WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਹੜ੍ਹ ਪ੍ਰਭਾਤ ਲੋਕਾਂ ਦੀ ਮਦਦ ਲਈ ਪਿੰਡਾਂ ਦੇ ਲੋਕ ਰੱਬ ਦਾ ਰੂਪ ਬਣਕੇ ਬਹੁੜੇ  
ਉਜਾਗਰ ਸਿੰਘ                 (18/07/2023)

30-1ਦੇਸ਼ ਵਿੱਚ ਹਰ ਕੁਦਰਤੀ ਆਫ਼ਤ ਦੇ ਸਮੇਂ ਪਈ ਭੀੜ ਨੂੰ ਦੂਰ ਕਰਨ ਲਈ ਪੰਜਾਬੀ/ਸਿੱਖ/ਸਿੱਖ ਸੰਸਥਾਵਾਂ ਹਮੇਸ਼ਾ ਸੰਕਟ ਮੋਚਨ ਬਣਕੇ ਅੱਗੇ ਆਉਂਦੀਆਂ ਹਨ। ਇਥੋਂ ਤੱਕ ਕਿ ਸੰਸਾਰ ਵਿੱਚ ਵੀ ਜੇਕਰ ਕੋਈ ਕੁਦਰਤੀ ਆਫ਼ਤ ਆਉਂਦੀ ਹੈ ਤਾਂ ਪੰਜਾਬੀ/ਸਿੱਖ/ਸਿੱਖ ਸੰਸਥਾਵਾਂ ਹਮੇਸ਼ਾ ਸੇਵਾ ਭਾਵਨਾ ਨਾਲ ਤੱਤਪਰ ਰਹਿੰਦੇ ਹਨ। ਪੰਜਾਬੀ/ਸਿੱਖ ਬਹਾਦਰ, ਮਿਹਨਤੀ ਅਤੇ ਮਾਨਵਤਾ ਦੀ ਸੇਵਾ ਦੇ ਪ੍ਰਤੀਕ ਹਨ।

ਇਸ ਦੀ ਤਾਜ਼ਾ ਮਿਸਾਲ ਪੰਜਾਬ ਵਿੱਚ ਆਏ ਹੜ੍ਹਾਂ ਦੇ ਦੌਰਾਨ ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਦੇ ਬਚਾਓ ਅਤੇ ਉਨ੍ਹਾਂ ਲਈ ਡੂੰਘੇ ਪਾਣੀਆਂ ਵਿੱਚ ਜਾ ਕੇ ਰਾਹਤ ਸਮਗਰੀ ਵੰਡਣ ਤੋਂ ਸ਼ਪਸ਼ਟ ਹੁੰਦੀ ਹੈ। ਉਹ ਹਰ ਮੁਸੀਬਤ ਅਤੇ ਕੁਦਰਤੀ ਕਰੋਪੀ ਦੇ ਸਮੇਂ ਲੋਕਾਈ ਦੀ ਬਾਂਹ ਫੜਦੇ ਨਜ਼ਰ ਆਉਂਦੇ ਹਨ।

ਇਸ ਸਮੇਂ ਭਾਰਤ ਵਿੱਚ ਹੜ੍ਹਾਂ ਦੀ ਕੁਦਰਤੀ ਆਫ਼ਤ ਨੇ ਕਹਿਰ ਮਚਾ ਰੱਖਿਆ ਹੈ। ਦੇਸ਼ ਦੇ ਬਹੁਤੇ ਸੂਬੇ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਤ ਹੋ ਰਹੇ ਹਨ। ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਤ ਲੋਕ ਤਰਾਹ ਤਰਾਹ ਕਰ ਰਹੇ ਹਨ। ਕਿਸਾਨਾ ਦੀਆਂ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਗਈਆਂ ਹਨ। ਜਾਨ ਅਤੇ ਮਾਲ ਦਾ ਬੇਇੰਤਹਾ ਨੁਕਸਾਨ ਹੋ ਗਿਆ ਹੈ। ਪੰਜਾਬ ਨੂੰ ਇਸ ਕੁਦਰਤੀ ਆਫ਼ਤ ਨੇ ਬੁਰੀ ਤਰ੍ਹਾਂ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ।

ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਹਿਮਾਚਲ ਪ੍ਰਦੇਸ਼ ਵਿੱਚੋਂ ਆਉਂਦਾ ਹੈ। ਜਦੋਂ ਹਿਮਾਚਲ ਪ੍ਰਦੇਸ਼ ਵਿੱਚ ਵਾਰਸ਼ਾਂ ਪੈਂਦੀਆਂ ਹਨ ਤਾਂ ਪੰਜਾਬ ਵਿੱਚ ਜਿਹੜੇ ਤਿੰਨ ਦਰਿਆ ਸਤਲੁਜ, ਬਿਆਸ ਅਤੇ ਰਾਵੀ ਦਾ ਕੁਝ ਹਿੱਸਾ ਵਗਦੇ ਹਨ, ਉਨ੍ਹਾਂ ਵਿੱਚ ਬੇਸ਼ੁਮਾਰ ਪਾਣੀ ਆ ਜਾਂਦਾ ਹੈ। ਕਈ ਵਾਰ ਭਾਖੜਾ ਅਤੇ ਹੋਰ ਡੈਮਾ ਵਿੱਚੋਂ ਪਾਣੀ ਵੀ ਛੱਡਣਾ ਪੈ ਜਾਂਦਾ ਹੈ। ਬਰਸਾਤੀ ਮੌਸਮ ਵਿੱਚ ਇਨ੍ਹਾਂ ਦਰਿਆਵਾਂ ਅਤੇ ਅਨੇਕਾਂ ਨਦੀਆਂ, ਨਾਲਿਆਂ, ਚੋਆਂ ਅਤੇ ਹੋਰ ਛੋਟੇ ਮੋਟੇ ਰਸਤਿਆਂ ਰਾਹੀਂ ਪਾਣੀ ਕਹਿਰ ਦਾ ਰੂਪ ਧਾਰ ਕੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਤਬਾਹੀ ਕਰਦਾ ਹੈ। ਇਸ ਪ੍ਰਕਾਰ ਪੰਜਾਬ ਦੀ ਆਰਥਿਕਤਾ ਨੂੰ ਗਹਿਰੀ ਸੱਟ ਵੱਜਦੀ ਹੈ।

ਪੰਜਾਬੀ ਹਰ ਸਾਲ ਇਨ੍ਹਾਂ ਹੜ੍ਹਾਂ ਦਾ ਸੰਤਾਪ ਭੋਗਦੇ ਹਨ। ਬਹੁਤਾ ਪਿੰਡਾਂ ਦਾ ਨੁਕਸਾਨ ਹੁੰਦਾ ਹੈ ਕਿਉਂਕਿ ਇਹ ਦਰਿਆ ਅਤੇ ਨਦੀਆਂ ਨਾਲੇ ਪਿੰਡਾਂ ਵਿੱਚੋਂ ਲੰਘਦੇ ਹਨ ਪ੍ਰੰਤੂ ਕਈ ਸ਼ਹਿਰਾਂ ਜਿਵੇਂ ਪਟਿਆਲਾ, ਮੋਹਾਲੀ, ਰੋਪੜ ਅਤੇ ਲੁਧਿਆਣਾ ਨੂੰ ਵੀ ਭਾਰੀ ਨੁਕਸਾਨ ਪਹੁੰਚਾਉਂਦੇ ਹਨ। ਪੰਜਾਬ ਵਿੱਚ ਹੁਣ ਤੱਕ 2 ਲੱਖ 40 ਹਜ਼ਾਰ ਹੈਕਟੇਅਰ ਝੋਨੇ ਦੀ ਫਸਲ ਬਰਬਾਦ ਹੋ ਗਈ ਹੈ। ਇਸ ਤੋਂ ਇਲਾਵਾ 83,000 ਹੈਕਟੇਅਰ ਖ਼ਰਾਬ ਹੋਏ ਰਕਬੇ ਵਿੱਚ ਖੇਤੀਬਾੜੀ ਵਿਭਾਗ ਵਾਲੇ ਕਹਿ ਰਹੇ ਹਨ ਕਿ ਦੁਬਾਰਾ ਝੋਨਾ ਲਗਾਇਆ ਜਾ ਸਕਦਾ ਹੈ ਪ੍ਰੰਤੂ ਦੁਬਾਰਾ ਝੋਨਾ ਲਾਉਣਾ ਸੰਭਵ ਨਹੀਂ ਕਿਉਂਕਿ ਪਨੀਰੀ ਤਿਆਰ ਕਰਨ ਲਈ ਸਮਾਂ ਲੱਗਦਾ ਹੈ। ਹੋਰ ਫ਼ਸਲਾਂ ਅਤੇ ਸਬਜ਼ੀਆਂ ਵੀ ਨੁਕਸਾਨੀਆਂ ਗਈਆਂ ਹਨ।
 
ਲਗਪਗ 2500 ਹਜ਼ਾਰ ਲੋਕਾਂ ਨੂੰ ਹੜ੍ਹ ਵਾਲੇ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਹੈ। 35 ਲੋਕ ਆਪਣੀਆਂ ਜਾਨਾ ਗੁਆ ਚੁੱਕੇ ਹਨ। ਹੜ੍ਹਾਂ ਨਾਲ 1390 ਪਿੰਡਾਂ ਅਤੇ ਸ਼ਹਿਰਾਂ ਵਿੱਚ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦੀ ਭਰਪਾਈ ਤਾਂ ਅਸੰਭਵ ਹੈ। ਅਜਿਹੇ ਹਾਲਾਤ ਵਿੱਚ ਸਰਕਾਰਾਂ ਨੇ ਤਾਂ ਆਪਣੇ ਫਰਜ਼ ਨਿਭਾਉਣੇ ਹੀ ਹੁੰਦੇ ਹਨ ਪ੍ਰੰਤੂ ਸਰਕਾਰਾਂ ਲੋਕਾਂ ਦੇ ਸਹਿਯੋਗ ਤੋਂ ਬਿਨਾ ਸਫ਼ਲ ਨਹੀਂ ਹੋ ਸਕਦੀਆਂ।

