WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਹਿਮਾਚਲ ਪ੍ਰਦੇਸ ‘ਚ ਕਾਂਗਰਸ ਦੀ ਜਿੱਤ ਪ੍ਰੰਤੂ ਮੁੱਖ ਮੰਤਰੀ ਦੀ ਕੁਰਸੀ ਲਈ ਖਿਚੋਤਾਣ  
ਉਜਾਗਰ ਸਿੰਘ            10/12/2022)

ਹਰੋੁੋੀ

57'ਹਿਮਾਚਲ ਪ੍ਰਦੇਸ਼' ਵਿੱਚ 'ਵਿਧਾਨ ਸਭਾ' ਦੀ ਚੋਣ ਕਾਂਗਰਸ ਪਾਰਟੀ ਜਿੱਤ ਤਾਂ ਗਈ ਹੈ ਪ੍ਰੰਤੂ ਮੁੱਖ ਮੰਤਰੀ ਦੇ ਉਮੀਦਵਾਰ ਦੀ ਚੋਣ ਕਰਨਾ 'ਸਰਵ ਭਾਰਤੀ ਕਾਂਗਰਸ ਕਮੇਟੀ' ਲਈ ਟੇਡੀ ਖੀਰ ਸਾਬਤ ਹੋ ਸਕਦੀ ਹੈ। ਤਿੰਨ ਮਹਾਂਰਥੀਆਂ ਵਿੱਚ ਮੁੱਖ ਮੰਤਰੀ ਦੀ ਕੁਰਸੀ ਹਥਿਆਉਣ ਲਈ ਜਦੋਜਹਿਦ ਚਲ ਰਹੀ ਹੈ।

ਮਰਹੂਮ ਮੁੱਖ ਮੰਤਰੀ ਵੀਰ ਭੱਦਰ ਸਿੰਘ ਦੀ ਸੁਪਤਨੀ ਮੰਡੀ ਤੋਂ ਲੋਕ ਸਭਾ ਦੀ ਮੈਂਬਰ ਸਭ ਤੋਂ ਵੱਡੀ ਦਾਅਵੇਦਾਰ ਸਮਝੀ ਜਾ ਰਹੀ ਹੈ ਪ੍ਰੰਤੂ ਉਹ ਵਿਧਾਨ ਸਭਾ ਦੀ ਮੈਂਬਰ ਨਹੀਂ। ਉਹ 'ਹਿਮਾਚਲ ਪ੍ਰਦੇਸ਼ ਕਾਂਗਰਸ' ਦੀ ਪ੍ਰਧਾਨ ਹੈ, ਇਸ ਲਈ ਉਨ੍ਹਾਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਧੜੱਲੇ ਨਾਲ ਚੋਣ ਪ੍ਰਚਾਰ ਕੀਤਾ ਹੈ। ਉਨ੍ਹਾਂ ਦੇ ਪੱਖ ਵਿੱਚ ਵੀਰਭੱਦਰ ਸਿੰਘ ਦੇ ਵੱਡੀ ਗਿਣਤੀ ਵਿੱਚ ਜਿੱਤੇ ਸਮਰਥਕ ਵਿਧਾਨਕਾਰ ਹਨ, ਜਿਨ੍ਹਾਂ ਵਿੱਚ ਵੀਰਭੱਦਰ ਸਿੰਘ ਦਾ ਲੜਕਾ ਵਿਕਰਮਦਿੱਤਿਆ ਸਿੰਘ ਵੀ ਹੈ, ਜੋ ਸਿਮਲਾ ਦਿਹਾਤੀ ਤੋਂ ਵਿਧਾਨਕਾਰ ਚੁਣਿਆਂ ਗਿਆ ਹੈ।

ਇਸ ਤੋਂ ਇਲਾਵਾ 'ਨਦੌਣ' ਵਿਧਾਨ ਸਭਾ ਹਲਕੇ ਤੋਂ ਜਿੱਤੇ ਵਿਧਾਨਕਾਰ ਹਿਮਾਚਲ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਸੁਖੂ ਅਤੇ ਕਾਂਗਰਸ ਪਾਰਟੀ ਦੇ ਹਿਮਾਚਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰੋਲੀ ਤੋਂ ਵਿਧਾਨਕਾਰ ਮੁਕੇਸ਼ ਅਗਨੀਹੋਤਰੀ ਵੀ ਮੁੱਖ ਮੰਤਰੀ ਦੇ ਦਾਅਵੇਦਾਰ ਹਨ। ਹੁਣ ਕਾਂਗਰਸ ਪਾਰਟੀ ਕਮਜ਼ੋਰ ਹੈ, ਇਸ ਲਈ ਮੁੱਖ ਮੰਤਰੀ ਵਿਧਾਨਕਾਰ ਤੋਂ ਬਿਨਾ ਬਾਹਰੋਂ ਠੋਸ ਨਹੀਂ ਸਕਦੀ।

ਹਿਮਾਚਲ ਕਾਂਗਰਸ ਲੈਜਿਸਲੇਚਰ ਪਾਰਟੀ ਨੇ ਕਾਂਗਰਸ ਪ੍ਰਧਾਨ ਨੂੰ ਨੇਤਾ ਚੁਣਨ ਦੇ ਅਧਿਕਾਰ ਦੇ ਦਿੱਤੇ ਹਨ ਪ੍ਰੰਤੂ ਇਸ ਵਾਰ ਚੋਣ ਕਰਨੀ ਬਹੁਤ ਹੀ ਮੁਸ਼ਕਲ ਹੋਵੇਗੀ। ਜੇਕਰ ਵਿਧਾਨਕਾਰਾਂ ਤੋਂ ਬਾਹਰ ਦੀ ਸ਼੍ਰੀਮਤੀ ਪ੍ਰਤਿਭਾ ਸਿੰਘ ਨੂੰ ਚੁਣਿਆਂ ਤਾਂ ਰਾਜਸਥਾਨ ਦੀ ਤਰ੍ਹਾਂ ਬਗਾਬਤ ਦੀ ਸੰਭਾਵਨਾ ਵਧੇਰੇ ਹੈ। ਵੇਖਣ ਵਾਲੀ ਗੱਲ ਹੈ ਕਿ ਹਿਮਾਚਲ ਦਾ ਨਤੀਜਾ ਕਾਂਗਰਸ ਪਾਰਟੀ ਲਈ ਸੰਜੀਵਨੀ ਬੂਟੀ ਦਾ ਕੰਮ ਕਰੇਗਾ ਜਾਂ ਪਾਰਟੀ ਵਿੱਚ ਅਸਥਿਰਤਾ ਪੈਦਾ ਕਰੇਗਾ? ਵੀਰ ਭੱਦਰ ਦਾ ਪਰਿਵਾਰ ਆਪਣੀ ਸਿਆਸੀ ਤਾਕਤ ਨਾਲ ਅਹੁਦੇ ਪ੍ਰਾਪਤ ਕਰਨ ਦਾ ਮਾਹਿਰ ਗਿਣਿਆਂ ਜਾਂਦਾ ਹੈ।

