WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਪੰਜਾਬੀ ਸੂਬੇ ਦੀ ਵਰ੍ਹੇ 57 ਵਰ੍ਹੇ ਗੰਢ ‘ਤੇ
ਚੜ੍ਹਦੇ ਪੰਜਾਬ ਦੇ ਲੋਕ ਪੰਜਾਬ ਦੀ ਦੋ ਵਾਰ ਹੋਈ ਵੰਡ ਦਾ ਸੰਤਾਪ ਹੰਢਾ ਰਹੇ ਹਨ 

ਉਜਾਗਰ ਸਿੰਘ                        (31/10/2023)

 54ਚੜ੍ਹਦੇ ਪੰਜਾਬ ਦੇ ਲੋਕ, ਪੰਜਾਬ ਦੀ ਦੋ ਵਾਰ ਹੋਈ ਵੰਡ ਦਾ ਸੰਤਾਪ ਹੁਣ ਤੱਕ ਹੰਢਾ ਰਹੇ ਹਨ। 'ਪੰਜਾਬ ਦਿਵਸ' ਵਾਲੇ ਦਿਨ ਪੰਜਾਬ ਦੇ ਸਿਆਸਤਦਾਨ 1 ਨਵੰਬਰ 2023 ਨੂੰ ਸਤਲੁਜ-ਯਮਨਾ ਜੋੜ ਨਹਿਰ ਦੇ ਪਾਣੀਆਂ ਦੇ ਮੁੱਦੇ ‘ਤੇ ਬਹਿਸਬਾਜ਼ੀ ਕਰਨ ਵਿੱਚ ਉਲਝੇ ਪਏ ਹਨ।

ਭਲੇਮਾਣਸੋ ਇਸ ਬਹਿਸਬਾਜ਼ੀ ਵਿੱਚ ਇੱਕ ਦੂਜੇ ਉਪਰ ਦੂਸ਼ਣਬਾਜ਼ੀ ਕਰਨ ਨਾਲ ਸਤਲੁਜ ਜਮਨਾ ਜੋੜ ਨਹਿਰ ਦੇ ਮਸਲੇ ਦਾ ਕੋਈ ਹਲ ਨਿਕਲਣ ਦੀ ਕੀ ਉਮੀਦ ਰੱਖਦੇ ਹੋ? ਕਿਉਂ ਪਾਣੀ ਵਿੱਚ ਮਧਾਣੀ ਪਾ ਕੇ ਦੱਬੇ ਮੁਰਦੇ ਉਖਾੜਦੇ ਹੋ?

ਜਦੋਂ ਤੁਸੀਂ ਇੱਕਮੁੱਠ ਹੀ ਨਹੀਂ ਤਾਂ ਪੰਜਾਬ ਦਾ ਮੁੱਦਾ ਤੁਸੀਂ ਕਿਵੇਂ ਲੜ ਸਕਦੇ ਹੋ? ਤੁਸੀਂ ਤਾਂ ਵੋਟ ਦੀ ਸਿਆਸਤ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹੋ। ਬਹਿਸ ਵਿੱਚੋਂ ਕੀ ਕੱਢੋਗੇ?

ਦੂਜੇ ਪਾਸੇ ਪੰਜਾਬੀ ਖਾਸ ਤੌਰ ‘ਤੇ ਸਿੱਖ 1 ਨਵੰਬਰ 2023 ਨੂੰ ਪੰਜਾਬੀ ਸੂਬੇ ਦੀ 57ਵੀਂ ਵਰ੍ਹੇ ਗੰਢ ਮਨਾਉਂਦੇ ਹੋਏ ਫੁਲੇ ਨਹੀਂ ਸਮਾ ਰਹੇ, ਪ੍ਰੰਤੂ ਜਿਸ ਮੰਤਵ ਨਾਲ ਪੰਜਾਬੀ ਸੂਬਾ ਬਣਵਾਇਆ ਸੀ, ਪੰਜਾਬੀ ਭਾਸ਼ਾ ਦਾ ਦਫਤਰੀ ਕੰਮ ਕਾਜ ਵਿੱਚ ਬੋਲਬਾਲਾ ਹੋਵੇ, ਉਹ ਰੁਤਬਾ ਪੰਜਾਬੀ ਭਾਸ਼ਾ ਨੂੰ ਅਜੇ ਤੱਕ ਸਹੀ ਢੰਗ ਨਾਲ ਨਸੀਬ ਨਹੀਂ ਹੋਇਆ। ਪੰਜਾਬ ਨੂੰ ਅਜੇ ਤੱਕ ਰਾਜਧਾਨੀ ਅਤੇ ਹਾਈ ਕੋਰਟ ਵੱਖਰੀ ਨਹੀਂ ਮਿਲੀ। ਇਹ ਖ਼ੁਸ਼ੀ ਕਾਹਦੀ ਹੈ, ਸਮਝ ਨਹੀਂ ਆਉਂਦੀ?

ਮਰਹੂਮ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਤੋਂ ਬਾਅਦ ਕੋਈ ਵੀ ਪੰਜਾਬ ਦਾ ਮੁੱਖ ਮੰਤਰੀ ਪੰਜਾਬੀ ਨੂੰ ਲਾਗੂ ਕਰਵਾਉਣ ਲਈ ਸੰਜੀਦਾ ਨਹੀਂ ਰਿਹਾ। ਬਹੁਤੇ ਉੱਚ ਅਧਿਕਾਰੀ ਹਮੇਸ਼ਾ ਪੰਜਾਬੀ ਲਿਖਣ ‘ਤੇ ਬੋਲਣ ਤੋਂ ਕੰਨ੍ਹੀ ਕਤਰਾਉਂਦੇ ਹਨ। ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਕੇਂਦਰ ਸਰਕਾਰ ਵਾਅਦੇ ਹੀ ਕਰਦੀ ਰਹੀ ਹੈ ਪ੍ਰੰਤੂ ਅਜੇ ਤੱਕ ਪੱਲੇ ਕੁਝ ਨਹੀਂ ਪਾਇਆ।