ਪੰਜਾਬ ਦੀ ਬਹੁਤੀ ਆਬਾਦੀ ਅਜੇ ਵੀ ਪਿੰਡਾਂ ਵਿੱਚ ਵਸਦੀ ਹੈ। ਪਿੰਡਾਂ ਦੇ ਲੋਕਾਂ ਦੀਆਂ ਫ਼ਸਲਾਂ ਖਾਸ ਤੌਰ ਤੇ ਜੀਰੀਆਂ ਪਾਣੀ ਵਿੱਚ ਡੁੱਬ ਕੇ ਤਬਾਹ ਹੋ ਗਈਆਂ ਹਨ। ਪਿੰਡਾਂ ਦੇ ਲੋਕ ਆਪਣੇ ਹੋਏ ਨੁਕਸਾਨ ਦੀ ਪ੍ਰਵਾਹ ਨਾ ਕਰਦੇ ਹੋਏ ਆਪਣੀਆਂ ਜਾਨਾ ਤਲੀ ‘ਤੇ ਧਰ ਕੇ ਸ਼ਹਿਰਾਂ ਵਾਲਿਆਂ ਦੀ ਮਦਦ ਲਈ ਆ ਗਏ ਹਨ।

30-2ਬਿਜਲੀ ਤੇ ਪਾਣੀ ਦੇ ਬੰਦ ਹੋਣ ਕਰਕੇ ਸ਼ਹਿਰਾਂ ਦੀਆਂ ਹੜ੍ਹਾਂ ਤੋਂ ਪ੍ਰਭਾਵਤ ਕਾਲੋਨੀਆਂ  ਅਤੇ ਪਿੰਡਾਂ ਵਿੱਚ ਫਸੇ ਹੋਏ ਬੱਚੇ, ਬੁਜ਼ਰਗ, ਇਸਤਰੀਆਂ ਪਾਣੀ ਅਤੇ ਖਾਣ ਪੀਣ ਦੇ ਸਮਾਨ ਲਈ ਤਰਸ ਰਹੇ ਸਨ। ਹਾਹਾਕਰ ਮੱਚੀ ਹੋਈ ਸੀ, ਬੱਚੇ ਦੁੱਧ ਅਤੇ ਪਾਣੀ ਕਰਕੇ ਕੁਰਲਾ ਰਹੇ ਸਨ। ਸ਼ਹਿਰਾਂ ਵਾਲੇ ਲੋਕ ਬਹੁਤੀ ਮੁਸੀਬਤ ਝੱਲ ਵੀ ਨਹੀਂ ਸਕਦੇ ਪ੍ਰੰਤੂ ਪਾਣੀ ਦਾ ਕਹਿਰ ਤਾਂ ਮੌਤ ਦੇ ਰੂਪ ਵਿੱਚ ਦਸਤਕ ਦੇ ਰਿਹਾ ਸੀ। ਪਟਿਆਲਾ ਦੀ ਪੋਸ਼ ਕਾਲੋਨੀ ਅਰਬਨ ਅਸਟੇਟ-1 ਅਤੇ 2 ਵਿੱਚ 10 ਜੁਲਾਈ ਦੀ ਸ਼ਾਮ ਨੂੰ ਪਾਣੀ ਆਇਆ ਸੀ ਪ੍ਰੰਤੂ ਪਿੰਡਾਂ ਦੇ ਲੋਕ ਸੂਰਜ ਦੀ ਟਿੱਕੀ ਨਿਕਲਦਿਆਂ ਹੀ ਦੁੱਧ, ਪਾਣੀ, ਡਬਲ ਰੋਟੀ, ਬਿਸਕੁਟ ਅਤੇ ਲੰਗਰ ਲੈ ਕੇ ਪਹੁੰਚ ਗਏ।

