WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਭਾਰਤੀ ਮੂਲ ਦੇ ਪੰਜਾਬੀ ਦੇ ਪੋਤਰੇ ਰਿਸ਼ੀ ਸੁਨਕ  ਬਰਤਾਨੀਆਂ ਦੇ ਨਵੇਂ ਪ੍ਰਧਾਨ ਮੰਤਰੀ  
ਉਜਾਗਰ ਸਿੰਘ            26/10/2022)

ਹਰੋੁੋੀ

 54-1ਬਰਤਾਨੀਆਂ ਦੇ ਪ੍ਰਧਾਨ ਮੰਤਰੀ 'ਬੋਰਸ ਜਾਨਸਨ' ਅਤੇ 'ਲਿਜ਼ ਟਰੱਸ' ਵੱਲੋਂ ਵਿਤੀ ਆਰਥਿਕਤਾ ਦੇ ਲੜਖੜਾ ਜਾਣ ਕਰਕੇ ਬੁਰੀ ਤਰ੍ਹਾਂ ਅਸਫ਼ਲ ਹੋਣ ‘ਤੇ ਅਸਤੀਫ਼ੇ ਦੇਣ ਤੋਂ ਬਾਅਦ ਭਾਰਤੀ ਮੂਲ ਦੇ ਪੰਜਾਬੀ 42 ਸਾਲਾ 'ਰਿਸ਼ੀ ਸੁਨਕ' ਪ੍ਰਧਾਨ ਮੰਤਰੀ ਦੇ ਅਹੁਦੇ ਲਈ 'ਕੰਜਰਵੇਟਿਵ ਪਾਰਟੀ' ਦੇ ਸੰਸਦ ਮੈਂਬਰਾਂ ਵੱਲੋਂ ਸਰਬ ਸੰਮਤੀ ਨਾਲ ਨੇਤਾ ਚੁਣੇ ਗਏ ਹਨ।

ਬਰਤਾਨੀਆਂ ਦੇ ਇਤਿਹਾਸ ਵਿੱਚ ਉਹ 1812 ਤੋਂ ਬਾਅਦ ਪਹਿਲੇ ਨੌਜਵਾਨ ਅਤੇ ਪਹਿਲੇ 'ਬਕਿੰਗਮ ਪੈਲੇਸ' ਦੇ ਬਾਦਸ਼ਾਹ ਤੋਂ ਵੱਧ ਅਮੀਰ ਪ੍ਰਧਾਨ ਮੰਤਰੀ ਹੋਣਗੇ।

ਰਿਸ਼ੀ ਸੁਨਕ ਲਈ ਬਰਤਾਨੀਆਂ ਦੀ ਆਰਥਿਕਤਾ ਨੂੰ ਮੁੜ ਲੀਹਾਂ ‘ਤੇ ਲਿਆਉਣਾ ਵੱਡੀ ਚੁਣੌਤੀ ਹੋਵੇਗੀ। ਇਸ ਤੋਂ ਇਲਾਵਾ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਵੀ ਇਕਜੁਟ ਰੱਖਣਾ ਅਤੇ ਮਹਿੰਗਾਈ ‘ਤੇ ਕਾਬੂ ਪਾਉਣਾ ਵੀ ਜ਼ਰੂਰੀ ਹੈ ਕਿਉਂਕਿ ਪਾਰਟੀ ਵਿੱਚ ਹਫੜਾ-ਦਫ਼ੜੀ ਦੇ ਹਾਲਾਤ ਬਣੇ ਹੋਏ ਹਨ। ਜੇਕਰ ਰਿਸ਼ੀ ਸੁਨਕ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਸਫਲ ਹੋ ਜਾਂਦੇ ਹਨ ਤਾਂ 2025 ਦੀਆਂ ਚੋਣਾ ਕੰਜ਼ਰਵੇਟਿਵ ਪਾਰਟੀ ਵੱਲੋਂ ਉਨ੍ਹਾਂ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ ਅਤੇ ਸੰਭਾਵੀ ਪ੍ਰਧਾਨ ਮੰਤਰੀ ਹੋਣਗੇ। ਜੇਕਰ ਸਫਲ ਨਾ ਹੋਏ ਤਾਂ ਉਨ੍ਹਾਂ ਦਾ ਸਿਆਸੀ ਪੇਸ਼ਾ ਜਿਵੇਂ ਤੁਰੰਤ ਫੁਰਤ ਸਿਖਰ ਤੇ ਪਹੁੰਚਿਆ ਹੈ ਉਸੇ ਤਰ੍ਹਾਂ ਖ਼ਤਮ ਹੋ ਜਾਵੇਗਾ।

ਉਹ ਸੰਜਾਤੀ ਘੱਟ ਗਿਣਤੀਆਂ ਦੇ ਦੂਜੇ ਵਿਅਕਤੀ ਹਨ, ਜਿਹੜੇ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਚੁਣੇ ਗਏ ਹਨ। ਇਸ ਤੋਂ ਪਹਿਲਾਂ ਜਹੂਦੀ ਭਾਈਚਾਰੇ ਦੇ 'ਬੈਂਜਾਮਿਨ ਡਿਜ਼ਰਾਇਲੀ' ਦੋ ਵਾਰ 27 ਫਰਵਰੀ 1868 ਤੋਂ ਦਸੰਬਰ 1868 ਅਤੇ 1874 ਤੋਂ 1880 ਤੱਕ ਲੰਬਾ ਸਮਾਂ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਕਿਸੇ ਸਮੇਂ ਜਿਹੜੀ ਕੰਜ਼ਰਵੇਟਿਵ ਪਾਰਟੀ ਏਸ਼ੀਅਨਾਂ ਨੂੰ ਘਿ੍ਰਣਾ ਕਰਦੀ ਸੀ, ਉਸੇ ਪਾਰਟੀ ਨੇ ਭਾਰਤੀ ਮੂਲ ਦੇ ਪੰਜਾਬੀ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ। ਏਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਪ੍ਰਧਾਨ ਮੰਤਰੀ 'ਕੈਮਰੂਨ' ਨੇ ਇਕ ਵਾਰ ਕਿਹਾ ਸੀ ਕਿ ਉਹ ਸਮਾਂ ਦੂਰ ਨਹੀਂ ਜਦੋਂ ਭਾਰਤੀ ਮੂਲ ਦਾ ਬਰਤਾਨੀਆਂ ਦਾ ਪ੍ਰਧਾਨ ਮੰਤਰੀ ਬਣੇਗਾ। ਉਦੋਂ ਸਾਰੇ ਕੈਮਰੂਨ ਦਾ ਮਖੌਲ ਉਡਾ ਰਹੇ ਸਨ।