ਮਲਿਕ ਅਰਜਨ ਖੜਗੇ ਦੇ ਸਰਵ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਗੁਜਰਾਤ ਅਤੇ ਹਿਮਾਚਲ ਵਿਧਾਨ ਸਭਾਵਾਂ ਅਤੇ ਕੁਝ ਉਪ ਚੋਣਾ ਹੋਈਆਂ ਹਨ। ਦੋਹਾਂ ਰਾਜਾਂ ਵਿੱਚੋਂ ਹਿਮਾਚਲ ਪ੍ਰਦੇਸ਼ ਅਤੇ ਅੱਧੀਆਂ ਨਾਲੋਂ ਵੱਧ ਉਪ ਚੋਣਾ ਕਾਂਗਰਸ ਪਾਰਟੀ ਨੇ ਜਿੱਤ ਲਈਆਂ ਹਨ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਕਿਸੇ ਵੀ ਕਾਂਗਰਸੀ ਨੇਤਾ ਨੇ ਮਲਿਕ ਅਰਜਨ ਖੜਕੇ ਨੂੰ ਚੋਣਾ ਜਿੱਤਣ ਦਾ ਸਿਹਰਾ ਨਹੀਂ ਦਿੱਤਾ। ਸ਼੍ਰੀਮਤੀ ਸੋਨੀਆਂ ਗਾਂਧੀ ਅਤੇ ਰਾਹੁਲ ਗਾਂਧੀ ਨੇ ਤਾਂ ਚੋਣ ਪ੍ਰਚਾਰ ਵਿੱਚ ਹਿੱਸਾ ਹੀ ਨਹੀਂ ਲਿਆ। ਗਾਂਧੀ ਪਰਿਵਾਰ ਵਿੱਚੋਂ ਸ਼੍ਰੀਮਤੀ ਪਿ੍ਰਅੰਕਾ ਗਾਂਧੀ ਛੁੱਟੀਆਂ ਕੱਟਣ ਲਈ ਹਿਮਾਚਲ ਆਏ ਸਨ ਤਾਂ ਉਨ੍ਹਾਂ ਨੇ ਕੁਝ ਕੁ ਚੋਣ ਰੈਲੀਆਂ ਹਿਮਾਚਲ ਪ੍ਰਦੇਸ਼ ਵਿੱਚ ਕੀਤੀਆਂ ਸਨ। ਅਚੰਭੇ ਦੀ ਗੱਲ ਹੈ ਕਿ ਹਿਮਾਚਲ ਦੀਆਂ ਚੋਣਾ ਜਿੱਤਣ ਦਾ ਸਿਹਰਾ ਸ਼੍ਰੀਮਤੀ ਪਿ੍ਰਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਦਿੱਤਾ ਜਾ ਰਿਹਾ ਹੈ।

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਸਿਹਰਾ ਹਿਮਾਚਲ ਦੀ ਚੋਣ ਜਿੱਤਣ ਨੂੰ ਚਾਪਲੂਸ ਨੇਤਾ ਦੇ ਰਹੇ ਹਨ। ਇਨ੍ਹਾਂ ਬਿਆਨਾ ਤੋਂ ਇਉਂ ਲੱਗਦਾ ਹੈ ਕਿ ਕਾਂਗਰਸ ਪਾਰਟੀ ਦੇ ਚਾਪਲੂਸ ਨੇਤਾ ਕਾਂਗਰਸ ਨੂੰ ਗਾਂਧੀ ਪਰਿਵਾਰ ਤੋਂ ਬਾਹਰ ਨਿਕਲਣ ਨਹੀਂ ਦੇਣਗੇ। ਹਿਮਾਚਲ ਪ੍ਰਦੇਸ ਵਿਧਾਨ ਸਭਾ ਚੋਣਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਆਪਸੀ ਬੇਇਤਫਾਕੀ ਦੀ ਮਰੀਜ਼ ਕੌਮਾ ਵਿੱਚ ਪਈ ਕਾਂਗਰਸ ਲਈ ਆਕਸੀਜਨ ਦਾ ਕੰਮ ਕਰੇਗੀ ਕਿਉਂਕਿ ਘੱਟੋ ਘੱਟ ਇਹ ਕਹਿਣ ਜੋਗੇ ਤਾਂ ਹੋ ਗਏ ਹਨ ਕਿ ਕਾਂਗਰਸ ਹਿਮਾਚਲ ਵਿੱਚ ਜਿੱਤ ਗਈ ਹੈ।

ਇਹ ਹੋ ਸਕਦਾ ਕਿ ਪੰਜਾਬ ਅਤੇ ਹਰਿਆਣਾ ਕਾਂਗਰਸ ਨੂੰ ਗੁਆਂਢੀ ਰਾਜ ਹੋਣ ਕਰਕੇ  ਥੋੜ੍ਹਾਂ ਬਹੁਤ ਫਰਕ ਪੈ ਜਾਵੇ।