ਪਹਿਲੀ ਵਾਰ 1947 ਵਿੱਚ ਪੰਜਾਬ ਦੀ ਵੰਡ ਹੋਈ, ਜਿਸਦੇ ਸਿੱਟੇ ਵਜੋਂ ਪੰਜਾਬੀਆਂ ਖਾਸ ਤੌਰ ‘ਤੇ ਸਿੱਖਾਂ ਨੇ ਆਪਣੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਦਾ ਜਨਮ ਅਸਥਾਨ ਗੁਆ ਲਿਆ। ਉਸ ਵੰਡ ਵਿੱਚ ਭਰਾ ਮਾਰੂ ਜੰਗ ਵੀ ਹੋਈ, ਬਹੁਤ ਸਾਰੇ ਦੋਹਾਂ ਪਾਸਿਆਂ ਦੇ  ਪੰਜਾਬੀ ਆਪਣੇ ਸਕੇ ਸੰਬੰਧੀਆਂ ਨੂੰ ਗੁਆ ਬੈਠੇ।

ਇਸ ਤੋਂ ਬਾਅਦ 1 ਨਵੰਬਰ 1966 ਨੂੰ ਪੰਜਾਬੀਆਂ ਖਾਸ ਤੌਰ ‘ਤੇ ਸਿੱਖਾਂ ਨੇ ਪੰਜਾਬੀ ਸੂਬਾ ਲੈ ਕੇ ਪੰਜਾਬੀ ਬੋਲਦੇ ਇਲਾਕੇ ਗੁਆ ਲਏ। ਪੰਜਾਬ ਦੇ 26 ਪਿੰਡਾਂ ਦੀ ਥਾਂ ਚੰਡੀਗੜ੍ਹ ਬਣਾਇਆ ਗਿਆ ਸੀ ਪ੍ਰੰਤੂ ਅਸੀਂ ਚੰਡੀਗੜ੍ਹ ਤੋਂ ਵੀ ਹੱਥ ਧੋ ਬੈਠੇ।

ਭਾਖੜਾ ਡੈਮ ਅਤੇ ਹੈਡ ਵਰਕਸ ‘ਤੇ ਕੇਂਦਰ ਨੇ ਕਬਜ਼ਾ ਕਰ ਲਿਆ। ਏਸੇ ਕਰਕੇ ਪਰਤਾਪ ਸਿੰਘ ਕੈਰੋਂ ਪੰਜਾਬੀ ਸੂਬਾ ਬਣਨ ਨਹੀਂ ਦੇ ਰਿਹਾ ਸੀ। ਪੰਜਾਬੀ ਸੂਬਾ ਲੈਣ ਲਈ ਸਿੱਖ ਕੌਮ ਖਾਸ ਤੌਰ ‘ਤੇ 'ਅਕਾਲੀ ਦਲ' ਨੇ ਲੰਬਾ ਸਮਾਂ ਸੰਘਰਸ਼ ਕੀਤਾ। ਇਸ ਅੰਦੋਲਨ ਦੌਰਾਨ ਅਨੇਕਾਂ ਸਿੱਖ ਜੇਲ੍ਹਾਂ ਦੀ ਹਵਾ ਖਾਂਦੇ ਰਹੇ। ਬਹੁਤ ਸਾਰੇ ਸਿੱਖ ਜਾਨਾ ਗੁਆ ਬੈਠੇ। ਪੰਜਾਬ ਨੂੰ ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਨੁਕਸਾਨ ਹੋਇਆ ਹੈ। ਇਤਨੇ ਨੁਕਸਾਨ ਕਰਵਾ ਕੇ ਲੰਗੜਾ ਪੰਜਾਬੀ ਸੂਬਾ ਲਿਆ ਤੇ ਫਿਰ ਵੀ ਪੰਜਾਬੀ ਖ਼ੁਸ਼ੀ ਮਨਾ ਰਹੇ ਹਨ, ਇਹ ਉਨ੍ਹਾਂ ਦੀ ਫ਼ਿਰਾਕਦਿਲੀ ਜਾਂ ਸੰਜੀਦਗੀ ਦੀ ਅਣਹੋਂਦ ਹੈ।

ਜੇਕਰ ਗੰਭੀਰਤਾ ਨਾਲ ਵੇਖਿਆ ਜਾਵੇ ਤਾਂ ਪੰਜਾਬੀਆਂ/ਸਿੱਖਾਂ ਨੂੰ ਕੋਈ ਬਹੁਤਾ ਲਾਭ ਨਹੀਂ ਹੋਇਆ, ਜੇ ਕਿਸੇ ਨੂੰ ਲਾਭ ਹੋਇਆ ਹੈ ਤਾਂ 'ਸ਼੍ਰੋਮਣੀ ਅਕਾਲੀ ਦਲ' ਨੂੰ ਹੋਇਆ ਹੈ। ਹੁਣ ਤਾਂ "ਅਕਾਲੀ ਦਲ" ਵਿੱਚ "ਸ਼੍ਰੋਮਣੀ" ਕੌਣ ਹੈ? ਇਸ ਦਾ ਨਿਪਟਾਰਾ ਕਰਨਾ ਹੀ ਅਸੰਭਵ ਹੋ ਗਿਆ ਹੈ ਕਿਉਂਕਿ ਅਨੇਕਾਂ 'ਅਕਾਲੀ ਦਲ' ਬਣ ਚੁੱਕੇ ਹਨ। ਅਕਾਲੀ ਦਲ ‘ਤੇ ਪਰਿਵਾਰਾਂ ਦੇ ਨਿੱਜੀ ਕਬਜ਼ੇ ਹਨ। ਹਾਂ ਸਾਂਝੇ ਪੰਜਾਬ ਦੇ 1947 ਤੋਂ 1 ਨਵੰਬਰ 1966 ਤੱਕ  5 ਮੁੱਖ ਮੰਤਰੀ ਡਾ. ਗੋਪੀ ਚੰਦ ਭਾਰਗਵ, ਲਾਲਾ ਭੀਮ ਸੈਨ ਸੱਚਰ,  ਪ੍ਰਤਾਪ ਸਿੰਘ ਕੈਰੋਂ  ਅਤੇ ਕਾਮਰੇਡ ਰਾਮ ਕਿਸ਼ਨ ਬਣੇ, ਉਨ੍ਹਾਂ ਵਿੱਚੋਂ ਸਿਰਫ਼ ਇੱਕ ਪ੍ਰਤਾਪ ਸਿੰਘ ਕੈਰੋਂ ਸਿੱਖ ਸਨ।