ਇਸ ਤੋਂ ਪੰਜਾਬੀਆਂ ਦੀ ਦਿ੍ਰੜ੍ਹਤਾ, ਸੇਵਾ ਭਾਵਨਾ, ਸਰਬੱਤ ਦੇ ਭਲੇ ਅਤੇ ਇਨਸਾਨੀਅਤ ਦੀ ਕਦਰ ਦੀ ਬਿਹਤਰੀਨ ਪ੍ਰਵਿਰਤੀ ਸ਼ਪਸ਼ਟ ਹੁੰਦੀ ਹੈ। ਪੰਜਾਬੀਆਂ ਖਾਸ ਤੌਰ ‘ਤੇ ਪਿੰਡਾਂ ਵਾਲੇ ਲੋਕਾਂ ਅਤੇ ਸਵੈ ਇੱਛਤ ਅਤੇ ਸਿੱਖ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਦੇ ਵਾਰੇ ਵਾਰੇ ਜਾਈਏ ਜਿਹੜੇ ਆਪ ਇਨ੍ਹਾਂ ਹੜ੍ਹਾਂ ਦਾ ਪ੍ਰਕੋਪ ਹੰਢਾਉਂਦੇ ਹੋਏ, ਆਪਣਾ ਸਾਰਾ ਕੁਝ ਗੁਆਉਣ ਦੇ ਬਾਵਜੂਦ ਸ਼ਹਿਰਾਂ ਦੇ ਲੋਕਾਂ ਦੀ ਮਦਦ ਲਈ ਆ ਬਹੁੜਦੇ ਹਨ।

ਸੇਵਾ ਦੇ ਪੁੰਜ ਇਹ ਪਿੰਡਾਂ ਵਾਲੇ ਲੋਕ ਆਪਣੇ ਟ੍ਰੈਕਟਰਾਂ ਟਰਾਲੀਆਂ ਤੇ ਲੰਗਰ, ਦੁੱਧ ਅਤੇ ਪਾਣੀ ਲੈ ਕੇ ਡੂੰਘੇ ਹੜ੍ਹ ਦੇ ਪਾਣੀਆਂ ਵਿੱਚ ਆਪਣੀਆਂ ਜਾਨਾ ਦੀ ਪ੍ਰਵਾਹ ਨਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿਤਰ ਵਿਚਾਰਧਾਰਾ ਸਰਬੱਤ ਦੇ ਭਲੇ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਵਰਤਾਉਂਦੇ ਵੇਖੇ ਗਏ। ਮੋਮ ਬੱਤੀਆਂ ਅਤੇ ਮੱਛਰ ਤੋਂ ਬਚਾਅ ਲਈ ਮੱਛਰਦਾਨੀਆਂ ਵੀ ਤਕਸੀਮ ਕੀਤੀਆਂ ਗਈਆਂ। ਗਲੀਆਂ ਵਿੱਚ ਆਵਾਜ਼ਾਂ ਮਾਰ ਕੇ ਲੋਕਾਂ ਨੂੰ ਘਰਾਂ ਵਿੱਚੋਂ ਬੁਲਾ ਕੇ ਖਾਣ ਪੀਣ ਦਾ ਸਾਮਾਨ ਤਕਸੀਮ ਕਰਦੇ ਰਹੇ ਹਨ।

ਸਿੱਖ ਧਰਮ ਅਤੇ ਸਿੱਖੀ ਇਕ ਸੋਚ ਦਾ ਨਾਮ ਹੈ। ਸਦਭਾਵਨਾ, ਸਰਬੱਤ ਦੇ ਭਲੇ ਅਤੇ ਸਭੇ ਸਾਂਝਵਾਲ ਸਦਾਇਨ ਦੀ ਵਿਚਾਰਧਾਰਾ ‘ਤੇ ਪਹਿਰਾ ਦਿੰਦੀ ਹੈ। ਜਿਵੇਂ ਭਾਈ ਘਨਈਆ ਚਮਕੌਰ ਦੀ ਲੜਾਈ ਦੇ ਮੈਦਾਨ ਵਿੱਚ ਦੁਸ਼ਮਣਾ ਨੂੰ ਪਾਣੀ ਪਿਲਾ ਰਿਹਾ ਸੀ, ਉਸੇ ਤਰ੍ਹਾਂ ਪਿੰਡਾਂ ਦੇ ਲੋਕ ਉਨ੍ਹਾਂ ਲੋਕਾਂ ਨੂੰ ਲੰਗਰ ਪਹੁੰਚਾ ਰਹੇ ਸਨ। ਇਹ ਲੋਕ ਘਨਈਆ ਦੇ ਵਾਰਸ ਹਨ। ਇਨ੍ਹਾਂ ਲੋਕਾਂ ਦੀ ਸਮਰਪਣ ਭਾਵਨਾ ਅੱਗੇ ਸਿਰ ਝੁਕ ਰਹੇ ਸਨ। ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਾਰਸ ਬਣਕੇ ਵਿਚਰਦੇ ਰਹੇ। ਇਨ੍ਹਾਂ ਦੇ ਜ਼ਜ਼ਬੇ ਨੂੰ ਸਲਾਮ ਕਰਨੀ ਬਣਦੀ ਹੈ। ਇਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਪੂਰਤੀ ਕੀਤੀ ਹੈ, ਇਸ ਕਰਕੇ ਲੋਕ ਇਨ੍ਹਾਂ ਲੋਕਾਂ ਅਤੇ ਸੰਸਥਾਵਾਂ ਦੀ ਸਲਾਘਾ ਕਰਦੇ ਥੱਕਦੇ ਨਹੀਂ। ਹਰ ਪਾਸੇ ਇਨ੍ਹਾਂ ਦੀ ਪ੍ਰਸੰਸਾ ਹੋ ਰਹੀ ਹੈ। ਇਸ ਤੋਂ ਸ਼ਪਸ਼ਟ ਹੋ ਰਿਹਾ ਸੀ ਕਿ ਇਨਸਾਨ ਹੀ ਇਨਸਾਨ ਦੀ ਮੁਸੀਬਤ ਵਿੱਚ ਦਾਰੂ ਬਣਦਾ ਹੈ।