ਭਾਰਤ ਦੇ ਇਤਿਹਾਸ ਵਿੱਚ ਰਿਸ਼ੀ ਸੁਨਕ ਦੇ ਪ੍ਰਧਾਨ ਮੰਤਰੀ ਬਣਨ ਨਾਲ ਸੁਨਹਿਰੀ ਪੰਨਾ ਜੁੜ ਗਿਆ ਹੈ। ਬਰਤਾਨੀਆਂ ਦੇ ਰਾਜ ਦਾ ਕਿਸੇ ਸਮੇਂ ਸੰਸਾਰ ਵਿੱਚ ਸੂਰਜ ਨਹੀਂ ਛਿਪਦਾ ਸੀ, ਅੱਜ ਉਥੇ ਹੀ ਭਾਰਤੀ ਮੂਲ ਦਾ ਪ੍ਰਧਾਨ ਮੰਤਰੀ ਬਣ ਗਿਆ। ਰਿਸ਼ੀ ਸੁਨਾਕ ਆਪਣੀ ਕਾਬਲੀਅਤ ਕਰਕੇ ਪ੍ਰਧਾਨ ਮੰਤਰੀ ਬਣਿਆਂ ਹੈ। 'ਲਿਜ਼ ਟਰੱਸ' ਬਰਤਾਨੀਆਂ ਦੇ ਇਤਿਹਾਸ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਸਭ ਤੋਂ ਘੱਟ 45 ਦਿਨ ਦੇ ਸਮੇਂ ਲਈ ਰਹਿਣ ਵਾਲੀ ਪਹਿਲੀ ਪ੍ਰਧਾਨ ਮੰਤਰੀ ਹੈ। ਉਸ ਦੀ 5 ਸਤੰਬਰ 2022 ਨੂੰ ਚੋਣ ਹੋਈ ਸੀ ਅਤੇ ਉਨ੍ਹਾਂ 6 ਸਤੰਬਰ ਨੂੰ ਆਪਣਾ ਅਹੁਦਾ ਸੰਭਾਲਿਆ ਸੀ। ਉਸ ਨੇ ਸਿੱਧੇ ਮੁਕਾਬਲੇ ਵਿੱਚ ਰਿਸ਼ੀ ਸੁਨਕ ਨੂੰ ਹਰਾਇਆ ਸੀ।

'ਬੋਰਸ ਜਾਨਸਨ' ਤਿੰਨ ਸਾਲ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਰਹੇ ਹਨ। ਉਨ੍ਹਾਂ ਦਾ ਕਾਰਜਕਾਲ ਚੁਣੌਤੀਆਂ ਭਰਿਆ ਰਿਹਾ ਹੈ। ਕੋਵਿਡ-19 ਦੀਆਂ ਉਲੰਘਣਾਵਾਂ ਕਰਕੇ ਉਹ ਆਪਣੀ ਸਰਕਾਰੀ ਰਿਹਾਇਸ਼ 10 ਡਾਊਨਿੰਗ ਸਟਰੀਟ ਵਿਖੇ ਜੂਨ 2020 ਵਿੱਚ ਕੀਤੀਆਂ ਪਾਰਟੀਆਂ ਅਤੇ ਤਾਜ਼ਾ ਘਟਨਾਕਰਮ ਬੋਰਸ ਜਾਨਸਨ ਦੇ ਨਜ਼ਦੀਕੀ ਕੰਜ਼ਰਵੇਟਿਵ ਪਾਰਟੀ ਦੇ ਵਿਪ ਕਿ੍ਰਸ ਪਿੰਚਰ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਨੂੰ ਅੱਖੋਂ ਪ੍ਰੋਖੇ ਕਰਨ ਕਰਕੇ ਵੀ ਚਰਚਾ ਵਿੱਚ ਰਹੇ ਹਨ।

ਕੋਵਿਡ ਦੌਰਾਨ ਤਾਲਾਬੰਦੀ ਹੋਣ ਕਰਕੇ ਦੇਸ਼ ਦੀ ਆਰਥਿਕਤਾ ਗੰਭੀਰ ਸੰਕਟ ਵਿੱਚ ਆ ਗਈ ਸੀ। ਆਰਥਿਕ ਵਾਧਾ ਦਰ 2.09 ਦੇ 2.7 ਤੋਂ ਘੱਟ ਕੇ 1.7 ਰਹਿ ਗਈ ਸੀ।  ਜਦੋਂ ਬਰਤਾਨੀਆ ਯੂਰਪੀ ਸੰਘ ਤੋਂ ਬਾਹਰ ਆਇਆ ਸੀ ਤਾਂ ਬੋਰਸ ਨੇ ਕਿਹਾ ਸੀ ਕਿ ਕਿਰਤੀ ਲੋਕਾਂ ਲਈ ਸਿਆਸੀ ਫ਼ੈਸਲੇ ਕਰਨ ਦੀ ਵਧੇਰੇ ਆਜ਼ਾਦੀ ਹੋਵੇਗੀ ਪ੍ਰੰਤੂ ਬਰਤਾਨੀਆਂ ਦੀ ਆਰਥਿਕ ਹਾਲਤ ਬਦ ਤੋਂ ਬਦਤਰ ਹੋ ਗਈ ਸੀ। 'ਜੀ-7' ਮੁਲਕਾਂ ਦੇ ਗੁੱਟ ਵਿੱਚੋਂ ਬਰਤਾਨੀਆਂ ਦੀ ਮਹਿੰਗਾਈ ਦਰ ਸਭ ਤੋਂ ਜ਼ਿਆਦਾ ਹੋ ਗਈ ਸੀ। ਪੌਂਡ ਵੀ ਹੇਠਾਂ ਡਿਗ ਰਿਹਾ ਸੀ। ਬੋਰਸ ਜਾਨਸਨ ਇਸ ਦੌਰਾਨ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਥਾਂ ਸਰਮਾਏਦਾਰਾਂ ਨੂੰ ਟੈਕਸਾਂ ਵਿੱਚ ਛੋਟਾਂ ਦੇਣਾ ਚਾਹੁੰਦੇ ਸਨ, ਜਿਸ ਨਾਲ ਆਮ ਲੋਕਾਂ ਨੂੰ ਆਰਥਿਕਤਾ ਦਾ ਹੋਰ ਸੰਤਾਪ ਭੁਗਤਣਾ ਪੈਣਾ ਸੀ।

ਰਿਸ਼ੀ ਸੁਨਾਕ ਜੋ ਉਨ੍ਹਾਂ ਦੇ ਵਿਸ਼ਵਾਸ ਪਾਤਰ ਵਿਤ ਮੰਤਰੀ ਸਨ, ਉਨ੍ਹਾਂ ਨੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਤੋਂ ਬਾਅਦ ਰਿਆਇਤਾਂ ਦੇਣ ਦੀ ਪ੍ਰੋੜ੍ਹਤਾ ਕੀਤੀ, ਜਿਸ ਕਰਕੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਨਾਲ ਮਤਭੇਦ ਪੈਦਾ ਹੋ ਗਏ। ਹਾਲਾਂ ਕਿ ਸਰਮਾਏਦਾਰ ਮੁਲਕਾਂ ਵਿੱਚ ਬਰਤਾਨੀਆ ਦੀ ਆਰਥਿਕਤਾ ਨੂੰ ਸਥਿਰ ਮੰਨਿ੍ਹਆਂ ਜਾਂਦਾ ਸੀ। ਫਿਰ ਰਿਸ਼ੀ ਸੁਨਾਕ ਅਤੇ  ਸਿਹਤ ਮੰਤਰੀ 'ਸਾਜਿਦ ਜਾਵਿਦ' ਨੇ ਮੰਤਰੀ ਦੇ ਅਹੁਦਿਆਂ ਤੋਂ 5 ਜੁਲਾਈ ਨੂੰ ਅਸਤੀਫ਼ੇ ਦੇ ਦਿੱਤੇ ਅਤੇ ਪ੍ਰਧਾਨ ਮੰਤਰੀ ਵਿਰੁੱਧ ਬਗਾਬਤ ਦਾ ਝੰਡਾ ਚੁੱਕ ਲਿਆ।