1966 ਤੋਂ ਬਾਅਦ ਸਾਰੇ ਮੁੱਖ ਮੰਤਰੀ ਸਿੱਖ ਬਣੇ ਹਨ, ਜਦੋਂ ਕਿ ਸਾਡੇ ਦੇਸ਼ ਦਾ ਸੰਵਿਧਾਨ ਧਰਮ ਨਿਰਪੱਖ ਹੈ। ਪੰਜਾਬੀਆਂ ਦੀ ਪੰਜਾਬ ਦਾ ਮੁੱਖ ਮੰਤਰੀ ਸਿੱਖ ਬਣਾਉਣਾ ਇਹੋ ਇੱਕੋ ਇੱਕ ਪ੍ਰਾਪਤੀ ਹੈ। ਪੰਜਾਬੀ ਭਾਵੇਂ ਆਪਣਾ ਸਿੱਖ ਮੁੱਖ ਮੰਤਰੀ ਬਣਾਉਣ ਵਿੱਚ ਸਫਲ ਰਹੇ ਹਨ ਪ੍ਰੰਤੂ ਸਿੱਖ ਧਰਮ ਦੀ ਬਰਾਬਰਤਾ ਦੀ ਵਿਚਾਰਧਾਰਾ ਦੀ ਉਲੰਘਣਾ ਹੈ।

ਪੰਜਾਬੀਆਂ ਨੇ ਕਦੀਂ ਵੀ ਗੰਭੀਰਤਾ ਨਾਲ ਆਪਣੇ ਅੰਦਰ ਝਾਤੀ ਮਾਰਨ ਦੀ ਕੋਸ਼ਿਸ਼ ਹੀ ਨਹੀਂ ਕੀਤੀ ਕਿ ਅਸੀਂ ਇਸ ਪੰਜਾਬੀ ਸੂਬੇ ਤੋਂ ਕੀ ਖੱਟਿਆ ਤੇ ਕੀ ਗੁਆਇਆ ਹੈ? ਭਾਵ ਆਮ ਲੋਕਾਂ ਨੂੰ ਕੀ ਲਾਭ ਹੋਇਆ ਹੈ? ਲਾਭ ਤਾਂ ਸਿੱਖ ਸਿਆਸਤਦਾਨਾ ਭਾਵ ਅਕਾਲੀ ਦਲ ਜਾਂ ਵਰਤਮਾਨ ਪੰਜਾਬ ਦੇ ਕਾਂਗਰਸੀਆਂ ਨੂੰ ਹੋਇਆ ਹੈ। ਅਕਾਲੀ ਦਲ ਵੀ ਆਪਣੇ ਨਿਸ਼ਾਨੇ ਤੋਂ ਥਿੜਕ ਗਿਆ ਹੈ। ਉਸਨੇ ਸਿਆਸੀ ਤਾਕਤ ਹਾਸਲ ਕਰਨ ਲਈ ਅਕਾਲੀ ਦਲ ਨੂੰ ਪੰਜਾਬੀ ਪਾਰਟੀ ਬਣਾ ਲਿਆ। ਪੰਜਾਬੀ ਪਾਰਟੀ ਦਾ ਤਾਂ ਕੋਈ ਵੀ ਮੁੱਖ ਮੰਤਰੀ ਬਣ ਸਕਦਾ ਹੈ। ਫਿਰ ਸਾਂਝੇ ਪੰਜਾਬ ਵਿੱਚ ਕੀ ਹਰਜ ਸੀ?

ਸਿਆਸਤਦਾਨਾ ਨੇ ਸਿਆਸੀ ਤਾਕਤ ਦਾ ਆਨੰਦ ਮਾਨਣ ਤੋਂ ਬਿਨਾ ਪੰਜਾਬ ਦੇ ਹਿੱਤਾਂ ‘ਤੇ ਪਹਿਰਾ ਨਹੀਂ ਦਿੱਤਾ। ਪੰਜਾਬੀ ਸੂਬਾ ਬਣਨ ਨਾਲ ਹੋਏ ਨੁਕਸਾਨ ਦੀ ਸੂਚੀ ਲੰਬੀ ਹੈ।

ਪਹਿਲਾ ਨੁਕਸਾਨ ਪੰਜਾਬੀਆਂ ਨੂੰ ਇਹ ਹੋਇਆ ਕਿ ਉਸ ਵਿੱਚੋਂ ਇਲਾਕੇ ਕੱਢ ਕੇ ਹਰਿਆਣਾ ਅਤੇ ਹਿਮਾਚਲ ਬਣਾ ਦਿੱਤੇ। ਚਿੜੀ ਦੇ ਪਹੁੰਚੇ ਜਿਤਨਾ ਪੰਜਾਬ ਲੈ ਕੇ ਅਸੀਂ ਫੁਲੇ ਨਹੀਂ ਸਮਾਉਂਦੇ ਪ੍ਰੰਤੂ ਅੰਬਾਲੇ ਤੋਂ ਬਾਅਦ ਦਿੱਲੀ ਜਾਂਦਿਆਂ ਰੁਕਾਵਟਾਂ ਪਹਾੜ ਬਣਕੇ ਖੜ੍ਹ ਜਾਂਦੀਆਂ ਹਨ। ਕੁਝ ਪੰਜਾਬੀ ਬੋਲਦੇ ਇਲਾਕੇ ਵੀ ਹਰਿਆਣਾ ਅਤੇ ਹਿਮਾਚਲ ਨੂੰ ਦੇ ਦਿੱਤੇ। ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਚੰਡੀਗੜ੍ਹ ਵੀ ਪੰਜਾਬ ਤੋਂ ਖੋਹ ਕੇ ਕੇਂਦਰੀ ਸ਼ਾਸ਼ਤ ਪ੍ਰਦੇਸ਼ ਬਣਾ ਦਿੱਤਾ।

ਸਾਂਝੇ ਪੰਜਾਬ ਵਿੱਚੋਂ ਪੰਜਾਬ ਦੇ ਸਾਰੇ ਦਰਿਆ ਨਿਕਲਦੇ ਸਨ। ਉਨ੍ਹਾਂ ਦਰਿਆਵਾਂ ਦੇ ਪਾਣੀ ਦੇ ਹੱਕ ਤੋਂ ਪੰਜਾਬ ਵਾਂਝਾ ਹੋ ਗਿਆ ਹੈ। ਇਨ੍ਹਾਂ ਦਰਿਆਵਾਂ ਵਿੱਚੋਂ ਪੰਜਾਬ ਵਿੱਚ ਆਉਣ ਵਾਲੇ ਪਾਣੀ ਦਾ 75 ਫ਼ੀ ਸਦੀ ਹਿੱਸਾ ਰਾਜਸਥਾਨ ਅਤੇ ਦਿੱਲੀ ਨੂੰ ਜਾ ਰਿਹਾ ਹੈ। ਪੰਜਾਬ ਵਿੱਚ ਜੋ ਅੱਜ ਸਿੰਜਾਈ ਵਾਲੇ ਪਾਣੀ ਦੀ ਘਾਟ ਰੜਕ ਰਹੀ ਹੈ, ਉਹ ਹਰਿਆਣਾ ਤੇ ਹਿਮਾਚਲ ਬਣਨ ਨਾਲ ਪੈਦਾ ਹੋਈ ਹੈ। "ਹਰੀ ਕ੍ਰਾਂਤੀ" ਨੇ ਪੰਜਾਬ ਦਾ ਜ਼ਮੀਨਦੋਜ਼ ਪਾਣੀ ਖਾ ਲਿਆ ਹੈ। ਜੇ ਪੰਜਾਬ ਦੀ ਵੰਡ ਨਾ ਹੁੰਦੀ ਤਾਂ ਸਤਲੁਜ ਯਮੁਨਾ ਜੋੜ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਸੀ। ਇਸ ਨਹਿਰ ਕਰਕੇ ਪੰਜਾਬ ਵਿੱਚ ਅਫਰਾਤਫਰੀ ਦਾ ਮਾਹੌਲ ਬਣਿਆਂ।

ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਚੇਅਰਮੈਨ ਮੇਜਰ ਜਨਰਲ ਬੀ.ਐਨ.ਕੁਮਾਰ ਨੂੰ 7 ਨਵੰਬਰ 1988 ਨੂੰ ਚੰਡੀਗੜ੍ਹ ਵਿਖੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸਤਲੁਜ ਜਮਨਾ ਜੋੜ ਨਹਿਰ ਨਾਲ ਜੁੜੇ ਪੰਜਾਬ ਦੇ ਮੁੱਖ ਇੰਜਿਨੀਅਰ ਐਮ.ਐਲ. ਸੀਕਰੀ, ਸੁਪਰਇਨਟੈਂਡੈਂਟ ਏ.ਐਸ. ਔਲਖ ਅਤੇ 12 ਮਜ਼ਦੂਰਾਂ ਨੂੰ ਮਾਰ ਦਿੱਤਾ ਗਿਆ। ਅਕਾਲੀ ਦਲ ਦਾ "ਧਰਮ ਯੁਧ ਮੋਰਚਾ" ਵੀ ਇਸੇ ਸਤਲੁਜ ਯਮੁਨਾ ਜੋੜ ਨਹਿਰ ਕਰਕੇ ਸ਼ੁਰੂ ਹੋਇਆ, ਜਿਸਨੇ ਪੰਜਾਬ ਦੀ ਨੌਜਵਾਨੀ ਦਾ ਘਾਣ ਕੀਤਾ।

ਧਰਮ ਯੁਧ ਮੋਰਚੇ ਕਰਕੇ ਅਨੇਕਾਂ ਬੇਗੁਨਾਹ ਲੋਕ ਮਾਰੇ ਗਏ। ਧਰਮ ਯੁੱਧ ਮੋਰਚੇ ਦਾ ਡਿਕਟੇਟਰ ਸੰਤ ਹਰਚੰਦ ਸਿੰਘ ਲੌਂਗੋਵਾਲ ਪੰਜਾਬ ਵਿੱਚੋਂ ਬਾਹਰ ਕੱਢੇ ਪੰਜਾਬੀ ਬੋਲਦੇ ਇਲਾਕੇ, ਚੰਡੀਗੜ੍ਹ ਅਤੇ ਸਤਲੁਜ ਜਮਨਾ ਜੋੜ ਦਾ ਮਸਲਾ ਹੱਲ ਕਰਵਾਉਣ ਲਈ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਸਮਝੌਤਾ ਕਰਨ ਕਰਕੇ ਮਾਰਿਆ ਗਿਆ। ਸਿੱਖਾਂ ਦੇ ਸਰਵੋਤਮ ਪਵਿਤਰ ਸਥਾਨ ਸ਼੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਅਤੇ ਹੋਰ ਗੁਰਦੁਆਰਾ ਸਾਹਿਬਾਨ ‘ਤੇ ਫ਼ੌਜ ਵੱਲੋਂ ਹਮਲੇ ਤੇ ਹੁਰਮਤੀ ਹੋਈ। ਅਨੇਕਾਂ ਸ਼ਰਧਾਲੂ ਸ਼ਹੀਦੀਆਂ ਪ੍ਰਾਪਤ ਕਰ ਗਏ। ਸਿੱਖਾਂ ਵਿੱਚ ਭਰਾ ਮਾਰੂ ਜੰਗ ਦੇ ਨਤੀਜਿਆਂ ਨੇ ਹਿਰਦਿਆਂ ਨੂੰ ਝੰਜੋੜ ਕੇ ਰੱਖ ਦਿੱਤਾ। ਅਫ਼ਰਾ ਤਫ਼ਰੀ ਦੇ ਹਾਲਾਤ ਵਿੱਚ ਕਿਹਾ ਜਾਂਦਾ 25 ਹਜ਼ਾਰ ਬੇਕਸੂਰ ਪੰਜਾਬੀ ਖਾਸ ਤੌਰ ‘ਤੇ ਸਿੱਖ ਨੌਜਵਾਨ ਮਾਰੇ ਗਏ, ਜਿਨ੍ਹਾਂ ਵਿੱਚ ਹਿੰਦੂ, ਸਿੱਖ ਅਤੇ ਸਰਕਾਰੀਤੰਤਰ ਦਾ ਅਮਲਾ ਵੀ ਸ਼ਾਮਲ ਸੀ।

ਇਨ੍ਹਾਂ ਹਾਲਾਤਾਂ ਨੇ ਪੰਜਾਬ ਦੀ ਭਾਈਚਾਰਕ ਸਦਭਾਵਨਾਂ ਨੂੰ ਠੇਸ ਪਹੁੰਚਾਈ ਅਤੇ ਆਰਥਿਕ ਤੌਰ ‘ਤੇ ਪੰਜਾਬ ਪਛੜ ਗਿਆ। ਪੰਜਾਬ ਦੇ ਕਰਜ਼ਈ ਹੋਣ ਦਾ ਸਿਲਸਿਲਾ ਕਥਿਤ ਅਤਵਾਦ ਦੇ ਸਮੇਂ ਤੋਂ ਸ਼ੁਰੂ ਹੋਇਆ। ਭਾਖੜਾ ਬਿਆਸ ਪ੍ਰਬੰਧਕੀ ਬੋਰਡ ਪੰਜਾਬ ਤੋਂ ਲੈ ਕੇ ਕੇਂਦਰ ਦੇ ਕੰਟਰੋਲ ਅਧੀਨ ਕਰ ਦਿੱਤਾ ਪ੍ਰੰਤੂ ਜੇਕਰ ਵੱਡਾ ਪੰਜਾਬ ਰਹਿੰਦਾ ਫਿਰ ਇਸ ਦਾ ਕੇਂਦਰ ਕੋਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੋਣਾ ਸੀ।

