WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਉਪ ਚੋਣਾਂ  ਵਿੱਚ ਦਲ ਬਦਲੂਆਂ ਦੀ ਚਾਂਦੀ 
ਉਜਾਗਰ ਸਿੰਘ                         (29/10/2024)

 41ਸ਼੍ਰੋਮਣੀ ਅਕਾਲੀ ਦੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਉਪ ਚੋਣਾਂ ਨਾ ਲੜਨ ਦੇ  ਫ਼ੈਸਲੇ ਤੋਂ ਬਾਅਦ ਇਹ ਚੋਣਾਂ ਬਹੁਤ ਹੀ ਦਿਲਚਸਪ ਹੋ ਗਈਆਂ ਹਨ। ਹੁਣ ਸਿਰਫ਼ ਪੰਜਾਬ ਦੀਆਂ ਤਿੰਨ ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦਰਮਿਆਨ ਤਿਕੋਨੇ ਮੁਕਾਬਲੇ ਹੋਣਗੇ।

ਸ਼੍ਰੋਮਣੀ ਅਕਾਲੀ ਦਲ ਅਤੇ ਕਿਸਾਨ ਯੂਨੀਅਨਾ ਦੇ ਵੋਟਰ ਜਿਸ ਪਾਰਟੀ ਦੇ ਪੱਖ ਵਿੱਚ ਭੁਗਤਣਗੇ ਉਸ ਦੇ ਸਿਰ ‘ਤੇ ਜਿੱਤ ਦਾ ਸਿਹਰਾ ਸਜੇਗਾ। ਇਨ੍ਹਾਂ ਚੋਣਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਦਲ ਬਦਲੂਆਂ ਨੂੰ ਟਿਕਟਾਂ ਦੇ ਕੇ ਨਿਵਾਜਿਆ ਹੈ।

ਇਸ ਤੋਂ ਇਲਾਵਾ ਟਿਕਟਾਂ ਦੀ ਵੰਡ ਕਰਨ ਲੱਗਿਆਂ ਸਾਰੀਆਂ ਪਾਰਟੀਆਂ ਨੇ ਪਰਿਵਾਰਵਾਦ ਨੂੰ ਪਹਿਲ ਦਿੱਤੀ ਹੈ। ਸਿਰਫ਼  ਤਿੰਨ ਉਮੀਦਵਾਰਾਂ ਗੁਰਦੀਪ ਸਿੰਘ ਰੰਧਾਵਾ ਆਮ ਆਦਮੀ ਪਾਰਟੀ, ਕੁਲਦੀਪ ਸਿੰਘ ਢਿਲੋਂ ਕਾਂਗਰਸ ਅਤੇ  ਹਰਿੰਦਰ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰ ਸਿਆਸੀ ਪਰਿਵਾਰਾਂ ਦੇ ਮੈਂਬਰ ਹਨ।

ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਪਤਨੀਆਂ, ਰਾਜ ਕੁਮਾਰ ਚੱਬੇਵਾਲ ਅਤੇ ਮਰਹੂਮ ਅਕਾਲੀ ਨੇਤਾ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰਾਂ, ਸਿਮਰਨਜੀਤ ਸਿੰਘ ਮਾਨ ਦਾ ਦੋਹਤਾ ਅਤੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਸਿਰਫ ਕਾਂਗਰਸ ਪਾਰਟੀ ਨੇ ਦੋ ਟਿਕਟਾਂ ਇਸਤਰੀਆਂ ਨੂੰ ਦਿੱਤੀਆਂ ਹਨ। ਬਾਕੀ ਕਿਸੇ ਪਾਰਟੀ ਨੇ ਇਸਤਰੀ ਉਮੀਦਵਾਰ ਨਹੀਂ ਬਣਾਇਆ।

ਇਹ ਚੋਣਾ ਚਾਰ ਵਿਧਾਨਕਾਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ, ਗੁਰਮੀਤ ਸਿੰਘ ਮੀਤ ਹੇਅਰ ਦੇ ਸੰਗਰੂਰ, ਸੁਖਜਿੰਦਰ ਸਿੰਘ ਰੰਧਾਵਾ ਦੇ ਗੁਰਦਾਸਪੁਰ ਅਤੇ ਰਾਜ ਕੁਮਾਰ ਚੱਬੇਵਾਲ ਦੇ ਹੁਸ਼ਿਆਰਪੁਰ ਤੋਂ ਮਈ 2024 ਵਿੱਚ ਲੋਕ ਸਭਾ ਦੇ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲ੍ਹੀ ਹੋਈਆਂ ਹਨ। ਇਨ੍ਹਾਂ ਵਿਧਾਇਕਾਂ ਦੇ ਅਸਤੀਫ਼ੇ ਦੇਣ ਤੋਂ ਬਾਅਦ, ਗਿਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਵਿਧਾਨ ਸਭਾ ਦੀਆਂ ਉਪ ਚੋਣਾਂ ਹੋ ਰਹੀਆਂ ਹਨ।

ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਆਪੋ ਆਪਣੇ ਉਮੀਦਵਾਰਾਂ ਦੇ ਐਲਾਨ ਕਰ ਦਿੱਤੇ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਆਪਣੇ ਚਾਰੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਗਿਦੜਬਾਹਾ, ਹਰਿੰਦਰ ਸਿੰਘ ਧਾਲੀਵਾਲ ਬਰਨਾਲਾ, ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਅਤੇ ਇਸ਼ਾਂਕ ਚੱਬੇਵਾਲ, ਚੱਬੇਵਾਲ ਤੋਂ ਨਾਮਜ਼ਦ ਕਰ ਦਿੱਤੇ ਹਨ।

ਇਨ੍ਹਾਂ ਵਿੱਚ ਇੱਕ ਹਰਿੰਦਰ ਸਿੰਘ ਧਾਲੀਵਾਲ ਨੂੰ ਛੱਡਕੇ ਬਾਕੀ ਤਿੰਨੋ ਦਲ ਬਦਲੂ ਹਨ।

ਹਰਦੀਪ ਸਿੰਘ ਡਿੰਪੀ ਦੋ ਮਹੀਨਾ ਪਹਿਲਾਂ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਹ ਸੁਖਵੀਰ ਸਿੰਘ ਬਾਦਲ ਦੀ ਸੱਜੀ ਬਾਂਹ ਗਿਣੇ ਜਾਂਦੇ ਸਨ।

ਗੁਰਦੀਪ ਸਿੰਘ ਰੰਧਾਵਾ 2022 ਦੀਆਂ ਵਿਧਾਨ ਸਭਾ ਚੋਣਾ ਮੌਕੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ਼ਾਂਕ ਚੱਬੇਵਾਲ ਡਾ.ਰਾਜ ਕੁਮਾਰ ਚੱਬੇਵਾਲ ਮੈਂਬਰ ਲੋਕ ਸਭਾ ਹੁਸ਼ਿਆਰਪੁਰ ਦੇ ਸਪੁੱਤਰ ਹਨ, ਜਿਹੜੇ ਆਪਣੇ ਪਿਤਾ ਦੇ ਨਾਲ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।

ਰਾਜ ਕੁਮਾਰ ਚੱਬੇਵਾਲ, ਚੱਬੇਵਾਲ ਵਿਧਾਨ ਸਭਾ ਹਲਕੇ ਤੋਂ 2012 ਅਤੇ 2022 ਵਿੱਚ ਦੋ ਵਾਰ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਵਿੱਚ ਉਪ ਨੇਤਾ ਸਨ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਨੇ ਵੀ ਆਪਣੇ ਚਾਰ ਉਮੀਦਵਾਰਾਂ ਮਨਪ੍ਰੀਤ ਸਿੰਘ ਬਾਦਲ ਗਿਦੜਬਾਹਾ, ਕੇਵਲ ਸਿੰਘ ਢਿਲੋਂ ਬਰਨਾਲਾ, ਰਵੀਕਰਨ ਸਿੰਘ  ਕਾਹਲੋਂ ਡੇਰਾ ਬਾਬਾ ਨਾਨਕ ਅਤੇ ਸੋਹਣ ਸਿੰਘ ਠੰਡਲ ਚੱਬੇਵਾਲ ਤੋਂ ਨਾਮਜ਼ਦ ਕਰ ਦਿੱਤੇ ਹਨ।