ਉਨ੍ਹਾਂ ਦੋਹਾਂ ਮੰਤਰੀਆਂ ਦੇ ਅਸਤੀਫ਼ੇ ਦੇਣ ਤੋਂ ਬਾਅਦ ਕੰਜ਼ਵੇਟਿਵ ਪਾਰਟੀ ਵਿੱਚ ਤੂਫ਼ਾਨ ਵਰਗੀ ਸਥਿਤੀ ਪੈਦਾ ਹੋ ਗਈ। ਕੰਜ਼ਵੇਟਿਵ ਪਾਰਟੀ ਦੇ ਬਹੁਤੇ 'ਹਾਊਸ ਆਫ਼ ਕਾਮਨਜ਼' (ਲੋਕ ਸਭਾ) ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਬੋਰਸ ਜਾਨਸਨ ਨੂੰ ਅਸਤੀਫ਼ਾ ਦੇਣ ਲਈ ਤਾਕੀਦ ਕੀਤੀ ਪ੍ਰੰਤੂ ਬੋਰਸ ਜਾਨਸਨ ਟੱਸ ਤੋਂ ਮੱਸ ਨਾ ਹੋਏ। ਉਨ੍ਹਾਂ ਪਹਿਲਾਂ ਤਾਂ ਮੰਤਰੀ ਮੰਡਲ ਦੇ ਦੋਵੇਂ ਖਾਲੀ ਹੋਏ ਵਿਭਾਗਾਂ ਦੇ ਮੰਤਰੀ ਨਿਯੁਕਤ ਕਰ ਲਏ ਪ੍ਰੰਤੂ ਜਦੋਂ 58 ਅਹੁਦੇਦਾਰਾਂ ਅਤੇ 6 ਹੋਰ ਮੰਤਰੀਆਂ ਨੇ ਅਸਤੀਫ਼ੇ ਦੇ ਦਿੱਤੇ ਤਾਂ ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਹੋ ਰਹੀ ਬਗਾਬਤ ਹੋਣ ਕਰਕੇ ਮਜ਼ਬੂਰ ਹੋ ਕੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ 7 ਜੁਲਾਈ ਨੂੰ ਅਸਤੀਫ਼ਾ ਦੇਣਾ ਪਿਆ।

ਬਰਤਾਨੀਆਂ ਦੇ ਸੰਵਿਧਾਨ ਅਨੁਸਾਰ ਕੰਜ਼ਵੇਟਿਵ ਪਾਰਟੀ ਦੇ 'ਹਾਊਸ ਆਫ਼ ਕਾਮਨਜ਼' ਦੇ ਬਹੁਤੇ ਮੈਂਬਰਾਂ ਦੀ ਸਮਰਥਨ ਵਾਲੇ ਪਹਿਲੇ ਦੋ ਨੇਤਾ ਪ੍ਰਧਾਨ ਮੰਤਰੀ ਦੇ ਉਮੀਦਵਾਰ ਬਣ ਜਾਂਦੇ ਹਨ। ਉਸ ਤੋਂ ਬਾਅਦ ਪਾਰਟੀ ਦੇ 'ਪ੍ਰਾਇਮਰੀ ਮੈਂਬਰ' ਉਨ੍ਹਾਂ ਦੋਹਾਂ ਵਿੱਚੋਂ ਇਕ ਦੀ ਚੋਣ ਕਰਦੇ ਹਨ। ਕੰਜ਼ਰਵੇਟਿਵ ਪਾਰਟੀ ਦੇ 'ਹਾਊਸ ਆਫ਼ ਕਾਮਨਜ਼' ਦੇ 357 ਮੈਂਬਰਾਂ ਵੱਲੋਂ ਪਹਿਲੇ ਚਾਰ ਗੇੜ ਵਿੱਚੋਂ ਰਿਸ਼ੀ ਸੁਨਾਕ ਪਹਿਲੇ ਨੰਬਰ ‘ਤੇ ਰਹੇ। ਚੌਥੇ ਗੇੜ ਵਿੱਚ 'ਪੈਨੀ ਮੌਰਡੰਟ' ਦੂਜੇ ਨੰਬਰ ‘ਤੇ ਰਹੀ। ਪੰਜਵੇਂ ਅਤੇ ਆਖ਼ਰੀ ਗੇੜ ਵਿੱਚ ਰਿਸ਼ੀ ਸੁਨਾਕ 137 ਵੋਟਾਂ ਲੈ ਕੇ ਪਹਿਲੇ ਨੰਬਰ ਅਤੇ ਵਿਦੇਸ਼ ਮੰਤਰੀ ਲਿਜ਼ ਟਰੱਸ 113 ਵੋਟਾਂ ਲੈ ਕੇ ਦੂਜੇ ਨੰਬਰ ‘ਤੇ ਰਹੀ।  ਆਖ਼ਰੀ ਗੇੜ ਵਿੱਚੋਂ ਪਹਿਲੇ ਅਤੇ ਦੂਜੇ ਨੰਬਰ ‘ਤੇ ਆਉਣ ਵਾਲੇ ਰਿਸ਼ੀ ਸੁਨਾਕ ਅਤੇ ਵਿਦੇਸ਼ ਮੰਤਰੀ ਲਿਜ਼ ਟਰੱਸ ਵਿੱਚੋਂ ਇੱਕ ਦੀ ਚੋਣ ਕੀਤੀ ਜਾਣੀ ਸੀ।