ਸਤਲੁਜ ਯਮੁਨਾ ਜੋੜ ਨਹਿਰ ਦਾ ਮਸਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ। ਹੁਣ ਸੁਪਰੀਮ ਕੋਰਟ ਦੇ ਸਰਵੇ ਕਰਨ ਦੇ ਹੁਕਮ ਨੇ ਹੋਰ ਭਸੂੜੀ ਪਾ ਦਿੱਤੀ।

ਪੰਜਾਬ ਖੇਤੀਬਾੜੀ ਪ੍ਰਧਾਨ ਰਾਜ ਹੈ, ਇਸ ਨੂੰ ਸਿੰਜਾਈ ਲਈ ਪਾਣੀ ਦੀ ਲੋੜ ਪੈਂਦੀ ਹੈ। ਹੁਣ ਹਿਮਾਚਲ ਪ੍ਰਦੇਸ਼ ਪੰਜਾਬ ਤੋਂ ਹਿਮਾਚਲ ਵਿੱਚੋਂ ਆ ਰਹੇ ਪਾਣੀ ਦਾ ਮੁੱਲ ਮੰਗਦਾ ਹੈ, ਰਾਜਸਥਾਨ ਤੇ ਦਿੱਲੀ ਮੁਫ਼ਤ ਪਾਣੀ ਲੈ ਰਹੇ ਹਨ। ਜੇ ਪੰਜਾਬ ਵੰਡਿਆ ਨਾ ਜਾਂਦਾ ਤਾਂ ਇਹ ਸਵਾਲ ਪੈਦਾ ਹੀ ਨਹੀਂ ਹੋਣਾ ਸੀ। ਕੁਦਰਤੀ ਵਸੀਲਿਆਂ ਤੋਂ ਵੀ ਹੱਥ ਧੋ ਲਿਆ। ਏਥੇ ਹੀ ਬਸ ਨਹੀਂ ਪੰਜਾਬ ਦਿੱਲੀ ਦੇ ਆਲੇ ਦੁਆਲੇ ਸੀ। ਫਰੀਦਾਬਾਦ ਸਨਅਤੀ ਸ਼ਹਿਰ ਸੀ। ਗੁੜਗਾਉਂ ਜੋ ਅੱਜ ਆਈ.ਟੀ. ਦੀ ਹੱਬ ਬਣਿਆਂ ਹੋਇਆ ਹੈ, ਉਸ ‘ਤੇ ਹਰਿਆਣੇ ਦਾ ਕਬਜ਼ਾ ਹੋ ਗਿਆ, ਜਿਸ ਕਰਕੇ ਪੰਜਾਬ ਦੀ ਆਰਥਿਕਤਾ ਨੂੰ ਢਾਹ ਲੱਗੀ ਹੈ।

ਦਿੱਲੀ ਜਾਣ ਲਈ ਹਰਿਆਣਾ ਵਿੱਚੋਂ ਜਾਣਾ ਪੈਂਦਾ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਤਿੰਨ ਪਾਸੇ ਪੰਜਾਬ ਸੀ। 1982 ਵਿੱਚ ਏਸ਼ੀਅਨ ਖੇਡਾਂ ਮੌਕੇ ਪੰਜਾਬੀਆਂ ਦਾ ਦਿੱਲੀ ਪਹੁੰਚਣਾ ਅਸੰਭਵ ਹੋ ਗਿਆ ਸੀ। ਕਿਸਾਨ ਅੰਦੋਲਨ ਤੇ ਜਾਣ ਵਾਲੇ ਕਿਸਾਨਾ ਦੀ ਹਰਿਆਣਾ ਵਿੱਚ ਖੱਜਲ ਖ਼ੁਆਰੀ ਹੋਈ। ਜੇ ਇਹ ਪੰਜਾਬ ਦੇ ਹਿੱਸੇ ਹੁੰਦੇ ਤਾਂ ਅਜਿਹੀਆਂ ਰੁਕਾਵਟਾਂ ਨਾ ਹੁੰਦੀਆਂ।

ਖਾਲਿਸਤਾਨ ਦਾ ਮੁੱਦਾ ਪੰਜਾਬੀ ਸੂਬਾ ਬਣਨ ਨਾਲ ਖੜ੍ਹਾ ਹੋਇਆ। ਪੰਜਾਬ ਤੋਂ ਬਾਹਰ ਰਹਿਣ ਵਾਲੇ ਸਿੱਖਾਂ ਦਾ ਜਿਊਣਾ ਦੁੱਭਰ ਹੋ ਗਿਆ। 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਸੂਬਿਆਂ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ। ਸੇਵਾ ਮੁਕਤ ਫ਼ੌਜੀ ਜਰਨੈਲਾਂ ਅਤੇ ਹੋਰ ਪ੍ਰਤਿਸ਼ਟ ਸਿੱਖਾਂ ਦੀ ਨਿਰਾਦਰੀ ਹੋਈ, ਉਨ੍ਹਾਂ ਨੂੰ ਲੁਕ ਛਿਪ ਕੇ ਦਿਨ ਕਟੀ ਕਰਨੀ ਪਈ।

ਏਥੇ ਹੀ ਬਸ ਨਹੀਂ ਬੇਰੋਜ਼ਗਾਰੀ ਦਾ ਮੁੱਖ ਕਾਰਨ ਪੰਜਾਬ ਦੀ ਵੰਡ ਹੋਣਾ ਹੈ। ਸਾਡੇ ਨੌਜਵਾਨ ਦਿੱਲੀ ਅਤੇ ਇਸ ਦੇ ਆਲੇ ਦੁਆਲੇ ਨੌਕਰੀ ਕਰਦੇ ਸਨ। ਦਿੱਲੀ ਦੇ ਆਲੇ ਦੁਆਲੇ ਦੇ ਲੋਕ ਜੋ ਅੱਜ ਹਰਿਆਣਾ ਹੈ, ਉਥੋਂ ਦੇ ਬੱਚੇ ਘੱਟ ਪੜ੍ਹੇ ਲਿਖੇ ਹੋਣ ਕਰਕੇ ਸਾਡੇ ਲੜਕੇ ਲੜਕੀਆਂ ਉਥੇ ਨੌਕਰੀ ਕਰਦੇ ਸਨ। ਹੁਣ ਚਿੜੀ ਦੇ ਪਹੁੰਚੇ ਜਿੱਡਾ ਪੰਜਾਬ ਰਹਿ ਗਿਆ ਹੈ।

