ ਸਿੰਘ ਲਾਲ 
10ਸਿਆਸਤਦਾਨ, ਨੈਤਿਕਤਾ ਅਤੇ  ਸਿਆਸੀ ਧੰਦੇਬਾਜ਼ੀ    
ਕੇਹਰ ਸ਼ਰੀਫ਼, ਜਰਮਨੀ
09ਪੰਜਾਬ ਚੋਣਾਂ ਦੀ ਭਵਿੱਖਬਾਣੀ: ਮਹਾਂ-ਟੇਢੀ ਖੀਰ    
ਹਰਜਿੰਦਰ ਸਿੰਘ ਲਾਲ
08ਪੰਜਾਬ ਚੋਣਾਂ: ਤਸਵੀਰ ਅਜੇ ਵੀ ਧੁੰਦਲ਼ੀ
ਹਰਜਿੰਦਰ ਸਿੰਘ ਲਾਲ
07ਕੀ ਟੁੱਟੇ ਲੱਕ ਵਾਲਾ ਪੰਜਾਬ ਉੱਠ ਸਕੇਗਾ?
ਡਾ. ਹਰਸ਼ਿੰਦਰ ਕੌਰ, ਪਟਿਆਲਾ
06ਜਦ ਆਗੂ ਹੀ ਪਾਉਣ ਆਪਣੀ ਹੀ ਬੇੜੀ ਵਿੱਚ ਵੱਟੇ   
ਹਰਜਿੰਦਰ ਸਿੰਘ ਲਾਲ
05ਮੁੱਦੇ ਅਤੇ ਵਿਚਾਰਧਾਰਾ ਸਿਆਸੀ ਪਾਰਟੀਆਂ ਲਈ ਮਹੱਤਵਪੂਰਨ ਨਹੀਂ ਰਹੇ   
ਹਰਜਿੰਦਰ ਸਿੰਘ ਲਾਲ
04ਦੇਸੀ ਏਅਰਲਾਈਨਾਂ ਸਾਨੂੰ ਕਦੇ ਵੀ ਵਫ਼ਾ ਨਹੀਂ ਕਰਨਗੀਆਂ - ਪ੍ਰਵਾਸੀਆਂ ਨੂੰ ਉਹ ਸਿਰਫ਼ ਮੁੰਨਣ ਵਾਲ਼ੀਆਂ ਭੇਡਾਂ ਹੀ ਸਮਝਦੇ ਨੇ     
ਸ਼ਿਵਚਰਨ ਜੱਗੀ ਕੁੱਸਾ, ਲੰਡਨ
03ਕਾਂਗਰਸ ਦੀ ਛਵ੍ਹੀ ਉੱਤੇ ਈ. ਡੀ. ਦੇ ਛਾਪੇ
ਹਰਜਿੰਦਰ ਸਿੰਘ ਲਾਲ
02ਮੋਦੀ ਜੀ ਦੀ ਰੈਲੀ ਰੱਦ ਹੋਣ ਬਾਦ ਕਿਉਂ  ਭੜਕੀ ਭਾਜਪਾ?    
ਬੁੱਧ ਸਿੰਘ ਨੀਲੋਂ  
01ਮੋਦੀ ਜੀ ਦੇ ਪੰਜਾਬ ਦੌਰੇ ਦੇ ਸੰਭਾਵੀ ਨਤੀਜੇ
ਹਰਜਿੰਦਰ ਸਿੰਘ ਲਾਲ 
  912021 ਦਾ ਸਤਿਕਾਰਤ ਸਰਵੋਤਮ ਪੰਜਾਬੀ
ਪੰਜਾਬੀਆਂ ਦਾ ਮਾਣ: ਡਾ ਸਵੈਮਾਨ ਸਿੰਘ ਪੱਖੋਕੇ  
ਉਜਾਗਰ ਸਿੰਘ, ਪਟਿਆਲਾ
90ਏਕਤਾ ਕਮਜ਼ੋਰ ਨਹੀਂ ਹੋਰ ਮਜਬੂਤ ਕਰਨ ਦੀ ਲੋੜ 
ਕੇਹਰ ਸ਼ਰੀਫ਼, ਜਰਮਨੀ 
89ਪੰਜਾਬ ਦਾ ਚੋਣ ਦ੍ਰਿਸ਼ ਅਜੇ ਵੀ ਅਸਪਸ਼ਟ 
ਹਰਜਿੰਦਰ ਸਿੰਘ ਲਾਲ

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2021, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com