ਹਿਮਾਚਲ ਵਿਧਾਨ ਸਭਾ ਦੀਆਂ 68 ਸੀਟਾਂ ਵਿੱਚੋਂ ਕਾਂਗਰਸ ਪਾਰਟੀ 40 ਸੀਟਾਂ ਜਿੱਤ ਕੇ ਸਰਕਾਰ ਬਣਾਉਣ ਜਾ ਰਹੀ ਹੈ। ਹਿਮਾਚਲ ਪ੍ਰਦੇਸ਼ ਵਿੱਚ 1985 ਤੋਂ ਲਗਾਤਾਰ 'ਕਾਂਗਰਸ' ਅਤੇ 'ਭਾਰਤੀ ਜਨਤਾ ਪਾਰਟੀ' 'ਉਤਰ ਕਾਟੋ ਮੈਂ ਚੜ੍ਹਾਂ' ਦੀ ਸਿਆਸਤ ਕਰਕੇ ਵਾਰੋ ਵਾਰੀ ਰਾਜ ਭਾਗ ਦਾ ਆਨੰਦ ਮਾਣ ਰਹੀਆਂ ਹਨ। 1985 ਤੋਂ ਬਾਅਦ ਲਗਾਤਾਰ ਦੂਜੀ ਵਾਰ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਨਹੀਂ ਮਿਲਿਆ। ਸਿਰਫ 1998 ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਬਰਾਬਰ 31-31 ਸੀਟਾਂ ਮਿਲੀਆਂ ਸਨ। ਉਦੋਂ ਭਾਰਤੀ ਜਨਤਾ ਪਾਰਟੀ ਸੁਖ ਰਾਮ ਵਾਲੀ 'ਹਿਮਾਚਲ ਵਿਕਾਸ ਪਾਰਟੀ' ਦੀਆਂ ਵਿਸਾਖੀਆਂ ਦੀ ਮਦਦ ਨਾਲ ਸਰਕਾਰ ਬਣਾ ਸਕੀ ਸੀ। ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਸਿਰਫ਼ 25 ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ ਹੈ।

'ਆਮ ਆਦਮੀ ਪਾਰਟੀ' ਨੇ 67 ਹਲਕਿਆਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ ਪ੍ਰੰਤੂ ਉਨ੍ਹਾਂ ਨੂੰ ਇਕ ਵੀ ਸੀਟ ‘ਤੇ ਜਿੱਤ ਨਸੀਬ ਨਹੀਂ ਹੋਈ। ਸਗੋਂ 'ਆਮ ਆਦਮੀ ਪਾਰਟੀ' ਦੇ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। ਕਾਂਗਰਸ ਪਾਰਟੀ ਨੂੰ ਕੁਲ ਪੋਲ ਹੋਈਆਂ ਵੋਟਾਂ ਵਿੱਚੋਂ 43.9 ਫ਼ੀ ਸਦੀ ਵੋਟਾਂ ਪਈਆਂ ਹਨ ਜਦੋਂ ਕਿ 2017 ਵਿਚ 41.7 ਫ਼ੀ ਸਦੀ ਵੋਟਾਂ ਮਿਲੀਆਂ ਸਨ। ਇਸ ਵਾਰ ਕਾਂਗਰਸ ਪਾਰਟੀ ਨੇ 2 ਫ਼ੀ ਸਦੀ ਵੱਧ ਵੋਟਾਂ ਲਈਆਂ ਹਨ।

'ਭਾਰਤੀ ਜਨਤਾ ਪਾਰਟੀ' ਨੂੰ 43 ਫ਼ੀ ਸਦੀ ਵੋਟਾਂ ਪੋਲ ਹੋਈਆਂ ਹਨ ਜਦੋਂ ਕਿ 2017 ਵਿੱਚ ਉਨ੍ਹਾਂ ਨੂੰ 48 ਫ਼ੀ ਸਦੀ ਵੋਟਾਂ ਮਿਲੀਆਂ ਸਨ। ਭਾਰਤੀ ਜਨਤਾ ਪਾਰਟੀ ਨੂੰ ਇਸ ਵਾਰ 5 ਫ਼ੀ ਸਦੀ ਵੋਟਾਂ ਘੱਟ ਮਿਲੀਆਂ ਹਨ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦਾ ਵੋਟਾਂ ਦੀ ਸਦੀ ਦਾ ਸਿਰਫ਼ .9 ਦਾ ਹੀ ਅੰਤਰ ਹੈ ਪ੍ਰੰਤੂ ਸੀਟਾਂ ਦਾ ਫਰਕ 15 ਹੈ। ਆਮ ਆਦਮੀ ਪਾਰਟੀ ਜਿਹੜੀ ਦਮਗਜੇ ਮਾਰਦੀ ਸੀ, ਉਸ ਨੂੰ ਸਿਰਫ਼ 1.1 ਫ਼ੀ ਸਦੀ ਵੋਟਾਂ ਪਈਆਂ ਹਨ। ਉਹ ਆਪਣਾ ਖਾਤਾ ਵੀ ਖੋਲ੍ਹ ਨਹੀਂ ਸਕੀ।

ਕਾਂਗਰਸ ਪਾਰਟੀ ਦਾ ਗ੍ਰਾਫ ਪਿਛਲੇ ਕਈ ਸਾਲਾਂ ਤੋਂ ਡਿਗਦਾ ਜਾ ਰਿਹਾ ਹੈ। ਕਾਂਗਰਸ ਪਾਰਟੀ ‘ਤੇ ਪਰਿਵਾਰਵਾਦ ਦਾ ਦੋਸ਼ ਲੱਗ ਰਿਹਾ ਸੀ ਪ੍ਰੰਤੂ ਇਸ ਵਾਰ ਗਾਂਧੀ ਪਰਿਵਾਰ ਤੋਂ ਬਾਹਰ ਦਾ ਵਿਅਕਤੀ ਮਲਿਕ ਰਜਨ ਖੜਗੇ ਪ੍ਰਧਾਨ ਬਣਾਇਆ ਹੈ, ਸ਼ਾਇਦ ਇਸ ਦਾ ਲਾਭ ਕਾਂਗਰਸ ਪਾਰਟੀ ਨੂੰ ਮਿਲ ਗਿਆ ਹੋਵੇ। 1972 ਅਤੇ 1985 ਵਿੱਚ ਕਾਂਗਰਸ ਪਾਰਟੀ ਨੂੰ 50 ਫ਼ੀ ਸਦੀ ਅਤੇ 1993 ਵਿੱਚ 48.8 ਫੀ ਸਦੀ ਵੋਟਾਂ ਪੋਲ ਹੋਈਆਂ ਸਨ। 2003 ਵਿੱਚ ਕਾਂਗਰਸ ਪਾਰਟੀ ਨੂੰ 43 ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ ਸੀ। ਕਾਂਗਰਸ ਪਾਰਟੀ ਦੀ ਦਿਗਜ਼ ਨੇਤਾ ਆਸ਼ਾ ਕੁਮਾਰੀ ਚੋਣ ਹਾਰ ਗਏ ਹਨ।