ਪੰਜਾਬ, ਪੰਜਾਬੀ ਨੌਜਵਾਨਾ ਨੂੰ ਰੋਜ਼ਗਾਰ ਨਹੀਂ ਦੇ ਸਕਦਾ। ਸਾਡੀ ਨੌਜਵਾਨ ਪੀੜ੍ਹੀ ਪਰਵਾਸ ਨੂੰ ਭੱਜ ਰਹੀ ਹੈ। ਸਾਡਾ ਸਭਿਅਚਾਰ ਖ਼ਤਮ ਹੋ ਰਿਹਾ ਹੈ। ਪੰਜਾਬੀ ਸੂਬੇ ਤੋਂ ਅਸੀਂ ਇਹੋ ਖੱਟਿਆ ਕਿ ਸਾਡੀ ਅਗਲੀ ਪੀੜ੍ਹੀ ਸਾਡੇ ਹੱਥੋਂ ਨਿਕਲ ਕੇ ਪਰਵਾਸ ਵਿੱਚ ਜਾ ਰਹੀ ਹੈ। ਪੰਜਾਬੀਆਂ/ਸਿੱਖਾਂ ਨੂੰ ਸੋਚਣ ਦੀ ਲੋੜ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
 ਮੋਬਾਈਲ-94178 13072
   ujagarsingh48@yahoo.com
 

 
 
 
54ਪੰਜਾਬੀ ਸੂਬੇ ਦੀ ਵਰ੍ਹੇ 57 ਵਰ੍ਹੇ ਗੰਢ ‘ਤੇ
ਚੜ੍ਹਦੇ ਪੰਜਾਬ ਦੇ ਲੋਕ ਪੰਜਾਬ ਦੀ ਦੋ ਵਾਰ ਹੋਈ ਵੰਡ ਦਾ ਸੰਤਾਪ ਹੰਢਾ ਰਹੇ ਹਨ 
ਉਜਾਗਰ ਸਿੰਘ  
53ਕਨੇਡਾ ਦੇ ਭਾਰਤੀਆਂ ਲਈ ਖੁਸ਼ਖਬਰੀ 
ਹਰਜਿੰਦਰ ਸਿੰਘ ਲਾਲ
52ਪੰਜਾਬ ਦੀ ਪੀੜਤ ਨਬਜ਼ ਬਿਗਾਨੇ ਹੱਥ
ਹਰਜਿੰਦਰ ਸਿੰਘ ਲਾਲ
51ਸਮਾਜ ਵਿੱਚੋਂ ਬੁਰਾਈਆਂ ਦਾ ਖਾਤਮਾਂ ਹੀ ਸਾਨੂੰ ਰਾਮਰਾਜ ਵੱਲ ਲੈ ਕੇ ਜਾਵੇਗਾ  
ਸੰਜੀਵ ਝਾਂਜੀ, ਜਗਰਾਉਂ 
50ਇੱਕ ਬੂੰਦ ਪਾਣੀ ਦੀ ਨਾ ਦੇਣ ਦੀ ਡੌਂਡੀ ਪਿੱਟਣ ਵਾਲੀਆਂ ਪਾਰਟੀਆਂ ਗੁਨਾਹਗਾਰ ਹਨ
ਉਜਾਗਰ ਸਿੰਘ 
punjabਆਗੂਓ, ਇਕੱਠੇ ਹੋ ਕੇ ਪੰਜਾਬ ਬਚਾ ਲਓ 
ਹਰਜਿੰਦਰ ਸਿੰਘ ਲਾਲ
rahulਰਾਹੁਲ ਗਾਂਧੀ ਦੀ ਅਤੇ ਮੌਜੂਦਾ ਅਕਾਲੀ ਦੀ ਸੋਚ  
ਹਰਜਿੰਦਰ ਸਿੰਘ ਲਾਲ
47ਆਪੁ ਸਵਾਰਹਿ ਮਹਿ ਮਿਲੇ> 
ਡਾ: ਨਿਸ਼ਾਨ ਸਿੰਘ ਰਾਠੌਰ
46ਇੰਡੀਆ ਗੱਠਜੋੜ ਐਨ.ਡੀ.ਏ. ਅਤੇ ਭਾਰਤੀ ਜਨਤਾ ਪਾਰਟੀ ਲਈ ਚਿੰਤਾ ਦਾ ਵਿਸ਼ਾ
ਉਜਾਗਰ ਸਿੰਘ
45ਪੰਜਾਬ ਨਾਲ਼ ਬੇਇਨਸਾਫ਼ੀ ਜਾਰੀ  
ਹਰਜਿੰਦਰ ਸਿੰਘ ਲਾਲ
44ਭਾਰਤ-ਕਨੇਡਾ ਟਕਰਾਅ ਹੋਰ ਵਧੇਗਾ
ਹਰਜਿੰਦਰ ਸਿੰਘ ਲਾਲ
rasoolਰਸੂਲ ਦਾ ਅਵਾਰੀ ਦਾਗ਼ਿਸਤਾਨ ਅਤੇ ਮੇਰਾ ਪੰਜਾਬੀ ਪੰਜਾਬੀਸਤਾਨ: ਇੱਕ ਹੱਥ ਵਿੱਚ ਤਿੰਨ ਹਦਵਾਣੇ  
ਸੰਜੀਵ ਝਾਂਜੀ, ਜਗਰਾਉਂ  
42ਭਾਜਪਾ, ਪੰਜਾਬ ਦੇ ਪਿੰਡਾਂ ਵਿੱਚ ਖੰਭ ਖਿਲਾਰਨ ਲੱਗੀ   
ਉਜਾਗਰ ਸਿੰਘ
41ਬੁੱਧ ਬਾਣ
ਸਿਉਂਕ ਬਨਾਮ ਸਾਹਿਤ ਦੇ ਜੁਗਾੜੀਏ!   
ਬੁੱਧ ਸਿੰਘ ਨੀਲੋਂ 
patwariਪਟਵਾਰੀਆਂ ਅਤੇ ਸਰਕਾਰ ਦਾ ਟਕਰਾਓ ਪੰਜਾਬ ਲਈ ਮੰਦਭਾਗਾ  
ਉਜਾਗਰ ਸਿੰਘ
bharatਨਵਾਂ ਸਿਆਸੀ ਰੌਲ਼ਾ: ਭਾਰਤ ਕਿ ਇੰਡੀਆ
ਹਰਜਿੰਦਰ ਸਿੰਘ ਲਾਲ
38ਬੁੱਧ ਚਿੰਤਨ
ਘੁਰਕੀ, ਬੁਰਕੀ ਤੇ ਕੁਰਸੀ!  
ਬੁੱਧ ਸਿੰਘ ਨੀਲੋਂ   
37ਮੁੱਦਾ ਚੰਡੀਗੜ੍ਹ ਉੱਤੇ ਪੰਜਾਬ ਦੇ ਹੱਕ ਦਾ
ਹਰਜਿੰਦਰ ਸਿੰਘ ਲਾਲ
36ਪਟਿਆਲਾ ਦਾ ਨਾਮ ਚਮਕੌਣ ਵਾਲੀਆਂ ਇਸਤਰੀ ਡਿਪਟੀ ਕਮਿਸ਼ਨਰ  
ਉਜਾਗਰ ਸਿੰਘ
35ਕਾਂਗਰਸ ਹਾਈ ਕਮਾਂਡ ਦੀ ਆਪ ਨਾਲ ਸਾਂਝ ਪੰਜਾਬ ਕਾਂਗਰਸ ਭੰਬਲਭੂਸੇ ਵਿੱਚ  
ਉਜਾਗਰ ਸਿੰਘ
34ਨੂਹ ਦੀ ਫ਼ਿਰਕੂ ਹਿੰਸਾ ਲਈ ਜ਼ਿੰਮੇਵਾਰ ਕੌਣ?
ਹਰਜਿੰਦਰ ਸਿੰਘ ਲਾਲ  
33ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਖ਼ਤਰੇ ਦੀ ਘੰਟੀ: ਬਗਾਬਤੀ ਸੁਰਾਂ ਉਠਣ ਲੱਗੀਆਂ'
 ਉਜਾਗਰ ਸਿੰਘ  
32ਕੀ 'ਇੰਡੀਆ' ਗੱਠਜੋੜ ਭਾਜਪਾ ਨੂੰ ਟੱਕਰ ਦੇ ਸਕੇਗਾ?  
ਹਰਜਿੰਦਰ ਸਿੰਘ ਲਾਲ  
31ਕੁਦਰਤੀ ਆਫ਼ਤ ਦਾ ਮੁਕਾਬਲਾ ਕਰਨ ਵਾਲੀ ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ 
ਉਜਾਗਰ ਸਿੰਘ 
30ਹੜ੍ਹ ਪ੍ਰਭਾਤ ਲੋਕਾਂ ਦੀ ਮਦਦ ਲਈ ਪਿੰਡਾਂ ਦੇ ਲੋਕ ਰੱਬ ਦਾ ਰੂਪ ਬਣਕੇ ਬਹੁੜੇ  
ਉਜਾਗਰ ਸਿੰਘ
29ਪੰਜਾਬ ਵਿੱਚ ਆਏ ਹੜ੍ਹ: ਸਰਕਾਰਾਂ ਦੀ ਯੋਜਨਬੰਦੀ ਦੀ ਅਣਗਹਿਲੀ ਦਾ ਸਬੂਤ
ਉਜਾਗਰ ਸਿੰਘ
jakharਕੀ ਸੁਨੀਲ ਕੁਮਾਰ ਜਾਖੜ ਭਾਰਤੀ ਜਨਤਾ ਪਾਰਟੀ ਦਾ ਕਮਲ ਖਿਲਾ  ਸਕੇਗਾ?   
ਉਜਾਗਰ ਸਿੰਘ
27ਲੋਕ ਸਭਾ ਦੀਆਂ ਚੋਣਾਂ ਤੇ ਇੱਕਸਮਾਨ ਨਾਗਰਿਕ ਕਨੂੰਨ   
ਹਰਜਿੰਦਰ ਸਿੰਘ ਲਾਲ
26ਰੰਗ ਬਰੰਗੇ ਪੱਤਰਕਾਰਾਂ ਦੇ ਨਾਂ  