54-2ਕੰਜ਼ਵੇਟਿਵ ਪਾਰਟੀ ਦੇ 1 ਲੱਖ 70 ਹਜ਼ਾਰ ਪ੍ਰਾਇਮਰੀ ਮੈਂਬਰਾਂ ਨੇ ਲਿਜ ਟਰੱਸ ਦੀ ਚੋਣ ਕੀਤੀ ਸੀ। ਆਪਣੀ ਚੋਣ ਸਮੇਂ ਲਿਜ਼ ਟਰੱਸ ਨੇ ਬਰਤਾਨੀਆਂ ਦੀ ਆਰਥਿਕ ਹਾਲਤ ਉਧਾਰ ਲੈਣ ਤੋਂ ਬਾਅਦ ਟੈਕਸ ਦੀਆਂ ਕਟੌਤੀਆਂ ਕਰਕੇ ਆਰਥਿਕਤਾ ਨੂੰ ਮਜ਼ਬੂਤ ਕਰਨ ਦਾ ਵਾਅਦਾ ਕੀਤਾ ਸੀ।  ਜਦੋਂ ਲਿਜ਼ ਟਰੱਸ ਪ੍ਰਧਾਨ ਮੰਤਰੀ ਬਣੇ ਸਨ ਤਾਂ ‘ਯੂ ਗੋ ਪੋਲ’ ਨੇ ਆਪਣੇ ਸਰਵੇ ਵਿੱਚ ਕਿਹਾ ਸੀ ਕਿ ਕੰਜ਼ਰਵੇਟਿਵ ਪਾਰਟੀ ਦੇ 12 ਫ਼ੀ ਸਦੀ ਮੈਂਬਰ ਕਹਿੰਦੇ ਸਨ ਕਿ ਲਿਜ਼ ਟਰੱਸ ਸਫਲ ਹੋਵੇਗੀ ਪਰੰਤੂ 52 ਫ਼ੀ ਸਦੀ ਕਹਿੰਦੇ ਸਨ ਕਿ ਉਹ ਅਸਫਲ ਸਾਬਤ ਹੋਵੇਗੀ। ਆਪਣੇ ਰਾਜ ਦੇ 45 ਦਿਨ ਵਿੱਚ ਆਰਥਿਕ ਹਾਲਤ ਤਾਂ ਸੁਧਾਰ ਨਹੀਂ ਸਕੀ ਸਗੋਂ ਬਰਤਾਨੀਆਂ ਦੀ ਆਰਥਿਕਤਾ ਡਾਵਾਂਡੋਲ ਹੋ ਕੇ ਲੜਖੜਾ ਗਈ। 

ਪ੍ਰਧਾਨ ਮੰਤਰੀ ਨੇ 'ਕਵਾਸੀ ਵਾਰਟੈਂਗ' ਨੂੰ ਆਪਣਾ ਵਿਤ ਮੰਤਰੀ ਬਣਾਇਆ ਸੀ। ਵਿਤ ਮੰਤਰੀ ਨੇ 23 ਸਤੰਬਰ ਨੂੰ ਸੰਸਦ ਵਿੱਚ ਆਪਣਾ 'ਮਿੰਨੀ ਬਜਟ' ਪੇਸ਼ ਕੀਤਾ ਸੀ ਜਿਸ ਵਿੱਚ ਐਲਾਨ ਕੀਤਾ ਗਿਆ ਸੀ ਕਿ ਪਬਲਿਕ ਤੋਂ ਉਧਾਰ ਲੈ ਕੇ ਲੋਕਾਂ ਨੂੰ ਟੈਕਸਾਂ ਵਿੱਚ ਛੋਟ ਦਿੱਤੀ ਜਾਵੇਗੀ। ਪਰੰਤੂ ਇਸ ਐਲਾਨ ਤੋਂ ਬਾਅਦ ਪੌਂਡ ਦੀ ਕੀਮਤ ਡਾਲਰ ਦੇ ਮੁਕਾਬਲੇ ਘਟ ਗਈ। ਵਿਤ ਮੰਤਰੀ ਨੇ 25 ਸਤੰਬਰ ਨੂੰ ਟੈਕਸਾਂ ਵਿੱਚ ਹੋਰ ਕਟੌਤੀ ਕਰ ਦਿੱਤੀ ਤਾਂ ਜੋ ਪੌਂਡ ਦੀ ਕੀਮਤ ਹੋਰ ਡਿਗਣੋ ਬੰਦ ਹੋ ਜਾਵੇ। 28 ਸਤੰਬਰ ਨੂੰ ਬੌਂਡ ਮਾਰਕੀਟ ਵਿੱਚ ਉਛਾਲ ਆ ਗਿਆ, ਜਿਸ ਕਰਕੇ ਬਿ੍ਰਟਿਸ਼ ਦਾ 'ਪੈਨਸ਼ਨ ਫੰਡ' ਲੜਖੜਾ ਗਿਆ। ਇਸ ਨੂੰ ਰੋਕਣ ਲਈ ਬੈਂਕ ਆਫ ਇੰਗਲੈਂਡ ਨੇ ਲੰਬੇ ਸਮੇਂ ਦੇ ਬੌਂਡ ਵੇਚਣ ਦਾ ਪ੍ਰੋਗਰਾਮ ਬਣਾ ਲਿਆ। ਬਰਤਾਨੀਆਂ ਦੀ ਆਰਥਿਕਤਾ ਵਿੱਚ ਕੋਈ ਫਰਕ ਨਾ ਪਿਆ। ਲੋਕਾਂ ਵਿੱਚ ਰੋਹ ਪੈਦਾ ਹੋ ਗਿਆ। 3 ਅਕਤੂਬਰ ਨੂੰ ਵਿਤ ਮੰਤਰੀ ਨੇ ਟੈਕਸਾਂ ਦੀ ਕਟੌਤੀ ਪਲਟਾ ਲੈ ਕੇ ਵਾਪਸ ਲੈ ਲਈ। ਲਿਜ਼ ਟਰੱਸ ਦਾ ਵਾਅਦਾ ਵਫ਼ਾ ਨਾ ਹੋਇਆ। 10 ਅਕਤੂਬਰ ਨੂੰ ਵਿਤ ਮੰਤਰੀ ਨੇ ਐਲਾਨ ਕੀਤਾ ਕਿ ਉਹ ਨਵੰਬਰ ਵਿੱਚ ਪੇਸ਼ ਹੋਣ ਵਾਲੇ ਬਜਟ ਨੂੰ 31 ਅਕਤੂਬਰ ਨੂੰ ਪੇਸ਼ ਕਰਨਗੇ। ਪਰੰਤੂ 12 ਅਕਤੂਬਰ ਨੂੰ ਪ੍ਰਧਾਨ ਮੰਤਰੀ ਲਿਜ਼ ਟਰੱਸ ਨੇ ਐਲਾਨ ਕਰ ਦਿੱਤਾ ਕਿ ਉਹ ਪਬਲਿਕ ਖ਼ਰਚੇ ‘ਤੇ ਕਟੌਤੀ ਨਹੀਂ ਕਰਨਗੇ। ਵਿਤ ਮੰਤਰੀ ਅਤੇ ਪ੍ਰਧਾਨ ਮੰਤਰੀ ਵਿੱਚ ਮਤਭੇਦ ਪੈਦਾ ਹੋ ਗਏ। ਪ੍ਰਧਾਨ ਮੰਤਰੀ ਨੇ 14 ਅਕਤੂਬਰ ਨੂੰ ਆਪਣੇ ਵਿਤ ਮੰਤਰੀ ਨੂੰ ਹਟਾ ਕੇ ਵਿਦੇਸ਼ ਮੰਤਰੀ 'ਜਰਮੀ ਹੰਟ' ਨੂੰ ਵਿਤ ਮੰਤਰੀ ਬਣਾ ਦਿੱਤਾ। 19 ਅਕਤੂਬਰ ਨੂੰ ਇਕ ਹੋਰ ਭਾਰਤੀ ਮੂਲ ਦੀ ਮੰਤਰੀ 'ਸਿਓਲਾ ਬ੍ਰੇਵਰਮੈਨ' ਨੇ ਇਮੀਗਰੇਸ਼ਨ  ਮੰਤਰੀ ਜਰਮੀ ਹੰਟ ਅਤੇ ਪ੍ਰਧਾਨ ਮੰਤਰੀ ਲਿਜ਼ ਟਰੱਸ ਨਾਲ ਮਤਭੇਦ ਹੋਣ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। 20 ਅਕਤੂਬਰ ਨੂੰ ਪ੍ਰਧਾਨ ਮੰਤਰੀ ਲਿਜ਼ ਟਰੱਸ ਨੇ 45 ਦਿਨਾ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ।