ਭਾਰਤੀ ਜਨਤਾ ਪਾਰਟੀ ਦੇ 8 ਮੰਤਰੀ ਚੋਣ ਹਾਰ ਗਏ ਹਨ। ਹਮੀਰਪੁਰ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਨੇਤਾ ਪ੍ਰੇਮ ਕੁਮਾਰ ਧੂਮਲ ਅਤੇ ਸ਼ਾਂਤਾ ਕੁਮਾਰ ਦੋਵੇਂ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਸੂਚਨਾ ਤੇ ਪ੍ਰਸਾਰ ਨੌਜਵਾਨ ਮੰਤਰੀ ਅਨੁਰਾਗ ਠਾਕੁਰ ਹਨ, ਇਨ੍ਹਾਂ ਦਿਗਜ਼ ਨੇਤਾਵਾਂ ਦੇ ਜਿਲ੍ਹੇ ਵਿੱਚੋਂ ਚਾਰ ਵਿਧਾਨ ਸਭਾ ਹਲਕਿਆਂ ਵਿੱਚੋਂ 2 ਵਿੱਚ ਚੋਣ ਹਾਰ ਗਏ ਹਨ। ਅਨੁਰਾਗ ਠਾਕੁਰ ਕੇਂਦਰੀ ਮੰਤਰੀ ਹਮੀਰਪੁਰ ਤੋਂ ਲੋਕ ਸਭਾ ਦੇ ਮੈਂਬਰ ਹਨ। ਜੇ.ਪੀ.ਨੱਢਾ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਦੇ ਬਿਲਾਸਪੁਰ ਜਿਲ੍ਹੇ ਵਿੱਚੋਂ ਵੀ ਕਾਂਗਰਸ ਪਾਰਟੀ ਚਾਰ ਸੀਟਾਂ ਵਿੱਚੋਂ ਦੋ ਹਲਕਿਆਂ ਤੋਂ ਚੋਣ ਜਿੱਤ ਗਈ ਹੈ। ਇਸ ਲਈ ਭਾਰਤੀ ਜਨਤਾ ਪਾਰਟੀ ਦੇ ਦਿਗਜ਼ ਨੇਤਾਵਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਚੋਣ ਵਿੱਚ ਕੁਝ ਦਿਲਚਸਪ ਗੱਲਾਂ ਹੋਈਆਂ ਹਨ, 'ਸੋਲਨ' ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ 'ਧਨੀ ਰਾਮ ਸਾਂਦਲ' ਅਤੇ ਉਨ੍ਹਾਂ ਦੇ ਜਵਾਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਜੇਸ਼ ਕੈਸ਼ਪ ਵਿੱਚ ਫਸਵਾਂ ਮੁਕਾਬਲਾ ਹੋਇਆ ਅਤੇ ਧਨੀ ਰਾਮ ਸਾਂਦਲ ਆਪਣੇ ਜਵਾਈ ਨੂੰ ਹਰਾ ਕੇ ਵਿਧਾਨ ਸਭਾ ਲਈ ਚੁਣੇ ਗਏ ਹਨ। ਧਨੀ ਰਾਮ ਸਾਂਦਲ ਲੋਕ ਸਭਾ ਦੇ ਮੈਂਬਰ ਵੀ ਰਹੇ ਹਨ।

ਪਹਿਲੀ ਵਾਰ ਚੋਣ ਲੜਿਆ ਤੇ ਪਹਿਲੀ ਵਾਰ ਹੀ ਚੁਣਿਆਂ ਗਿਆ ਕਾਂਗਰਸ ਪਾਰਟੀ ਦਾ ਉਮੀਦਵਾਰ ਚੇਤੰਨਿਆਂ ਸ਼ਰਮਾ ਸਿਰਫ 28 ਸਾਲ ਦਾ ਹੈ। ਵਿਧਾਨ ਸਭਾ ਵਿੱਚ ਉਹ ਸਭ ਤੋਂ ਘੱਟ ਉਮਰ ਹੈ। ਉਹ 'ਗਗਰੇਟ' ਹਲਕੇ ਤੋਂ ਚੋਣ ਜਿਤਿਆ ਹੈ। ਇਸ ਵਾਰ ਸਿਰਫ ਇਕ ਔਰਤ ਹੀ ਚੋਣ ਜਿੱਤ ਸਕੀ ਹੈ, ਉਹ ਭਾਰਤੀ ਜਨਤਾ ਪਾਰਟੀ ਦੀ ਸਿਰਮੌਰ ਜ਼ਿਲ੍ਹੇ ਦੇ ਪਚਾਡ ਹਲਕੇ ਤੋਂ ਚੁਣੀ ਗਈ ਰੀਨਾ ਕੈਸ਼ਪ ਹੈ।

ਹਿਮਾਚਲ ਵਿੱਚ 99 ਆਜ਼ਾਦ ਉਮੀਦਵਾਰਾਂ ਨੇ ਚੋਣ ਲੜੀ ਸੀ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ 21 ਬਾਗੀ ਉਮੀਦਵਾਰ ਅਤੇ ਕਾਂਗਰਸ ਦੇ 12 ਬਾਗੀ ਸ਼ਾਮਲ ਹਨ।