ਬੁੱਧ ਸਿੰਘ ਨੀਲੋਂ 
25ਚੁਣੌਤੀਆਂ ਦੇ ਰਾਹ - ਅਕਾਲ ਤਖਤ ਸਾਹਿਬ ਦੇ ਨਵੇਂ ਸਰਬਰਾਹ  
ਹਰਜਿੰਦਰ ਸਿੰਘ ਲਾਲ 
24ਸ਼੍ਰੋ:ਗੁ:ਪ੍ਰ:ਕ: ਚੋਣਾਂ - ਅਜੇ ਕੁੱਝ ਵੀ ਨਿਸਚਿਤ ਨਹੀਂ 
ਹਰਜਿੰਦਰ ਸਿੰਘ ਲਾਲ 
23ਕਾਂਸ਼! ਨਵੇਂ ਸੰਸਦ ਭਵਨ ਵਾਂਙ ਸਾਡੇ ਸੰਸਦ ਮੈਂਬਰਾਂ ਦਾ ਦਿਲ ਵੀ ਲੋਕਾਂ ਲਈ ਖੁੱਲ੍ਹਾ-ਡੁੱਲ੍ਹਾ ਬਣ ਜਾਵੇ  
ਸੰਜੀਵ ਝਾਂਜੀ, ਜਗਰਾਉ
ਸੰਸਦਦੇਸ਼ ਦਾ ਨਵਾਂ ਸੰਸਦ ਭਵਨ  
ਸੰਜੀਵ ਝਾਂਜੀ, ਜਗਰਾਉ 
sikhਕੀ ਸਿੱਖ ਭਾਈਚਾਰਾ ਆਪਣੇ ਭਵਿੱਖ ਬਾਰੇ ਸੁਚੇਤ ਹੈ?  
ਹਰਜਿੰਦਰ ਸਿੰਘ ਲਾਲ
20ਰੇਹੜੀ ਤੇ ਦਿਸਦਾ ਹਰ ਲਿਸ਼ਕਦਾ ਅੰਬ ਤੰਦਰੁਸਤੀ ਨਹੀਂ ਦੇ ਸਕਦਾ  
ਸੰਜੀਵ ਝਾਂਜੀ, ਜਗਰਾਉਂ  
19ਹੁਣ ਕੀ ਹੋਊ?  
ਸੰਜੀਵ ਝਾਂਜੀ, ਜਗਰਾਉਂ
18ਸ਼੍ਰੋਮਣੀ ਕਮੇਟੀ ਦੇ ਸ਼ਲਾਘਾਯੋਗ ਫੈਸਲੇ ਸਮੇਂ ਦੀ ਲੋੜ 
ਹਰਜਿੰਦਰ ਸਿੰਘ ਲਾਲ 
17ਮੁਫ਼ਤਖ਼ੋਰੇ ਬਣਾਉਣਾ ਪੰਜਾਬੀਆਂ/ਸਿੱਖਾਂ ਦੀ ਅਣਖ਼ ਨੂੰ ਵੰਗਾਰ 