ਬਰਤਾਨੀਆਂ ਦੇ ਯੂਰਪੀ ਸੰਘ ਤੋਂ ਵੱਖ ਹੋਣ ਤੋਂ ਬਾਅਦ 4 ਮਹੀਨਿਆਂ ਵਿੱਚ 3 ਪ੍ਰਧਾਨ ਮੰਤਰੀ ਅਤੇ 5 ਚਾਂਸਲਰ ਬਦਲੇ ਜਾ ਚੁੱਕੇ ਹਨ। ਪਿਛਲੇ 6 ਸਾਲਾਂ ਵਿੱਚ ਚਾਰ ਪ੍ਰਧਾਨ ਮੰਤਰੀ ਬਦਲੇ ਜਾ ਚੁੱਕੇ ਹਨ। ਰਿਸ਼ੀ ਸੁਨਾਕ ਪੰਜਵੇਂ ਪ੍ਰਧਾਨ ਮੰਤਰੀ ਹਨ।

ਰਿਸ਼ੀ ਸੁਨਕ ਭਾਰਤੀ ਮੂਲ ਦੇ ਪੰਜਾਬੀ ਮਾਪਿਆਂ ਦਾ ਸਪੁੱਤਰ ਹੈ। ਉਨ੍ਹਾਂ ਦੇ ਦਾਦਾ 'ਰਾਮ ਦਾਸ ਸੁਨਕ' ਗੁਜਰਾਂਵਾਲਾ ਤੋਂ ਸਨ। ਉਹ ਗੁਰੂ ਨਾਨਕ ਖਾਲਸਾ ਕਾਲਜ ਗੁਜਰਾਂਵਾਲਾ ਵਿੱਚ ਪੜ੍ਹੇ ਸਨ। ਉਹ 1935 ਵਿੱਚ ਗੁਜਰਾਂਵਾਲਾ ਤੋਂ 'ਕੀਨੀਆਂ' ਪ੍ਰਵਾਸ ਕਰ ਗਏ ਸਨ। ਉਥੇ ਉਨ੍ਹਾਂ ਆਪਣਾ ਪੇਸ਼ਾ ਬਤੌਰ ਕਲਰਕ ਸ਼ੁਰੂ ਕੀਤਾ ਸੀ ਅਤੇ ਬਾਅਦ ਵਿੱਚ ਤਰੱਕੀ ਕਰਕੇ ਪ੍ਰਸ਼ਾਸ਼ਨਿਕ ਅਧਿਕਾਰੀ ਬਣ ਗਏ ਸਨ। ਉਨ੍ਹਾਂ ਦੀ ਪਤਨੀ 'ਸੁਹਾਗ ਰਾਣੀ ਸੁਨਕ' 1937 ਵਿੱਚ ਕੀਨੀਆਂ ਚਲੇ ਗਏ ਸਨ।

ਰਿਸ਼ੀ ਸੁਨਕ ਦੇ ਮਾਤਾ 'ਊਸ਼ਾ ਸੁਨਕ' ਅਤੇ ਪਿਤਾ 'ਯਸ਼ਵੀਰ ਸੁਨਕ' ਉਥੋਂ ਪੂਰਬੀ ਅਫ਼ਰੀਕਾ ਚਲੇ ਗਏ ਸਨ। 1966 ਵਿੱਚ ਉਹ ਇੰਗਲੈਂਡ ਚਲੇ ਗਏ ਸਨ। ਉਨ੍ਹਾਂ ਦੇ ਪਿਤਾ ਨੇ 'ਲਿਵਰਪੂਲ ਯੂਨੀਵਰਸਿਟੀ' ਤੋਂ ਮੈਡੀਸਨ ਦੀ ਪੜ੍ਹਾਈ ਕੀਤੀ। ਰਿਸ਼ੀ ਸੁਨਾਕ ਦੀ ਮਾਤਾ 'ਊਸ਼ਾ ਸੁਨਕ' ਨੇ 1972 ਵਿੱਚ  'ਏਸਟਨ ਯੂਨੀਵਰਸਿਟੀ' ਤੋਂ ਫਾਰਮੇਸੀ ਦੀ ਡਿਗਰੀ ਪਾਸ ਕੀਤੀ। 1977 ਵਿੱਚ ਯਸ਼ਵੀਰ ਸੁਨਕ ਅਤੇ ਉਸ਼ਾ ਦਾ ਵਿਆਹ ਹੋ ਗਿਆ, ਫਿਰ ਉਨ੍ਹਾਂ ਨੇ ਮੈਡੀਸਨ ਦੀ ਦੁਕਾਨ ਖੋਲ੍ਹ ਲਈ।

ਰਿਸ਼ੀ ਸੁਨਕ ਦਾ ਜਨਮ 1980 ਵਿੱਚ 'ਸਾਊਥਹੈਂਪਟਨ' ਵਿੱਚ ਹੋਇਆ ਸੀ। ਰਿਸ਼ੀ ਸੁਨਾਕ ਨੇ ਮੁੱਢਲੀ ਸਿੱਖਿਆ ਬਰਤਾਨੀਆਂ ਦੇ ਸਰਵੋਤਮ ਪਬਲਿਕ ਸਕੂਲ ਵਿਨਚੈਸਟਰ ਤੋਂ ਪ੍ਰਾਪਤ ਕੀਤੀ। ਪੜ੍ਹਾਈ ਵਿੱਚ ਉਹ ਬਹੁਤ ਹੁਸ਼ਿਆਰ ਵਿਦਿਆਰਥੀ ਹੋਣ ਕਰਕੇ ਉਨ੍ਹਾਂ ਨੇ ਵਿਨਚੈਸਟਰ ਸਕੂਲ ਦਾ ਵਜੀਫਾ ਪ੍ਰਾਪਤ ਕੀਤਾ।  ਰਿਸ਼ੀ ਸੁਨਾਕ ਨੇ ਬੀ.ਏ. ਲੰਕਨ ਕਾਲਜ, ਆਕਸਫੋਰਡ ਯੂਨੀਵਰਸਿਟੀ ਤੋਂ ਪਾਸ ਕੀਤੀ। ਫਿਰ ਉਹ ਅਮਰੀਕਾ ਚਲੇ ਗਏ, ਜਿਥੋਂ 'ਸਟੈਂਫੋਰਡ ਯੂਨੀਵਰਸਿਟੀ' ਤੋਂ ਉਨ੍ਹਾਂ ਫੁੱਲ ਬਰਾਈਟ ਵਜ਼ੀਫ਼ੇ ਨਾਲ ਐਮ.ਬੀ.ਏ. ਪਾਸ ਕੀਤੀ। ਉਥੇ ਉਹ ਬੈਂਕਿੰਗ ਖੇਤਰ ਵਿੱਚ ਕੰਮ ਕਰਦੇ ਰਹੇ ਅਤੇ ਚੰਗਾ ਨਾਮਣਾ ਖੱਟਿਆ।