ਮਨਪ੍ਰੀਤ ਸਿੰਘ ਬਾਦਲ ਅਕਾਲੀ ਦਲ ਦੇ ਗਿਦੜਬਾਹਾ ਤੋਂ 1995 ਉਪ ਚੋਣ, 1997, 2002 ਅਤੇ 2007 ਵਿੱਚ ਚਾਰ ਵਾਰ ਵਿਧਾਇਕ ਰਹੇ ਹਨ। ਪੰਜਵੀਂ ਵਾਰ 2017 ਵਿੱਚ ਬਠਿੰਡਾ ਤੋਂ ਕਾਂਗਰਸ ਦੇ ਵਿਧਾਇਕ ਬਣੇ। 2022 ਵਿੱਚ ਬਠਿੰਡਾ ਤੋਂ ਚੋਣ ਹਾਰ ਗਏ ਤੇ ਫਿਰ 2023 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਸਰਕਾਰਾਂ ਵਿੱਚ ਵਿਤ ਮੰਤਰੀ ਰਹੇ। ਉਹ ਮੰਤਰੀ ਦੇ ਅਹੁਦੇ ਤੋਂ ਬਿਨਾਂ ਕਿਸੇ ਪਾਰਟੀ ਵਿੱਚ ਰਹਿੰਦੇ ਹੀ ਨਹੀਂ। ਕੇਵਲ ਸਿੰਘ ਢਿਲੋਂ ਕਾਂਗਰਸ ਪਾਰਟੀ ਦੇ ਬਰਨਾਲਾ ਤੋਂ 2007 ਤੇ 2012 ਵਿੱਚ ਦੋ ਵਾਰ ਵਿਧਾਇਕ ਅਤੇ 2019 ਵਿੱਚ ਲੋਕ ਸਭਾ ਦੇ ਉਮੀਦਵਾਰ ਸਨ ਪ੍ਰੰਤੂ 2022 ਵਿੱਚ ਕੈਪਟਨ ਅਮਰਿੰਦਰ ਸਿੰਘ ਨਾਲ ਹੀ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

2022 ਦੀ ਸੰਗਰੂਰ ਲੋਕ ਸਭਾ ਦੀ ਉਪ ਚੋਣ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਲੜੇ ਤੇ ਚੋਣ ਹਾਰ ਗਏ ਸਨ। ਏਸੇ ਤਰ੍ਹਾਂ ਰਵੀ ਕਰਨ ਸਿੰਘ ਕਾਹਲੋਂ ਪੰਜਾਬ ਵਿਧਾਨ ਸਭਾ ਦੇ ਮਰਹੂਮ ਸਪੀਕਰ ਅਤੇ ਦਿਹਾਤੀ ਵਿਕਾਸ ਮੰਤਰੀ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ।

ਰਵੀਕਰਨ ਸਿੰਘ ਕਾਹਲੋਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਡੇਰਾ ਬਾਬਾ ਨਾਨਕ ਹਲਕੇ ਤੋਂ ਅਕਾਲੀ ਟਿਕਟ ਤੇ ਚੋਣ ਲੜੀ ਸੀ ਪ੍ਰੰਤੂ ਸਿਰਫ਼ 466 ਵੋਟਾਂ ਦੇ ਮਾਮੂਲੀ ਅੰਤਰ ਨਾਲ ਸੁਖਜਿੰਦਰ ਸਿੰਘ ਰੰਧਾਵਾ ਤੋਂ ਹਾਰ ਗਏ ਸਨ। 2024 ਦੀਆਂ ਲੋਕ ਸਭਾ ਚੋਣਾ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਸੋਹਣ ਸਿੰਘ ਠੰਡਲ ਅਜੇ 24 ਅਕਤੂਬਰ ਨੂੰ ਹੀ ਸ਼੍ਰੋਮਣੀ ਅਕਾਲੀ ਤੋਂ ਅਸਤੀਫ਼ਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਉਸੇ ਦਿਨ ਉਸ ਨੂੰ ਚੱਬੇਵਾਲ ਵਿਧਾਨ ਸਭਾ ਦਾ ਟਿਕਟ ਦੇ ਦਿੱਤਾ ਹੈ। ਸੋਹਣ ਸਿੰਘ ਠੰਡਲ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿੱਚ ਮੰਤਰੀ ਰਹੇ ਹਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਟਿਕਟ ‘ਤੇ ਲੋਕ ਸਭਾ ਦੀ ਚੋਣ ਲੜੇ ਸਨ।

ਭਾਰਤੀ ਜਨਤਾ ਪਾਰਟੀ ਦੇ ਚਾਰੇ ਉਮੀਦਵਾਰ ਦਲਬਦਲੂ ਹਨ। ਇਸ ਤੋਂ ਇਲਾਵਾ ਚਾਰੇ ਉਮੀਦਵਾਰ ਦਸਤਾਰਧਾਰੀ ਸਿੱਖ ਹਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਅਨੁਭਵ ਕਰ ਲਿਆ ਹੈ ਕਿ ਸਿੱਖਾਂ ਤੋਂ ਬਿਨਾ ਪੰਜਾਬ ਵਿੱਚ ਉਸਦੇ ਪੈਰ ਨਹੀਂ ਜੰਮ ਸਕਦੇ।