ਉਜਾਗਰ ਸਿੰਘ
16ਕੈਨੇਡਾ ਵਿੱਚ ਚੋਰੀਆਂ ਦੇ ਧੰਧੇ ਵਿੱਚ ਸ਼ਾਮਲ ਵਿਅਕਤੀਆਂ ਨੇ ਪੰਜਾਬੀਆਂ ਦੇ ਅਕਸ ਨੂੰ ਢਾਹ ਲਾਈ
ਉਜਾਗਰ ਸਿੰਘ 
15ਜਲੰਧਰ ਦੇ ਚੋਣ ਨਤੀਜੇ ਸਿਰਜਣਗੇ ਨਵੇਂ ਦਿਸਹੱਦੇ 
ਹਰਜਿੰਦਰ ਸਿੰਘ ਲਾਲ
14ਖੇਤਰੀ ਭਾਸ਼ਾਵਾਂ ਲਈ ਖੁਸ਼ਖਬਰੀ 
ਹਰਜਿੰਦਰ ਸਿੰਘ ਲਾਲ
13ਪਾਕਿਸਤਾਨ ਨਾਲ ਪੰਜਾਬ ਸੜਕਾਂ ਰਾਹੀਂ ਵਪਾਰ - ਸਮੇਂ ਦੀ ਲੋੜ 
ਹਰਜਿੰਦਰ ਸਿੰਘ ਲਾਲ 
12ਸਿੱਖਾਂ ਦੀ ਫੁੱਟ ਦਾ ਘੁਣ ਬੜਾ ਹੀ ਘਾਤਕ 
ਹਰਜਿੰਦਰ ਸਿੰਘ ਲਾਲ
11ਲੋਕਤੰਤਰ ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ 
ਕੇਹਰ ਸ਼ਰੀਫ਼
sochਸੋਚ ਵਿਚਾਰ ਅਤੇ ਚੁਣੌਤੀ ਦੀ ਘੜੀ
ਹਰਜਿੰਦਰ ਸਿੰਘ ਲਾਲ  
maboliਮਾਂ-ਬੋਲੀ ਨੂੰ ਸਭ ਤੋਂ ਵੱਡਾ ਖਤਰਾ ਮਾਂ ਤੋਂ ਹੀ ਹੈ
ਸੰਜੀਵ ਝਾਂਜੀ, ਜਗਰਾਉ
08ਸਿਸੋਦੀਆ ਮਾਮਲੇ ਦੀ ਪੰਜਾਬ ਵਿੱਚ ਝਰਨਾਹਟ
ਹਰਜਿੰਦਰ ਸਿੰਘ ਲਾਲ
bangaਭਾਰਤੀ ਮੂਲ ਦੇ ਅਮਰੀਕੀ ਪੰਜਾਬੀ ਸਿੱਖ ਅਜੇਪਾਲ ਸਿੰਘ ਬਾਂਗਾ ਵਿਸ਼ਵ ਬੈਂਕ ਦੇ ਮੁੱਖੀ ਹੋਣਗੇ 
ਉਜਾਗਰ ਸਿੰਘ
fasalਫਸਲੀ ਆਮਦਨ ਬਚਾਉਣ ਅਤੇ ਵਧਾਉਣ ਲਈ ਪੰਜਾਬ ਸਰਕਾਰ ਕੀ ਕਰੇ? 
ਹਰਜਿੰਦਰ ਸਿੰਘ ਲਾਲ
ਰਾਜਪਾਲਮੁੱਖ ਮੰਤਰੀ ਤੇ ਰਾਜਪਾਲ ਪੰਜਾਬ ਲਈ ਮੰਦਭਾਗਾ 
ਹਰਜਿੰਦਰ ਸਿੰਘ ਲਾਲ
04ਸਿੱਖ ਕੌਮ: ਸੂਝਵਾਨ, ਦੂਰ-ਅੰਦੇਸ਼ ਤੇ ਇੱਕਮੁੱਠ ਹੋਵੇ 
ਹਰਜਿੰਦਰ ਸਿੰਘ ਲਾਲ
03ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਵੱਕਾਰ ਦਾ ਸਵਾਲ ਬਣੇਗੀ 
ਹਰਜਿੰਦਰ ਸਿੰਘ ਲਾਲ 
02ਪੰਜਾਬ ਪਾਣੀ ਤੇ ਭਗਵੰਤ ਮਾਨ ਸਰਕਾਰ
ਹਰਜਿੰਦਰ ਸਿੰਘ ਲਾਲ
01-01ਨਵਜੋਤ ਸਿੱਧੂ ਦੀ ਰਿਹਾਈ ਨਵੇਂ ਛੇੜੇ ਸਿਆਸੀ ਚਰਚੇ 
ਹਰਜਿੰਦਰ ਸਿੰਘ ਲਾਲ
58ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਵਿੱਚ ਪੰਜਾਬੀਆਂ ਦੀ ਸਰਦਾਰੀ
ਉਜਾਗਰ ਸਿੰਘ
57ਹਿਮਾਚਲ ਪ੍ਰਦੇਸ ‘ਚ ਕਾਂਗਰਸ ਦੀ ਜਿੱਤ ਪ੍ਰੰਤੂ ਮੁੱਖ ਮੰਤਰੀ ਦੀ ਕੁਰਸੀ ਲਈ ਖਿਚੋਤਾਣ/a>
ਉਜਾਗਰ ਸਿੰਘ
56ਲੋਕਾਂ ਨੂੰ ਮੁਫ਼ਤਖੋਰੇ ਕੌਣ ਬਣਾਉਂਦਾ?
ਹਰਜਿੰਦਰ ਸਿੰਘ ਲਾਲ
55ਸੰਘ, ਭਾਜਪਾ ਤੇ 'ਆਪ' ਦੀ ਰਾਜਨੀਤੀ ਦੇ ਤੇਵਰ a> 
ਹਰਜਿੰਦਰ ਸਿੰਘ ਲਾਲ 

hore-arrow1gif.gif (1195 bytes)

   
     
 

Terms and Conditions
Privacy Policy
© 1999-2023, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2023, 5abi.com