ਜਿਥੇ ਪ੍ਰਸ਼ਾਸ਼ਨ ਦੀਆਂ ਕਿਸ਼ਤੀਆਂ ਵੀ ਪਹੁੰਚ ਨਹੀਂ ਸਕੀਆਂ, ਉਨ੍ਹਾਂ ਥਾਵਾਂ ਤੇ ਇਹ ਲੋਕ ਟ੍ਰੈਕਟਰਾਂ ‘ਤੇ ਪਹੁੰਚੇ ਹਨ। ਲੋਕਾਂ ਦੀ ਸੰਕਟਮਈ ਸਥਿਤੀ ਵਿੱਚ ਇਹ ਲੋਕ ਸੰਕਟ ਮੋਚਨ ਸਾਬਤ ਹੋਏ ਹਨ। ਇਸੇ ਤਰ੍ਹਾਂ ਸਮਾਜ ਸੇਵੀ ਸੰਸਥਾਵਾਂ ਹੜ੍ਹਾਂ ਤੋਂ ਪ੍ਰਭਾਵਤ ਇਲਾਕਿਆਂ ਵਿੱਚ ਸਥਾਨਕ ਪ੍ਰਸ਼ਾਸ਼ਨ ਨਾਲ ਤਾਲਮੇਲ ਕਰਕੇ ਮੈਡੀਕਲ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਦੇ ਰਹੀਆਂ ਹਨ। ਏਥੇ ਹੀ ਬਸ ਨਹੀਂ ਸਾਫ ਸਫ਼ਾਈ ਦਾ ਪ੍ਰਬੰਧ ਕਰਨ ਵਿੱਚ ਵੀ ਜੁੱਟ ਗਏ ਹਨ।

30-3ਨਦੀਆਂ, ਨਾਲਿਆਂ ਅਤੇ ਰਜਵਾਹਿਆਂ ਵਿੱਚ ਪਏ ਪਾੜਾਂ ਨੂੰ ਵਰ੍ਹਦੇ ਮੀਂਹ ਅਤੇ ਤੇਜ ਪਾਣੀ ਦੇ ਵਹਾਓ ਦਰਮਿਆਨ ਬੰਧ ਲਗਾ ਰਹੇ ਹਨ। ਕਦੀ ਸਮਾਂ ਸੀ ਇਨ੍ਹਾਂ ਲੋਕਾਂ ਨੂੰ ਅਤਵਾਦੀ ਅਤੇ ਵਖਵਾਦੀ ਕਹਿ ਕੇ ਗਰਦਾਨਿਆਂ ਜਾ ਰਿਹਾ ਸੀ। ਉਹ ਲੋਕ ਸੇਵਾ ਦਾ ਨਮੂਨਾ ਬਣਕੇ ਵਿਚਰ ਰਹੇ ਹਨ। ਜਿਹੜੇ ਪਿੰਡਾਂ ਵਾਲਿਆਂ ਨੂੰ ਗਵਾਰ ਕਹਿੰਦੇ ਸਨ, ਦਫ਼ਤਰਾਂ ਵਿੱਚ ਜਾਇਜ਼ ਕੰਮਾ ਅਤੇ ਦੁਕਾਨਾਂ ‘ਤੇ ਸਾਜੋ ਸਾਮਾਨ ਲੈਣ ਲਈ ਆਇਆਂ ਦੀ ਛਿੱਲ ਲਾਹੁੰਦੇ ਸਨ, ਉਹ ਪਿੰਡਾਂ ਵਾਲੇ ਉਨ੍ਹਾਂ ਦੀ ਦੁੱਖ ਦੀ ਘੜੀ ਵਿੱਚ ਸਹਾਇਤਾ ਕਰਕੇ ਖ਼ੁਸ਼ੀ ਤੇ ਸੰਤੁਸ਼ਟੀ ਮਹਿਸੂਸ ਕਰ ਰਹੇ ਸਨ।