ਕਾਂਗਰਸ ਪਾਰਟੀ ਨੇ ਗਿਦੜਬਾਹਾ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਦੇ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ, ਬਰਨਾਲਾ ਤੋਂ ਕੁਲਦੀਪ ਸਿੰਘ ਢਿਲੋਂ ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ  ਸੰਗਰੂਰ , ਡੇਰਾ ਬਾਬਾ ਨਾਨਕ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਅਤੇ ਚੱਬੇਵਾਲ ਤੋਂ ਐਡਵੋਕੇਟ ਰਣਜੀਤ ਕੁਮਾਰ ਚੱਬੇਵਾਲ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਦੇ ਤਿੰਨ ਉਮੀਦਵਾਰ ਟਕਸਾਲੀ ਕਾਂਗਰਸੀ ਪਰਿਵਾਰਾਂ ਵਿੱਚੋਂ ਹਨ ਪ੍ਰੰਤੂ ਇੱਕ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਬਹੁਜਨ ਸਮਾਜ ਪਾਰਟੀ ਤੋਂ ਆਇਆ ਦਲਬਦਲੂ ਹੈ। ਰਣਜੀਤ ਕੁਮਾਰ ਨੇ ਮਈ 2024 ਦੀ ਹੁਸ਼ਿਆਰਪੁਰ ਤੋਂ ਲੋਕ ਸਭਾ ਦੀ ਚੋਣ ਬਹੁਜਨ ਸਮਾਜ ਪਾਰਟੀ ਦੀ ਟਿਕਟ ਤੇ ਲੜੀ  ਸੀ। ਥੋੜ੍ਹਾਂ ਸਮਾਂ ਪਹਿਲਾਂ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਇਆ ਹੈ। ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਗਿਦੜਬਾਹਾ ਤੋਂ ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ।

ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਇਹ ਚੋਣ ਇੱਕ ਵੰਗਾਰ ਹੋਵੇਗੀ ਕਿਉਂਕਿ 2012, 2017 ਅਤੇ 2022 ਵਿੱਚ ਗਿਦੜਬਾਹਾ ਤੋਂ ਵਿਧਾਨ ਸਭਾ ਦੇ ਮੈਂਬਰ ਰਹੇ ਹਨ। ਹੁਣ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਚੋਣ ਲੜ ਰਹੀ ਹੈ।  ਇਸ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਹੋਣ ਦੇ ਨਾਤੇ ਬਾਕੀ ਤਿੰਨੋ ਸੀਟਾਂ ਜਿੱਤਣਾ ਅਤਿਅੰਤ ਜ਼ਰੂਰੀ ਹੋਵੇਗਾ। ਜੇਕਰ ਕਾਂਗਰਸ ਪਾਰਟੀ ਖਾਸ ਕਰਕੇ ਉਨ੍ਹਾਂ ਦੀ ਪਤਨੀ ਚੋਣ ਨਾ ਜਿੱਤ ਸਕੀ ਤਾਂ ਪ੍ਰਧਾਨਗੀ ਦੀ ਕੁਰਸੀ ਖ਼ਤਰੇ ਵਿੱਚ ਪੈ ਸਕਦੀ ਹੈ।