ਰਿਸ਼ੀ ਸੁਨਾਕ ਦਾ ਵਿਆਹ 'ਇਨਫੋਸਿਸ ਕੰਪਨੀ' ਦੇ ਕੋ-ਫ਼ਾਊਂਡਰ  ਨਰਾਇਣ ਮੂਰਥੀ ਦੀ ਸਪੁੱਤਰੀ  'ਅਕਰਸ਼ਤਾ' ਨਾਲ ਹੋਇਆ। ਆਕਰਸ਼ਤਾ ਬਰਤਾਨੀਆਂ ਦੇ 222 ਅਮੀਰ ਵਿਅਕਤੀਆਂ ਵਿੱਚੋਂ ਇਕ ਹੈ। ਬਰਤਾਨੀਆਂ 200 ਸਾਲ ਭਾਰਤ ਵਿੱਚ ਰਾਜ ਕਰਦਾ ਰਿਹਾ ਹੈ। ਭਾਰਤ ਛੱਡਣ ਤੋਂ 75 ਸਾਲ ਬਾਅਦ ਭਾਰਤੀ ਮੂਲ ਦੇ ਪੰਜਾਬੀ ਰਿਸ਼ੀ ਸੁਨਾਕ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣਗੇ।
 
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ 
ਮੋਬਾਈਲ-94178 13072
ujagarsingh48@yahoo.com         
 

 
 
 
54ਭਾਰਤੀ ਮੂਲ ਦੇ ਪੰਜਾਬੀ ਦੇ ਪੋਤਰੇ ਰਿਸ਼ੀ ਸੁਨਕ  ਬਰਤਾਨੀਆਂ ਦੇ ਨਵੇਂ ਪ੍ਰਧਾਨ ਮੰਤਰੀ
ਉਜਾਗਰ ਸਿੰਘ
53-1'ਖੜਗੇ' ਨੂੰ ਪ੍ਰਧਾਨ ਬਣਾਕੇ ਗਾਂਧੀ ਪਰਿਵਾਰ ਇਕ ਤੀਰ ਨਾਲ ਦੋ ਸ਼ਿਕਾਰ ਕਰ ਗਿਆ
ਉਜਾਗਰ ਸਿੰਘ
52ਭਾਰਤ ਤੇ ਕੈਨੇਡਾ ਵਿਚਕਾਰ ਵਧ ਰਹੇ ਤਣਾਅ ਨੂੰ ਰੋਕਣ ਦੀ ਲੋੜ  
ਹਰਜਿੰਦਰ ਸਿੰਘ ਲਾਲ
51ਕੈਨੇਡਾ ਵਿਚ ਵਿਸ਼ੇਸ਼ ਅਹਿਮੀਅਤ ਰੱਖਦੇ ਹਨ ਪੰਜਾਬੀ  
ਹਰਜਿੰਦਰ ਸਿੰਘ ਲਾਲ  
50ਪੰਜਾਬੀ ਭਾਸ਼ਾ ਦੀ ਬੁਨਿਆਦ ਕਿਵੇਂ ਪੱਕੀ ਕੀਤੀ ਜਾਵੇ?  
ਹਰਜਿੰਦਰ ਸਿੰਘ ਲਾਲ
49ਸਤਲੁਜ ਯਮੁਨਾ ਲਿੰਕ ਨਹਿਰ ਵਿਵਾਦ: ਪੰਜਾਬ ਦੇ ਹਿੱਤਾਂ ਦੀ ਡਟ ਕੇ ਰਾਖੀ ਕਰੇ ਮਾਨ ਸਰਕਾਰ
ਹਰਜਿੰਦਰ ਸਿੰਘ ਲਾਲ
48ਪਰਾਲੀ ਦੀ ਸਮੱਸਿਆ ਦਾ ਨਿਦਾਨ  
ਗੋਬਿੰਦਰ ਸਿੰਘ ਢੀਂਡਸਾ
47ਸ਼ਬਦ ਗੁਰੂ ਸੁਰਤਿ ਧੁਨਿ ਚੇਲਾ...  

ਬੁੱਧ ਸਿੰਘ ਨੀਲੋਂ   
46ਮਸਲਾ ਧਰਮ ਪਰਿਵਰਤਨ ਦਾ - ਸਿੱਖ ਪੰਥ ਦਾ ਪ੍ਰਤੀਕਰਮ ਕੀ ਹੋਵੇ?  