ਇਹੋ ਹੀ ਇਨਸਾਨੀਅਤ ਹੁੰਦੀ ਹੈ। ਇਥੇ ਹੀ ਬਸ ਨਹੀਂ ਉਹ ਪ੍ਰਭਾਵਤ ਇਲਾਕਿਆਂ ਦੇ ਪਸ਼ੂਆਂ ਲਈ ਹਰਾ ਚਾਰਾ ਅਤੇ ਮੱਕੀ ਦਾ ਅਚਾਰ ਟਰੱਕਾਂ ਟਰਾਲੀਆਂ ਵਿੱਚ ਲੈ ਕੇ ਪਹੁੰਚ ਗਏ। ਸਤਲੁਜ, ਬਿਆਸ, ਰਾਵੀ, ਘੱਗਰ, ਮਾਰਕੰਡਾ, ਟਾਂਗਰੀ ਵਿੱਚ ਜਿਹੜੇ ਪਾੜ ਪਏ ਸਨ, ਉਨ੍ਹਾਂ ਪਾੜਾਂ ਨੂੰ ਭਰਨ ਲਈ ਸਰਕਾਰੀ ਮਸ਼ੀਨਰੀ ਦੀ ਮਦਦ ਨਾਲ ਪਾੜ ਬੰਦ ਕੀਤੇ। ਬਿਜਲੀ ਦੇ ਜਿਨ੍ਹਾਂ em>ਗਰਿਡਾਂ ਵਿੱਚ ਪਾਣੀ ਵੜ ਗਿਆ ਉਨ੍ਹਾਂ ਵਿੱਚੋਂ ਪਾਣੀ ਬਾਹਰ ਨਿਕਾਲਿਆ ਅਤੇ ਕਈ ਗਰਿਡਾਂ ਵਿੱਚ ਪਾਣੀ ਵੜਨ ਤੋਂ ਰੋਕਣ ਲਈ ਬੰਧ ਬਣਾਏ।

ਪਟਿਆਲਾ ਵਿਖੇ ਕੁਝ ਮਕੈਨਕਾਂ ਨੇ ਹੜ੍ਹਾਂ ਤੋਂ ਪ੍ਰਭਾਵਤ ਇਲਾਕਿਆਂ ਵਿੱਚ ਨੁਕਸਾਨੀਆਂ ਗਈਆਂ ਕਾਰਾਂ, ਦੋਪਹੀਆ ਸਕੂਟਰਾਂ, ਮੋਟਰ ਸਾਈਕਲਾਂ ਅਤੇ ਕਪੜੇ ਧੋਣ ਵਾਲੀਆਂ ਮਸ਼ੀਨਾ ਦੀ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਮੁੱਫ਼ਤ ਮੁਰੰਮਤ ਕੀਤੀ। ਸਾਰੀਆਂ ਹੀ ਸਿਆਸੀ ਪਾਰਟੀਆਂ ਕੁਦਰਤ ਦੀ ਕਰੋਪੀ ਤੇ ਸਿਆਸਤ ਕਰਕੇ ਸਿਆਸੀ ਲਾਹਾ ਲੈਣ ਵਿੱਚ ਜੁਟੀਆਂ ਰਹੀਆਂ। ਕੁਝ ਕੁ ਵਿਅਕਤੀ ਸਵੈ ਇੱਛਤ ਸੰਸਥਾਵਾਂ ਦੇ ਨਾਮ ਤੇ ਫੋਟੋਆਂ ਖਿਚਵਾ ਕੇ ਸ਼ੋਸ਼ਲ ਮੀਡੀਆ ਰਾਹੀਂ ਆਪੋ ਆਪਣਾ ਪ੍ਰਚਾਰ ਕਰਦੀਆਂ ਵੀ ਵੇਖੀਆਂ ਗਈਆਂ।
ਪੰਜਾਬੀਆਂ ਦੀ ਸੇਵਾ ਭਾਵਨਾ ਵੇਖਣ ਵਾਲੀ ਹੈ। ਸ਼ਾਲਾ ! ਇਨ੍ਹਾਂ ਵਿੱਚ ਇਹ ਭਾਵਨਾ ਪ੍ਰਜਵਲਤ ਰਹੇ ਤੇ ਲੋਕਾਈ ਦੀ ਸੇਵਾ ਕਰਦੇ ਰਹਿਣ।

  ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

 
 
    
30ਹੜ੍ਹ ਪ੍ਰਭਾਤ ਲੋਕਾਂ ਦੀ ਮਦਦ ਲਈ ਪਿੰਡਾਂ ਦੇ ਲੋਕ ਰੱਬ ਦਾ ਰੂਪ ਬਣਕੇ ਬਹੁੜੇ  
ਉਜਾਗਰ ਸਿੰਘ
29ਪੰਜਾਬ ਵਿੱਚ ਆਏ ਹੜ੍ਹ: ਸਰਕਾਰਾਂ ਦੀ ਯੋਜਨਬੰਦੀ ਦੀ ਅਣਗਹਿਲੀ ਦਾ ਸਬੂਤ
ਉਜਾਗਰ ਸਿੰਘ
jakharਕੀ ਸੁਨੀਲ ਕੁਮਾਰ ਜਾਖੜ ਭਾਰਤੀ ਜਨਤਾ ਪਾਰਟੀ ਦਾ ਕਮਲ ਖਿਲਾ  ਸਕੇਗਾ?   
ਉਜਾਗਰ ਸਿੰਘ
27ਲੋਕ ਸਭਾ ਦੀਆਂ ਚੋਣਾਂ ਤੇ ਇੱਕਸਮਾਨ ਨਾਗਰਿਕ ਕਨੂੰਨ   
ਹਰਜਿੰਦਰ ਸਿੰਘ ਲਾਲ
26ਰੰਗ ਬਰੰਗੇ ਪੱਤਰਕਾਰਾਂ ਦੇ ਨਾਂ  