ਬਰਨਾਲਾ ਤੋਂ ਉਮੀਦਵਾਰ ਕੁਲਦੀਪ ਸਿੰਘ ਢਿਲੋਂ ਵੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਜ਼ਦੀਕੀ ਹੈ। ਏਸੇ ਤਰ੍ਹਾਂ ਸੁਖਜਿੰਦਰ ਸਿੰਘ ਰੰਧਾਵਾ ਲਈ ਵੀ ਉਨ੍ਹਾਂ ਦੀ ਪਤਨੀ ਦਾ ਜਿੱਤਣਾ ਜ਼ਰੂਰੀ ਹੈ ਕਿਉਂਕਿ ਉਹ 2002, 2012, 2017 ਅਤੇ 2022 ਵਿੱਚ ਡੇਰਾ ਬਾਬਾ ਨਾਨਕ ਤੋਂ ਵਿਧਾਨਕਾਰ ਰਹੇ ਹਨ। ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਉਪ ਮੁੱਖ ਮੰਤਰੀ ਸਨ। ਉਹ ਕਾਂਗਰਸ ਪਾਰਟੀ ਦੇ ਪੰਜਾਬ ਵਿੱਚ ਸਿਰਮੌਰ ਨੇਤਾ ਅਤੇ ਸਰਬ ਭਾਰਤੀ ਕਾਂਗਰਸ ਵੱਲੋਂ ਰਾਜਸਥਾਨ ਦੇ ਇਨਚਾਰਜ ਹਨ। ਇਨ੍ਹਾਂ ਦੋਹਾਂ ਨੇਤਾਵਾਂ ਲਈ ਇਹ ਚੋਣਾ ਵਕਾਰ ਦਾ ਸਵਾਲ ਹਨ। ਇਨ੍ਹਾਂ ਉਮੀਦਵਾਰਾਂ ਦੀ ਇੱਕ ਹੋਰ ਖਾਸੀਅਤ ਹੈ ਕਿ ਉਨ੍ਹਾਂ ਵਿੱਚੋਂ ਹਰਦੀਪ ਸਿੰਘ ਡਿੰਪੀ, ਮਨਪ੍ਰੀਤ ਸਿੰਘ ਬਾਦਲ, ਅੰਮ੍ਰਿਤਾ ਵੜਿੰਗ, ਜਤਿੰਦਰ ਕੌਰ ਰੰਧਾਵਾ, ਕੇਵਲ ਸਿੰਘ ਢਿਲੋਂ ਅਤੇ ਰਵੀ ਕਿਰਨ ਸਿੰਘ ਕਾਹਲੋਂ  ਆਰਥਿਕ ਤੌਰ ‘ਤੇ ਕਾਫ਼ੀ ਮਜ਼ਬੂਤ ਉਮੀਦਵਾਰ ਹਨ। ਕੇਵਲ ਸਿੰਘ ਢਿਲੋਂ ਸਭ ਤੋਂ ਅਮੀਰ ਉਮੀਦਵਾਰ ਹਨ।

ਹਰਦੀਪ ਸਿੰਘ ਡਿੰਪੀ, ਮਨਪ੍ਰੀਤ ਸਿੰਘ ਬਾਦਲ ਅਤੇ ਹਰਿੰਦਰ ਸਿੰਘ ਧਾਲੀਵਾਲ ਟਰਾਂਸਪੋਰਟਰ ਹਨ।

ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਮਾਨ ਨੇ ਬਰਨਾਲਾ ਤੋਂ ਉਮੀਦਵਾਰ ਉਤਾਰਿਆ ਹੈ।

ਇਹ ਚੋਣਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਲਈ ਵੀ ਵੰਗਾਰ ਹੋਵੇਗੀ ਕਿਉਂਕਿ ਤਿੰਨੋ ਨੇਤਾਵਾਂ ਦੇ ਸਿਆਸੀ ਭਵਿਖ ‘ਤੇ ਚੋਣ ਨਤੀਜਿਆਂ ਦਾ ਗਹਿਰਾ ਪ੍ਰਭਾਵ ਪਵੇਗਾ।

ਟਿਕਟਾਂ ਦੀ ਵੰਡ ਦੇ ਮਾਮਲੇ ਤੇ ਆਮ ਆਦਮੀ ਪਾਰਟੀ ਵਿੱਚ ਗਿਦੜਬਾਹਾ ਅਤੇ ਬਰਨਾਲਾ ਹਲਕਿਆਂ ਵਿੱਚ ਬਗਾਬਤੀ ਸੁਰਾਂ ਉਠੀਆਂ ਹਨ, ਗਿਦੜਬਾਹਾ ਤੋਂ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿਦੜਬਾਹਾ ਅਤੇ ਬਲਾਕ ਪ੍ਰਧਾਨ ਸਮੇਤ ਹੋਰ ਕੁਝ ਨੇਤਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪ੍ਰਿਤਪਾਲ ਸ਼ਰਮਾ ਨੇ 2022 ਦੀਆਂ ਵਿਧਾਨ ਸਭਾ ਚੋਣ ਆਮ ਆਦਮੀ ਪਾਰਟੀ ਦੇ ਟਿਕਟ ‘ਤੇ ਲੜੀ ਸੀ। ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹਾ ਯੋਜਨਾ ਬੋਰਡ ਦੇ ਪ੍ਰਧਾਨ  ਗੁਰਦੀਪ ਸਿੰਘ ਬਾਠ ਅਸਤੀਫ਼ਾ ਦੇ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਉਮੀਦਵਾਰਾਂ ਅਤੇ ਸੀਨੀਅਰ  ਸਿਆਸੀ ਨੇਤਾਵਾਂ ਦੇ ਭਵਿਖ ਦਾ ਫ਼ੈਸਲਾ ਵੋਟਰਾਂ ਦੇ ਹੱਥ ਹੋਵੇਗਾ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
   ਮੋਬਾਈਲ-94178 13072
   ujagarsingh48@yahoo.com