ਹਰਜਿੰਦਰ ਸਿੰਘ ਲਾਲ 
45ਮੋਦੀ ਜੀ ਦੀ ਪੰਜਾਬ ਫੇਰੀ: ਪੰਜਾਬੀਆਂ ਦੀਆਂ ਉਮੀਦਾਂ ਨੂੰ ਬੂਰ ਨਹੀਂ ਪਿਆ  
ਹਰਜਿੰਦਰ ਸਿੰਘ ਲਾਲ
442024 ਦੀਆਂ ਲੋਕ ਸਭਾ ਚੋਣਾਂ ‘ਤੇ ਸਭ ਦੀ ਅੱਖ
ਹਰਜਿੰਦਰ ਸਿੰਘ ਲਾਲ
4375ਵਾਂ ਅਜ਼ਾਦੀ ਦਿਹਾੜਾ ਅਤੇ ਪੰਜਾਬ ਵੰਡ ਦੀ ਤ੍ਰਾਸਦੀ 
ਲਖਵਿੰਦਰ ਜੌਹਲ ‘ਧੱਲੇਕੇ’ 
42ਅਕਾਲੀ ਦਲ ਸਿਆਸੀ ਸੰਕਟ: ਕਾਬਜ਼ ਧਿਰ ਕਬਜ਼ਾ ਰੱਖਣ ਉੱਤੇ ਬਜ਼ਿੱਦ 
ਹਰਜਿੰਦਰ ਸਿੰਘ ਲਾਲ 
41ਮਸਲਾ 'ਰਾਸ਼ਟਰਪਤੀ' ਤੇ 'ਰਾਸ਼ਟਰਪਤਨੀ' ਦਾ
ਨਵਜੋਤ ਢਿੱਲੋਂ ਕਨੇਡਾ  
40ਸਿਹਤ ਮੰਤਰੀ ਪੰਜਾਬ ਦੇ ਵਿਵਹਾਰ ਬਾਅਦ ਤੋਂ ਡਾ. ਰਾਜ ਬਹਾਦਰ ਦਾ ਅਸਤੀਫ਼ਾ
ਉਜਾਗਰ ਸਿੰਘ
39ਪਹਿਲੀ ਕਬਾਇਲੀ ਇਸਤਰੀ ਰਾਸ਼ਟਰਪਤੀ: ਦਰੋਪਦੀ ਮੁਰਮੂ /a>
ਉਜਾਗਰ ਸਿੰਘ  
38ਝੂੰਦਾਂ ਕਮੇਟੀ ਦੀਆਂ ਕੁੱਝ ਸਿਫ਼ਾਰਸ਼ਾਂ 'ਤੇ ਅਮਲ ਨਾਲ਼ ਮੁੜ ਪੈਰੀਂ ਹੋ ਸਕਦੈ ਅਕਾਲੀ ਦਲ ਬਾਦਲ
ਹਰਜਿੰਦਰ ਸਿੰਘ ਲਾਲ
37ਸਾਵਧਾਨ: ਖਤਰਨਾਕ ਖੇਡ ਨੂੰ ਸਮਝਿਆ ਜਾਵੇ
ਕੇਹਰ ਸ਼ਰੀਫ਼
36ਧੱਕੇ ਨਾਲ ਠੋਸੇ ਪੰਜਾਬ ‘ਤੇ ਪਾਣੀ ਸਮਝੌਤੇ
ਹਰਜਿੰਦਰ ਸਿੰਘ ਲਾਲ 
35ਬੋਗਨਵੀਲੀਆ ਦੀ ਗੁਲਾਬੀ ਬਹਾਰ..!
ਲਖਵਿੰਦਰ ਜੌਹਲ ‘ਧੱਲੇਕੇ’ 
34ਲੋਕਾਂ ਦਾ ਵਿਸ਼ਵਾਸ ਜਿੱਤਣਾ ਅਕਾਲੀ ਦਲ ਲਈ ਟੇਢੀ ਖੀਰ  
ਹਰਜਿੰਦਰ ਸਿੰਘ ਲਾਲ
33ਰਲੇ ਮਿਲੇ ਪ੍ਰਭਾਵਾਂ ਵਾਲਾ 'ਆਪ' ਦਾ ਪੰਜਾਬ ਦਾ ਬਜਟ
ਹਰਜਿੰਦਰ ਸਿੰਘ ਲਾਲ
32ਸੰਗਰੂਰ ਲੋਕ ਸਭਾ ਦੀ ਚੋਣ ਦਾ ਨਤੀਜਾ:  ਆਮ ਆਦਮੀ ਪਾਰਟੀ ਨੂੰ ਝਟਕਾ  
ਉਜਾਗਰ ਸਿੰਘ 
31ਪੰਜਾਬ ਬਚਾਉਣਾ ਲਈ ਮਾਨ ਸਰਕਾਰ ਲੋਕ-ਲੁਭਾਊ ਨੀਤੀ ਤੋਂ ਉੱਪਰ ਉੱਠੇ 
ਹਰਜਿੰਦਰ ਸਿੰਘ ਲਾਲ 
30ਭਾਜਪਾ ਦਾ ਮਾਸਟਰ  ਸਟਰੋਕ: ਕਬਾਇਲੀ ਇਸਤਰੀ ਰਾਸ਼ਟਰਪਤੀ ਦੀ ਉਮੀਦਵਾਰ
ਉਜਾਗਰ ਸਿੰਘ 
ਸ਼ਰਨਾਰਥੀ20 ਜੂਨ ਨੂੰ ਵਿਸ਼ਵ ਸ਼ਰਨਾਰਥੀ ਦਿਵਸ ਤੇ ਵਿਸ਼ੇਸ਼ ਸ਼ਰਨਾਰਥੀ ਹੋਣ ਦਾ ਦਰਦ
ਲਖਵਿੰਦਰ ਜੌਹਲ ‘ਧੱਲੇਕੇ’
28ਪੰਜਾਬੀਆਂ ਲਈ ਸਿਆਸਤ ਤੋਂ ਉਪਰ ਉੱਠ ਕੇ ਸੋਚਣ ਦਾ ਸਮਾਂ      
ਉਜਾਗਰ ਸਿੰਘ
sikhyaਉਚੇਰੀ ਸਿੱਖਿਆ ਵਿੱਚ ਆ ਰਿਹਾ ਨਿਘਾਰ!
ਬੁੱਧ ਸਿੰਘ ਨੀਲੋਂ 
velaਵੇਲਾ ਹੈ ਸਥਿਤੀ ਨੂੰ ਮਜ਼ਬੂਤੀ ਨਾਲ ਸੰਭਾਲਣ ਦਾ, ਕਿਤੇ ਆਸੋਂ ਬੇਆਸ ਨਾ ਹੋ ਜਾਣ ਪੰਜਾਬੀ
ਹਰਜਿੰਦਰ ਸਿੰਘ ਲਾਲ
25ਉਪ-ਕਮੇਟੀ ਦੀਆਂ ਸਿਫ਼ਰਸ਼ਾਂ: ਅਕਾਲੀ ਆਗੂਆਂ ਨੂੰ ਘੁੰਮਣਘੇਰੀ   
ਉਜਾਗਰ ਸਿੰਘ
parmanuਪ੍ਰਮਾਣੂ ਸ਼ਕਤੀ ਮਨੁੱਖਤਾ ਲਈ ਵਰਦਾਨ
ਹਰਜਿੰਦਰ ਸਿੰਘ ਲਾਲ 
23ਸਿਹਤ ਮੰਤਰੀ ਦੀ ਬਰਖਾਸਤਗੀ ਸ਼ੁਭ ਸੰਕੇਤ: ਭਰਿਸ਼ਟਾਚਾਰੀਆਂ ਲਈ ਚੇਤਾਵਨੀ  
ਉਜਾਗਰ ਸਿੰਘ, ਪਟਿਆਲਾ
22ਕਿਸਾਨ ਮੋਰਚਾ - ਦੋਸਤਾਨਾ ਦੰਗਲ: ਦੋਨੋਂ ਧਿਰਾਂ ਜੇਤੂ  
ਹਰਜਿੰਦਰ ਸਿੰਘ ਲਾਲ
21ਦੇਸ਼ ਕੌਣ ਬਣੇਗਾ ਆਸਟ੍ਰੇਲੀਆ ਦਾ ਅਗਲਾ ਪ੍ਰਧਾਨ ਮੰਤਰੀ: ਸਕਾਟ ਮੋਰੀਸਨ ਬਨਾਮ ਐਂਥਨੀ ਐਲਬਨੀਜ਼/a>   
ਮਿੰਟੂ ਬਰਾੜ,  ਆਸਟ੍ਰੇਲੀਆ  