'ਭਾਜਪਾ' ਦੇ ਬਾਗੀਆਂ ਨੇ ਪਾਰਟੀ ਦੀ ਬੇੜੀ ਵਿੱਚ ਵੱਟੇ ਪਾਏ ਹਨ, ਬਾਗੀਆਂ ਕਰਕੇ ਪਾਰਟੀ 8 ਸੀਟਾਂ ਤੇ ਚੋਣ ਹਾਰ ਗਈ। ਕਾਂਗਰਸ ਪਾਰਟੀ ਦੇ ਬਾਗੀਆਂ ਕਰਕੇ ਪਾਰਟੀ ਚਾਰ ਸੀਟਾਂ ਤੇ ਹਾਰ ਗਈ ਹੈ ਪ੍ਰੰਤੂ ਉਹ ਆਪ ਚੋਣ ਜਿੱਤ ਨਹੀਂ ਸਕੇ।

ਹਿਮਚਲ ਵਿਧਾਨ ਸਭਾ ਵਿੱਚ 23 ਪਹਿਲੀ ਵਾਰ ਚੁਣੇ ਗਏ ਵਿਧਾਇਕ ਹਨ, ਜਿਨ੍ਹਾਂ ਵਿੱਚ 14 ਕਾਂਗਰਸ ਅਤੇ 8 ਭਾਜਪਾ ਦੇ ਹਨ। 45 ਵਿਧਾਇਕ ਦੁਬਾਰਾ ਚੁਣੇ ਗਏ ਹਨ।

ਹਿਮਾਚਲ ਪ੍ਰਦੇਸ ਦੀ ਚੋਣ ਦੇ ਜਿੱਤਣ ਨਾਲ ਸਿਰਫ ਤਿੰਨ ਰਾਜਾਂ ਛਤੀਸਗੜ੍ਹ, ਰਾਜਸਥਾਨ ਅਤੇ ਹਿਮਾਚਲ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਹੈ। 1993 ਵਿੱਚ ਮਰਹੂਮ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਹਿਮਾਚਲ ਦੀਆਂ ਚੋਣਾਂ ਦੇ ਕੇਂਦਰੀ ਕਾਂਗਰਸ ਵੱਲੋਂ ਇਨਚਾਰਜ ਸਨ, ਉਦੋਂ ਉਸ ਸਮੇਂ ਦੇ ਮੁੱਖ ਮੰਤਰੀ ਸ਼ਾਂਤਾ ਕੁਮਾਰ ਵੀ ਚੋਣ ਹਾਰ ਗਏ ਸਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਸੀ।

ਇਇਸ ਵਾਰ ਸਰਵ ਭਾਰਤੀ ਕਾਂਗਰਸ ਦੇ ਹਿਮਾਚਲ ਦੇ ਇਨਚਾਰਜ ਰਾਜੀਵ ਸ਼ੁਕਲਾ, ਸ੍ਰ.ਬੇਅੰਤ ਸਿੰਘ ਦਾ ਪੋਤਰਾ ਗੁਰਕੀਰਤ ਸਿੰਘ ਕੋਟਲੀ ਸੰਯੁਕਤ ਸਕੱਤਰ ਸਰਵ ਭਾਰਤੀ ਕਾਂਗਰਸ ਕਮੇਟੀ ਅਤੇ ਤਜਿੰਦਰ ਸਿੰਘ ਬਿੱਟੂ ਹਿਮਾਚਲ ਦੀਆਂ ਚੋਣਾਂ ਦੇ ਸਹਿ ਇਨਚਾਰਜ ਸਨ ਅਤੇ ਇਸ ਵਾਰ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ 
 ਮੋਬਾਈਲ-94178 13072
ujagarsingh48@yahoo.com

 
 
    
  57ਹਿਮਾਚਲ ਪ੍ਰਦੇਸ ‘ਚ ਕਾਂਗਰਸ ਦੀ ਜਿੱਤ ਪ੍ਰੰਤੂ ਮੁੱਖ ਮੰਤਰੀ ਦੀ ਕੁਰਸੀ ਲਈ ਖਿਚੋਤਾਣ
ਉਜਾਗਰ ਸਿੰਘ
56ਲੋਕਾਂ ਨੂੰ ਮੁਫ਼ਤਖੋਰੇ ਕੌਣ ਬਣਾਉਂਦਾ?
ਹਰਜਿੰਦਰ ਸਿੰਘ ਲਾਲ
55ਸੰਘ, ਭਾਜਪਾ ਤੇ 'ਆਪ' ਦੀ ਰਾਜਨੀਤੀ ਦੇ ਤੇਵਰ a> 
ਹਰਜਿੰਦਰ ਸਿੰਘ ਲਾਲ 
54ਭਾਰਤੀ ਮੂਲ ਦੇ ਪੰਜਾਬੀ ਦੇ ਪੋਤਰੇ ਰਿਸ਼ੀ ਸੁਨਕ  ਬਰਤਾਨੀਆਂ ਦੇ ਨਵੇਂ ਪ੍ਰਧਾਨ ਮੰਤਰੀ
ਉਜਾਗਰ ਸਿੰਘ
53-1'ਖੜਗੇ' ਨੂੰ ਪ੍ਰਧਾਨ ਬਣਾਕੇ ਗਾਂਧੀ ਪਰਿਵਾਰ ਇਕ ਤੀਰ ਨਾਲ ਦੋ ਸ਼ਿਕਾਰ ਕਰ ਗਿਆ
ਉਜਾਗਰ ਸਿੰਘ
52ਭਾਰਤ ਤੇ ਕੈਨੇਡਾ ਵਿਚਕਾਰ ਵਧ ਰਹੇ ਤਣਾਅ ਨੂੰ ਰੋਕਣ ਦੀ ਲੋੜ  
ਹਰਜਿੰਦਰ ਸਿੰਘ ਲਾਲ
51ਕੈਨੇਡਾ ਵਿਚ ਵਿਸ਼ੇਸ਼ ਅਹਿਮੀਅਤ ਰੱਖਦੇ ਹਨ ਪੰਜਾਬੀ  
ਹਰਜਿੰਦਰ ਸਿੰਘ ਲਾਲ  
50ਪੰਜਾਬੀ ਭਾਸ਼ਾ ਦੀ ਬੁਨਿਆਦ ਕਿਵੇਂ ਪੱਕੀ ਕੀਤੀ ਜਾਵੇ?  
ਹਰਜਿੰਦਰ ਸਿੰਘ ਲਾਲ
49ਸਤਲੁਜ ਯਮੁਨਾ ਲਿੰਕ ਨਹਿਰ ਵਿਵਾਦ: ਪੰਜਾਬ ਦੇ ਹਿੱਤਾਂ ਦੀ ਡਟ ਕੇ ਰਾਖੀ ਕਰੇ ਮਾਨ ਸਰਕਾਰ
ਹਰਜਿੰਦਰ ਸਿੰਘ ਲਾਲ
48ਪਰਾਲੀ ਦੀ ਸਮੱਸਿਆ ਦਾ ਨਿਦਾਨ  
ਗੋਬਿੰਦਰ ਸਿੰਘ ਢੀਂਡਸਾ
47ਸ਼ਬਦ ਗੁਰੂ ਸੁਰਤਿ ਧੁਨਿ ਚੇਲਾ...  