 
 
 
  41ਉਪ ਚੋਣਾਂ  ਵਿੱਚ ਦਲ ਬਦਲੂਆਂ ਦੀ ਚਾਂਦੀ
ਉਜਾਗਰ ਸਿੰਘ
40ਭਾਰਤ:ਕਨੇਡਾ - ਰਿਸ਼ਤੇ ਵਿੱਚ ਦਰਾੜ ਅਤੇ ਅਕਾਲੀ ਸੰਕਟ 
ਹਰਜਿੰਦਰ ਸਿੰਘ ਲਾਲ
39ਸਿੱਖ ਧਰਮ ਦੇ ਪੈਰੋਕਾਰਾਂ ਲਈ ਪੰਜ ਤਖ਼ਤ ਸਰਵੋਤਮ ਹਨ 
ਉਜਾਗਰ ਸਿੰਘ
doordarshanਦੂਰਦਰਸ਼ਨ ਪੰਜਾਬੀ ਤੋਂ ਪੰਜਾਬੀ ਗਾਇਬ! 
ਬੁੱਧ ਸਿੰਘ ਨੀਲੋਂ 
37ਪ੍ਰੇਮ ਅਤੇ ਧਰਮ 
ਬੁੱਧ ਸਿੰਘ ਨੀਲੋਂ 
36'ਗੁਰਬਾਣੀ ਦੀ ਬੇਅਦਬੀ' ਦੀ ਪਰਿਭਾਸ਼ਾ ਸਪਸ਼ਟ ਕਰੇ ਸ਼੍ਰੋਮਣੀ ਕਮੇਟੀ 
ਹਰਜਿੰਦਰ ਸਿੰਘ ਲਾਲ
35ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੇ ਤੀਜੀ ਵਾਰ ਡਬਲ ਇੰਜਣ ਸਰਕਾਰ ਬਣਾਈ
ਉਜਾਗਰ ਸਿੰਘ
internetਇੰਟਰਨੈੱਟ ਅਪਰਾਧ ਦਾ ਖ਼ੌਫ਼ ਅਤੇ ਤਨ ਢੇਸੀ ਪੰਜਾਬੀਆਂ ਦਾ ਮਾਣ    
ਹਰਜਿੰਦਰ ਸਿੰਘ ਲਾਲ
hindustanਤਮਾਸ਼ਾ ਇਹ ਹਿੰਦੋਸਤਾਨ!   
ਬੁੱਧ ਸਿੰਘ ਨੀਲੋਂ 
amarpreet30 ਸਤੰਬਰ ਨੂੰ ਅਹੁਦਾ ਸੰਭਾਲਣ ਸਮੇਂ
ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਨਵੇਂ ਏਅਰ ਚੀਫ਼ ਮਾਰਸ਼ਲ ਨਿਯੁਕਤ  
ਉਜਾਗਰ ਸਿੰਘ 
31ਸਿੱਖ ਆਗੂਓ 'ਕੁੱਲ-ਭਾਰਤ ਗੁਰਦੁਆਰਾ ਕਨੂੰਨ' ਬਣਾਉਣ ਲਈ ਅੱਗੇ ਆਓ!  
ਹਰਜਿੰਦਰ ਸਿੰਘ ਲਾਲ
akaaliਇੰਡੀਆ ਗਠਜੋੜ ਦੀ ਚੜ੍ਹਤ, ਪਰ ਅਕਾਲੀ ਦਲ ਡੂੰਘੇ ਪਾਣੀਆਂ 'ਚ 
ਹਰਜਿੰਦਰ ਸਿੰਘ ਲਾਲ
trumpਅਮਰੀਕਾ ਵਿੱਚ ਬੰਦੂਕ ਸਭਿਆਚਾਰ ਨੀਤੀ ਹਿੰਸਕ ਘਟਨਾਵਾਂ ਦੀ ਜ਼ਿੰਮੇਵਾਰ  
ਉਜਾਗਰ ਸਿੰਘ
vatavaranਪੰਜਾਬੀ ਵਾਤਾਵਰਨ ਬਾਰੇ ਅਵੇਸਲੇ ਕਿਉਂ?
ਉਜਾਗਰ ਸਿੰਘ