ਬੁੱਧ ਸਿੰਘ ਨੀਲੋਂ 
25ਚੁਣੌਤੀਆਂ ਦੇ ਰਾਹ - ਅਕਾਲ ਤਖਤ ਸਾਹਿਬ ਦੇ ਨਵੇਂ ਸਰਬਰਾਹ  
ਹਰਜਿੰਦਰ ਸਿੰਘ ਲਾਲ 
24ਸ਼੍ਰੋ:ਗੁ:ਪ੍ਰ:ਕ: ਚੋਣਾਂ - ਅਜੇ ਕੁੱਝ ਵੀ ਨਿਸਚਿਤ ਨਹੀਂ 
ਹਰਜਿੰਦਰ ਸਿੰਘ ਲਾਲ 
23ਕਾਂਸ਼! ਨਵੇਂ ਸੰਸਦ ਭਵਨ ਵਾਂਙ ਸਾਡੇ ਸੰਸਦ ਮੈਂਬਰਾਂ ਦਾ ਦਿਲ ਵੀ ਲੋਕਾਂ ਲਈ ਖੁੱਲ੍ਹਾ-ਡੁੱਲ੍ਹਾ ਬਣ ਜਾਵੇ  
ਸੰਜੀਵ ਝਾਂਜੀ, ਜਗਰਾਉ
ਸੰਸਦਦੇਸ਼ ਦਾ ਨਵਾਂ ਸੰਸਦ ਭਵਨ  
ਸੰਜੀਵ ਝਾਂਜੀ, ਜਗਰਾਉ 
sikhਕੀ ਸਿੱਖ ਭਾਈਚਾਰਾ ਆਪਣੇ ਭਵਿੱਖ ਬਾਰੇ ਸੁਚੇਤ ਹੈ?  
ਹਰਜਿੰਦਰ ਸਿੰਘ ਲਾਲ
20ਰੇਹੜੀ ਤੇ ਦਿਸਦਾ ਹਰ ਲਿਸ਼ਕਦਾ ਅੰਬ ਤੰਦਰੁਸਤੀ ਨਹੀਂ ਦੇ ਸਕਦਾ  
ਸੰਜੀਵ ਝਾਂਜੀ, ਜਗਰਾਉਂ  
19ਹੁਣ ਕੀ ਹੋਊ?  
ਸੰਜੀਵ ਝਾਂਜੀ, ਜਗਰਾਉਂ
18ਸ਼੍ਰੋਮਣੀ ਕਮੇਟੀ ਦੇ ਸ਼ਲਾਘਾਯੋਗ ਫੈਸਲੇ ਸਮੇਂ ਦੀ ਲੋੜ 
ਹਰਜਿੰਦਰ ਸਿੰਘ ਲਾਲ 
17ਮੁਫ਼ਤਖ਼ੋਰੇ ਬਣਾਉਣਾ ਪੰਜਾਬੀਆਂ/ਸਿੱਖਾਂ ਦੀ ਅਣਖ਼ ਨੂੰ ਵੰਗਾਰ 