ਬੁੱਧ ਸਿੰਘ ਨੀਲੋਂ   
46ਮਸਲਾ ਧਰਮ ਪਰਿਵਰਤਨ ਦਾ - ਸਿੱਖ ਪੰਥ ਦਾ ਪ੍ਰਤੀਕਰਮ ਕੀ ਹੋਵੇ?  

ਹਰਜਿੰਦਰ ਸਿੰਘ ਲਾਲ 
45ਮੋਦੀ ਜੀ ਦੀ ਪੰਜਾਬ ਫੇਰੀ: ਪੰਜਾਬੀਆਂ ਦੀਆਂ ਉਮੀਦਾਂ ਨੂੰ ਬੂਰ ਨਹੀਂ ਪਿਆ  
ਹਰਜਿੰਦਰ ਸਿੰਘ ਲਾਲ
442024 ਦੀਆਂ ਲੋਕ ਸਭਾ ਚੋਣਾਂ ‘ਤੇ ਸਭ ਦੀ ਅੱਖ
ਹਰਜਿੰਦਰ ਸਿੰਘ ਲਾਲ
4375ਵਾਂ ਅਜ਼ਾਦੀ ਦਿਹਾੜਾ ਅਤੇ ਪੰਜਾਬ ਵੰਡ ਦੀ ਤ੍ਰਾਸਦੀ 
ਲਖਵਿੰਦਰ ਜੌਹਲ ‘ਧੱਲੇਕੇ’ 
42ਅਕਾਲੀ ਦਲ ਸਿਆਸੀ ਸੰਕਟ: ਕਾਬਜ਼ ਧਿਰ ਕਬਜ਼ਾ ਰੱਖਣ ਉੱਤੇ ਬਜ਼ਿੱਦ 
ਹਰਜਿੰਦਰ ਸਿੰਘ ਲਾਲ 
41ਮਸਲਾ 'ਰਾਸ਼ਟਰਪਤੀ' ਤੇ 'ਰਾਸ਼ਟਰਪਤਨੀ' ਦਾ
ਨਵਜੋਤ ਢਿੱਲੋਂ ਕਨੇਡਾ  
40ਸਿਹਤ ਮੰਤਰੀ ਪੰਜਾਬ ਦੇ ਵਿਵਹਾਰ ਬਾਅਦ ਤੋਂ ਡਾ. ਰਾਜ ਬਹਾਦਰ ਦਾ ਅਸਤੀਫ਼ਾ
ਉਜਾਗਰ ਸਿੰਘ
39ਪਹਿਲੀ ਕਬਾਇਲੀ ਇਸਤਰੀ ਰਾਸ਼ਟਰਪਤੀ: ਦਰੋਪਦੀ ਮੁਰਮੂ /a>
ਉਜਾਗਰ ਸਿੰਘ  
38ਝੂੰਦਾਂ ਕਮੇਟੀ ਦੀਆਂ ਕੁੱਝ ਸਿਫ਼ਾਰਸ਼ਾਂ 'ਤੇ ਅਮਲ ਨਾਲ਼ ਮੁੜ ਪੈਰੀਂ ਹੋ ਸਕਦੈ ਅਕਾਲੀ ਦਲ ਬਾਦਲ
ਹਰਜਿੰਦਰ ਸਿੰਘ ਲਾਲ
37ਸਾਵਧਾਨ: ਖਤਰਨਾਕ ਖੇਡ ਨੂੰ ਸਮਝਿਆ ਜਾਵੇ
ਕੇਹਰ ਸ਼ਰੀਫ਼
36ਧੱਕੇ ਨਾਲ ਠੋਸੇ ਪੰਜਾਬ ‘ਤੇ ਪਾਣੀ ਸਮਝੌਤੇ
ਹਰਜਿੰਦਰ ਸਿੰਘ ਲਾਲ 
35ਬੋਗਨਵੀਲੀਆ ਦੀ ਗੁਲਾਬੀ ਬਹਾਰ..!
ਲਖਵਿੰਦਰ ਜੌਹਲ ‘ਧੱਲੇਕੇ’ 
34ਲੋਕਾਂ ਦਾ ਵਿਸ਼ਵਾਸ ਜਿੱਤਣਾ ਅਕਾਲੀ ਦਲ ਲਈ ਟੇਢੀ ਖੀਰ  
ਹਰਜਿੰਦਰ ਸਿੰਘ ਲਾਲ
33ਰਲੇ ਮਿਲੇ ਪ੍ਰਭਾਵਾਂ ਵਾਲਾ 'ਆਪ' ਦਾ ਪੰਜਾਬ ਦਾ ਬਜਟ
ਹਰਜਿੰਦਰ ਸਿੰਘ ਲਾਲ
32ਸੰਗਰੂਰ ਲੋਕ ਸਭਾ ਦੀ ਚੋਣ ਦਾ ਨਤੀਜਾ:  ਆਮ ਆਦਮੀ ਪਾਰਟੀ ਨੂੰ ਝਟਕਾ  
ਉਜਾਗਰ ਸਿੰਘ 
31ਪੰਜਾਬ ਬਚਾਉਣਾ ਲਈ ਮਾਨ ਸਰਕਾਰ ਲੋਕ-ਲੁਭਾਊ ਨੀਤੀ ਤੋਂ ਉੱਪਰ ਉੱਠੇ 
ਹਰਜਿੰਦਰ ਸਿੰਘ ਲਾਲ 
30ਭਾਜਪਾ ਦਾ ਮਾਸਟਰ  ਸਟਰੋਕ: ਕਬਾਇਲੀ ਇਸਤਰੀ ਰਾਸ਼ਟਰਪਤੀ ਦੀ ਉਮੀਦਵਾਰ
ਉਜਾਗਰ ਸਿੰਘ 
ਸ਼ਰਨਾਰਥੀ20 ਜੂਨ ਨੂੰ ਵਿਸ਼ਵ ਸ਼ਰਨਾਰਥੀ ਦਿਵਸ ਤੇ ਵਿਸ਼ੇਸ਼ ਸ਼ਰਨਾਰਥੀ ਹੋਣ ਦਾ ਦਰਦ