20ਦੇਸ਼ ਧ੍ਰੋਹ ਕਾਨੂੰਨ ਦੀ ਦੁਰਵਰਤੋਂ ਨੂੰ ਰੋਕਣਾ ਲਾਜ਼ਮੀ  
ਹਰਜਿੰਦਰ ਸਿੰਘ ਲਾਲ 
19400 ਸਾਲਾ ਪ੍ਰਕਾਸ਼ ਦਿਵਸ ਦੇ ਸੰਪੂਰਨਤਾ ਸਮਾਗਮ
ਜਿੱਤ ਹਮੇਸ਼ਾ ਹੱਕ ਤੇ ਸੱਚ ਦੀ ਹੀ ਹੁੰਦੀ ਹੈ  
ਹਰਜਿੰਦਰ ਸਿੰਘ ਲਾਲ  
18ਕਾਂਗਰਸ ਦਾ ਨਵਾਂ ਫਾਰਮੂਲਾ ਕੀ ਗੁਲ ਖਿਲਾਵੇਗਾ?   
ਉਜਾਗਰ ਸਿੰਘ 
17ਸਿੱਖਾਂ ਦਾ ਘੱਟ-ਗਿਣਤੀ ਦਾ ਦਰਜਾ ਖਤਰੇ ਵਿੱਚ
ਹਰਜਿੰਦਰ ਸਿੰਘ ਲਾਲ
16‘ਆਪ’ ਲਈ ਮਹਾਂ ਚੁਣੌਤੀ: ਭ੍ਰਿਸ਼ਟਾਚਾਰ ਮੁਕਤ ਸਰਕਾਰ     
ਹਰਜਿੰਦਰ ਸਿੰਘ ਲਾਲ 
15ਭਗਵੰਤ ਮਾਨ ਦੇ ਨਵੇਂ ਪੈਂਡੇ ਦੀਆਂ ਨਵੀਆਂ ਅਨੇਕਾਂ ਚੁਣੌਤੀਆਂ    
ਹਰਜਿੰਦਰ ਸਿੰਘ ਲਾਲ
114ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਕਾਂਗਰਸ ਦੀ ਬੇੜੀ ਵਿੱਚ ਵੱਟੇ ਪਾਏ   
ਉਜਾਗਰ ਸਿੰਘ, ਪਟਿਆਲਾ
13ਲੋਕਤੰਤਰੀ ਰਵਾਇਤਾਂ ਦੀ ਪਾਲਣਾ ਜਰੂਰੀ
ਕੇਹਰ ਸ਼ਰੀਫ਼, ਜਰਮਨੀ
12ਅੰਤਰਾਸ਼ਟਰੀ ਮਹਿਲਾ ਦਿਵਸ `ਤੇ ਵਿਸ਼ੇਸ਼
ਸਮਾਜ ਵਿੱਚ ਔਰਤਾਂ ਦੀਆਂ ਸਥਿਤੀਆਂ ਨਾਲ ਸੰਬੰਧਤ 15 ਫਿਲਮਾਂ    
ਸੁਖਵੰਤ ਹੁੰਦਲ, ਕਨੇਡਾ
11ਪੰਜਾਬ ਦੇ ਹਿੱਤਾਂ ਦੀ ਆਵਾਜ਼ ਉਠਾਉਣ ਦਾ ਵੇਲਾ     
ਹਰਜਿੰਦਰ ਸਿੰਘ ਲਾਲ 
10ਸਿਆਸਤਦਾਨ, ਨੈਤਿਕਤਾ ਅਤੇ  ਸਿਆਸੀ ਧੰਦੇਬਾਜ਼ੀ    
ਕੇਹਰ ਸ਼ਰੀਫ਼, ਜਰਮਨੀ
09ਪੰਜਾਬ ਚੋਣਾਂ ਦੀ ਭਵਿੱਖਬਾਣੀ: ਮਹਾਂ-ਟੇਢੀ ਖੀਰ    
ਹਰਜਿੰਦਰ ਸਿੰਘ ਲਾਲ
08ਪੰਜਾਬ ਚੋਣਾਂ: ਤਸਵੀਰ ਅਜੇ ਵੀ ਧੁੰਦਲ਼ੀ
ਹਰਜਿੰਦਰ ਸਿੰਘ ਲਾਲ
07ਕੀ ਟੁੱਟੇ ਲੱਕ ਵਾਲਾ ਪੰਜਾਬ ਉੱਠ ਸਕੇਗਾ?
ਡਾ. ਹਰਸ਼ਿੰਦਰ ਕੌਰ, ਪਟਿਆਲਾ
06ਜਦ ਆਗੂ ਹੀ ਪਾਉਣ ਆਪਣੀ ਹੀ ਬੇੜੀ ਵਿੱਚ ਵੱਟੇ   
ਹਰਜਿੰਦਰ ਸਿੰਘ ਲਾਲ
05ਮੁੱਦੇ ਅਤੇ ਵਿਚਾਰਧਾਰਾ ਸਿਆਸੀ ਪਾਰਟੀਆਂ ਲਈ ਮਹੱਤਵਪੂਰਨ ਨਹੀਂ ਰਹੇ   
ਹਰਜਿੰਦਰ ਸਿੰਘ ਲਾਲ
04ਦੇਸੀ ਏਅਰਲਾਈਨਾਂ ਸਾਨੂੰ ਕਦੇ ਵੀ ਵਫ਼ਾ ਨਹੀਂ ਕਰਨਗੀਆਂ - ਪ੍ਰਵਾਸੀਆਂ ਨੂੰ ਉਹ ਸਿਰਫ਼ ਮੁੰਨਣ ਵਾਲ਼ੀਆਂ ਭੇਡਾਂ ਹੀ ਸਮਝਦੇ ਨੇ     
ਸ਼ਿਵਚਰਨ ਜੱਗੀ ਕੁੱਸਾ, ਲੰਡਨ
03ਕਾਂਗਰਸ ਦੀ ਛਵ੍ਹੀ ਉੱਤੇ ਈ. ਡੀ. ਦੇ ਛਾਪੇ
ਹਰਜਿੰਦਰ ਸਿੰਘ ਲਾਲ
02ਮੋਦੀ ਜੀ ਦੀ ਰੈਲੀ ਰੱਦ ਹੋਣ ਬਾਦ ਕਿਉਂ  ਭੜਕੀ ਭਾਜਪਾ?    
ਬੁੱਧ ਸਿੰਘ ਨੀਲੋਂ  
01ਮੋਦੀ ਜੀ ਦੇ ਪੰਜਾਬ ਦੌਰੇ ਦੇ ਸੰਭਾਵੀ ਨਤੀਜੇ
ਹਰਜਿੰਦਰ ਸਿੰਘ ਲਾਲ 
  912021 ਦਾ ਸਤਿਕਾਰਤ ਸਰਵੋਤਮ ਪੰਜਾਬੀ
ਪੰਜਾਬੀਆਂ ਦਾ ਮਾਣ: ਡਾ ਸਵੈਮਾਨ ਸਿੰਘ ਪੱਖੋਕੇ  
ਉਜਾਗਰ ਸਿੰਘ, ਪਟਿਆਲਾ
90ਏਕਤਾ ਕਮਜ਼ੋਰ ਨਹੀਂ ਹੋਰ ਮਜਬੂਤ ਕਰਨ ਦੀ ਲੋੜ 
ਕੇਹਰ ਸ਼ਰੀਫ਼, ਜਰਮਨੀ 
89ਪੰਜਾਬ ਦਾ ਚੋਣ ਦ੍ਰਿਸ਼ ਅਜੇ ਵੀ ਅਸਪਸ਼ਟ 
ਹਰਜਿੰਦਰ ਸਿੰਘ ਲਾਲ

hore-arrow1gif.gif (1195 bytes)

   
     
 

Terms and Conditions
Privacy Policy
© 1999-2023, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2023, 5abi.com