ਉਜਾਗਰ ਸਿੰਘ
16ਕੈਨੇਡਾ ਵਿੱਚ ਚੋਰੀਆਂ ਦੇ ਧੰਧੇ ਵਿੱਚ ਸ਼ਾਮਲ ਵਿਅਕਤੀਆਂ ਨੇ ਪੰਜਾਬੀਆਂ ਦੇ ਅਕਸ ਨੂੰ ਢਾਹ ਲਾਈ
ਉਜਾਗਰ ਸਿੰਘ 
15ਜਲੰਧਰ ਦੇ ਚੋਣ ਨਤੀਜੇ ਸਿਰਜਣਗੇ ਨਵੇਂ ਦਿਸਹੱਦੇ 
ਹਰਜਿੰਦਰ ਸਿੰਘ ਲਾਲ
14ਖੇਤਰੀ ਭਾਸ਼ਾਵਾਂ ਲਈ ਖੁਸ਼ਖਬਰੀ 
ਹਰਜਿੰਦਰ ਸਿੰਘ ਲਾਲ
13ਪਾਕਿਸਤਾਨ ਨਾਲ ਪੰਜਾਬ ਸੜਕਾਂ ਰਾਹੀਂ ਵਪਾਰ - ਸਮੇਂ ਦੀ ਲੋੜ 
ਹਰਜਿੰਦਰ ਸਿੰਘ ਲਾਲ 
12ਸਿੱਖਾਂ ਦੀ ਫੁੱਟ ਦਾ ਘੁਣ ਬੜਾ ਹੀ ਘਾਤਕ 
ਹਰਜਿੰਦਰ ਸਿੰਘ ਲਾਲ
11ਲੋਕਤੰਤਰ ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ 
ਕੇਹਰ ਸ਼ਰੀਫ਼
sochਸੋਚ ਵਿਚਾਰ ਅਤੇ ਚੁਣੌਤੀ ਦੀ ਘੜੀ
ਹਰਜਿੰਦਰ ਸਿੰਘ ਲਾਲ  
maboliਮਾਂ-ਬੋਲੀ ਨੂੰ ਸਭ ਤੋਂ ਵੱਡਾ ਖਤਰਾ ਮਾਂ ਤੋਂ ਹੀ ਹੈ
ਸੰਜੀਵ ਝਾਂਜੀ, ਜਗਰਾਉ
08ਸਿਸੋਦੀਆ ਮਾਮਲੇ ਦੀ ਪੰਜਾਬ ਵਿੱਚ ਝਰਨਾਹਟ
ਹਰਜਿੰਦਰ ਸਿੰਘ ਲਾਲ
bangaਭਾਰਤੀ ਮੂਲ ਦੇ ਅਮਰੀਕੀ ਪੰਜਾਬੀ ਸਿੱਖ ਅਜੇਪਾਲ ਸਿੰਘ ਬਾਂਗਾ ਵਿਸ਼ਵ ਬੈਂਕ ਦੇ ਮੁੱਖੀ ਹੋਣਗੇ 
ਉਜਾਗਰ ਸਿੰਘ
fasalਫਸਲੀ ਆਮਦਨ ਬਚਾਉਣ ਅਤੇ ਵਧਾਉਣ ਲਈ ਪੰਜਾਬ ਸਰਕਾਰ ਕੀ ਕਰੇ? 
ਹਰਜਿੰਦਰ ਸਿੰਘ ਲਾਲ
ਰਾਜਪਾਲਮੁੱਖ ਮੰਤਰੀ ਤੇ ਰਾਜਪਾਲ ਪੰਜਾਬ ਲਈ ਮੰਦਭਾਗਾ 
ਹਰਜਿੰਦਰ ਸਿੰਘ ਲਾਲ
04ਸਿੱਖ ਕੌਮ: ਸੂਝਵਾਨ, ਦੂਰ-ਅੰਦੇਸ਼ ਤੇ ਇੱਕਮੁੱਠ ਹੋਵੇ 
ਹਰਜਿੰਦਰ ਸਿੰਘ ਲਾਲ
03ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਵੱਕਾਰ ਦਾ ਸਵਾਲ ਬਣੇਗੀ 
ਹਰਜਿੰਦਰ ਸਿੰਘ ਲਾਲ 
02ਪੰਜਾਬ ਪਾਣੀ ਤੇ ਭਗਵੰਤ ਮਾਨ ਸਰਕਾਰ
ਹਰਜਿੰਦਰ ਸਿੰਘ ਲਾਲ
01-01ਨਵਜੋਤ ਸਿੱਧੂ ਦੀ ਰਿਹਾਈ ਨਵੇਂ ਛੇੜੇ ਸਿਆਸੀ ਚਰਚੇ 
ਹਰਜਿੰਦਰ ਸਿੰਘ ਲਾਲ
58ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਵਿੱਚ ਪੰਜਾਬੀਆਂ ਦੀ ਸਰਦਾਰੀ
ਉਜਾਗਰ ਸਿੰਘ
57ਹਿਮਾਚਲ ਪ੍ਰਦੇਸ ‘ਚ ਕਾਂਗਰਸ ਦੀ ਜਿੱਤ ਪ੍ਰੰਤੂ ਮੁੱਖ ਮੰਤਰੀ ਦੀ ਕੁਰਸੀ ਲਈ ਖਿਚੋਤਾਣ/a>
ਉਜਾਗਰ ਸਿੰਘ
56ਲੋਕਾਂ ਨੂੰ ਮੁਫ਼ਤਖੋਰੇ ਕੌਣ ਬਣਾਉਂਦਾ?
ਹਰਜਿੰਦਰ ਸਿੰਘ ਲਾਲ
55ਸੰਘ, ਭਾਜਪਾ ਤੇ 'ਆਪ' ਦੀ ਰਾਜਨੀਤੀ ਦੇ ਤੇਵਰ a> 
ਹਰਜਿੰਦਰ ਸਿੰਘ ਲਾਲ 

hore-arrow1gif.gif (1195 bytes)

   
     
 

Terms and Conditions
Privacy Policy
© 1999-2023, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2023, 5abi.com