ਲਖਵਿੰਦਰ ਜੌਹਲ ‘ਧੱਲੇਕੇ’
28ਪੰਜਾਬੀਆਂ ਲਈ ਸਿਆਸਤ ਤੋਂ ਉਪਰ ਉੱਠ ਕੇ ਸੋਚਣ ਦਾ ਸਮਾਂ      
ਉਜਾਗਰ ਸਿੰਘ
sikhyaਉਚੇਰੀ ਸਿੱਖਿਆ ਵਿੱਚ ਆ ਰਿਹਾ ਨਿਘਾਰ!
ਬੁੱਧ ਸਿੰਘ ਨੀਲੋਂ 
velaਵੇਲਾ ਹੈ ਸਥਿਤੀ ਨੂੰ ਮਜ਼ਬੂਤੀ ਨਾਲ ਸੰਭਾਲਣ ਦਾ, ਕਿਤੇ ਆਸੋਂ ਬੇਆਸ ਨਾ ਹੋ ਜਾਣ ਪੰਜਾਬੀ
ਹਰਜਿੰਦਰ ਸਿੰਘ ਲਾਲ
25ਉਪ-ਕਮੇਟੀ ਦੀਆਂ ਸਿਫ਼ਰਸ਼ਾਂ: ਅਕਾਲੀ ਆਗੂਆਂ ਨੂੰ ਘੁੰਮਣਘੇਰੀ   
ਉਜਾਗਰ ਸਿੰਘ
parmanuਪ੍ਰਮਾਣੂ ਸ਼ਕਤੀ ਮਨੁੱਖਤਾ ਲਈ ਵਰਦਾਨ
ਹਰਜਿੰਦਰ ਸਿੰਘ ਲਾਲ 
23ਸਿਹਤ ਮੰਤਰੀ ਦੀ ਬਰਖਾਸਤਗੀ ਸ਼ੁਭ ਸੰਕੇਤ: ਭਰਿਸ਼ਟਾਚਾਰੀਆਂ ਲਈ ਚੇਤਾਵਨੀ  
ਉਜਾਗਰ ਸਿੰਘ, ਪਟਿਆਲਾ
22ਕਿਸਾਨ ਮੋਰਚਾ - ਦੋਸਤਾਨਾ ਦੰਗਲ: ਦੋਨੋਂ ਧਿਰਾਂ ਜੇਤੂ  
ਹਰਜਿੰਦਰ ਸਿੰਘ ਲਾਲ
21ਦੇਸ਼ ਕੌਣ ਬਣੇਗਾ ਆਸਟ੍ਰੇਲੀਆ ਦਾ ਅਗਲਾ ਪ੍ਰਧਾਨ ਮੰਤਰੀ: ਸਕਾਟ ਮੋਰੀਸਨ ਬਨਾਮ ਐਂਥਨੀ ਐਲਬਨੀਜ਼/a>   
ਮਿੰਟੂ ਬਰਾੜ,  ਆਸਟ੍ਰੇਲੀਆ  
20ਦੇਸ਼ ਧ੍ਰੋਹ ਕਾਨੂੰਨ ਦੀ ਦੁਰਵਰਤੋਂ ਨੂੰ ਰੋਕਣਾ ਲਾਜ਼ਮੀ  
ਹਰਜਿੰਦਰ ਸਿੰਘ ਲਾਲ 
19400 ਸਾਲਾ ਪ੍ਰਕਾਸ਼ ਦਿਵਸ ਦੇ ਸੰਪੂਰਨਤਾ ਸਮਾਗਮ
ਜਿੱਤ ਹਮੇਸ਼ਾ ਹੱਕ ਤੇ ਸੱਚ ਦੀ ਹੀ ਹੁੰਦੀ ਹੈ  
ਹਰਜਿੰਦਰ ਸਿੰਘ ਲਾਲ  
18ਕਾਂਗਰਸ ਦਾ ਨਵਾਂ ਫਾਰਮੂਲਾ ਕੀ ਗੁਲ ਖਿਲਾਵੇਗਾ?   
ਉਜਾਗਰ ਸਿੰਘ 
17ਸਿੱਖਾਂ ਦਾ ਘੱਟ-ਗਿਣਤੀ ਦਾ ਦਰਜਾ ਖਤਰੇ ਵਿੱਚ
ਹਰਜਿੰਦਰ ਸਿੰਘ ਲਾਲ
16‘ਆਪ’ ਲਈ ਮਹਾਂ ਚੁਣੌਤੀ: ਭ੍ਰਿਸ਼ਟਾਚਾਰ ਮੁਕਤ ਸਰਕਾਰ     
ਹਰਜਿੰਦਰ ਸਿੰਘ ਲਾਲ 
15ਭਗਵੰਤ ਮਾਨ ਦੇ ਨਵੇਂ ਪੈਂਡੇ ਦੀਆਂ ਨਵੀਆਂ ਅਨੇਕਾਂ ਚੁਣੌਤੀਆਂ    
ਹਰਜਿੰਦਰ ਸਿੰਘ ਲਾਲ
114ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਕਾਂਗਰਸ ਦੀ ਬੇੜੀ ਵਿੱਚ ਵੱਟੇ ਪਾਏ   
ਉਜਾਗਰ ਸਿੰਘ, ਪਟਿਆਲਾ
13ਲੋਕਤੰਤਰੀ ਰਵਾਇਤਾਂ ਦੀ ਪਾਲਣਾ ਜਰੂਰੀ
ਕੇਹਰ ਸ਼ਰੀਫ਼, ਜਰਮਨੀ