bartaniaਬਰਤਾਨੀਆਂ ਦੀਆਂ ਸੰਸਦੀ ਚੋਣਾਂ ਵਿੱਚ ਸਿੱਖਾਂ/ਪੰਜਾਬੀਆਂ ਨੇ ਇਤਿਹਾਸ ਸਿਰਜਿਆ
ਉਜਾਗਰ ਸਿੰਘ
rahulਰਾਹੁਲ ਦਾ ਸੰਦੇਸ਼ ਅਤੇ ਪੰਜਾਬੀ ਸਾਂਸਦਾਂ ਨੂੰ ਅਪੀਲ  
ਹਰਜਿੰਦਰ ਸਿੰਘ ਲਾਲ
25ਮੋਦੀ ਵਤੀਰਾ - ਪੰਜਾਬ ਸਾਂਸਦਾਂ ਨੂੰ ਬੇਨਤੀ ਅਤੇ ਅਕਾਲੀ ਦਲ ਦਾ ਭਵਿੱਖ 
ਹਰਜਿੰਦਰ ਸਿੰਘ ਲਾਲ
sadਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਬਗਾਬਤੀ ਸੁਰਾਂ ਤੇ ਸੰਕਟ ਦੀ ਘੜੀ 
ਉਜਾਗਰ ਸਿੰਘ 
23ਲੋਕ ਸਭਾ ਦੇ ਪਹਿਲੇ ਸੈਸ਼ਨ ਦੌਰਾਨ ਹੋਵੇਗਾ ਸੱਤਾਧਾਰੀ ਤੇ ਵਿਰੋਧੀ ਧਿਰ ਦੀ ਸਮਰੱਥਾ ਦਾ ਪ੍ਰਗਟਾਵਾ  
ਹਰਜਿੰਦਰ ਸਿੰਘ ਲਾਲ
22ਭਾਜਪਾ ਨੇ ਰਵਨੀਤ ਸਿੰਘ ਬਿੱਟੂ ਵਿੱਚ ਆਪਣਾ ਭਵਿਖ ਵੇਖਿਆ  
ਉਜਾਗਰ ਸਿੰਘ
21ਮੋਦੀ-ਸ਼ਾਹ ਦੇ ਸੁਪਨੇ ਚਕਨਾਚੂਰ - ਅਗਲੇ 5 ਸਾਲ ਚੁਣੌਤੀਆਂ ਭਰਪੂਰ  
ਹਰਜਿੰਦਰ ਸਿੰਘ ਲਾਲ
20ਪੰਜਾਬ ਦੇ ਵੋਟਰਾਂ ਨੇ ਮੁਫ਼ਤਖ਼ੋਰੀ ਨੂੰ ਨਕਾਰ ਦਿੱਤਾ
ਉਜਾਗਰ ਸਿੰਘ
19ਬਿਆਨਬਾਜ਼ੀ ਦੀ ਉਲਝਣ ਤੇ ਪਰਖ ਦੀ ਘੜੀ
 ਹਰਜਿੰਦਰ ਸਿੰਘ ਲਾਲ
18ਭਾਰਤੀ ਆਰਥਕ ਪਾੜਾ: ਖਤਰੇ ਦੀ ਘੰਟੀ
 ਹਰਜਿੰਦਰ ਸਿੰਘ ਲਾਲ
17ਸ਼ਲਾਘਾਯੋਗ ਪਹਿਲ ਕਦਮੀ
ਹਰਜਿੰਦਰ ਸਿੰਘ ਲਾਲ
16ਨਾਨਕ ਦੁਨੀਆ ਕੈਸੀ ਹੋਈ
ਸ਼ਿੰਦਰਪਾਲ ਸਿੰਘ
firkuਫ਼ਿਰਕੂ ਧਰੁਵੀਕਰਨ: ਭਾਰਤ ਲਈ ਖਤਰਾ
ਹਰਜਿੰਦਰ ਸਿੰਘ ਲਾਲ 
panthਸਿੱਖ ਪੰਥ ਜੀ ਜਾਗੋ! ਸੁਚੇਤ ਹੋਵੋ!!
ਹਰਜਿੰਦਰ ਸਿੰਘ ਲਾਲ
13ਕੋਈ ਵੀ ਪਾਰਟੀ ਪੰਜਾਬ ਲਈ ਸੁਹਿਰਦ ਨਹੀਂ!
ਹਰਜਿੰਦਰ ਸਿੰਘ ਲਾਲ 
12ਪੱਤਰਕਾਰੀ 'ਚ ਵੱਧ੍ਹ ਰਿਹਾ ਬਲੈਕਮੇਲਿੰਗ ਦਾ ਰੁਝਾਨ! 
ਬੁੱਧ ਸਿੰਘ ਨੀਲੋਂ
11ਭਾਰਤੀ ਸਿੱਖਾਂ ਲਈ ਸੋਚਣ ਦੀ ਘੜੀ