12ਅੰਤਰਾਸ਼ਟਰੀ ਮਹਿਲਾ ਦਿਵਸ `ਤੇ ਵਿਸ਼ੇਸ਼
ਸਮਾਜ ਵਿੱਚ ਔਰਤਾਂ ਦੀਆਂ ਸਥਿਤੀਆਂ ਨਾਲ ਸੰਬੰਧਤ 15 ਫਿਲਮਾਂ    
ਸੁਖਵੰਤ ਹੁੰਦਲ, ਕਨੇਡਾ
11ਪੰਜਾਬ ਦੇ ਹਿੱਤਾਂ ਦੀ ਆਵਾਜ਼ ਉਠਾਉਣ ਦਾ ਵੇਲਾ     
ਹਰਜਿੰਦਰ ਸਿੰਘ ਲਾਲ 
10ਸਿਆਸਤਦਾਨ, ਨੈਤਿਕਤਾ ਅਤੇ  ਸਿਆਸੀ ਧੰਦੇਬਾਜ਼ੀ    
ਕੇਹਰ ਸ਼ਰੀਫ਼, ਜਰਮਨੀ
09ਪੰਜਾਬ ਚੋਣਾਂ ਦੀ ਭਵਿੱਖਬਾਣੀ: ਮਹਾਂ-ਟੇਢੀ ਖੀਰ    
ਹਰਜਿੰਦਰ ਸਿੰਘ ਲਾਲ
08ਪੰਜਾਬ ਚੋਣਾਂ: ਤਸਵੀਰ ਅਜੇ ਵੀ ਧੁੰਦਲ਼ੀ
ਹਰਜਿੰਦਰ ਸਿੰਘ ਲਾਲ
07ਕੀ ਟੁੱਟੇ ਲੱਕ ਵਾਲਾ ਪੰਜਾਬ ਉੱਠ ਸਕੇਗਾ?
ਡਾ. ਹਰਸ਼ਿੰਦਰ ਕੌਰ, ਪਟਿਆਲਾ
06ਜਦ ਆਗੂ ਹੀ ਪਾਉਣ ਆਪਣੀ ਹੀ ਬੇੜੀ ਵਿੱਚ ਵੱਟੇ   
ਹਰਜਿੰਦਰ ਸਿੰਘ ਲਾਲ
05ਮੁੱਦੇ ਅਤੇ ਵਿਚਾਰਧਾਰਾ ਸਿਆਸੀ ਪਾਰਟੀਆਂ ਲਈ ਮਹੱਤਵਪੂਰਨ ਨਹੀਂ ਰਹੇ   
ਹਰਜਿੰਦਰ ਸਿੰਘ ਲਾਲ
04ਦੇਸੀ ਏਅਰਲਾਈਨਾਂ ਸਾਨੂੰ ਕਦੇ ਵੀ ਵਫ਼ਾ ਨਹੀਂ ਕਰਨਗੀਆਂ - ਪ੍ਰਵਾਸੀਆਂ ਨੂੰ ਉਹ ਸਿਰਫ਼ ਮੁੰਨਣ ਵਾਲ਼ੀਆਂ ਭੇਡਾਂ ਹੀ ਸਮਝਦੇ ਨੇ     
ਸ਼ਿਵਚਰਨ ਜੱਗੀ ਕੁੱਸਾ, ਲੰਡਨ
03ਕਾਂਗਰਸ ਦੀ ਛਵ੍ਹੀ ਉੱਤੇ ਈ. ਡੀ. ਦੇ ਛਾਪੇ
ਹਰਜਿੰਦਰ ਸਿੰਘ ਲਾਲ
02ਮੋਦੀ ਜੀ ਦੀ ਰੈਲੀ ਰੱਦ ਹੋਣ ਬਾਦ ਕਿਉਂ  ਭੜਕੀ ਭਾਜਪਾ?    
ਬੁੱਧ ਸਿੰਘ ਨੀਲੋਂ  
01ਮੋਦੀ ਜੀ ਦੇ ਪੰਜਾਬ ਦੌਰੇ ਦੇ ਸੰਭਾਵੀ ਨਤੀਜੇ
ਹਰਜਿੰਦਰ ਸਿੰਘ ਲਾਲ 
  912021 ਦਾ ਸਤਿਕਾਰਤ ਸਰਵੋਤਮ ਪੰਜਾਬੀ
ਪੰਜਾਬੀਆਂ ਦਾ ਮਾਣ: ਡਾ ਸਵੈਮਾਨ ਸਿੰਘ ਪੱਖੋਕੇ  
ਉਜਾਗਰ ਸਿੰਘ, ਪਟਿਆਲਾ
90ਏਕਤਾ ਕਮਜ਼ੋਰ ਨਹੀਂ ਹੋਰ ਮਜਬੂਤ ਕਰਨ ਦੀ ਲੋੜ 
ਕੇਹਰ ਸ਼ਰੀਫ਼, ਜਰਮਨੀ 
89ਪੰਜਾਬ ਦਾ ਚੋਣ ਦ੍ਰਿਸ਼ ਅਜੇ ਵੀ ਅਸਪਸ਼ਟ 
ਹਰਜਿੰਦਰ ਸਿੰਘ ਲਾਲ

hore-arrow1gif.gif (1195 bytes)

   
     
 

Terms and Conditions
Privacy Policy
© 1999-2023, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2023, 5abi.com