ਹਰਜਿੰਦਰ ਸਿੰਘ ਲਾਲ
10ਪੰਜਾਬ ਵਿੱਚ ਸਾਵਣ ਮਹੀਨੇ ਤੋਂ ਪਹਿਲਾਂ ਦਲ ਬਦਲੀਆਂ ਦੀ ਬਰਸਾਤ
ਉਜਾਗਰ ਸਿੰਘ  
09ਖੇਤੀਬਾੜੀ ਨੂੰ ਸੱਨਅਤ ਦਾ ਦਰਜਾ ਕਿਉਂ ਨਹੀਂ?
ਉਜਾਗਰ ਸਿੰਘ
08ਕਿਸਾਨ ਅੰਦੋਲਨ: ਹਰਿਆਣਾ ਪੁਲਿਸ ਦਾ ਗ਼ੈਰ-ਕਨੂੰਨੀ ਧੱਕਾ
ਹਰਜਿੰਦਰ ਸਿੰਘ ਲਾਲ
07ਕਿਸਾਨ ਅੰਦੋਲਨ ਅਤੇ ਲੋਕ ਸਭਾ ਚੋਣਾਂ
ਹਰਜਿੰਦਰ ਸਿੰਘ ਲਾਲ
06'ਇੰਡੀਆ' ਗੱਠਜੋੜ ਭੰਬਲ਼ਭੂਸਾ ਅਤੇ ਪੰਜਾਬ
ਹਰਜਿੰਦਰ ਸਿੰਘ ਲਾਲ
05ਪੰਜਾਬ ਦੀ ਨਵੀਂ ਪੀੜ੍ਹੀ ਅਤੇ ਪੰਜਾਬ ਸਰਕਾਰ
 ਹਰਜਿੰਦਰ ਸਿੰਘ ਲਾਲ
04ਪੰਜਾਬੀ ਮਾਨਸਿਕਤਾ ਦੀ ਲਖਾਇਕ: ਕਾਂਗਰਸ ਦੀ ਅੰਦਰੂਨੀ ਫੁੱਟ
ਹਰਜਿੰਦਰ ਸਿੰਘ ਲਾਲ  
03ਸਰਬ ਭਾਰਤੀ ਕਾਂਗਰਸ: ਆਪੇ ਫਾਥੜੀਏ ਤੈਨੂੰ ਕੌਣ ਛੁਡਾਵੇ 
ਉਜਾਗਰ ਸਿੰਘ
02'ਝੁਕਤੀ ਹੈ ਦੁਨੀਆ ਝੁਕਾਨੇ ਵਾਲਾ ਚਾਹੀਏ'
ਹਰਜਿੰਦਰ ਸਿੰਘ ਲਾਲ
01ਪੰਜਾਬ ਵਿੱਚ ਸਿੱਖਾਂ ਦੀਆਂ ਵੋਟਾਂ ਵਟੋਰਨ ਲਈ ਭਾਜਪਾ ਦਾ ਰੁੱਖ ਬਦਲਿਆ/a>
ਉਜਾਗਰ ਸਿੰਘ
62ਕਾਂਗਰਸ ਦਾ ਆਪਸੀ ਕਾਟੋ ਕਲੇਸ਼ ਮੰਦਭਾਗਾ
ਹਰਜਿੰਦਰ ਸਿੰਘ ਲਾਲ
61ਬੁੱਧ ਚਿੰਤਨ
ਸ਼ਬਦ ਸਮੁੰਦਰ ਦੀ ਗਹਿਰਾਈ 
ਬੁੱਧ ਸਿੰਘ ਨੀਲੋਂ
60ਹਾਰ ਬਾਅਦ ਹੀ ਸੁਰਤ ਅਤੇ ਅਕਲ ਆਉਂਦੀ ਹੈ
ਹਰਜਿੰਦਰ ਸਿੰਘ ਲਾਲ
592024 ਦੀਆਂ ਲੋਕ ਸਭਾ ਚੋਣਾਂ ਅਜੇ ਵੀ ਭਾਜਪਾ ਲਈ ਵੱਡੀ ਚੁਣੌਤੀ ਹੈ ਕਾਂਗਰਸ
ਹਰਜਿੰਦਰ ਸਿੰਘ ਲਾਲ

hore-arrow1gif.gif (1195 bytes)

   
     
 

Terms and Conditions/a>
Privacy Policy
© 1999-2024, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2024, 5abi.com